ਪੰਜਾਬ

ਮਹਿਲਾ ਕਾਂਗਰਸ ਦੇ ਵਿਰੋਧ 'ਤੇ 'ਆਪ' ਨੇ ਕਿਹਾ- ਕਾਂਗਰਸ ਨੂੰ ਡਰਾਮੇ ਕਰਨ ਦੀ ਆਦਤ ਪੈ ਗਈ ਹੈ

ਕੌਮੀ ਮਾਰਗ ਬਿਊਰੋ | March 21, 2025 07:36 PM

ਚੰਡੀਗੜ੍ਹ- ਮਹਿਲਾ ਕਾਂਗਰਸ ਦੇ ਵਿਰੋਧ 'ਤੇ ਆਮ ਆਦਮੀ ਪਾਰਟੀ (ਆਪ) ਨੇ ਕਿਹਾ ਕਿ ਕਾਂਗਰਸ ਨੂੰ ਡਰਾਮੇ ਕਰਨ ਦੀ ਆਦਤ ਪੈ ਗਈ ਹੈ। ਕਾਂਗਰਸੀ ਆਗੂਆਂ ਕੋਲ ਡਰਾਮੇ ਤੋਂ ਸਿਵਾਏ ਹੋਰ ਕੋਈ ਕੰਮ ਨਹੀਂ ਹੈ। ਇਹ ਲੋਕ ਝੂਠਾ ਪ੍ਰਚਾਰ ਕਰਕੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਦੇ ਹਨ।

‘ਆਪ’ ਪੰਜਾਬ ਦੇ ਸੀਨੀਅਰ ਆਗੂ ਅਤੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ‘ਆਪ’ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੇ ਲੋਕਾਂ ਨੂੰ ਜੋ ਗਾਰੰਟੀ ਦਿੱਤੀ ਹੈ, ਉਸ ਤੋਂ ਵੱਧ ਕੰਮ ਕੀਤੇ ਹਨ। ਅਸੀਂ ਨਹੀਂ ਕਿਹਾ ਸੀ ਕਿ ਅਸੀਂ ਥਰਮਲ ਪਲਾਂਟ ਲਵਾਂਗੇ ਪਰ ਅਸੀਂ ਆਪਣੀ ਸਰਕਾਰ ਵੇਲੇ ਗੋਇੰਦਵਾਲ ਸਾਹਿਬ ਦਾ ਪ੍ਰਾਈਵੇਟ ਥਰਮਲ ਪਲਾਂਟ ਖਰੀਦ ਕੇ ਸਰਕਾਰੀ ਬਣਾ ਦਿੱਤਾ। ਇਸੇ ਤਰ੍ਹਾਂ ਸਰਕਾਰ ਨੇ ਸੜਕ ਸੁਰੱਖਿਆ ਬਲ ਬਣਾ ਕੇ ਦਰਜਨਾਂ ਟੋਲ ਪਲਾਜ਼ੇ ਬੰਦ ਕਰ ਦਿੱਤੇ ਹਨ।

ਔਰਤਾਂ ਨੂੰ 1000 ਰੁਪਏ ਦੇਣ ਦਾ ਵਾਅਦਾ ਜ਼ਰੂਰ ਪੂਰਾ ਕੀਤਾ ਜਾਵੇਗਾ। ਪੰਜਾਬ ਦੀਆਂ ਔਰਤਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ 'ਤੇ ਪੂਰਾ ਭਰੋਸਾ ਹੈ।

ਕਾਂਗਰਸ 'ਤੇ ਹਮਲਾ ਕਰਦਿਆਂ ਨੀਲ ਗਰਗ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਹਰ ਘਰ ਰੁਜ਼ਗਾਰ ਦੇਣ ਦੀ ਗੱਲ ਕੀਤੀ ਸੀ ਪਰ ਨਹੀਂ ਦਿੱਤੀ। ਉਨ੍ਹਾਂ ਨੇ 4 ਹਫਤਿਆਂ 'ਚ ਨਸ਼ਾ ਖਤਮ ਕਰਨ ਦੀ ਗੱਲ ਕਹੀ ਸੀ, ਕੀ ਹੋਇਆ ਉਸ ਦਾ? ਜਦੋਂ ਕਿ ਉਨ੍ਹਾਂ ਦੇ ਸ਼ਾਸਨ ਦੌਰਾਨ ਨਸ਼ਾ ਹੋਰ ਵੀ ਵਧਿਆ। ਇਸ ਲਈ ਕਾਂਗਰਸ ਨੂੰ ਅਜਿਹਾ ਡਰਾਮਾ ਕਰਦੇ ਹੋਏ ਸ਼ਰਮ ਆਉਣੀ ਚਾਹੀਦੀ ਹੈ ਅਤੇ ਆਪਣੇ ਵੱਲ ਦੇਖਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਕਾਂਗਰਸ ਵੱਲੋਂ ਇਹ ਸਭ ਕੁਝ ਸਿਰਫ਼ ਮੀਡੀਆ ਹਾਈਪ ਲੈਣ ਲਈ ਕੀਤਾ ਜਾ ਰਿਹਾ ਹੈ। ਉਨ੍ਹਾਂ ਸਵਾਲ ਉਠਾਇਆ ਕਿ ਜਿੱਥੇ ਵੀ ਕਾਂਗਰਸ ਸੱਤਾ ਵਿੱਚ ਹੈ, ਉਹ ਆਪਣੇ ਕੀਤੇ ਵਾਅਦਿਆਂ ਨੂੰ ਪੂਰਾ ਕਿਉਂ ਨਹੀਂ ਕਰ ਰਹੀ? ਹਿਮਾਚਲ ਵਿੱਚ ਕਾਂਗਰਸ ਨੇ ਮੁਫਤ ਬਿਜਲੀ ਦਾ ਵਾਅਦਾ ਕਰਕੇ ਦੋ ਮਹੀਨਿਆਂ ਵਿੱਚ ਖਤਮ ਕਰ ਦਿੱਤਾ।

ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਨੇ ਪੰਜਾਬ 'ਚ ਨਸ਼ਿਆਂ ਖਿਲਾਫ ਇੰਨੀ ਵੱਡੀ ਜੰਗ ਛੇੜੀ ਹੋਈ ਹੈ, ਇਸ ਲਈ ਪੰਜਾਬ ਦੀਆਂ ਔਰਤਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਦੁਆਵਾਂ ਦੇ ਰਹੀਆਂ ਹਨ ਕਿ ਉਨ੍ਹਾਂ ਨੇ ਸਾਡੇ ਬੱਚਿਆਂ ਨੂੰ ਬਚਾਉਣ ਦਾ ਕੰਮ ਕੀਤਾ ਹੈ।

ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ। ਅਸੀਂ 3 ਸਾਲਾਂ ਵਿੱਚ 50000 ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨ ਹੋਣ ਜਾਂ ਔਰਤਾਂ, ਹਰ ਕੋਈ ਆਮ ਆਦਮੀ ਪਾਰਟੀ ਤੋਂ ਖੁਸ਼ ਹੈ। ਕਾਂਗਰਸ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

 

Have something to say? Post your comment

 

ਪੰਜਾਬ

ਕਰਨਲ ਪੁਸ਼ਪਿੰਦਰ ਸਿੰਘ ਬਾਠ ਦੇ ਬਿਆਨ 'ਤੇ ਤਾਜ਼ਾ ਐਫਆਈਆਰ ਦਰਜ

ਡਿਜੀਟਲ ਮੀਡੀਆ ਐਸੋਸੀਏਸ਼ਨ ਨੇ ਪੰਜਾਬ ਸਰਕਾਰ ਵੱਲੋਂ ਆਧੁਨਿਕ ਪ੍ਰੈਸ ਰੂਮ ਬਣਾਉਣ ਲਈ ਕੀਤਾ ਧੰਨਵਾਦ

ਮਾਨ ਮੰਤਰੀ ਮੰਡਲ ਵੱਲੋਂ ‘ਪੰਜਾਬ ਰਾਈਟ ਆਫ ਚਿਲਡਰਨ ਟੂ ਫਰੀ ਐਂਡ ਕੰਪਲਸਰੀ ਐਜੂਕੇਸ਼ਨ ਰੂਲਜ਼-2011’ ਵਿੱਚ ਸੋਧ ਨੂੰ ਪ੍ਰਵਾਨਗੀ

ਪੰਜਾਬ ਨਸ਼ਿਆਂ ਦੀ ਸਮੱਸਿਆ ਦੇ ਮੁਕੰਮਲ ਖਾਤਮੇ ਲਈ ਦ੍ਰਿੜ ਸੰਕਲਪ -ਰਾਜਪਾਲ ਗੁਲਾਬ ਚੰਦ ਕਟਾਰੀਆ

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਆਨ,ਸ਼ਾਨ,ਬਾਣ ਨੂੰ ਜ਼ਰ ਨਹੀਂ ਆਉਣ ਦੇਵਾਂਗੇ: ਬਾਬਾ ਬਲਬੀਰ ਸਿੰਘ 

ਪੰਜਾਬ ਸਰਕਾਰ ਨੇ ਜੇਲ੍ਹ ਵਿੱਚ ਬੰਦ ਅਪਰਾਧੀਆਂ ਦੀ ਤਬਦੀਲੀ ਦੇ ਨਿਯਮਾਂ ਵਿੱਚ ਸੋਧ ਨੂੰ ਮਨਜ਼ੂਰੀ ਦਿੱਤੀ

ਮੱਖੂ ਰੇਲਵੇ ਓਵਰ ਬ੍ਰਿਜ ਦਾ ਕੰਮ ਇਕ ਹਫ਼ਤੇ ਵਿੱਚ ਸ਼ੁਰੂ ਹੋਵੇਗਾ: ਹਰਭਜਨ ਸਿੰਘ ਈ.ਟੀ.ਉ.

ਪੰਜਾਬ ਸਰਕਾਰ ਵੱਲੋਂ 415 ਅਧਿਆਪਕਾਂ ਨੂੰ ਮੁੱਖ ਅਧਿਆਪਕ ਵਜੋਂ ਤਰੱਕੀ

ਟੇਲਾਂ ਤੱਕ ਪਾਣੀ ਪਹੁੰਚਾਉਣਾ ਯਕੀਨੀ ਬਣਾਉਣ ਲਈ ਨਹਿਰੀ ਪਾਣੀ ਦੀ ਵੰਡ ਤਰਕਸੰਗਤ ਕਰ ਰਹੇ ਹਾਂ: ਬਰਿੰਦਰ ਕੁਮਾਰ ਗੋਇਲ

ਆਪ' ਸਰਕਾਰ ਦੀ 'ਨਸ਼ਿਆਂ ਖਿਲਾਫ ਜੰਗ' ਤੇਜ਼, ਹੁਣ ਮੁੜ ਵਸੇਬੇ ਦੇ ਨਾਲ ਹੁਨਰ ਵਿਕਾਸ 'ਤੇ ਵੀ ਕੇਂਦਰਿਤ