ਨੈਸ਼ਨਲ

ਮੀਤ ਹੇਅਰ ਨੇ ਲੋਕ ਸਭਾ ਵਿੱਚ ਜਲ ਸ੍ਰੋਤ ਨਾਲ ਸਬੰਧਤ ਪੰਜਾਬ ਦੀਆਂ ਅਹਿਮ ਮੰਗਾਂ ਰੱਖੀਆਂ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | March 19, 2025 10:33 PM

ਨਵੀਂ ਦਿੱਲੀ- ਪਾਰਲੀਮੈਂਟ ਦੇ ਬਜਟ ਸੈਸ਼ਨ ਦੌਰਾਨ ਜਲ ਸ੍ਰੋਤ ਨਾਲ ਸਬੰਧਤ ਮੰਗਾਂ ਉੱਤੇ ਚੱਲ ਰਹੀ ਬਹਿਸ ਵਿੱਚ ਹਿੱਸਾ ਲੈਂਦਿਆਂ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ਦੀਆਂ ਅਹਿਮ ਮੰਗਾਂ ਅੱਗੇ ਰੱਖੀਆਂ। ਰਿਪੇਰੀਅਨ ਸੂਬਾ ਹੋਣ ਦੇ ਬਾਵਜੂਦ ਪਾਣੀ ਦਾ ਬਣਦਾ ਹਿੱਸਾ ਨਹੀਂ ਮਿਲਿਆ ਅਤੇ ਪੰਜਾਬ ਸੂਬੇ ਦੇ ਪੁਨਰਗਠਨ ਤੋਂ ਬਾਅਦ ਪੰਜਾਬ ਨੂੰ ਯਮੁਨਾ ਦਰਿਆ ਵਿੱਚੋਂ ਬਣਦਾ ਹਿੱਸਾ ਨਹੀਂ ਮਿਲਿਆ।

ਮੀਤ ਹੇਅਰ ਨੇ ਕਿਹਾ ਕਿ ਪੀਣ ਵਾਲਾ ਪਾਣੀ ਦੂਸ਼ਿਤ ੋਹ ਰਿਹਾ ਹੈ।ੳਨ੍ਹਾ ਕਿਹਾ ਕਿ ਸਮੁੱਚਾ ਮਾਲਵਾ ਖੇਤਰ ਸਾਫ ਪੀਣ ਵਾਲੇ ਪਾਣੀ ਨਾਲ ਜੂਝ ਰਿਹਾ ਹੈ ਅਤੇ ਕੈਂਸਰ ਦੀ ਮਾਰ ਝੱਲ ਰਿਹਾ ਹੈ। ਪੰਜਾਬ ਨੇ ਟੂਟੀ ਰਾਹੀਂ ਪਾਣੀ ਸਪਲਾਈ ਦਾ ਜਲ ਜੀਵਨ ਮਿਸ਼ਨ ਤਾਂ ਪੂਰਾ ਕਰ ਲਿਆ ਪਰ ਮਾਲਵਾ ਖੇਤਰ ਨੂੰ ਭਾਖੜਾ ਨਹਿਰ ਤੋਂ ਨਹਿਰੀ ਪਾਣੀ ਦੀ ਪੀਣ ਲਈ ਸਪਲਾਈ ਦੀ ਲੋੜ ਹੈ।

ਸੰਗਰੂਰ ਖੇਤਰ ਵਿੱਚ ਘੱਗਰ ਦਰਿਆ ਵਿੱਚ ਆਉਂਦੇ ਹੜ੍ਹਾਂ ਦੇ ਪ੍ਰਕੋਪ ਦਾ ਮਾਮਲਾ ਉਠਾਉਂਦਿਆ ਮੀਤ ਹੇਅਰ ਨੇ ਕਿਹਾ ਕਿ ਘੱਗਰ ਦਰਿਆ ਦਾ ਪੱਕਾ ਬੰਦੋਬਸਤ ਕੀਤਾ ਜਾਵੇ। ਮਕਰੌਰ ਸਾਹਿਬ ਤੋਂ ਕੜੈਲ ਤੱਕ 17 ਕਿਲੋਮੀਟਰ ਦੇ ਖੇਤਰ ਵਿੱਚ ਘੱਗਰ ਨੂੰ ਚੌੜਾ ਤੇ ਮਜ਼ਬੂਤ ਕਰਨ ਦਾ ਕੰਮ ਕੀਤਾ ਜਾਵੇ।ਉਨ੍ਹਾਂ ਕਿਹਾ ਕਿ ਇਸ ਦਰਿਆ ਦਾ ਦਾਇਰਾ ਪੰਜਾਬ ਤੇ ਹਰਿਆਣਾ ਨਾਲ ਸਬੰਧਤ ਹੋਣ ਕਰਕੇ ਕੇਂਦਰ ਪਹਿਲਕਦਮੀ ਕਰੇ ਤਾਂ ਜੋ ਘੱਗਰ ਦੇ ਹੜ੍ਹਾਂ ਦੀ ਮਾਰ ਹੇਠ ਆਉਂਦਾ ਸੰਗਰੂਰ ਖੇਤਰ ਇਸ ਤੋਂ ਬਚ ਸਕੇ। ਉਨ੍ਹਾਂ ਅੱਗੇ ਕਿਹਾ ਕਿ ਕੰਢੀ ਖੇਤਰ ਦੇ ਡੈਮਾਂ ਦੀ ਡੀ-ਸਿਲਟਿੰਗ ਕਰਵਾਈ ਜਾਵੇ ਜਿਸ ਨਾਲ ਡੈਮਾਂ ਦੀ ਸਮਰੱਥਾ ਵਧਣ ਨਾਲ ਹੜ੍ਹਾਂ ਦੀ ਮਾਰ ਘਟੇਗੀ ਅਤੇ ਡੀ-ਸਿਲਟਿੰਗ ਮਟੀਰੀਅਲ ਉਸਾਰੀ ਦੇ ਕੰਮਾਂ ਵਿੱਚ ਕੰਮ ਆਵੇਗਾ।

ਮੀਤ ਹੇਅਰ ਨੇ ਅੱਗੇ ਕਿਹਾ ਕਿ ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਘੱਟ ਰਿਹਾ ਹੈ ਅਤੇ 153 ਵਿੱਚੋਂ 117 ਬਲਾਕ ਡਾਰਕ ਜ਼ੋਨ ਵਿੱਚ ਚਲੇ ਗਏ। ਪਾਰਲੀਮੈਂਟ ਦੀ ਸਟੈਂਡਿੰਗ ਕਮੇਟੀ ਨੇ 2020-21 ਵਿੱਚ ਪੰਜਾਬ ਨੂੰ ਅਟਲ ਭੂਜਲ ਯੋਜਨਾ ਦੇ ਸਾਰੇ ਮਾਪਦੰਡ ਪੂਰੇ ਕਰਦਾ ਹੋਣ ਕਰਕੇ ਇਸ ਵਿੱਚ ਸ਼ਾਮਲ ਕਰਨ ਦੀ ਸਿਫਾਰਸ਼ ਕੀਤੀ ਸੀ ਪਰ ਪੰਜ ਸਾਲ ਬੀਤ ਜਾਣ ਦੇ ਬਾਵਜੂਦ ਹੁਣ ਤੱਕ ਸੂਬੇ ਨੂੰ ਸ਼ਾਮਲ ਨਹੀਂ ਕੀਤਾ ਗਿਆ।

ਲੋਕ ਸਭਾ ਮੈਂਬਰ ਨੇ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਖੇਤੀ ਸਿੰਜਾਈ ਯੋਜਨਾ ਤਹਿਤ 2015 ਵਿੱਚ 1163 ਕਰੋੜ ਰੁਪਏ ਦਾ ਪ੍ਰਾਜੈਕਟ ਮਨਜ਼ੂਰ ਕੀਤਾ ਗਿਆ ਸੀ ਜਿਸ ਤਹਿਤ ਸਤਲੁਜ ਕੈਨਾਲ ਸਿਸਟਮ ਦਾ ਨਵੀਨੀਕਰਨ ਤੇ ਵਾਧਾ ਹੋਣਾ ਸੀ ਪਰ ਹਾਲੇ ਤੱਕ ਇਸ ਯੋਜਨਾ ਤਹਿਤ ਪੰਜਾਬ ਨੂੰ ਕੋਈ ਗਰਾਂਟ ਨਹੀਂ ਮਿਲੀ।

Have something to say? Post your comment

 

ਨੈਸ਼ਨਲ

ਨਿਊਯਾਰਕ ਸਟੇਟ ਸੈਨੇਟ ਵਿੱਚ 1984 ਸਿੱਖ ਨਸਲਕੁਸ਼ੀ ਸਬੰਧੀ ਮਤਾ ਪਾਸ

ਪੰਜਾਬ ਤੋਂ ਤਖਤ ਪਟਨਾ ਸਾਹਿਬ ਆਈ ਸੰਗਤ ਦਾ ਹੋਇਆ ਐਕਸੀਡੈਂਟ, ਪ੍ਰਬੰਧਕ ਕਮੇਟੀ ਨੇ ਕਰਵਾਇਆ ਇਲਾਜ

ਕੁਨਾਲ ਕਮਰਾ ਨੇ ਵਿਵਾਦਤ ਕਮੇਡੀ ਲਈ ਸੁਪਾਰੀ ਲਈ - ਏਕਨਾਥ ਸ਼ਿੰਦੇ

'ਅਮਰੀਕਾ ਕੋਲ ਚੈਟ ਜੀਪੀਟੀ-ਜੈਮਿਨੀ ਹੈ, ਚੀਨ ਕੋਲ ਡੀਪਸੀਕ ਹੈ, ਭਾਰਤ ਕਿੱਥੇ ਖੜ੍ਹਾ ਹੈ?' , ਰਾਘਵ ਚੱਢਾ

ਕੇਂਦਰ ਸਰਕਾਰ ਨੇ ਸੰਸਦ ਮੈਂਬਰਾਂ ਦੀ ਤਨਖਾਹ, ਭੱਤਿਆਂ ਅਤੇ ਪੈਨਸ਼ਨ ਵਿੱਚ ਕੀਤਾ 24 ਪ੍ਰਤੀਸ਼ਤ ਦਾ ਵਾਧਾ

ਕੁਨਾਲ ਕਾਮਰਾ ਦੇ ਮੁੱਦੇ 'ਤੇ, ਕਾਂਗਰਸੀ ਨੇ ਕਿਹਾ, 'ਕਲਾਕਾਰ ਨੂੰ ਆਪਣੇ ਵਿਚਾਰ ਪ੍ਰਗਟ ਕਰਨ ਦੀ ਆਜ਼ਾਦੀ ਹੈ

ਦਿੱਲੀ ਵਿਧਾਨ ਸਭਾ ਵਿੱਚ ਸ਼ਹੀਦਾਂ ਨੂੰ ਸ਼ਰਧਾਂਜਲੀ, ਭਾਜਪਾ ਨੇਤਾ ਨੇ ਕਿਹਾ, 'ਅਸੀਂ ਉਨ੍ਹਾਂ ਦਾ ਕਰਜ਼ ਨਹੀਂ ਚੁਕਾ ਸਕਦੇ'

ਗੁਰਦੁਆਰਾ ਰਾਜੋਰੀ ਗਾਰਡਨ ਵਿੱਚ ਲਗਾਇਆ ਗਿਆ ਵਿਸ਼ੇਸ਼ ਸਪਾਈਨ ਹੈਲਥ ਚੈਕਅਪ ਕੈਂਪ

ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ 94ਵੇਂ ਸ਼ਹੀਦੀ ਦਿਵਸ 'ਤੇ ਭੇਟ ਕੀਤੀ ਗਈ ਸ਼ਰਧਾਂਜਲੀ : ਸਤਨਾਮ ਸਿੰਘ ਗੰਭੀਰ

ਜੱਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਜੀ ਦੇ 202 ਸਾਲਾ ਸ਼ਹੀਦੀ ਦਿਹਾੜੇ ਮੌਕੇ ਕਰਵਾਏ ਗਏ ਗੁਰਮਤਿ ਸਮਾਗਮ: ਪਰਮਜੀਤ ਸਿੰਘ ਵੀਰਜੀ