BREAKING NEWS
ਕਾਂਗਰਸ ਨੇ ਦਹਾਕਿਆਂ ਤੱਕ ਕਿਸਾਨਾਂ ਅਤੇ ਪੰਜਾਬ ਨਾਲ ਕੀਤਾ ਵਿਸ਼ਵਾਸਘਾਤ- ਰਾਜ ਕੁਮਾਰ ਚੱਬੇਵਾਲਪਿਛਲੀਆਂ ਤਿੰਨ ਆਨਲਾਈਨ ਐਨ.ਆਰ.ਆਈ. ਮਿਲਣੀਆਂ ਦੌਰਾਨ 393 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿਨ੍ਹਾਂ ਵਿੱਚੋਂ 343 ਸ਼ਿਕਾਇਤਾਂ ਦਾ ਕੀਤਾ ਗਿਆ ਨਿਪਟਾਰਾ'ਯੁੱਧ ਨਸ਼ਿਆਂ ਵਿਰੁੱਧ': ਹੁਣ ਤੱਕ 114 ਕਿੱਲੋ ਹੈਰੋਇਨ, 62 ਕਿੱਲੋ ਅਫ਼ੀਮ ਤੇ 68 ਲੱਖ ਦੀ ਨਕਦੀ ਬਰਾਮਦਫਿੱਕੀ ਦੀ ਕਾਨਫਰੰਸ ਵਿੱਚ ਵਿੱਤ ਮੰਤਰੀ ਨੇ ਬਜਟ ਵਿੱਚ ਇੰਡਸਟਰੀਜ਼ ਦੇ ਬਕਾਏ ਪੈਸੇ ਰਿਲੀਜ਼ ਕਰਨ ਦਾ ਕੀਤਾ ਐਲਾਨਪੰਜਾਬ ਪੁਲਿਸ ਨੇ ਤੇਲ ਅਤੇ ਗੈਸ ਖੇਤਰ ਵਿੱਚ ਕੌਮੀ ਅਸਾਸਿਆਂ ਦੀ ਸੁਰੱਖਿਆ ਪ੍ਰਤੀ ਵਚਨਬੱਧਤਾ ਦੁਹਰਾਈਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਾਲ ਪੰਚਾਇਤਾਂ ਨੂੰ ਜੋੜਨ ਦੀ ਸ਼ੁਰੂੁਆਤ ਡੇਰਾਬੱਸੀ ਤੋਂ ਕੀਤੀ

ਪੰਜਾਬ

ਡਾ. ਬਲਜੀਤ ਕੋਰ ਦੀ ਕੋਸ਼ਿਸ਼ਾਂ ਨਾਲ ਲੱਖੇਵਾਲੀ ਵਿਚ ਵੱਡੀ ਦਾਣਾ ਮੰਡੀ ਦੀ ਉਸਾਰੀ ਦਾ ਰਾਹ ਹੋਇਆ ਸਾਫ

ਕੌਮੀ ਮਾਰਗ ਬਿਊਰੋ | March 19, 2025 09:01 PM

ਚੰਡੀਗੜ੍ਹ- ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਅਤੇ ਮਲੋਟ ਤੋਂ ਵਿਧਾਇਕ ਡਾ. ਬਲਜੀਤ ਕੋਰ ਦੀ ਕੋਸ਼ਿਸ਼ਾਂ ਨਾਲ ਉਨ੍ਹਾਂ ਦੇ ਹਲਕੇ ਦੀ ਲੱਖੇਵਾਲੀ ਜ਼ੈਲ ਦੇ ਪਿੰਡਾਂ ਦੀ ਇਕ ਵੱਡੀ ਮੰਗ ਨੂੰ ਬੂਰ ਪਿਆ ਹੈ। ਲੱਖੇਵਾਲੀ ਵਿਚ ਬਣੀ ਅਨਾਜ ਮੰਡੀ ਨੂੰ ਵਿਸਥਾਰ ਦਿੱਤਾ ਜਾਵੇਗਾ ਜਿਸ ਨਾਲ ਆਸਪਾਸ ਦੇ ਅੱਧੀ ਦਰਜਨ ਪਿੰਡਾਂ ਦੇ ਕਿਸਾਨਾਂ ਨੂੰ ਆਪਣੀ ਜਿਣਸ ਵੇਚਣ ਵਿਚ ਸੌਖ ਹੋਵੇਗੀ ਅਤੇ ਇਲਾਕੇ ਦੀ ਚਿਰੋਕਣੀ ਮੰਗ ਪੂਰੀ ਹੋਵੇਗੀ। ਪਹਿਲਾਂ ਇਹ ਮੰਡੀ ਬਹੁਤ ਛੋਟੀ ਸੀ ਪਰ ਹੁਣ ਲੱਖੇਵਾਲੀ ਪਿੰਡ ਦੀ ਗਰਾਮ ਪੰਚਾਇਤ ਨੇ ਆਪਣੀ 5 ਕਨਾਲ 8 ਮਰਲੇ ਸ਼ਾਮਲਾਤ ਜਮੀਨ ਪੰਜਾਬ ਮੰਡੀ ਬੋਰਡ ਨੂੰ ਨਵੀਂ ਦਾਣਾ ਮੰਡੀ ਦੇ ਫੜ ਦੀ ਚੌੜਾਈ ਵਧਾਉਣ ਅਤੇ ਉਸਾਰੀ ਲਈ ਦਾਨ ਵਜੋਂ ਦੇਣ ਦਾ ਫੈਸਲਾ ਲਿਆ ਹੈ।


ਇਸ ਸੰਬੰਧੀ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਜਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ, ਸ੍ਰੀ ਮੁਕਤਸਰ ਸਾਹਿਬ ਨੂੰ ਲਿਖੇ ਪੱਤਰ ਰਾਹੀਂ ਜਾਣਕਾਰੀ ਦਿੱਤੀ ਗਈ ਕਿ ਜਿਲ੍ਹਾ ਮੰਡੀ ਅਫਸਰ ਵੱਲੋਂ ਦਾਣਾ ਮੰਡੀ ਦੀ ਬਣਤਰ ਵਿੱਚ ਆ ਰਹੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਲਈ ਗਰਾਮ ਪੰਚਾਇਤ ਦੀ ਜਮੀਨ ਪੰਜਾਬ ਮੰਡੀ ਬੋਰਡ ਨੂੰ ਦਾਨ ਕਰਨ ਦੀ ਮੰਗ ਕੀਤੀ ਗਈ ਸੀ।


ਡਾ. ਬਲਜੀਤ ਕੋਰ ਨੇ ਇਸ ਪ੍ਰੋਜੈਕਟ ਨੂੰ ਸਰਕਾਰ ਦੇ ਪੱਧਰ ‘ਤੇ ਉਚਿਤ ਮੰਜ਼ੂਰੀ ਦਿਵਾਉਣ ਲਈ ਵਿਸ਼ੇਸ਼ ਯਤਨ ਕੀਤੇ, ਜਿਸ ਦੇ ਨਤੀਜੇ ਵਜੋਂ ਪੰਜਾਬ ਵਿਲੇਜ਼ ਕਾਮਨ ਲੈਂਡਜ਼ (ਰੈਗੂਲੇਸ਼ਨ) ਪਹਿਲੀ ਸੋਧ ਰੂਲਜ਼ 2010 ਦੇ ਰੂਲ 13(ਸੀ) ਤਹਿਤ ਜਿਲ੍ਹਾ ਪ੍ਰਸ਼ਾਸਨ ਨੇ ਇਸ ਤਜ਼ਵੀਜ਼ ਨੂੰ ਮਨਜ਼ੂਰੀ ਦਿੱਤੀ ਹੈ।


ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਅਭਿਜੀਤ ਕਪਲਿਸ਼, ਆਈ.ਏ.ਐਸ. ਵੱਲੋਂ ਸਰਕਾਰੀ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਉਕਤ ਜਮੀਨ ਦੀ ਮੰਡੀ ਦੇ ਫੜ ਵਿੱਚ ਸ਼ਾਮਲ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ।


ਡਾ. ਬਲਜੀਤ ਕੋਰ ਨੇ ਕਿਹਾ ਕਿ ਨਵੀਂ ਦਾਣਾ ਮੰਡੀ ਦੀ ਉਸਾਰੀ ਨਾਲ ਕਿਸਾਨਾਂ, ਆੜਤੀਆਂ ਅਤੇ ਖੇਤੀਬਾੜੀ ਨਾਲ ਸਬੰਧਤ ਵਪਾਰੀਆਂ ਨੂੰ ਵਧੀਆ ਸਹੂਲਤਾਂ ਮਿਲਣਗੀਆਂ, ਜਿਸ ਨਾਲ ਖੇਤੀਬਾੜੀ ਅਰਥ ਵਿਵਸਥਾ ਨੂੰ ਮਜ਼ਬੂਤੀ ਮਿਲੇਗੀ।


ਡਾ ਬਲਜੀਤ ਕੌਰ ਨੇ ਪਿੰਡ ਵਾਸੀਆਂ, ਗਰਾਮ ਪੰਚਾਇਤ ਅਤੇ ਪੰਜਾਬ ਮੰਡੀ ਬੋਰਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਮਹੱਤਵਪੂਰਨ ਫੈਸਲਾ ਖੇਤੀਬਾੜੀ ਖੇਤਰ ਦੀ ਤਰੱਕੀ ਵਿੱਚ ਮੀਲ ਪੱਥਰ ਸਾਬਤ ਹੋਵੇਗਾ।

Have something to say? Post your comment

 

ਪੰਜਾਬ

ਮੁੱਖ ਮੰਤਰੀ ਦੀ ਅਗਵਾਈ ’ਚ ਵਜ਼ਾਰਤ ਵੱਲੋਂ ਸਾਲ 2025-26 ਦੇ ਬਜਟ ਅਨੁਮਾਨਾਂ ਨੂੰ ਪ੍ਰਵਾਨਗੀ

ਬੰਦੀ ਸਿੰਘ ਸਜ਼ਾ ਭੁਗਤਣ ਦੇ ਬਾਵਜੂਦ ਵੀ ਜੇਲ੍ਹਾਂ ’ਚੋਂ ਰਿਹਾਅ ਨਹੀਂ ਕੀਤੇ ਜਾ ਰਹੇ-ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ

ਕਿਸਾਨਾਂ ਨਾਲ ਧੱਕੇਸ਼ਾਹੀ ਨਾ ਕੀਤੀ ਜਾਵੇ: ਨਿਹੰਗ ਮੁਖੀ ਬਾਬਾ ਬਲਬੀਰ ਸਿੰਘ

ਡਿਪਟੀ ਸਪੀਕਰ ਨੇ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਉਣ ਲਈ ਜਨਤਕ ਲਾਭ ਲਈ ਫੰਡਾਂ ਦੀ ਸੁਚੱਜੀ ਵਰਤੋਂ ‘ਤੇ ਦਿੱਤਾ ਜ਼ੋਰ

ਅਕਾਲੀ ਦਲ ਦੇ ਵਰਕਰ ਕਿਸਾਨਾਂ ਦੇ ਮੋਢੇ ਨਾਲ ਮੋਢਾ ਲਗਾ ਕੇ ਡਟਣ: ਸੁਖਬੀਰ ਸਿੰਘ ਬਾਦਲ

ਹਿਮਾਚਲ ਪ੍ਰਦੇਸ਼ ਦੇ ਉਦਯੋਗਾਂ ਕਾਰਨ ਪ੍ਰਦੂਸ਼ਿਤ ਹੋ ਰਹੇ ਪੰਜਾਬ ਦੇ ਜਲ ਸਰੋਤ- ਹਰਜੋਤ ਬੈਂਸ 

ਪੰਜਾਬ ਪੁਲਿਸ ਵਲੋਂ ਮੁਕਾਬਲਿਆਂ ਨੂੰ ਕਾਮਯਾਬੀ ਬਣਾ ਕੇ ਪੇਸ਼ ਕਰਣ ਦਾ ਰੁਝਾਨ ਮਨੁੱਖੀ ਹੱਕਾਂ ਲਈ ਖਤਰੇ ਦੀ ਘੰਟੀ: ਪੰਚ ਪ੍ਰਧਾਨੀ ਪੰਥਕ ਜਥਾ

ਖਾਲਸਾ ਕਾਲਜ ਦੇ ਕਾਮਰਸ ਵਿਭਾਗ ਵੱਲੋਂ ਐਲੂਮਨੀ ਮੀਟ ਕਰਵਾਈ ਗਈ

ਕਾਂਗਰਸ ਨੇ ਦਹਾਕਿਆਂ ਤੱਕ ਕਿਸਾਨਾਂ ਅਤੇ ਪੰਜਾਬ ਨਾਲ ਕੀਤਾ ਵਿਸ਼ਵਾਸਘਾਤ- ਰਾਜ ਕੁਮਾਰ ਚੱਬੇਵਾਲ

ਪੰਜਾਬ: ਕਿਸਾਨ ਆਗੂਆਂ ਨੇ ਡੱਲੇਵਾਲ ਅਤੇ ਪੰਧੇਰ ਦੀ ਗ੍ਰਿਫ਼ਤਾਰੀ ਨੂੰ ਵਿਸ਼ਵਾਸਘਾਤ ਦੱਸਿਆ