ਨੈਸ਼ਨਲ

ਆਰ. ਪੀ. ਸਿੰਘ ਨੇ 84 ਸਿੱਖ ਨਰਸੰਹਾਰ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਅਮਿਤ ਸ਼ਾਹ ਦਾ ਕੀਤਾ ਧੰਨਵਾਦ

ਕੌਮੀ ਮਾਰਗ ਬਿਊਰੋ | March 21, 2025 09:39 PM

ਦਿੱਲੀ- 84 ਸਿੱਖ ਨਰਸੰਹਾਰ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ  ਦੇ ਸੰਕਲਪ ਕਾਰਨ ਹੀ ਸੱਜਣ ਕੁਮਾਰ ਨੂੰ ਦੂਜੀ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਇਸ ਸੰਕਲਪ ਨੂੰ ਪੂਰਾ ਕਰਨ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜੀ ਦੀ ਖਾਸ ਭੂਮਿਕਾ ਹੈ। ਇਹ ਕਹਿਣਾ ਹੈ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਵਕਤਾ ਸਰਦਾਰ ਆਰ. ਪੀ. ਸਿੰਘ ਦਾ, ਜਿਨ੍ਹਾਂ ਨੇ ਦਿੱਲੀ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਧੰਨਵਾਦ ਕੀਤਾ।

ਆਰ. ਪੀ. ਸਿੰਘ ਨੇ ਅਮਿਤ ਸ਼ਾਹ ਨੂੰ ਬੇਨਤੀ ਕੀਤੀ ਕਿ ਸੱਜਣ ਕੁਮਾਰ ਕੁਮਾਰ ਨੂੰ ਫਾਂਸੀ ਦੀ ਸਜ਼ਾ ਦਿਵਾਉਣ ਲਈ ਉਹ ਸੀ.ਬੀ.ਆਈ. ਨੂੰ ਉੱਪਰੀ ਅਦਾਲਤ ਵਿੱਚ ਅਪੀਲ ਕਰਨ ਦੀ ਖਾਸ ਹਿਦਾਇਤ ਦੇਣ।

ਕਾਂਗਰਸ ਦੀਆਂ ਕੇਂਦਰ ਸ਼ਾਸਿਤ ਸਰਕਾਰਾਂ ਨੇ ਨਿਆਂ ਦੇ ਰਾਹ ਵਿੱਚ ਨਾ ਸਿਰਫ਼ ਰੁਕਾਵਟਾਂ ਪਾਈਆਂ, ਸਗੋਂ ਸਬੂਤਾਂ ਨੂੰ ਨਸ਼ਟ ਕਰਨ ਵਿੱਚ ਵੀ ਕੋਈ ਕਸਰ ਨਹੀਂ ਛੱਡੀ। ਪਰ ਇਸ ਸਭ ਦੇ ਬਾਵਜੂਦ, ਉਹ ਅਧਿਕਾਰੀਆਂ ਨੂੰ ਹੁਕਮ ਦੇਣ ਕਿ ਬਾਕੀ ਦੇ ਮਾਮਲਿਆਂ ਵਿੱਚ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਵਿੱਚ ਤੇਜ਼ੀ ਲਿਆਉਣ ਅਤੇ ਕੋਈ ਕੋਸ਼ਿਸ਼ ਨਾ ਛੱਡਣ।

ਆਰ. ਪੀ. ਸਿੰਘ ਨੇ ਅੰਤ ਵਿੱਚ ਕਿਹਾ ਕਿ ਸਿੱਖ ਭਰਾਵਾਂ ਨੂੰ ਸਿਰਫ਼ ਭਾਜਪਾ ਸਰਕਾਰ ਅਤੇ ਖਾਸ ਤੌਰ 'ਤੇ ਗ੍ਰਹਿ ਮੰਤਰੀ  ਤੋਂ ਹੀ ਨਿਆਂ ਦੀ ਉਮੀਦ ਹੈ, ਕਿਉਂਕਿ ਨਰਸੰਹਾਰ ਦੇ ਪਹਿਲੇ ਦਿਨ ਤੋਂ ਲੈਕੇ ਅੱਜ ਦੇ 41ਵੇਂ ਸਾਲ ਵਿੱਚ ਵੀ ਭਾਜਪਾ ਹੀ ਸੰਕਲਪਿਤ ਹੋਕੇ ਨਿਆਂ ਲਈ ਪ੍ਰਯਾਸਰਤ ਹੈ।

Have something to say? Post your comment

 

ਨੈਸ਼ਨਲ

ਤਖਤ ਪਟਨਾ ਸਾਹਿਬ ਕਮੇਟੀ ਦੁਆਰਾ ਬੱਚਿਆਂ ਨੂੰ ਤਬਲਾ ਸਿਖਲਾਈ ਲਈ ਕਲਾਸ ਸ਼ੁਰੂ

ਦਿੱਲੀ ਕਮੇਟੀ ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ, ਸਾਢੇ ਤਿੰਨ ਲੱਖ ਸਹਿਜ ਪਾਠਾਂ ਦੀ ਲੜੀ ਦੀ ਸ਼ੁਰੂਆਤ

ਸਿੱਖ ਫੈਡਰੇਸ਼ਨ ਵੱਲੋਂ ਮਹਿਲ ਸਿੰਘ ਬੱਬਰ ਦੇ ਅਕਾਲ ਚਲਾਣੇ ਤੇ ਦੁੱਖ ਦਾ ਪ੍ਰਗਟਾਵਾ

ਗੁਰੂ ਤੇਗ ਬਹਾਦਰ ਇੰਸਟੀਚਿਊਟ ਆਫ਼ ਮੈਨੇਜਮੈਂਟ ਨਾਨਕ ਪਿਆਉ ਨੇ ਨੌਕਰੀ ਮੇਲਾ ਲਗਾਇਆ

ਸ਼ਾਹਨੂਰ ਪ੍ਰੌਡਕਸ਼ਨ ਵੱਲੋਂ ਦੇਸ਼ ਵਿਦੇਸ਼ ਦੇ ਬੱਚਿਆਂ ਤੇ ਹੋਰਨਾ ਨੂੰ ਗੁਰਬਾਣੀ ਨਾਲ ਜੋੜਨ ਲਈ  ਵਿਸ਼ੇਸ਼ ਧਾਰਮਿਕ ਪ੍ਰਾਜੈਕਟ ਸ਼ੁਰੂ

ਰਾਹੁਲ ਗਾਂਧੀ ਨੇ ਦੋਸ਼ ਨਹੀਂ ਲਗਾਏ -ਸੱਚ ਬੋਲਿਆ ਹੈ - ਸ਼ਿਵ ਸੈਨਾ 

ਮਹਾਰਾਸ਼ਟਰ ਸਰਕਾਰ ਵੱਲੋਂ ਪਹਿਲੀ ਵਾਰ ਕਰਵਾਇਆ ਜਾ ਰਿਹਾ ਇਤਿਹਾਸਕ ਪੰਜਾਬੀ ਸਭਿਆਚਾਰ ਮੇਲਾ

ਜਦੋਂ ਵੀ ਮੈਂ ਸਦਨ ਵਿੱਚ ਖੜ੍ਹਾ ਹੁੰਦਾ ਹਾਂ, ਮੈਨੂੰ ਬੋਲਣ ਦੀ ਇਜਾਜ਼ਤ ਨਹੀਂ ਦਿੱਤੀ ਜਾਂਦੀ- ਰਾਹੁਲ ਗਾਂਧੀ

ਸ਼ਹਾਦਤਾਂ ਨੂੰ ਯਾਦ ਰੱਖਣ ਦਾ ਫ਼ਰਜ ਅਸੀਂ ਭੁੱਲ ਰਹੇ ਹਾਂ-ਬਾਬਾ ਹਰਦੀਪ ਸਿੰਘ ਮਹਿਰਾਜ

ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਸੰਤ ਭਿੰਡਰਾਂਵਾਲਿਆ ਸੰਬੰਧੀ ਸ੍ਰੀ ਸ਼ਾਹ ਵੱਲੋ ਬੋਲੇ ਅਪਮਾਨਿਤ ਸ਼ਬਦ ਲਈ ਤੁਰੰਤ ਮੁਆਫ਼ੀ ਮੰਗੀ ਜਾਵੇ : ਮਾਨ