BREAKING NEWS
ਪੰਜਾਬ ਸਰਕਾਰ ਪਲੇਅ-ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਨੂੰ ਪਾਰਦਰਸ਼ੀ ਅਤੇ ਜ਼ਮੀਨੀ ਪੱਧਰ ਤੇ ਲਾਗੂ ਕਰਨ ਲਈ ਜਲਦ ਹੀ ਆਨ-ਲਾਈਨ ਪੋਰਟਲ ਕਰ ਰਹੀ ਹੈ ਲਾਂਚ:-ਡਾ ਬਲਜੀਤ ਕੌਰਲੁਧਿਆਣਾ ਪੱਛਮੀ ਵਿੱਚ 'ਆਪ' ਦੀ 'ਲੋਕ ਮਿਲਣੀ': ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਪਾਰਦਰਸ਼ੀ ਸ਼ਾਸਨ ਅਤੇ ਇਨਕਲਾਬੀ ਵਿਕਾਸ 'ਤੇ ਦਿੱਤਾ ਜ਼ੋਰਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤੋਂ ਪਾਕਿਸਤਾਨ ਬੌਖਲਾਇਆ- ਮੀਤ ਹੇਅਰਆਪ ਸਰਕਾਰ ਦੀ ਪੰਜਾਬ ਵਿੱਚ ਨਸ਼ਾ ਵਿਰੋਧੀ ਮੁਹਿੰਮ ਨੂੰ ਮਿਲੀ ਇਤਿਹਾਸਕ ਸਫਲਤਾਪੰਜਾਬ ਪੁਲਿਸ ਵੱਲੋਂ ਬਿਹਾਰ ਤੋਂ ਬੀ.ਕੇ.ਆਈ. ਅੱਤਵਾਦੀ ਮਾਡਿਊਲ ਦੇ ਤਿੰਨ ਕਾਰਕੁਨ ਗ੍ਰਿਫ਼ਤਾਰਨਾਂਦੇੜ ਕਤਲ ਮਾਮਲਾ: ਪੰਜਾਬ ਪੁਲਿਸ ਵੱਲੋਂ ਬੀ.ਕੇ.ਆਈ. ਅੱਤਵਾਦੀ ਮਾਡਿਊਲ ਦੇ ਤਿੰਨ ਹੋਰ ਕਾਰਕੁਨ ਗ੍ਰਿਫ਼ਤਾਰ; ਹਥਿਆਰ ਅਤੇ ਗੋਲੀ-ਸਿੱਕਾ ਬਰਾਮਦ

ਪੰਜਾਬ

ਪੀ.ਆਰ.ਓ. ਡਾ. ਕੁਲਜੀਤ ਸਿੰਘ ਮੀਆਂਪੁਰੀ ਨੂੰ ਸਦਮਾ, ਪਿਤਾ ਕੁਲਦੀਪ ਸਿੰਘ ਦਾ ਹੋਇਆ ਦੇਹਾਂਤ

ਕੌਮੀ ਮਾਰਗ ਬਿਊਰੋ | March 17, 2025 09:26 PM

ਮੀਆਂਪੁਰ (ਰੂਪਨਗਰ)- ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਪੀ.ਆਰ.ਓ. ਡਾ. ਕੁਲਜੀਤ ਸਿੰਘ ਮੀਆਂਪੁਰੀ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਪਿਤਾ ਕੁਲਦੀਪ ਸਿੰਘ (71) ਦਾ ਸੈਕਟਰ 32 ਦੇ ਹਸਪਤਾਲ ਵਿਚ ਜ਼ੇਰੇ ਏ ਇਲਾਜ਼ ਦੌਰਾਨ ਦਿਹਾਂਤ ਹੋ ਗਿਆ। ਉਨ੍ਹਾਂ ਨੂੰ ਪਿੰਡ ਮੀਆਂਪੁਰ ਦੇ ਸ਼ਮਸ਼ਾਨ ਘਾਟ ਵਿਖੇ ਸੈਂਕੜੇ ਨਮ ਅੱਖਾਂ ਵੱਲੋਂ ਅੰਤਿਮ ਵਿਦਾਇਗੀ ਦਿੱਤੀ ਗਈ।

ਸਵਰਗੀ ਕੁਲਦੀਪ ਸਿੰਘ ਦੀ ਚਿਖਾ ਨੂੰ ਅਗਨ ਭੇਟ ਉਨ੍ਹਾਂ ਦੇ ਸਪੁੱਤਰ ਡਾ. ਕੁਲਜੀਤ ਸਿੰਘ ਮੀਆਂਪੁਰੀ (ਸੂਚਨਾ ਤੇ ਲੋਕ ਸੰਪਰਕ ਅਧਿਕਾਰੀ, ਮੁੱਖ ਦਫਤਰ) ਅਤੇ ਜਗਦੀਪ ਸਿੰਘ ਵਲੋਂ ਕੀਤਾ ਗਿਆ। ਉਹ ਆਪਣੇ ਪਿੱਛੇ ਆਪਣੀ ਪਤਨੀ ਤੋਂ ਇਲਾਵਾ ਦੋ ਪੁੱਤਰ-ਨੂੰਹਾਂ ਅਤੇ 3 ਪੋਤਰੇ 1 ਪੋਤਰੀ ਦਾ ਪਰਿਵਾਰ ਛੱਡ ਗਏ ਹਨ।

ਕੁਲਦੀਪ ਸਿੰਘ, ਜੋ ਕਿ ਸਿਹਤ ਵਿਭਾਗ ਤੋਂ ਲਗਭਗ 40 ਸਾਲ ਨੌਕਰੀ ਕਰਨ ਤੋਂ ਬਾਅਦ ਸੁਪਰਡੈਂਟ ਦੇ ਅਹੁਦੇ ਤੋਂ ਸੇਵਾ ਮੁਕਤ ਸਨ, ਇਸ ਦੇ ਨਾਲ ਹੀ ਉਹ ਸੇਵਾ ਮੁਕਤੀ ਤੋਂ ਬਾਅਦ ਪਿੰਡ ਦੇ ਨੰਬਰਦਾਰ ਵਜੋਂ ਵੀ ਆਪਣੀਆਂ ਸੇਵਾਵਾਂ ਦੇ ਰਹੇ ਸਨ। ਉਨ੍ਹਾਂ ਦੇ ਜਾਣ ਨਾਲ ਪਰਿਵਾਰ, ਪਿੰਡ ਅਤੇ ਸਮਾਜ ਨੂੰ ਵੱਡਾ ਘਾਟਾ ਪਿਆ ਹੈ।

ਸਵਰਗੀ ਕੁਲਦੀਪ ਸਿੰਘ ਦੇ ਅਸਥ 18 ਮਾਰਚ ਨੂੰ ਸਵੇਰੇ 9 ਵਜੇ ਸੰਭਾਲੇ ਜਾਣਗੇ ਜਦਕਿ ਅੰਤਮ ਅਰਦਾਸ 23 ਮਾਰਚ ਦਿਨ ਐਤਵਾਰ ਨੂੰ ਗ੍ਰਹਿ ਸਥਾਨ ਪਿੰਡ ਮੀਆਂਪੁਰ ਵਿਖੇ ਦੁਪਹਿਰ 12 ਤੋਂ 1 ਵਜੇ ਹੋਵੇਗੀ।

ਇਸ ਮੌਕੇ ਲੋਕ ਸੰਪਰਕ ਵਿਭਾਗ ਦੇ ਜੁਆਇੰਟ ਡਾਇਰੈਕਟਰ ਰਣਦੀਪ ਸਿੰਘ ਆਹਲੂਵਾਲੀਆ, ਜੁਆਇੰਟ ਡਾਇਰੈਕਟਰ ਪ੍ਰੀਤ ਕੰਵਲ ਸਿੰਘ, ਆਈ ਪੀ ਆਰ ਓ ਨਵਦੀਪ ਸਿੰਘ ਗਿੱਲ, ਆਈ ਪੀ ਆਰ ਓ ਨਰਿੰਦਰ ਪਾਲ ਸਿੰਘ, ਆਈ ਪੀ ਆਰ ਓ ਅਮਨਪ੍ਰੀਤ ਮਨੌਲੀ, ਆਈ ਪੀ ਆਰ ਓ ਹਰਮੀਤ ਸਿੰਘ ਢਿੱਲੋਂ, ਡੀ ਪੀ ਆਰ ਓ ਕਰਨ ਮਹਿਤਾ, ਆਈ ਪੀ ਆਰ ਓ ਕੁਲਤਾਰ ਸਿੰਘ ਮੀਆਂਪੁਰੀ, ਏ ਪੀ ਆਰ ਓ ਬਲਜਿੰਦਰ ਸਿੰਘ, ਏ ਪੀ ਆਰ ਓ ਅਮਨਦੀਪ ਸਿੰਘ ਸੰਧੂ, ਏ ਪੀ ਆਰ ਓ ਸੁਰੇਸ਼ ਕੁਮਾਰ, ਏ ਪੀ ਆਰ ਓ ਰਮਨਦੀਪ ਕੌਰ, ਏ ਪੀ ਆਰ ਓ ਦਵਿੰਦਰ ਕੌਰ, ਏ ਪੀ ਆਰ ਓ ਅਸ਼ੋਕ ਕੁਮਾਰ, ਐਡਵੋਕੇਟ ਜਗਵੰਤ ਸਿੰਘ ਮੀਆਂਪੁਰੀ, ਪੱਤਰਕਾਰ ਕੈਲਾਸ਼ ਕੁਮਾਰ, ਪੱਤਰਕਾਰ ਅਮਰ ਸ਼ਰਮਾ, ਪੱਤਰਕਾਰ ਸ਼ਮਸ਼ੇਰ ਬੱਗਾ, ਪੱਤਰਕਾਰ ਰਾਕੇਸ਼ ਕੁਮਾਰ, ਸਰਪੰਚ ਗੁਰਦਾਸ ਸਿੰਘ, ਸਾਬਕਾ ਸਰਪੰਚ ਗੁਰਚਰਨ ਸਿੰਘ ਚੰਨੀ ਅਤੇ ਵੱਡੀ ਗਿਣਤੀ ਵਿਚ ਸਿਹਤ ਤੇ ਸਿੱਖਿਆ ਵਿਭਾਗ ਦੇ ਅਧਿਕਾਰੀ ਤੇ ਹੋਰ ਇਲਾਕਾ ਵਾਸੀ ਹਾਜ਼ਰ ਸਨ।

Have something to say? Post your comment

 

ਪੰਜਾਬ

ਡਰੱਗ ਤਸਕਰੀ ਕੇਸ: ਬਿਕਰਮ ਮਜੀਠੀਆ ਕੇਸ ਚ ਸ਼ੱਕੀ ਵਿੱਤੀ ਲੈਣ-ਦੇਣ ਸਾਹਮਣੇ ਆਉਣ ‘ਤੇ ਜਾਂਚ ਦਾ ਘੇਰਾ ਵਧਾਇਆ- ਵਰੁਣ ਸ਼ਰਮਾ

ਪੰਜਾਬ ਪੁਲਿਸ ਵੱਲੋਂ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਦੇ ਵਿਰੁੱਧ’ ਨੇ ਪਾਕਿਸਤਾਨ ਦੇ ਆਈ.ਐਸ.ਆਈ. ਨੂੰ ਦਿੱਤਾ ਵੱਡਾ ਝਟਕਾ

ਪਿਛਲੇ ਤਿੰਨ ਸਾਲਾਂ ਵਿੱਚ ਅਸੀਂ ਪਿਛਲੀਆਂ ਸਰਕਾਰਾਂ ਦੀਆਂ ਗੜਬੜਾਂ ਨੂੰ ਠੀਕ ਕਰ ਦਿੱਤਾ ਹੈ; ਹੁਣ ਸਰਕਾਰ ਸੁਪਰਫਾਸਟ ਮੋਡ ਵਿੱਚ ਚੱਲੇਗੀ- ਕੇਜਰੀਵਾਲ

ਪਹਿਲਾ ਮਾਸਟਰ ਤਾਰਾ ਸਿੰਘ ਯਾਦਗਾਰੀ ਭਾਸ਼ਨ 19 ਨੂੰ

ਨਿਰਅੰਜਨ 'ਅਵਤਾਰ' ਕੌਰ ਯਾਦਗਾਰੀ ਅਵਾਰਡ ਲੁਧਿਆਣਾ ਦੀ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਅਤੇ  ਦਵਿੰਦਰ ਕੌਰ ਸੈਣੀ ਨੂੰ ਮਿਲਿਆ

ਅਮਨ ਅਰੋੜਾ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਜ਼ੀਰੋ ਟੋਲਰੈਂਸ ਅਪਣਾਉਣ ਲਈ ਸਮਾਜ ਦੇ ਮੋਹਤਬਰ ਵਿਅਕਤੀਆਂ ਨੂੰ ਅੱਗੇ ਆਉਣ ਦਾ ਸੱਦਾ

ਅਕਾਲੀ ਦਲ ਨੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਦੇ ਸੰਦੇਸ਼ ਮਗਰੋਂ ਰੁੱਸੇ ਹੋਏ ਆਗੂਆਂ ਨੂੰ ਪਾਰਟੀ ਵਿਚ ਮੁੜ ਸ਼ਾਮਲ ਹੋਣ ਦੀ ਕੀਤੀ ਅਪੀਲ

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਘਰਾਚੋਂ ਅਨਾਜ ਮੰਡੀ ਵਿੱਚ 6 ਕਰੋੜ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟਾਂ ਦਾ ਨੀਹ ਪੱਥਰ ਰੱਖਿਆ

ਬੁਲੇਟ ਮੋਟਰਸਾਈਕਲਾਂ ‘ਤੇ ਪਟਾਕੇ ਪਾਉਣ ਵਾਲਿਆਂ ਦੇ ਸੰਗਰੂਰ ਟ੍ਰੈਫਿਕ ਪੁਲਿਸ ਨੇ ਕੱਟੇ ਚਲਾਨ ਤੇ ਕੀਤਾ 2,23,000 ਜ਼ੁਰਮਾਨਾ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਹੋਲੇ ਮਹੱਲੇ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ