BREAKING NEWS
ਕਾਂਗਰਸ ਨੇ ਦਹਾਕਿਆਂ ਤੱਕ ਕਿਸਾਨਾਂ ਅਤੇ ਪੰਜਾਬ ਨਾਲ ਕੀਤਾ ਵਿਸ਼ਵਾਸਘਾਤ- ਰਾਜ ਕੁਮਾਰ ਚੱਬੇਵਾਲਪਿਛਲੀਆਂ ਤਿੰਨ ਆਨਲਾਈਨ ਐਨ.ਆਰ.ਆਈ. ਮਿਲਣੀਆਂ ਦੌਰਾਨ 393 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿਨ੍ਹਾਂ ਵਿੱਚੋਂ 343 ਸ਼ਿਕਾਇਤਾਂ ਦਾ ਕੀਤਾ ਗਿਆ ਨਿਪਟਾਰਾ'ਯੁੱਧ ਨਸ਼ਿਆਂ ਵਿਰੁੱਧ': ਹੁਣ ਤੱਕ 114 ਕਿੱਲੋ ਹੈਰੋਇਨ, 62 ਕਿੱਲੋ ਅਫ਼ੀਮ ਤੇ 68 ਲੱਖ ਦੀ ਨਕਦੀ ਬਰਾਮਦਫਿੱਕੀ ਦੀ ਕਾਨਫਰੰਸ ਵਿੱਚ ਵਿੱਤ ਮੰਤਰੀ ਨੇ ਬਜਟ ਵਿੱਚ ਇੰਡਸਟਰੀਜ਼ ਦੇ ਬਕਾਏ ਪੈਸੇ ਰਿਲੀਜ਼ ਕਰਨ ਦਾ ਕੀਤਾ ਐਲਾਨਪੰਜਾਬ ਪੁਲਿਸ ਨੇ ਤੇਲ ਅਤੇ ਗੈਸ ਖੇਤਰ ਵਿੱਚ ਕੌਮੀ ਅਸਾਸਿਆਂ ਦੀ ਸੁਰੱਖਿਆ ਪ੍ਰਤੀ ਵਚਨਬੱਧਤਾ ਦੁਹਰਾਈਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਾਲ ਪੰਚਾਇਤਾਂ ਨੂੰ ਜੋੜਨ ਦੀ ਸ਼ੁਰੂੁਆਤ ਡੇਰਾਬੱਸੀ ਤੋਂ ਕੀਤੀ

ਪੰਜਾਬ

ਗੁਰੂ ਨਾਨਕ ਕਾਲਜ ਬੁਢਲਾਡਾ ਦੇ ਇਤਿਹਾਸ ਵਿਭਾਗ ਵੱਲੋਂ ਸਥਾਪਿਤ ਦਰਬਾਰ-ਏ-ਖ਼ਾਲਸਾ ਮਿਊਜ਼ੀਅਮ

ਗੁਰਜੰਟ ਸਿੰਘ ਸ਼ੀਂਹ / ਕੌਮੀ ਮਾਰਗ ਬਿਊਰੋ | March 19, 2025 11:23 PM


ਮਾਨਸਾ - ਸਿਰਮੌਰ ਅਤੇ ਖ਼ੁਦਮੁਖਤਿਆਰ ਸੰਸਥਾ ਗੁਰੂ ਨਾਨਕ ਕਾਲਜ ਬੁਢਲਾਡਾ ਦੇ ਇਤਿਹਾਸ ਵਿਭਾਗ ਵੱਲੋਂ ਦਰਬਾਰ-ਏ-ਖ਼ਾਲਸਾ ਮਿਊਜ਼ੀਅਮ ਸਥਾਪਿਤ ਕਰਕੇ ਵਿਦਿਆਰਥੀਆਂ ਅਤੇ ਇਤਿਹਾਸ ਪ੍ਰੇਮੀਆਂ ਲਈ ਇੱਕ ਵਿਲੱਖਣ ਉਪਰਾਲਾ ਕੀਤਾ ਹੈ। ਇਸ ਮਿਊਜ਼ੀਅਮ ਦਾ ਉਦਘਾਟਨ ਸ. ਸੁਖਮਿੰਦਰ ਸਿੰਘ, ਸਕੱਤਰ ਵਿੱਦਿਆ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਨੇ ਕੀਤਾ। ਸ. ਸੁਖਮਿੰਦਰ ਸਿੰਘ ਨੇ ਪ੍ਰਿੰਸੀਪਲ ਡਾ. ਨਰਿੰਦਰ ਸਿੰਘ ਅਤੇ ਵਿਭਾਗ ਦੇ ਮੁਖੀ ਡਾ. ਸੁਖਵਿੰਦਰ ਕੌਰ ਨੂੰ ਵਧਾਈ ਦਿੰਦੇ ਹੋਏ ਦੱਸਿਆ ਕਿ ਇਹ ਮਿਊਜ਼ੀਅਮ ਵਿਦਿਆਰਥੀਆਂ ਨੂੰ ਇਤਿਹਾਸ ਦੀ ਗਹਿਰੀ ਸਮਝ ਦੇਣ ਅਤੇ ਉਨ੍ਹਾਂ ਵਿੱਚ ਵਿਰਾਸਤੀ ਜਾਗਰੂਕਤਾ ਪੈਦਾ ਕਰਨ ਵੱਡੀ ਭੂਮਿਕਾ ਨਿਭਾਵੇਗਾ। ਮਹਾਰਾਜਾ ਰਣਜੀਤ ਸਿੰਘ ਦੀ ਸਿੱਖ ਸੱਤਾ, ਬਹਾਦਰੀ ਅਤੇ ਨੀਤੀ ਦੀ ਝਲਕ ਵਿਦਿਆਰਥੀਆਂ ਨੂੰ ਪ੍ਰੇਰਿਤ ਕਰੇਗੀ। ਇਸ ਮਿਊਜ਼ੀਅਮ ਦੇ ਖੋਲ੍ਹੇ ਜਾਣ ਨਾਲ ਇਤਿਹਾਸਕ ਦਸਤਾਵੇਜ਼ਾਂ ਅਤੇ ਵਿਰਾਸਤੀ ਚੀਜ਼ਾਂ ਨੂੰ ਸੰਭਾਲਣ ਵਲ ਇੱਕ ਵਧੀਆ ਕਦਮ ਚੁੱਕਿਆ ਹੈ ਅਤੇ ਇਲਾਕੇ ਦੇ ਲੋਕ ਇਸ ਵਿਲੱਖਣ ਮਿਊਜ਼ੀਅਮ ਨੂੰ ਵੇਖ ਸਕਣਗੇ ਅਤੇ ਸਿੱਖ ਇਤਿਹਾਸ ਦੀ ਮਹਾਨਤਾ ਨੂੰ ਨੇੜਿਓਂ ਮਹਿਸੂਸ ਕਰ ਸਕਣਗੇ।
ਮਿਊਜ਼ੀਅਮ ਸਬੰਧੀ ਜਾਣਕਾਰੀ ਦਿੰਦਿਆਂ ਡਾ. ਸੁਖਵਿੰਦਰ ਕੌਰ ਨੇ ਦੱਸਿਆ ਕਿ ਇਹ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਸ਼ਾਸਨਕਾਲ ਦੀ ਇਤਿਹਾਸਕ ਯਾਦ ਤਾਜ਼ਾ ਕਰਵਾਉਂਦਾ ਹੈ। ਉਨ੍ਹਾਂ ਦੱਸਿਆ ਕਿ ਇਸ ਮਿਊਜ਼ੀਅਮ ਵਿੱਚ ਮਹਾਰਾਜਾ ਰਣਜੀਤ ਸਿੰਘ ਦੇ ਦਰਬਾਰ, ਕੜੇ ਖਾਂ ਤੋਪ, ਜ਼ਮਜ਼ਮਾ ਤੋਪ, ਕੋਹਿਨੂਰ ਹੀਰਾ, ਸਿੱਕੇ, ਹੀਰੇ-ਮੋਤੀ ਅਤੇ ਨਾਇਬ ਹਥਿਆਰ ਸੰਕੇਤਕ ਰੂਪ ਵਿਚ ਵਿਖਾਏ ਗਏ ਹਨ। ਇਹ ਮਿਊਜ਼ੀਅਮ ਵਿਦਿਆਰਥੀਆਂ ਅਤੇ ਇਤਿਹਾਸ ਪ੍ਰੇਮੀਆਂ ਨੂੰ ਸਿੱਖ ਇਤਿਹਾਸ ਅਤੇ ਖ਼ਾਲਸਾ ਰਾਜ ਦੀ ਮਹਾਨਤਾ ਨਾਲ ਜੋੜੇਗਾ। ਇਹ ਦਰਬਾਰ ਉਸ ਸਮੇਂ ਦੇ ਮਹਾਨ ਵਿਅਕਤੀਆਂ, ਨੀਤੀ-ਨਿਯਮਾਂ ਅਤੇ ਸਿੱਖ ਰਾਜ ਦੀ ਸਿਆਸਤ ਦੀ ਝਲਕ ਪੇਸ਼ ਕਰਦਾ ਹੈ। ਮਹਾਰਾਜਾ ਰਣਜੀਤ ਸਿੰਘ ਦੇ ਰਾਜ ਦੌਰਾਨ ਜਾਰੀ ਸੁਨਹਿਰੀ ਅਤੇ ਚਾਂਦੀ ਦੇ ਸਿੱਕੇ ਵੀ ਮਿਊਜ਼ੀਅਮ ਵਿੱਚ ਪ੍ਰਦਰਸ਼ਿਤ ਕੀਤੇ ਗਏ ਹਨ। ਇਹ ਸਿੱਕੇ ਨਾਨਕਸ਼ਾਹੀ ਮੁਦਰਾ ਦੇ ਰੂਪ ਵਿੱਚ ਜਾਣੇ ਜਾਂਦੇ ਹਨ, ਜੋ ਸਿੱਖ ਰਾਜ ਦੀ ਆਤਮ-ਨਿਰਭਰਤਾ ਅਤੇ ਆਰਥਿਕ ਮਜ਼ਬੂਤੀ ਨੂੰ ਦਰਸਾਉਂਦੇ ਹਨ। ਇਸ ਤੋਂ ਇਲਾਵਾ ਹੀਰੇ-ਮੋਤੀ ਅਤੇ ਸ਼ਾਹੀ ਗਹਿਣੇ ਸੰਕੇਤਕ ਰੂਪ ਵਿਚ ਸ਼ਾਮਿਲ ਕੀਤੇ ਹਨ।
ਪ੍ਰਿੰਸੀਪਲ ਡਾ. ਨਰਿੰਦਰ ਸਿੰਘ ਨੇ ਦੱਸਿਆ ਕਿ ਇਸ ਮਿਊਜ਼ੀਅਮ ਦਾ ਉਦੇਸ਼ ਵਿਦਿਆਰਥੀਆਂ ਨੂੰ ਆਪਣੇ ਵਿਰਸੇ ਅਤੇ ਇਤਿਹਾਸ ਬਾਰੇ ਜਾਗਰੂਕ ਕਰਨਾ ਹੈ। ਮਹਾਰਾਜਾ ਰਣਜੀਤ ਸਿੰਘ ਦੇ ਸ਼ਾਸਨਕਾਲ ਵਿੱਚ ਖ਼ਾਲਸਾ ਰਾਜ ਨੇ ਕਿੰਨੀ ਸ਼ਾਨਦਾਰ ਤਰੀਕੇ ਨਾਲ ਵਿਕਾਸ ਕੀਤਾ, ਇਹ ਮਿਊਜ਼ੀਅਮ ਉਸਦੀ ਇੱਕ ਛੋਟੀ ਪਰ ਮਹੱਤਵਪੂਰਨ ਝਲਕ ਪੇਸ਼ ਕਰਦਾ ਹੈ। ਇਹ ਮਿਊਜ਼ੀਅਮ ਸਿੱਖ ਇਤਿਹਾਸ, ਖ਼ਾਲਸਾ ਰਾਜ ਦੀ ਮਹਾਨਤਾ ਅਤੇ ਮਹਾਰਾਜਾ ਰਣਜੀਤ ਸਿੰਘ ਦੀ ਰਾਜਨੀਤਕ ਦੂਰਦਰਸ਼ਤਾ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਬਣਾਇਆ ਗਿਆ ਹੈ। ਇਹ ਵਿਦਿਆਰਥੀਆਂ ਨੂੰ ਇਤਿਹਾਸ, ਵਿਰਾਸਤ, ਅਤੇ ਯੋਧਾ ਸੰਸਕ੍ਰਿਤੀ ਨਾਲ ਜੋੜਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ।

Have something to say? Post your comment

 

ਪੰਜਾਬ

ਮੁੱਖ ਮੰਤਰੀ ਦੀ ਅਗਵਾਈ ’ਚ ਵਜ਼ਾਰਤ ਵੱਲੋਂ ਸਾਲ 2025-26 ਦੇ ਬਜਟ ਅਨੁਮਾਨਾਂ ਨੂੰ ਪ੍ਰਵਾਨਗੀ

ਬੰਦੀ ਸਿੰਘ ਸਜ਼ਾ ਭੁਗਤਣ ਦੇ ਬਾਵਜੂਦ ਵੀ ਜੇਲ੍ਹਾਂ ’ਚੋਂ ਰਿਹਾਅ ਨਹੀਂ ਕੀਤੇ ਜਾ ਰਹੇ-ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ

ਕਿਸਾਨਾਂ ਨਾਲ ਧੱਕੇਸ਼ਾਹੀ ਨਾ ਕੀਤੀ ਜਾਵੇ: ਨਿਹੰਗ ਮੁਖੀ ਬਾਬਾ ਬਲਬੀਰ ਸਿੰਘ

ਡਿਪਟੀ ਸਪੀਕਰ ਨੇ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਉਣ ਲਈ ਜਨਤਕ ਲਾਭ ਲਈ ਫੰਡਾਂ ਦੀ ਸੁਚੱਜੀ ਵਰਤੋਂ ‘ਤੇ ਦਿੱਤਾ ਜ਼ੋਰ

ਅਕਾਲੀ ਦਲ ਦੇ ਵਰਕਰ ਕਿਸਾਨਾਂ ਦੇ ਮੋਢੇ ਨਾਲ ਮੋਢਾ ਲਗਾ ਕੇ ਡਟਣ: ਸੁਖਬੀਰ ਸਿੰਘ ਬਾਦਲ

ਹਿਮਾਚਲ ਪ੍ਰਦੇਸ਼ ਦੇ ਉਦਯੋਗਾਂ ਕਾਰਨ ਪ੍ਰਦੂਸ਼ਿਤ ਹੋ ਰਹੇ ਪੰਜਾਬ ਦੇ ਜਲ ਸਰੋਤ- ਹਰਜੋਤ ਬੈਂਸ 

ਪੰਜਾਬ ਪੁਲਿਸ ਵਲੋਂ ਮੁਕਾਬਲਿਆਂ ਨੂੰ ਕਾਮਯਾਬੀ ਬਣਾ ਕੇ ਪੇਸ਼ ਕਰਣ ਦਾ ਰੁਝਾਨ ਮਨੁੱਖੀ ਹੱਕਾਂ ਲਈ ਖਤਰੇ ਦੀ ਘੰਟੀ: ਪੰਚ ਪ੍ਰਧਾਨੀ ਪੰਥਕ ਜਥਾ

ਖਾਲਸਾ ਕਾਲਜ ਦੇ ਕਾਮਰਸ ਵਿਭਾਗ ਵੱਲੋਂ ਐਲੂਮਨੀ ਮੀਟ ਕਰਵਾਈ ਗਈ

ਕਾਂਗਰਸ ਨੇ ਦਹਾਕਿਆਂ ਤੱਕ ਕਿਸਾਨਾਂ ਅਤੇ ਪੰਜਾਬ ਨਾਲ ਕੀਤਾ ਵਿਸ਼ਵਾਸਘਾਤ- ਰਾਜ ਕੁਮਾਰ ਚੱਬੇਵਾਲ

ਪੰਜਾਬ: ਕਿਸਾਨ ਆਗੂਆਂ ਨੇ ਡੱਲੇਵਾਲ ਅਤੇ ਪੰਧੇਰ ਦੀ ਗ੍ਰਿਫ਼ਤਾਰੀ ਨੂੰ ਵਿਸ਼ਵਾਸਘਾਤ ਦੱਸਿਆ