BREAKING NEWS
ਕਾਂਗਰਸ ਨੇ ਦਹਾਕਿਆਂ ਤੱਕ ਕਿਸਾਨਾਂ ਅਤੇ ਪੰਜਾਬ ਨਾਲ ਕੀਤਾ ਵਿਸ਼ਵਾਸਘਾਤ- ਰਾਜ ਕੁਮਾਰ ਚੱਬੇਵਾਲਪਿਛਲੀਆਂ ਤਿੰਨ ਆਨਲਾਈਨ ਐਨ.ਆਰ.ਆਈ. ਮਿਲਣੀਆਂ ਦੌਰਾਨ 393 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿਨ੍ਹਾਂ ਵਿੱਚੋਂ 343 ਸ਼ਿਕਾਇਤਾਂ ਦਾ ਕੀਤਾ ਗਿਆ ਨਿਪਟਾਰਾ'ਯੁੱਧ ਨਸ਼ਿਆਂ ਵਿਰੁੱਧ': ਹੁਣ ਤੱਕ 114 ਕਿੱਲੋ ਹੈਰੋਇਨ, 62 ਕਿੱਲੋ ਅਫ਼ੀਮ ਤੇ 68 ਲੱਖ ਦੀ ਨਕਦੀ ਬਰਾਮਦਫਿੱਕੀ ਦੀ ਕਾਨਫਰੰਸ ਵਿੱਚ ਵਿੱਤ ਮੰਤਰੀ ਨੇ ਬਜਟ ਵਿੱਚ ਇੰਡਸਟਰੀਜ਼ ਦੇ ਬਕਾਏ ਪੈਸੇ ਰਿਲੀਜ਼ ਕਰਨ ਦਾ ਕੀਤਾ ਐਲਾਨਪੰਜਾਬ ਪੁਲਿਸ ਨੇ ਤੇਲ ਅਤੇ ਗੈਸ ਖੇਤਰ ਵਿੱਚ ਕੌਮੀ ਅਸਾਸਿਆਂ ਦੀ ਸੁਰੱਖਿਆ ਪ੍ਰਤੀ ਵਚਨਬੱਧਤਾ ਦੁਹਰਾਈਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਾਲ ਪੰਚਾਇਤਾਂ ਨੂੰ ਜੋੜਨ ਦੀ ਸ਼ੁਰੂੁਆਤ ਡੇਰਾਬੱਸੀ ਤੋਂ ਕੀਤੀ

ਪੰਜਾਬ

ਹਿਮਾਚਲ ਪ੍ਰਦੇਸ਼ ’ਚ ਸਿੱਖ ਸ਼ਰਧਾਲੂਆਂ ਨਾਲ ਧੱਕਾ ਬਰਦਾਸ਼ਤ ਨਹੀਂ- ਸ਼੍ਰੋਮਣੀ ਕਮੇਟੀ 

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | March 19, 2025 06:12 PM
ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਿਮਾਚਲ ਪ੍ਰਦੇਸ਼ ਅੰਦਰ ਸਿੱਖ ਵਿਰੋਧੀ ਹਰਕਤਾਂ ਦੀ ਕਰੜੀ ਨਿੰਦਾ ਕਰਦਿਆਂ ਉੱਥੋਂ ਦੀ ਸਰਕਾਰ ਨੂੰ ਫਿਰਕੂ ਅਨਸਰਾਂ ਵਿਰੁੱਧ ਕਾਰਵਾਈ ਕਰਨ ਲਈ ਕਿਹਾ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਪ੍ਰੈੱਸ ਬਿਆਨ ਵਿੱਚ ਐਡਵੋਕੇਟ ਧਾਮੀ ਨੇ ਆਖਿਆ ਕਿ ਸਿੱਖ ਸ਼ਰਧਾਲੂ ਦੇਸ਼ ਦੇ ਵੱਖ-ਵੱਖ ਹਿੱਸਿਆਂ ’ਚ ਸਥਿਤ ਪਾਵਨ ਗੁਰਧਾਮਾਂ ਦੇ ਦਰਸ਼ਨਾਂ ਲਈ ਅਕਸਰ ਜਾਂਦੇ ਹਨ, ਪਰੰਤੂ ਦੁੱਖ ਦੀ ਗੱਲ ਹੈ ਕਿ ਹਿਮਾਚਲ ਪ੍ਰਦੇਸ਼ ਸੂਬੇ ਅੰਦਰ ਸਿੱਖਾਂ ਨੂੰ ਕੁਝ ਲੋਕਾਂ ਵੱਲੋਂ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਇਹ ਲੋਕ ਸਿੱਖ ਯਾਤਰੂਆਂ ਦੇ ਵਾਹਨਾਂ ਉੱਤੇ ਲੱਗੇ ਨਿਸ਼ਾਨ ਸਾਹਿਬ ਤੇ ਕੌਮੀ ਸ਼ਹੀਦ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਵਾਲਿਆਂ ਸਮੇਤ ਹੋਰ ਸਿੱਖ ਨਾਇਕਾਂ ਦੀਆਂ ਤਸਵੀਰਾਂ ਅਤੇ ਝੰਡੇ ਜਬਰੀ ਪਾੜ ਰਹੇ ਹਨ। ਇਸ ਨਾਲ ਸਿੱਖ ਸ਼ਰਧਾਲੂਆਂ ਅੰਦਰ ਡਰ ਦਾ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਵਰਤਾਰਾ ਦੇਸ਼ ਹਿੱਤ ਵਿੱਚ ਨਹੀਂ। ਉਨ੍ਹਾਂ ਕਿ ਇਹ ਕਦੇ ਨਹੀਂ ਭੁੱਲਣਾ ਚਾਹੀਦਾ ਕਿ ਅੱਜ ਜੇਕਰ ਦੇਸ਼ ਦਾ ਬਹੁ-ਧਰਮੀ ਤੇ ਬਹੁ-ਕੌਮੀ ਸੱਭਿਆਚਾਰ ਜ਼ਿੰਦਾ ਹੈ ਤਾਂ ਉਹ ਸਿੱਖਾਂ ਦੀਆਂ ਦੇਸ਼ ਲਈ ਸ਼ਹਾਦਤਾਂ ਦੀ ਬਦੌਲਤ ਹੈ।
ਉਨ੍ਹਾਂ ਕਿਹਾ ਕਿ ਹਰ ਇੱਕ ਨੂੰ ਆਪਣੇ ਧਰਮ ਦੀਆਂ ਕਦਰਾਂ ਕੀਮਤਾਂ ’ਤੇ ਪਹਿਰਾ ਦੇਣ ਅਤੇ ਆਪਣੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਦਿਦਾਰੇ ਕਰਨ ਦਾ ਪੂਰਾ ਹੱਕ ਹੈ। ਹਿਮਾਚਲ ਪ੍ਰਦੇਸ਼ ਵਿੱਚ ਸਿੱਖ ਸ਼ਰਧਾਲੂਆਂ ਨਾਲ ਵਾਪਰ ਰਹੀਆਂ ਘਟਨਾਵਾਂ ਤੋਂ ਸਪਸ਼ਟ ਹੈ ਕਿ ਉੱਥੋਂ ਦੀ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਆਪਣੀ ਜਿੰਮੇਵਾਰੀ ਨਹੀਂ ਨਿਭਾਅ ਰਹੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਗੰਭੀਰ ਮਾਮਲੇ ਉੱਤੇ ਚੁੱਪ ਰਹਿਣਾ ਵੀ ਸੂਬੇ ਦੇ ਲੋਕਾਂ ਵਿਰੋਧੀ ਭੁਗਤਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਜਿੰਮੇਵਾਰੀ ਹੈ ਕਿ ਉਹ ਆਪਣੇ ਲੋਕਾਂ ਦੀ ਤਰਜਮਾਨੀ ਕਰੇ ਅਤੇ ਉਨ੍ਹਾਂ ਨਾਲ ਹੋ ਰਹੇ ਧੱਕੇ ਦਾ ਮਾਮਲਾ ਹਿਮਾਚਲ ਪ੍ਰਦੇਸ਼ ਸਰਕਾਰ ਕੋਲ ਉਠਾਏ।
ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਹਿਮਾਚਲ ਪ੍ਰਦੇਸ਼ ਸਰਕਾਰ ਨੂੰ ਸਪਸ਼ਟ ਤੌਰ ’ਤੇ ਆਖਦੀ ਹੈ ਕਿ ਉਹ ਇਸ ਗੰਭੀਰ ਮੁੱਦੇ ’ਤੇ ਸੰਜੀਦਾ ਪਹੁੰਚ ਅਪਣਾਏ ਅਤੇ ਦੋਸ਼ੀਆਂ ਵਿਰੁੱਧ ਕਾਰਵਾਈ ਕਰੇ।

Have something to say? Post your comment

 

ਪੰਜਾਬ

ਮੁੱਖ ਮੰਤਰੀ ਦੀ ਅਗਵਾਈ ’ਚ ਵਜ਼ਾਰਤ ਵੱਲੋਂ ਸਾਲ 2025-26 ਦੇ ਬਜਟ ਅਨੁਮਾਨਾਂ ਨੂੰ ਪ੍ਰਵਾਨਗੀ

ਬੰਦੀ ਸਿੰਘ ਸਜ਼ਾ ਭੁਗਤਣ ਦੇ ਬਾਵਜੂਦ ਵੀ ਜੇਲ੍ਹਾਂ ’ਚੋਂ ਰਿਹਾਅ ਨਹੀਂ ਕੀਤੇ ਜਾ ਰਹੇ-ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ

ਕਿਸਾਨਾਂ ਨਾਲ ਧੱਕੇਸ਼ਾਹੀ ਨਾ ਕੀਤੀ ਜਾਵੇ: ਨਿਹੰਗ ਮੁਖੀ ਬਾਬਾ ਬਲਬੀਰ ਸਿੰਘ

ਡਿਪਟੀ ਸਪੀਕਰ ਨੇ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਉਣ ਲਈ ਜਨਤਕ ਲਾਭ ਲਈ ਫੰਡਾਂ ਦੀ ਸੁਚੱਜੀ ਵਰਤੋਂ ‘ਤੇ ਦਿੱਤਾ ਜ਼ੋਰ

ਅਕਾਲੀ ਦਲ ਦੇ ਵਰਕਰ ਕਿਸਾਨਾਂ ਦੇ ਮੋਢੇ ਨਾਲ ਮੋਢਾ ਲਗਾ ਕੇ ਡਟਣ: ਸੁਖਬੀਰ ਸਿੰਘ ਬਾਦਲ

ਹਿਮਾਚਲ ਪ੍ਰਦੇਸ਼ ਦੇ ਉਦਯੋਗਾਂ ਕਾਰਨ ਪ੍ਰਦੂਸ਼ਿਤ ਹੋ ਰਹੇ ਪੰਜਾਬ ਦੇ ਜਲ ਸਰੋਤ- ਹਰਜੋਤ ਬੈਂਸ 

ਪੰਜਾਬ ਪੁਲਿਸ ਵਲੋਂ ਮੁਕਾਬਲਿਆਂ ਨੂੰ ਕਾਮਯਾਬੀ ਬਣਾ ਕੇ ਪੇਸ਼ ਕਰਣ ਦਾ ਰੁਝਾਨ ਮਨੁੱਖੀ ਹੱਕਾਂ ਲਈ ਖਤਰੇ ਦੀ ਘੰਟੀ: ਪੰਚ ਪ੍ਰਧਾਨੀ ਪੰਥਕ ਜਥਾ

ਖਾਲਸਾ ਕਾਲਜ ਦੇ ਕਾਮਰਸ ਵਿਭਾਗ ਵੱਲੋਂ ਐਲੂਮਨੀ ਮੀਟ ਕਰਵਾਈ ਗਈ

ਕਾਂਗਰਸ ਨੇ ਦਹਾਕਿਆਂ ਤੱਕ ਕਿਸਾਨਾਂ ਅਤੇ ਪੰਜਾਬ ਨਾਲ ਕੀਤਾ ਵਿਸ਼ਵਾਸਘਾਤ- ਰਾਜ ਕੁਮਾਰ ਚੱਬੇਵਾਲ

ਪੰਜਾਬ: ਕਿਸਾਨ ਆਗੂਆਂ ਨੇ ਡੱਲੇਵਾਲ ਅਤੇ ਪੰਧੇਰ ਦੀ ਗ੍ਰਿਫ਼ਤਾਰੀ ਨੂੰ ਵਿਸ਼ਵਾਸਘਾਤ ਦੱਸਿਆ