ਪੰਜਾਬ

ਅਕਾਲੀ ਦਲ ਦੇ ਵਰਕਰ ਕਿਸਾਨਾਂ ਦੇ ਮੋਢੇ ਨਾਲ ਮੋਢਾ ਲਗਾ ਕੇ ਡਟਣ: ਸੁਖਬੀਰ ਸਿੰਘ ਬਾਦਲ

ਕੌਮੀ ਮਾਰਗ ਬਿਊਰੋ | March 20, 2025 08:22 PM

ਚੰਡੀਗੜ੍ਹ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਦੇ ਮੋਢੇ ਨਾਲ ਮੋਢਾ ਲਗਾ ਕੇ ਖੜ੍ਹੇ ਹੋਣ ਅਤੇ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਉਹਨਾਂ ਅਤੇ ਉਹਨਾਂ ਦੇ ਲੋਕਤੰਤਰੀ ਅੰਦੋਲਨ ਨੂੰ ਕੁਚਲਣ ਦੀ ਆਗਿਆ ਨਾ ਦੇਣ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਨੇ ਕਿਹਾ ਕਿ ਅਜਿਹਾ ਸੂਬੇ ਅਤੇ ਦੇਸ਼ ਦੇ ਇਤਿਹਾਸ ਵਿਚ ਪਹਿਲੀ ਵਾਰ ਹੋ ਰਿਹਾ ਹੈ ਕਿ ਸੂਬਾ ਅਤੇ ਕੇਂਦਰ ਸਰਕਾਰ ਨੇ ਕਿਸਾਨ ਆਗੂਆਂ ਨੂੰ ਗੱਲਬਾਤ ਲਈ ਸੱਦਿਆ ਹੋਵੇ ਅਤੇ ਫਿਰ  ਉਹਨਾਂ ਨੂੰ ਗ੍ਰਿਫਤਾਰ ਕੀਤਾ ਹੋਵੇ। ਉਹਨਾਂ ਕਿਹਾ ਕਿ ਆਪ ਸਰਕਾਰ ਕਿਸਾਨਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਉਹਨਾਂ ਨਾਲ ਗੱਲਬਾਤ ਕਰਨ ਦੇ ਰਾਹ ਤੋਂ ਵੀ ਭੱਜ ਗਈ ਹੈ।
ਉਹਨਾਂ ਨੇ ਅਕਾਲੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਜ਼ਬਰ ਦੀ ਲੜਾਈ ਵਿਚ ਅੰਨਦਾਤਾ ਦੇ ਨਾਲ ਡੱਟ ਜਾਣ।
ਸੁਖਬੀਰ  ਬਾਦਲ ਨੇ ਕਿਹਾ ਕਿ ਜਿਸ ਤਰੀਕੇ ਕਿਸਾਨ ਆਗੂਆਂ ਨੂੰ ਗ੍ਰਿਫਤਾਰ ਕੀਤਾ ਗਿਆ, ਸ਼ੰਭੂ ਤੇ ਖਨੌਰੀ ਵਿਖੇ ਉਹਨਾਂ ਦੇ ’ਧਰਨੇ’ ਜ਼ਬਰੀ ਚੁਕਾਏ ਗਏ ਅਤੇ ਉਹਨਾਂ ਦੇ ਲੋਕਤੰਤਰੀ ਹੱਕ ਸਿਰਫ ਇਸ ਕਰ ਕੇ ਕੁਚਲੇ ਗਏ ਕਿਉਂਕਿ ਆਪ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸੂਬੇ ਦੀ ਵਾਗਡੋਰ ਸੰਭਾਲ ਲਈ ਹੈ। 
ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਨੇ ਪਹਿਲਾਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਾਰਜਕਾਲ ਵੇਲੇ ਸੰਤਾਪ ਹੰਢਾਇਆ ਸੀ ਕਿਉਂਕਿ ਉਹਨਾਂ ਨੇ ਝੂਠੇ ਵਾਅਦੇ ਕੀਤੇ ਸਨ ਤੇ ਉਹ ਪੰਜਾਬ ਨੂੰ ਪੰਜ ਸਾਲ ਪਿੱਛੇ ਲੈ ਗਏ ਤੇ ਹੁਣ ਆਪ ਸਰਕਾਰ ਵੀ ਇਹੋ ਕੁਝ ਕਰ ਰਹੀ ਹੈ। ਉਹਨਾਂ ਕਿਹਾ ਕਿ ਕਿਸਾਨਾਂ ਦੀ ਤਾਂ ਗੱਲ ਹੀ ਛੱਡੋ, ਇਹਨਾਂ ਨੇ ਤਾਂ ਸਮਾਜ ਦੇ ਹਰ ਵਰਗ ਨਾਲ ਧੋਖਾ ਕੀਤਾ ਹੈ ਭਾਵੇਂ ਉਹ ਉਦਯੋਗ, ਮਹਿਲਾਵਾਂ, ਕਮਜ਼ੋਰ ਵਰਗ ਤੇ ਨੌਜਵਾਨ ਹੋਣ। ਉਹਨਾਂ ਕਿਹਾ ਕਿ ਹਾਲਾਤ ਅਜਿਹੇ ਬਣ ਗਏ ਹਨ ਕਿ ਅਜਿਹਾ ਜਾਪਦਾ ਹੈ ਕਿ ਪੰਜਾਬ ਵਿਚ ਸਰਕਾਰ ਨਾਂ ਦੀ ਕੋਈ ਚੀਜ਼ ਨਹੀਂ ਹੈ। ਗੈਂਗਸਟਰਾਂ ਨੇ ਸੂਬੇ ਨੂੰ ਆਪਣੇ ਕਬਜ਼ੇ ਹੇਠ ਲੈ ਲਿਆ ਹੈ ਤੇ ਨਸ਼ਾ ਤਸਕਰ ਮਨਮਰਜ਼ੀ ਨਾਲ ਰਾਜ ਚਲਾ ਰਹੇ ਹਨ।
ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਕਾਲੀ ਦਲ ਅਤੇ ਇਸਦੇ ਝੰਡੇ ਹੇਠ ਇਕਜੁੱਟ ਹੋਣ। ਉਹਨਾਂ ਕਿਹਾ ਕਿ ਪਹਿਲਾਂ ਅਕਾਲੀ ਦਲ ਦੀ ਸਰਕਾਰ ਵੇਲੇ ਸੂਬੇ ਨੂੰ ਤੇਜ਼ ਰਫ਼ਤਾਰ ਤਰੱਕੀ ਲਈ ਜਾਣਿਆ ਜਾਂਦਾਸੀ ਜਿਥੇ ਵਿਸ਼ਵ ਪੱਧਰੀ ਸੜਕਾਂ, ਹਵਾਈ ਅੱਡੇ, ਬੁਨਿਆਦੀ ਢਾਂਚੇ ਦੇ ਪ੍ਰਾਜੈਕਟ ਤੇ ਸਮਾਜ ਭਲਾਈ ਸਕੀਮਾਂ ਸਫਲਤਾ ਨਾਲ ਸੂਬੇ ਵਿਚ ਲਾਗੂ ਕੀਤੀਆਂ ਗਈਆਂ।
ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਸ਼ੁਭਚਿੰਤਕਾਂ ਨੂੰ ਸਮਝਣ ਤੇ ਕਿਹਾ ਕਿ ਅਕਾਲੀ ਦਲ ਇਕ ਖੇਤਰੀ ਪਾਰਟੀ ਹੈ ਜੋ ਹਮੇਸ਼ਾ ਸੂਬੇ ਦੇ ਲੋਕਾਂ ਦੀਆਂ ਖੇਤਰੀ ਖੁਆਹਿਸ਼ਾਂ ਨੂੰ ਸਮਝਦੀ ਆਈ ਹੈ। ਉਹਨਾਂ ਕਿਹਾ ਕਿ ਅਸੀਂ ਅਜਿਹਾ ਕਰਦੇ ਰਹਾਂਗੇ।

Have something to say? Post your comment

 

ਪੰਜਾਬ

ਕੌਮੀ ਤੇ ਕੌਮਾਂਤਰੀ ਖੇਡ ਮੁਕਾਬਲਿਆਂ ਦੀ ਮੇਜ਼ਬਾਨੀ ਕਰਨ ਲਈ ਪੰਜਾਬ ਤਿਆਰ-ਬਰ-ਤਿਆਰ: ਮੁੱਖ ਮੰਤਰੀ

ਮੀਡੀਆ 'ਚ ਸੁਰਖੀਆਂ ਬਟੋਰਨ ਲਈ ਢਕਵੰਜ ਕਰਨ 'ਤੇ ਕਾਂਗਰਸੀਆਂ ਦੀ ਕੀਤੀ ਆਲੋਚਨਾ ਮੁੱਖ ਮੰਤਰੀ ਨੇ

ਬਜਟ ਇਜਲਾਸ ਦੌਰਾਨ ਡਿਪਟੀ ਸਪੀਕਰ ਰੌੜੀ ਨੇ ਵਿਦਿਆਰਥੀਆਂ ਨਾਲ ਕੀਤੀ ਮੁਲਾਕਾਤ

ਨਹਿਰੀ ਪ੍ਰਦੂਸ਼ਣ ਵਿਰੁੱਧ ਫ਼ੈਸਲਾਕੁੰਨ ਕਾਰਵਾਈ ਕਰ ਰਿਹੈ ਪੰਜਾਬ: ਬਰਿੰਦਰ ਕੁਮਾਰ ਗੋਇਲ

ਖ਼ਾਲਸਾ ਕਾਲਜ ਵੈਟਰਨਰੀ ਵਿਖੇ ਪਲੇਸਮੈਂਟ ਡਰਾਈਵ ਕਰਵਾਈ ਗਈ

ਪੰਜਾਬ 'ਚ ਕਿਰਤ ਇੰਸਪੈਕਟਰਾਂ ਦੀ ਘਾਟ ਜਲਦ ਦੂਰ ਕਰਾਂਗੇ: ਤਰੁਨਪ੍ਰੀਤ ਸਿੰਘ ਸੌਂਦ

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸੂਬੇ ਦੀਆਂ ਸਾਰੀਆਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਭਾਈ ਨਰੈਣ ਸਿੰਘ ਚੌੜੇ ਦੀ ਰੋਪੜ੍ਹ ਜੇਲ੍ਹ ਤੋ ਹੋਈ ਰਿਹਾਈ ਸਵਾਗਤਯੋਗ : ਮਾਨ

ਸ਼੍ਰੋਮਣੀ ਕਮੇਟੀ ਨੇ ਵਾਤਾਵਰਣ ਦਿਹਾੜੇ ਵਜੋਂ ਮਨਾਇਆ ਸ੍ਰੀ ਗੁਰੂ ਹਰਿਰਾਇ ਸਾਹਿਬ ਦਾ ਗੁਰਤਾਗੱਦੀ ਦਿਵਸ

ਮੀਤ ਹੇਅਰ ਨੇ ਸਾਰੇ ਰਾਜਾਂ ਵਿੱਚ ਰੀਜ਼ਨਲ ਕੋਆਪਰੇਟਿਵ ਯੂਨੀਵਰਸਿਟੀਆਂ ਖੋਲ੍ਹਣ ਲਈ ਮਜ਼ਬੂਤ ਕੇਸ ਪੇਸ਼ ਕੀਤਾ