BREAKING NEWS
ਕਾਂਗਰਸ ਨੇ ਦਹਾਕਿਆਂ ਤੱਕ ਕਿਸਾਨਾਂ ਅਤੇ ਪੰਜਾਬ ਨਾਲ ਕੀਤਾ ਵਿਸ਼ਵਾਸਘਾਤ- ਰਾਜ ਕੁਮਾਰ ਚੱਬੇਵਾਲਪਿਛਲੀਆਂ ਤਿੰਨ ਆਨਲਾਈਨ ਐਨ.ਆਰ.ਆਈ. ਮਿਲਣੀਆਂ ਦੌਰਾਨ 393 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿਨ੍ਹਾਂ ਵਿੱਚੋਂ 343 ਸ਼ਿਕਾਇਤਾਂ ਦਾ ਕੀਤਾ ਗਿਆ ਨਿਪਟਾਰਾ'ਯੁੱਧ ਨਸ਼ਿਆਂ ਵਿਰੁੱਧ': ਹੁਣ ਤੱਕ 114 ਕਿੱਲੋ ਹੈਰੋਇਨ, 62 ਕਿੱਲੋ ਅਫ਼ੀਮ ਤੇ 68 ਲੱਖ ਦੀ ਨਕਦੀ ਬਰਾਮਦਫਿੱਕੀ ਦੀ ਕਾਨਫਰੰਸ ਵਿੱਚ ਵਿੱਤ ਮੰਤਰੀ ਨੇ ਬਜਟ ਵਿੱਚ ਇੰਡਸਟਰੀਜ਼ ਦੇ ਬਕਾਏ ਪੈਸੇ ਰਿਲੀਜ਼ ਕਰਨ ਦਾ ਕੀਤਾ ਐਲਾਨਪੰਜਾਬ ਪੁਲਿਸ ਨੇ ਤੇਲ ਅਤੇ ਗੈਸ ਖੇਤਰ ਵਿੱਚ ਕੌਮੀ ਅਸਾਸਿਆਂ ਦੀ ਸੁਰੱਖਿਆ ਪ੍ਰਤੀ ਵਚਨਬੱਧਤਾ ਦੁਹਰਾਈਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਾਲ ਪੰਚਾਇਤਾਂ ਨੂੰ ਜੋੜਨ ਦੀ ਸ਼ੁਰੂੁਆਤ ਡੇਰਾਬੱਸੀ ਤੋਂ ਕੀਤੀ

ਪੰਜਾਬ

ਵਿਜੀਲੈਂਸ ਬਿਊਰੋ ਨੇ ਰਿਸ਼ਵਤਖੋਰੀ ਵਿਰੋਧੀ ਮੁਹਿੰਮ ਚ ਲਿਆਂਦੀ ਤੇਜ਼ੀ - ਇੱਕ ਮਹੀਨੇ ‘ਚ 70 ਮੁਲਜਮਾਂ ਵਿਰੁੱਧ 32 ਕੇਸ ਕੀਤੇ ਦਰਜ

ਕੌਮੀ ਮਾਰਗ ਬਿਊਰੋ | March 19, 2025 08:13 PM

ਚੰਡੀਗੜ- ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਪ੍ਰਣਾਲੀ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਉਣ ਲਈ ਚੁੱਕੇ ਜਾ ਰਹੇ ਦ੍ਰਿੜ ਕਦਮਾਂ ਦੇ ਮੱਦੇਨਜ਼ਰ ਪੰਜਾਬ ਵਿਜੀਲੈਂਸ ਬਿਊਰੋ ਨੇ 18 ਫਰਵਰੀ, 2025 ਤੋਂ ਹੁਣ ਤੱਕ 70 ਮੁਲਜ਼ਮਾਂ ਉਪਰ ਵੱਖ-ਵੱਖ ਤਰ੍ਹਾਂ ਦੇ 32 ਕੇਸ ਦਰਜ ਕੀਤੇ ਹਨ। ਮੌਜੂਦਾ ਸਮੇਂ ਚੱਲ ਰਹੀ ਮੁਹਿੰਮ ਦੌਰਾਨ 20 ਮੁਲਜਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਦੌਰਾਨ 12 ਮਾਲ ਕਰਮਚਾਰੀਆਂ, 10 ਪੁਲਿਸ ਮੁਲਾਜ਼ਮਾਂ, 8 ਸਥਾਨਕ ਸਰਕਾਰ ਦੇ ਮੁਲਾਜ਼ਮਾਂ, 7 ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਅਤੇ 2 ਬਿਜਲੀ ਨਿਗਮ ਦੇ ਮੁਲਾਜ਼ਮਾਂ ਵਿਰੁੱਧ ਮੁਕੱਦਮੇ ਦਰਜ ਕੀਤੇ ਗਏ ਹਨ।
ਇਸ ਬਾਰੇ ਹੋਰ ਖੁਲਾਸੇ ਕਰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਨਾਂ ਕੇਸਾਂ ਵਿੱਚ 11 ਕੇਸਾਂ ਵਿੱਚ ਰੰਗੇ ਹੱਥੀਂ ਰਿਸ਼ਵਤ ਲੈਣ ਸਬੰਧੀ, 20 ਅਪਰਾਧਿਕ ਕੇਸ ਅਤੇ ਇੱਕ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਕੇਸ ਸ਼ਾਮਲ ਹੈ। ਵਿਜੀਲੈਂਸ ਬਿਊਰੋ ਨੇ ਆਉਣ ਵਾਲੇ ਮਹੀਨਿਆਂ ਵਿੱਚ ਇਸ ਮੁਹਿੰਮ ਨੂੰ ਹੋਰ ਜ਼ੋਰਦਾਰ ਢੰਗ ਨਾਲ ਅੱਗੇ ਵਧਾਉਣ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ ਹੈ ਅਤੇ ਜਨਤਾ ਨੂੰ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 9501 200 200 ‘ਤੇ ਰਿਸ਼ਵਤਖੋਰੀ ਸਬੰਧੀ ਸੂਚਨਾ ਦੇ ਕੇ ਸਰਗਰਮੀ ਨਾਲ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ।
ਉਨਾਂ ਅੱਗੇ ਕਿਹਾ ਕਿ ਭ੍ਰਿਸ਼ਟਾਚਾਰ ਦੇ ਹਰ ਰੂਪ ਨੂੰ ਜੜ੍ਹੋਂ ਖਤਮ ਕਰਨ ਅਤੇ ਰਾਜ ਦੀ ਸ਼ਾਸਨ ਪ੍ਰਣਾਲੀ ‘ਤੇ ਪੈਂਦੇ ਇਸ ਦੇ ਮਾੜੇ ਪ੍ਰਭਾਵ ਨੂੰ ਖਤਮ ਕਰਨਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਭ ਤੋਂ ਵੱਡੀ ਤਰਜੀਹ ਹੈ। ਨਾਗਰਿਕਾਂ ਨੂੰ ਜਨਤਕ ਦਫਤਰਾਂ ਵਿੱਚ ਕਿਸੇ ਵੀ ਕਿਸਮ ਦੇ ਭ੍ਰਿਸ਼ਟਾਚਾਰ ਦੀ ਸੂਚਨਾ ਦੇਣ ਲਈ ਅੱਗੇ ਆਉਣ ਖਾਤਰ ਉਤਸਾਹਿਤ ਕਰਨ ਲਈ ਸਰਕਾਰ ਨੇ ਪਹਿਲਾਂ ਹੀ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸਨ ਲਾਈਨ ਸ਼ੁਰੂ ਕੀਤੀ ਹੋਈ ਹੈ। ਇਸ ਐਕਸ਼ਨ ਲਾਈਨ ’ਤੇ, ਵਿਜੀਲੈਂਸ ਬਿਊਰੋ ਵੱਲੋਂ ਲੋਕਾਂ ਨੂੰ ਰਿਸ਼ਵਤ ਦੇ ਗੈਰ-ਕਾਨੂੰਨੀ ਅਮਲ ਸਬੰਧੀ ਸ਼ਿਕਾਇਤਾਂ ਦਰਜ ਕਰਨ ਲਈ ਇੱਕ ਉਪਭੋਗਤਾ-ਅਨੁਕੂਲ, ਆਰਟੀਫੀਸ਼ੀਅਲ ਇੰਟੈਲੀਜੈਂਸ-ਅਧਾਰਤ ਵਟਸਐਪ ਪਲੇਟਫਾਰਮ ਦੀ ਸਹੂਲਤ ਦਿੱਤੀ ਗਈ ਹੈ।
ਉਨਾਂ ਅੱਗੇ ਕਿਹਾ, “ਇਹ ਨਵੀਨਤਾਕਾਰੀ ਪਲੇਟਫਾਰਮ ਲੋਕਾਂ ਨੂੰ ਗੈਰ-ਕਾਨੂੰਨੀ ਗਤੀਵਿਧੀਆਂ ਜਿਵੇਂ ਫ਼ਿਰੌਤੀ ਤੇ ਜ਼ਬਰਨ ਵਸੂਲੀ ਆਦਿ ਸੰਬੰਧੀ ਆਡੀਓ ਅਤੇ ਵੀਡੀਓ ਰਿਕਾਰਡਿੰਗਾਂ ਦੇ ਨਾਲ 24 ਘੰਟੇ-ਸੱਤੇ ਦਿਨ ਸ਼ਿਕਾਇਤਾਂ ਦਰਜ ਕਰਨ ਦੀ ਸਹੂਲਤ ਪ੍ਰਦਾਨ ਕਰਦਾ ਹੈ। ਇਸ ਪਹਿਲ ਦਾ ਉਦੇਸ਼ ਆਮ ਲੋਕਾਂ ਨੂੰ ਖੱਜਲ-ਖੁਆਰੀ ਤੋਂ ਬਚਾਉਂਦੇ ਹੋਏ ਸ਼ਿਕਾਇਤਾਂ ਦੇ ਜਲਦ ਅਤੇ ਸਮੇਂ ਸਿਰ ਨਿਪਟਾਰੇ ਨੂੰ ਯਕੀਨੀ ਬਣਾਉਣਾ ਹੈ”।
ਵਿਜੀਲੈਂਸ ਬਿਊਰੋ ਨੇ ਇਹ ਵੀ ਚੇਤਾਵਨੀ ਦਿੱਤੀ ਹੈ ਕਿ ਜਨਤਕ ਥਾਵਾਂ ‘ਤੇ ਕਿਸੇ ਵੀ ਤਰਾਂ ਦੀ ਵਿੱਤੀ ਬੇਨਿਯਮੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਅਪਰਾਧੀਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਮੁਕਤ ਪੰਜਾਬ ਦੇ ਸੱਦੇ ਨੂੰ ਵਿਆਪਕ ਜਨਤਕ ਸਮਰਥਨ ਮਿਲਿਆ ਹੈ ਕਿਉਂਕਿ ਨਾਗਰਿਕਾਂ ਨੂੰ ਇਸ ਪਰਿਵਰਤਨਸ਼ੀਲ ਪਹਿਲਕਦਮੀ ਵਿੱਚ ਸਰਕਾਰ ਨਾਲ ਹੱਥ ਮਿਲਾਉਣ ਲਈ ਉਤਸ਼ਾਹਿਤ ਕੀਤਾ ਗਿਆ ਹੈ।
ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਦੇ ਲਗਾਤਾਰ ਯਤਨਾਂ, ਮੁੱਖ ਮੰਤਰੀ ਦੇ ਅਡੋਲ ਇਰਾਦੇ ਅਤੇ ਉੱਨਤ ਤਕਨੀਕੀ ਸਾਧਨਾਂ ਦੀ ਮੱਦਦ ਨਾਲ ਪੰਜਾਬ ਭ੍ਰਿਸ਼ਟਾਚਾਰ ਵਿਰੁੱਧ ਲੜਾਈ ਵਿੱਚ ਇੱਕ ਨਵਾਂ ਮੀਲਪੱਥਰ ਸਥਾਪਤ ਕਰਨ ਲਈ ਤਿਆਰ ਹੈ ਜਿਸ ਨਾਲ ਆਪਣੇ ਨਾਗਰਿਕਾਂ ਲਈ ਇੱਕ ਉੱਜਵਲ ਅਤੇ ਵਧੇਰੇ ਬਰਾਬਰੀ ਵਾਲਾ ਭਵਿੱਖ ਯਕੀਨੀ ਬਣਾਇਆ ਜਾ ਸਕੇਗਾ।

Have something to say? Post your comment

 

ਪੰਜਾਬ

ਮੁੱਖ ਮੰਤਰੀ ਦੀ ਅਗਵਾਈ ’ਚ ਵਜ਼ਾਰਤ ਵੱਲੋਂ ਸਾਲ 2025-26 ਦੇ ਬਜਟ ਅਨੁਮਾਨਾਂ ਨੂੰ ਪ੍ਰਵਾਨਗੀ

ਬੰਦੀ ਸਿੰਘ ਸਜ਼ਾ ਭੁਗਤਣ ਦੇ ਬਾਵਜੂਦ ਵੀ ਜੇਲ੍ਹਾਂ ’ਚੋਂ ਰਿਹਾਅ ਨਹੀਂ ਕੀਤੇ ਜਾ ਰਹੇ-ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ

ਕਿਸਾਨਾਂ ਨਾਲ ਧੱਕੇਸ਼ਾਹੀ ਨਾ ਕੀਤੀ ਜਾਵੇ: ਨਿਹੰਗ ਮੁਖੀ ਬਾਬਾ ਬਲਬੀਰ ਸਿੰਘ

ਡਿਪਟੀ ਸਪੀਕਰ ਨੇ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਉਣ ਲਈ ਜਨਤਕ ਲਾਭ ਲਈ ਫੰਡਾਂ ਦੀ ਸੁਚੱਜੀ ਵਰਤੋਂ ‘ਤੇ ਦਿੱਤਾ ਜ਼ੋਰ

ਅਕਾਲੀ ਦਲ ਦੇ ਵਰਕਰ ਕਿਸਾਨਾਂ ਦੇ ਮੋਢੇ ਨਾਲ ਮੋਢਾ ਲਗਾ ਕੇ ਡਟਣ: ਸੁਖਬੀਰ ਸਿੰਘ ਬਾਦਲ

ਹਿਮਾਚਲ ਪ੍ਰਦੇਸ਼ ਦੇ ਉਦਯੋਗਾਂ ਕਾਰਨ ਪ੍ਰਦੂਸ਼ਿਤ ਹੋ ਰਹੇ ਪੰਜਾਬ ਦੇ ਜਲ ਸਰੋਤ- ਹਰਜੋਤ ਬੈਂਸ 

ਪੰਜਾਬ ਪੁਲਿਸ ਵਲੋਂ ਮੁਕਾਬਲਿਆਂ ਨੂੰ ਕਾਮਯਾਬੀ ਬਣਾ ਕੇ ਪੇਸ਼ ਕਰਣ ਦਾ ਰੁਝਾਨ ਮਨੁੱਖੀ ਹੱਕਾਂ ਲਈ ਖਤਰੇ ਦੀ ਘੰਟੀ: ਪੰਚ ਪ੍ਰਧਾਨੀ ਪੰਥਕ ਜਥਾ

ਖਾਲਸਾ ਕਾਲਜ ਦੇ ਕਾਮਰਸ ਵਿਭਾਗ ਵੱਲੋਂ ਐਲੂਮਨੀ ਮੀਟ ਕਰਵਾਈ ਗਈ

ਕਾਂਗਰਸ ਨੇ ਦਹਾਕਿਆਂ ਤੱਕ ਕਿਸਾਨਾਂ ਅਤੇ ਪੰਜਾਬ ਨਾਲ ਕੀਤਾ ਵਿਸ਼ਵਾਸਘਾਤ- ਰਾਜ ਕੁਮਾਰ ਚੱਬੇਵਾਲ

ਪੰਜਾਬ: ਕਿਸਾਨ ਆਗੂਆਂ ਨੇ ਡੱਲੇਵਾਲ ਅਤੇ ਪੰਧੇਰ ਦੀ ਗ੍ਰਿਫ਼ਤਾਰੀ ਨੂੰ ਵਿਸ਼ਵਾਸਘਾਤ ਦੱਸਿਆ