ਸੰਸਾਰ

ਸਰੀ ਦੇ ਗੁਰੂ ਨਾਨਕ ਸਿੱਖ ਗੁਰੂਦੁਆਰਾ ਸਾਹਿਬ ਵਿਖੇ ਪੂਰੇ ਪਾਤਸ਼ਾਹੀ ਜਾਹੋ-ਜਲਾਲ ਨਾਲ ਕੱਢਿਆ ਗਿਆ ਹੋਲਾ-ਮਹੱਲਾ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | March 18, 2025 09:01 PM

ਨਵੀਂ ਦਿੱਲੀ -ਗੁਰੂ ਨਾਨਕ ਸਿੱਖ ਗੁਰੂਦੁਆਰਾ ਸਾਹਿਬ ਸਰੀ/ਡੇਲਟਾ ਵਿਖੇ ਹੋਲਾ-ਮੁਹੱਲਾ ਨੂੰ ਮੁੱਖ ਰਖਦਿਆਂ ਹੋਇਆਂ ਹਰ ਸਾਲ ਦੀ ਤਰਾਂ ਇਸ ਸਾਲ ਵੀ ਵਿਸ਼ੇਸ਼ ਸਮਾਗਮ ਉਲੀਕੇ ਗਏ ਜਿਨਾਂ ਵਿੱਚ ਗਤਕੇ ਕੇ ਜੌਹਰ ਬੱਚਿਆਂ ਵੱਲੋਂ ਵਖਾਏ ਗਏ, ਜੰਗਜੂ ਮੁਕਾਬਲੇ ਹੋਏ ਅਤੇ ਲੰਗਰਾਂ ਦੇ ਸਟਾਲ ਵੀ ਲਗਾਏ ਗਏ ਇਸ ਦੇ ਨਾਲ-ਨਾਲ ਘੋੜ ਸਵਾਰੀਆਂ ਵੀ ਹੋਈਆਂ । ਭਾਈ ਨਰਿੰਦਰ ਸਿੰਘ ਖਾਲਸਾ ਵਲੋਂ ਭੇਜੀ ਗਈ ਰਿਪੋਰਟ ਮੁਤਾਬਿਕ ਉਲੀਕੇ ਗਏ ਸਮਾਗਮਾਂ ਦੇ ਵਿੱਚ ਹਜ਼ਾਰਾਂ ਦੀ ਗਿਣਤੀ ਦੇ ਵਿੱਚ ਸੰਗਤਾਂ ਇਕੱਤਰ ਹੋਈਆਂ । ਇਸ ਦੌਰਾਨ ਗੁਰੂ ਨਾਨਕ ਸਿੱਖ ਗੁਰਦਵਾਰਾ ਸਾਹਿਬ ਦੇ ਪ੍ਰਬੰਧਕ ਸਾਹਿਬਾਨ ਭਾਈ ਗੁਰਮੀਤ ਸਿੰਘ ਤੂਰ ਦੇ ਦੱਸਿਆ ਕਿ ਸਿੱਖੀ ਨਾਲ ਬੱਚਿਆਂ ਨੂੰ ਜੋੜਨ ਵਾਸਤੇ ਗੁਰੂ ਘਰ ਵੱਲੋਂ ਜਿੱਥੇ ਹਰ ਤਰਾਂ ਦੇ ਸਮਾਗਮ ਰੱਖੇ ਜਾਂਦੇ ਹਨ ਉਥੇ ਹੀ ਬੱਚਿਆਂ ਨੂੰ ਸ਼ਸਤਰ ਵਿੱਦਿਆ, ਗੁਰਮਤ ਦੀ ਵਿੱਦਿਆ ਅਤੇ ਕੀਰਤਨ ਦੀ ਵਿੱਦਿਆ ਵੀ ਦਿੱਤੀ ਜਾਂਦੀ ਹੈ ਤਾਂ ਜੋ ਉਹ ਧਰਮ ਨਾਲ ਜੁੜਨ ਅਤੇ ਸਿੱਖੀ ਨੂੰ ਮਜ਼ਬੂਤ ਬਣਾਉਣ । ਹਰ ਮਹੀਨੇ ਦੀ 18 ਜੂਨ ਨੂੰ ਗੁਰੂ ਘਰ ਦੇ ਮੁੱਖ ਸੇਵਾਦਾਰ ਅਤੇ ਕੌਮ ਦੇ ਮਹਾਨ ਸ਼ਹੀਦ ਭਾਈ ਹਰਦੀਪ ਸਿੰਘ ਨਿੱਜਰ ਨੂੰ ਸਮਰਪਿਤ ਵੈਨਕੂਵਰ ਵਿਖੇ ਭਾਰਤੀ ਕੌਂਸਲੇਟ ਦੇ ਸਾਹਮਣੇ ਵੱਡਾ ਵਿਰੋਧ ਪ੍ਰਦਰਸ਼ਨ ਹੁੰਦਾ ਹੈ ਓਸ ਵਿਚ ਵਡੀ ਗਿਣਤੀ ਅੰਦਰ ਸੰਗਤਾਂ ਨੂੰ ਪਹੁੰਚਣ ਦੀ ਅਪੀਲ ਕੀਤੀ । ਉਨ੍ਹਾਂ ਨੇ 23 ਮਾਰਚ ਨੂੰ ਅਮਰੀਕਾ ਦੇ ਲੋਸ ਐਂਜਲਿਸ ਵਿਖ਼ੇ ਹੋਣ ਵਾਲੀਆਂ ਵੋਟਾਂ ਵਿਚ ਵੀ ਸੰਗਤ ਨੂੰ ਵੱਧ ਤੋਂ ਵੱਧ ਪਹੁੰਚਣ ਦੀ ਬੇਨਤੀ ਵੀ ਕੀਤੀ ਤਾਂ ਜੋ ਕੌਮ ਦੀ ਅਜ਼ਾਦੀ ਲਈ ਚਲ ਰਹੇ ਸੰਘਰਸ਼ ਨੂੰ ਹੋਰ ਮਜਬੂਤ ਬਣਾਇਆ ਜਾ ਸਕੇ। ਇਸ ਦੌਰਾਨ ਗੁਰੂ ਘਰ ਦੇ ਪ੍ਰੰਬਧਕ ਸਾਹਿਬਾਨ ਭਾਈ ਗੁਰਮੀਤ ਸਿੰਘ ਤੂਰ, ਭਾਈ ਨਰਿੰਦਰ ਸਿੰਘ ਰੰਧਾਵਾ, ਭਾਈ ਅਵਤਾਰ ਸਿੰਘ ਖਹਿਰਾ, ਗੁਰਮੀਤ ਸਿੰਘ ਗਿਲ, ਭਾਈ ਮਹਿਤਾਬ ਸਿੰਘ ਗਿੱਲ ਅਤੇ ਹੋਰ ਮੌਜੂਦ ਸਨ।

Have something to say? Post your comment

 

ਸੰਸਾਰ

ਹਰਪਾਲ ਸਿੰਘ ਬਰਾੜ ‘ਕਿੰਗ ਚਾਰਲਸ ਕੋਰੋਨੇਸ਼ਨ ਮੈਡਲ’ ਨਾਲ਼ ਸਨਮਾਨਿਤ

ਸਰੀ ਸੈਂਟਰ ਤੋਂ ਕੰਸਰਵੇਟਿਵ ਪਾਰਟੀ ਦੇ ਉਮੀਦਵਾਰ ਰਾਜਵੀਰ ਢਿੱਲੋਂ ਨੇ ਚੋਣ ਮੁਹਿੰਮ ਦਾ ਆਗਾਜ਼ ਕੀਤਾ

ਕੈਨੇਡਾ ਦੇ ਮੌਂਟਰੀਆਲ ਰਹਿਣ ਵਾਲੇ ਨੌਜਵਾਨਾਂ ਵਲੋਂ ਮਨੁੱਖਤਾ ਦੀ ਸੇਵਾ ਲਈ ਇੱਕ ਅਹਿਮ ਉਪਰਾਲਾ ਕੀਤਾ ਗਿਆ ਸ਼ੁਰੂ

ਕੈਨੇਡਾ: ਫਲਕ ਬੇਤਾਬ ਪਿਕਸ ਸੋਸਾਇਟੀ ਵਿਖੇ ਮਾਰਕੀਟਿੰਗ, ਸੰਚਾਰ ਅਤੇ ਫੰਡਰੇਜ਼ਿੰਗ ਦੀ ਡਾਇਰੈਕਟਰ ਬਣੀ

ਯੂ.ਏ.ਈ. ਦੇ ਰਾਜਦੂਤ ਨੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ, ਵਪਾਰ, ਵਣਜ ਅਤੇ ਹਵਾਈ ਸੰਪਰਕ ਬਾਰੇ ਹੋਇਆ ਵਿਚਾਰ-ਵਟਾਂਦਰਾ

ਕੈਨੇਡਾ ਅਤੇ ਅਮਰੀਕਾ ਦੇ ਪੰਜਾਬੀ ਸ਼ਾਇਰਾਂ ਵੱਲੋਂ ਪਾਕਿਸਤਾਨ ਦੇ ਇਤਿਹਾਸਕ ਸਥਾਨਾਂ ਦੀ ਯਾਤਰਾ

ਨਾਮਵਰ ਪੰਜਾਬੀ ਗ਼ਜ਼ਲਕਾਰ ਕ੍ਰਿਸ਼ਨ ਭਨੋਟ ਦੇ ਸਦੀਵੀ ਵਿਛੋੜੇ ਉੱਪਰ ਦੁੱਖ ਦਾ ਪ੍ਰਗਟਾਵਾ

ਪੰਜਾਬੀ ਲੈਂਗੂਏਜ ਐਜੂਕੇਸ਼ਨ ਐਸੋਸੀਏਸ਼ਨ ਵੱਲੋਂ ਅੰਤਰਾਸ਼ਟਰੀ ਮਾਂ-ਬੋਲੀ ਦਿਵਸ ‘ਤੇ ਸਰੀ ਵਿਚ ਵਿਸ਼ੇਸ਼ ਸਮਾਗਮ

ਡੋਨਾਲਡ ਟਰੰਪ ਨੇ ਯੂਕਰੇਨ ਨੂੰ ਦਿੱਤੀ ਜਾਣ ਵਾਲੀ ਸਾਰੀ ਸਹਾਇਤਾ ਰੋਕ ਦਿੱਤੀ

ਰੂਸੀ ਹਵਾਈ ਆਤੰਕ ਜਾਰੀ, ਸਾਨੂੰ ਹੋਰ ਮਦਦ ਦੀ ਲੋੜ ਹੈ: ਯੂਕਰੇਨੀ ਰਾਸ਼ਟਰਪਤੀ