ਪੰਜਾਬ

ਪੰਜਾਬ ਵਿਧਾਨ ਸਭਾ ਦੇ ਸੈਸ਼ਨ ਵਿੱਚ ਸੰਕੇਤਿਕ ਭਾਸ਼ਾ ਦੀ ਅੱਜ ਤੋਂ ਹੋਈ ਸਫਲਤਾਪੂਰਵਕ ਸ਼ੁਰੂਆਤ: ਡਾ ਬਲਜੀਤ ਕੌਰ

ਕੌਮੀ ਮਾਰਗ ਬਿਊਰੋ | March 21, 2025 07:08 PM


ਚੰਡੀਗੜ੍ਹ-ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਦੱਸਿਆ ਹੈ ਕਿ ਅੱਜ ਤੋਂ ਸ਼ੁਰੂ ਹੋਈ 16ਵੀਂ ਪੰਜਾਬ ਵਿਧਾਨ ਸਭਾ ਵਿੱਚ ਪੰਜਾਬ ਦੇ ਰਾਜਪਾਲ ਦੀ ਸਪੀਚ ਨੂੰ ਸੰਕੇਤਿਕ ਭਾਸ਼ਾ ਵਿੱਚ ਵੀ ਸਫਲਤਾਪੂਰਵਕ ਪ੍ਰਸਾਰਿਤ ਕੀਤਾ ਗਿਆ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਕਿ ਅੱਜ ਸ਼ੁਰੂ ਹੋਏ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਅਹਿਮ ਵਿਧਾਨਿਕ ਗਤੀਵਿਧੀਆਂ ਨੂੰ ਸੰਕੇਤਿਕ ਭਾਸ਼ਾ ਵਿੱਚ ਵੀ ਪ੍ਰਸਾਰਿਤ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ।

ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਅੱਗੇ ਕਿਹਾ ਕਿ ਵਿਧਾਨ ਸਭਾ ਵਿੱਚ ਪੰਜਾਬ ਦੇ ਰਾਜਪਾਲ ਦੀ ਸਪੀਚ ਨੂੰ ਸੰਕੇਤਿਕ ਭਾਸ਼ਾ ਵਿੱਚ ਪ੍ਰਸਾਰਿਤ ਕਰਨਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਨਿਵੇਕਲੀ ਪਹਿਲਕਦਮੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਅਹਿਮ ਮੁੱਦਿਆਂ ਨੂੰ ਸੰਕੇਤਿਕ ਭਾਸ਼ਾ ਵਿੱਚ ਵੀ ਸ਼ੁਰੂ ਕਰਨ ਨਾਲ ਉਨ੍ਹਾਂ ਲੋਕਾਂ ਨੂੰ ਸਰਕਾਰ ਦੀਆਂ ਨੀਤੀਆਂ ਅਤੇ ਰਾਜਨੀਤਿਕ ਗੱਤੀਵਿਧੀਆਂ ਦਾ ਗਿਆਨ ਹੋਵੇਗਾ ਜੋ ਬੋਲਣ ਅਤੇ ਸੁਣਨ ਵਿੱਚ ਅਸਮਰੱਥ ਹਨ।

ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਅਹਿਮ ਮੁੱਦਿਆਂ ਨੂੰ ਸੰਕੇਤਿਕ ਭਾਸ਼ਾ ਵਿੱਚ ਪ੍ਰਸਾਰਿਤ ਕਰਨ ਲਈ ਉਨ੍ਹਾਂ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੂੰ ਸਿਫਾਰਸ਼ ਕੀਤੀ ਗਈ ਸੀ। ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਉਨ੍ਹਾਂ ਦੀ ਇਸ ਸਿਫਾਰਸ਼ ਨੂੰ ਸਵੀਕਾਰ ਕਰਦੇ ਹੋਏ ਅੱਜ ਦੀ ਪੰਜਾਬ ਵਿਧਾਨ ਸਭਾ ਦੇ ਅਹਿਮ ਮੁੱਦਿਆਂ ਨੂੰ ਸੰਕੇਤਿਕ ਭਾਸ਼ਾ ਵਿੱਚ ਵੀ ਪ੍ਰਸਾਰਿਤ ਕੀਤਾ ਗਿਆ ਹੈ।

ਡਾ ਬਲਜੀਤ ਕੌਰ ਵੱਲੋਂ ਇਸ ਪਹਿਲਕਦਮੀ ਨੂੰ ਲਾਗੂ ਕਰਨ ਲਈ ਕੀਤੀ ਗਈ ਅਗਵਾਈ ਲਈ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਫੈਸਲੇ ਦੇ ਲਾਗੂ ਹੋਣ ਨਾਲ ਸੁਣਨ ਅਤੇ ਬੋਲਣ ਵਿੱਚ ਅਸਮੱਰਥ ਵਿਅਕਤੀਆਂ ਨੂੰ ਸਰਕਾਰ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਹਾਸਿਲ ਹੋਵੇਗੀ ਅਤੇ ਰਾਜ ਸਰਕਾਰ ਦੇ ਵਿਕਾਸ ਵਿੱਚ ਪੂਰੀ ਤਰ੍ਹਾਂ ਭਾਗੀਦਾਰ ਬਣਾਇਆ ਜਾ ਸਕੇਗਾ।

 

Have something to say? Post your comment

 

ਪੰਜਾਬ

ਆਈ.ਏ.ਐਸ. ਮਾਲਵਿੰਦਰ ਸਿੰਘ ਜੱਗੀ 33 ਸਾਲ ਸ਼ਾਨਦਾਰ ਸੇਵਾਵਾਂ ਨਿਭਾਉਣ ਉਪਰੰਤ ਹੋਏ ਸੇਵਾ ਮੁਕਤ

1,50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਐਸਐਚਓ ਤੇ ਏਐਸਆਈ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਪ੍ਰੋਗਰਾਮ ‘ਆਰੰਭ’ – ਬੱਚਿਆਂ ਦੀ ਸਿੱਖਣ ਯਾਤਰਾ ਵਿੱਚ ਮਾਪਿਆਂ ਨੂੰ ਸ਼ਾਮਲ ਕਰਨ ਲਈ ਇੱਕ ਵਿਲੱਖਣ ਪਹਿਲਕਦਮੀ:- ਡਾ. ਬਲਜੀਤ ਕੌਰ

ਯੂਟਿਊਬਰ ਦੇ ਘਰ 'ਤੇ ਹਮਲਾ: ਪੰਜਾਬ ਪੁਲਿਸ ਨੇ ਚੰਡੀਗੜ੍ਹ ਹਵਾਈ ਅੱਡੇ ਤੋਂ 7ਵੇਂ ਦੋਸ਼ੀ ਨੂੰ ਕੀਤਾ ਗ੍ਰਿਫ਼ਤਾਰ

ਫੌਜ ਨੇ ਅਕਾਲ ਤਖ਼ਤ ਸਾਹਿਬ ਦੀ ਇਮਾਰਤ ਤਬਾਹ ਕੀਤੀ ਪਰ ਬਾਦਲਾਂ ਸਿੱਖੀ ਸਿਧਾਂਤ ਖ਼ਤਮ ਕੀਤੇ - ਰਵੀਇੰਦਰ ਸਿੰਘ

ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੇ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਅਗਨ ਭੇਟ ਵਾਲੀ ਥਾਂ ਦਾ ਦੌਰਾ ਕਰਕੇ ਲਿਆ ਘਟਨਾ ਦਾ ਜਾਇਜਾ

ਕੈਬਨਿਟ ਮੰਤਰੀ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਨਗਰ ਪੰਚਾਇਤ ਭੁਲਥ ਦੇ ਪ੍ਰਧਾਨ ਰਸ਼ਪਾਲ ਸ਼ਰਮਾ ਨੇ ਸੰਭਾਲਿਆ ਅਹੁਦਾ

ਜੰਡਿਆਲਾ ਗੁਰੂ ਵਿੱਚ ਕਾਂਗਰਸ ਅਤੇ ਭਾਜਪਾ ਨੂੰ ਝੱਟਕਾ!

ਨੌਜਵਾਨ ਬਦਲਾਅ ਦੀ ਮਸ਼ਾਲ ਹਨ: 'ਆਪ' ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ

ਪੰਜਾਬ ਸਰਕਾਰ ਕਣਕ ਖਰੀਦਣ ਲਈ ਪੂਰੀ ਤਰ੍ਹਾਂ ਤਿਆਰ, ਕਿਸਾਨਾਂ ਨੂੰ ਮੰਡੀਆਂ ਵਿੱਚ ਮਾਨ ਸਰਕਾਰ ਦੇਵੇਗੀ ਹਰ ਇਕ ਸਹੂਲਤ