BREAKING NEWS

ਪੰਜਾਬ

ਕਿਸਾਨਾਂ ਨਾਲ ਧੱਕੇਸ਼ਾਹੀ ਨਾ ਕੀਤੀ ਜਾਵੇ: ਨਿਹੰਗ ਮੁਖੀ ਬਾਬਾ ਬਲਬੀਰ ਸਿੰਘ

ਕੌਮੀ ਮਾਰਗ ਬਿਊਰੋ | March 20, 2025 08:29 PM

ਅੰਮ੍ਰਿਤਸਰ- ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਚਲਦਾ ਵਹੀਰ ਚੱਕ੍ਰਵਰਤੀ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਕਿਹਾ ਸ਼ੰਭੂ ਅਤੇ ਖਨੌਰੀ ਬਾਰਡਰ ਤੇ ਆਪਣੀਆਂ ਮੰਗਾਂ ਲਈ ਧਰਨਾ ਦੇ ਰਹੇ ਕਿਸਾਨ ਭਰਾਵਾਂ ਨੂੰ ਜ਼ਬਰੀ ਉਖੇੜ ਦਿਤਾ ਗਿਆ ਹੈ। ਜਿਸ ਦੀ ਅਸੀ ਡੱਟਵੀਂ ਨਿੰਦਾ ਕਰਦੇ ਹਾਂ।

ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਜਬਰੀ ਚੁੱਕ ਕੇ ਹਿਰਾਸਤ ਵਿੱਚ ਲੈਣਾ, ਉਨ੍ਹਾਂ ਨਾਲ ਬੇਇਨਸਾਫੀ ਤੇ ਧੱਕਾ ਹੈ। ਇਸ ਤਰ੍ਹਾਂ ਦਾ ਰਵੱਈਆ ਬੇਇਤਫਾਕੀ, ਵਿਰੋਧਾਭਾਈ ਤੇ ਨਰਾਜ਼ਗੀ ਦਾ ਮਾਹੌਲ ਸਿਰਜਦਾ ਹੈ। ਸਰਕਾਰਾਂ ਨੂੰ ਰਾਹ ਖਾਲੀ ਕਰਵਾਉਣ ਲਈ ਗੱਲਬਾਤ ਦਾ ਰਾਹ ਅਪਨਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦਾ ਇਹ ਰਵੱਈਆ ਵੀ ਠੀਕ ਨਹੀਂ ਹੈ। ਸਰਕਾਰ ਆਏ ਦਿਨ ਕਿਸਾਨਾਂ ਨੂੰ ਗੱਲਬਾਤ ਲਈ ਸਦ ਕੇ ਕੋਈ ਸ਼ਾਤੀ ਪੂਰਨ ਨਤੀਜਾ ਨਹੀਂ ਕੱਢ ਰਹੀ। ਉਨ੍ਹਾਂ ਕਿਹਾ ਕੋਈ ਵੀ ਧਿਰ ਹੋਵੇ, ਆਮ ਜਨਤਾ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨ ਲਈ ਮਜ਼ਬੂਰ ਨਹੀਂ ਕੀਤਾ ਜਾ ਸਕਦਾ।

ਨਿਹੰਗ ਮੁਖੀ ਨੇ ਕਿਹਾ ਕਿਸਾਨਾਂ ਨਾਲ ਕੇਂਦਰ ਸਰਕਾਰ ਵੱਲੋਂ ਕੀਤੇ ਵਾਅਦੇ ਵਫਾ ਨਹੀਂ ਹੋ ਰਹੇ, ਆਏ ਦਿਨ ਕਿਸਾਨ ਭਰਾਵਾਂ ਨੂੰ ਧਰਨੇ ਦੇ ਕੇ ਭੁੱਖ ਹੜਤਾਲਾਂ ਕਰਕੇ ਆਪਣੀ ਗੱਲ ਕਰਨ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਫੌਰੀ ਤੌਰ ਤੇ ਸਰਕਾਰ ਪਹਿਲ ਕਦਮੀ ਕਰੇ ਕਿਸਾਨਾਂ ਨਾਲ ਬੈਠਕ ਕਰਨ ਲਈ ਬਹਾਨੇ ਬਾਜੀ ਵਾਲੀ ਬਿਆਨ ਬਾਜੀ ਕਰ ਕੇ ਬਾਰ-ਬਾਰ ਤਰੀਕਾਂ ਨਾ ਪਾਵੇ, ਸਗੋਂ ਉਨ੍ਹਾਂ ਦੀਆਂ ਹੱਕੀ ਮੰਗਾਂ ਪ੍ਰਵਾਨ ਕਰੇ। ਉਨ੍ਹਾਂ ਕਿਹਾ ਸਰਕਾਰ ਧੱਕੇਸ਼ਾਹੀ ਵਾਲਾ ਰਵੱਈਆ ਛੱਡ ਕੇ ਕਿਸਾਨਾਂ ਨਾਲ ਹਮਦਰਦੀ ਪੂਰਨ ਮਾਹੌਲ ਸਿਰਜੇ ਅਤੇ ਉਨ੍ਹਾਂ ਨਾਲ ਬੈਠ ਕੇ ਮਸਲੇ ਹੱਲ ਕਰੇ।

ਉਨ੍ਹਾਂ ਹੋਰ ਕਿਹਾ ਹਿਮਾਚਲ ਦੇ ਨੌਜਵਾਨਾਂ ਲਈ ਸਿੱਖਾਂ ਨਾਲ ਕੀਤਾ ਜਾ ਰਿਹਾ ਵਿਵਹਾਰ ਬਹੁਤ ਹੀ ਨਿੰਦਣਯੋਗ ਤੇ ਅਫਸੋਸ ਵਾਲਾ ਹੈ। ਇਸ ਤਰ੍ਹਾਂ ਦੀਆਂ ਫਿਰਕੂ ਹਰਕਤਾਂ ਦੋਹਾਂ ਸੂਬਿਆਂ ਵਿਚਕਾਰ ਸਬੰਧਾਂ ਨੂੰ ਖਰਾਬ ਕਰਦੀਆਂ ਹਨ। ਪਰ ਹਿਮਾਚਲ ਅੰਦਰ ਜਾ ਰਹੇ ਪੰਜਾਬੀਆਂ ਖਾਸ ਕਰ ਸਿੱਖਾਂ ਨਾਲ ਕੁੱਟਮਾਰ, ਲੁੱਟਖੋਹ ਅਤੇ ਗੱਡੀਆਂ ਦੀ ਭੰਨਤੋੜ ਸਹਿਯੋਗ ਨਹੀਂ ਹੈ। ਦੋਹਾਂ ਪ੍ਰਾਤਾਂ ਦੇ ਮੁੱਖ ਮੰਤਰੀਆਂ ਨੂੰ ਮਿਲ ਬੈਠ ਕੇ ਮਸਲੇ ਦਾ ਨਿਪਟਾਰਾ ਕਰਨਾ ਚਾਹੀਦਾ ਹੈ।

Have something to say? Post your comment

 

ਪੰਜਾਬ

ਹਰ ਫਰੰਟ ਤੇ ਫੇਲ੍ਹ ਸਾਬਤ ਹੋ ਚੁੱਕੀ ਮੋਦੀ ਹਕੂਮਤ ਹੁਣ ਭਿੰਡਰਾਂਵਾਲਿਆ ਦੀ ਸਖਸ਼ੀਅਤ ਨੂੰ ਗਲਤ ਪੇਸ ਕਰ ਰਹੀ ਹੈ - ਮਾਨ

ਧਰਮ ਪ੍ਰਚਾਰ ਲਹਿਰ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਮਾਝਾ ਜ਼ੋਨ ਦੇ ਪ੍ਰਚਾਰਕ ਸਿੰਘਾਂ ਨਾਲ ਇਕੱਤਰਤਾ

'ਯੁੱਧ ਨਸ਼ਿਆਂ ਵਿਰੁੱਧ' 22ਵੇਂ ਦਿਨ ਵੀ ਜਾਰੀ: ਪੰਜਾਬ ਪੁਲਿਸ ਵੱਲੋਂ 75 ਨਸ਼ਾ ਤਸਕਰ ਕਾਬੂ; 5 ਕਿਲੋ ਹੈਰੋਇਨ, 10 ਕਿਲੋ ਅਫੀਮ ਬਰਾਮਦ

ਖਾਲਸਾ ਕਾਲਜ ਐਜੂਕੇਸ਼ਨ ਜੀ. ਟੀ. ਰੋਡ ਦੀ 68ਵੀਂ ਸਾਲਾਨਾ ਕਨਵੋਕੇਸ਼ਨ ’ਚ 700 ਵਿਦਿਆਰਥੀਆਂ ਨੂੰ ਡਿਗਰੀਆਂ ਕੀਤੀਆਂ ਤਕਸੀਮ

ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਵਜੋਂ 16847.83 ਕਰੋੜ ਰੁਪਏ ਦੀ ਰਾਸ਼ੀ ਵੰਡੀ-ਡਾ. ਬਲਜੀਤ ਕੌਰ

ਆਬਕਾਰੀ ਨੀਤੀਆਂ ਦੀ ਸਫਲਤਾ: ਪੰਜਾਬ ਦਾ ਆਬਕਾਰੀ ਮਾਲੀਆ 6254 ਕਰੋੜ ਰੁਪਏ ਤੋਂ ਵੱਧ ਕੇ 10200 ਕਰੋੜ ਰੁਪਏ ਪਹੁੰਚਿਆ- ਹਰਪਾਲ ਸਿੰਘ ਚੀਮਾ

ਮੁੱਖ ਮੰਤਰੀ ਨੇ ਕੇਂਦਰ ਸਰਕਾਰ ਵੱਲੋਂ ਸੰਸਦੀ ਹਲਕਿਆਂ ਦੀ ਕੀਤੀ ਜਾ ਰਹੀ 'ਗੈਰ-ਵਾਜਬ ਹੱਦਬੰਦੀ' ਦਾ ਸਖ਼ਤ ਵਿਰੋਧ ਕਰਨ ਦਾ ਕੀਤਾ ਐਲਾਨ

ਮੰਤਰੀ ਲਾਲਜੀਤ ਭੁੱਲਰ ਨੇ ਪੰਜਾਬ ਦੇ ਸਰਪੰਚਾਂ ਨੂੰ ਕੀਤੀ ਅਪੀਲ- ਆਪਣੇ ਪਿੰਡਾਂ ਵਿੱਚ ਨਸ਼ਾ ਤਸਕਰੀ ਨਾਲ ਜੁੜੇ ਲੋਕਾਂ ਦਾ ਕਰੋ ਬਾਈਕਾਟ

1971 ਦੀ ਆਬਾਦੀ ਨੂੰ ਆਧਾਰ ਮੰਨਿਆ ਜਾਵੇ ਅਤੇ ਹੋਏ ਵਾਧੇ ਦੇ ਆਧਾਰ ’ਤੇ ਵਾਧੂ ਲੋਕ ਸਭਾ ਸੀਟਾਂ ਅਲਾਟ ਕੀਤੀਆਂ ਜਾਣ: ਅਕਾਲੀ ਦਲ

ਪੰਜਾਬ ਸਰਕਾਰ ਵੱਲੋਂ 2.10 ਕਰੋੜ ਰੁਪਏ ਖ਼ਰਚ ਕਰਕੇ ਸੀ.ਐੱਚ.ਸੀ. ਸਿੰਘੋਵਾਲ ਦੀਨਾਨਗਰ ਦੀ ਕਾਇਆ ਕਲਪ ਕੀਤੀ ਜਾਵੇਗੀ