BREAKING NEWS
ਪੰਜਾਬ ਪੁਲਿਸ ਨੇ ਨਾਰਕੋ-ਅੱਤਵਾਦ ਮਾਡਿਊਲ ਦਾ ਕੀਤਾ ਪਰਦਾਫਾਸ਼; 4 ਕਿਲੋ ਹੈਰੋਇਨ ਨਾਲ ਪਿਓ-ਪੁੱਤਰ ਸਮੇਤ ਚਾਰ ਵਿਅਕਤੀ ਕਾਬੂਦਹਾਕਿਆਂ ਤੋਂ ਅਣਗੌਲੇ ਦੋਆਬਾ ਖੇਤਰ ਨੂੰ ਮੁੱਖ ਮੰਤਰੀ ਦੇ ਯਤਨਾਂ ਸਦਕਾ 36 ਮਹੀਨਿਆਂ ਵਿੱਚ ਤੀਜਾ ਮੈਡੀਕਲ ਕਾਲਜ ਮਿਲਿਆਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਦਾ ਖੁਸ਼ਹਾਲ ਤੇ ਪ੍ਰਗਤੀਸ਼ੀਲ ਪੰਜਾਬ ਬਣਾਵਾਂਗੇ-ਮੁੱਖ ਮੰਤਰੀ ਦਾ ਦ੍ਰਿੜ੍ਹ ਸੰਕਲਪਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਮੁਤਾਬਿਕ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਵਜੋਂ 16847.83 ਕਰੋੜ ਰੁਪਏ ਦੀ ਰਾਸ਼ੀ ਵੰਡੀ-ਡਾ. ਬਲਜੀਤ ਕੌਰਆਬਕਾਰੀ ਨੀਤੀਆਂ ਦੀ ਸਫਲਤਾ: ਪੰਜਾਬ ਦਾ ਆਬਕਾਰੀ ਮਾਲੀਆ 6254 ਕਰੋੜ ਰੁਪਏ ਤੋਂ ਵੱਧ ਕੇ 10200 ਕਰੋੜ ਰੁਪਏ ਪਹੁੰਚਿਆ- ਹਰਪਾਲ ਸਿੰਘ ਚੀਮਾ

ਪੰਜਾਬ

'ਯੁੱਧ ਨਸ਼ਿਆਂ ਵਿਰੁੱਧ' 22ਵੇਂ ਦਿਨ ਵੀ ਜਾਰੀ: ਪੰਜਾਬ ਪੁਲਿਸ ਵੱਲੋਂ 75 ਨਸ਼ਾ ਤਸਕਰ ਕਾਬੂ; 5 ਕਿਲੋ ਹੈਰੋਇਨ, 10 ਕਿਲੋ ਅਫੀਮ ਬਰਾਮਦ

ਕੌਮੀ ਮਾਰਗ ਬਿਊਰੋ | March 22, 2025 08:39 PM

ਚੰਡੀਗੜ੍ਹ- “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 22ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 75 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 5.2 ਕਿਲੋ ਹੈਰੋਇਨ, 10 ਕਿਲੋ ਅਫੀਮ ਅਤੇ 2.2 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਦੇ ਨਾਲ ਹੀ 22 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 2613 ਹੋ ਗਈ ਹੈ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜਿਲਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ 98 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1700 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 250 ਤੋਂ ਵੱਧ ਪੁਲਿਸ ਟੀਮਾਂ ਵੱਲੋਂ ਸੂਬਾ ਭਰ ਵਿੱਚ 536 ਥਾਵਾਂ 'ਤੇ ਛਾਪੇਮਾਰੀ ਕੀਤੀ ਗਈ ਹੈ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 51 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 601 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਵੱਲੋਂ ਇਸ ਰਣਨੀਤੀ ਦੇ ‘ਡੀ-ਅਡਿਕਸ਼ਨ’ ਹਿੱਸੇ ਵਜੋਂ 4 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਪ੍ਰੇਰਿਆ ਗਿਆ ਹੈ।

Have something to say? Post your comment

 

ਪੰਜਾਬ

ਹਿਮਾਚਲ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਨਾਲ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮੁਲਾਕਾਤ

ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਨਾਮੇ ਅਨੁਸਾਰ ਅਕਾਲੀ ਦਲ ਦੀ ਸ਼ੁਰੂ ਹੋਈ ਭਰਤੀ ਸਿੱਖ ਪੰਥ ਨੂੰ ਯੋਗ ਲੀਡਰਸ਼ਿਪ ਪ੍ਰਦਾਨ ਕਰੇਗੀ-ਰਵੀਇੰਦਰ ਸਿੰਘ

ਪੰਜਾਬ ਪੁਲਿਸ ਨੇ ਨਾਰਕੋ-ਅੱਤਵਾਦ ਮਾਡਿਊਲ ਦਾ ਕੀਤਾ ਪਰਦਾਫਾਸ਼; 4 ਕਿਲੋ ਹੈਰੋਇਨ ਨਾਲ ਪਿਓ-ਪੁੱਤਰ ਸਮੇਤ ਚਾਰ ਵਿਅਕਤੀ ਕਾਬੂ

ਦਹਾਕਿਆਂ ਤੋਂ ਅਣਗੌਲੇ ਦੋਆਬਾ ਖੇਤਰ ਨੂੰ ਮੁੱਖ ਮੰਤਰੀ ਦੇ ਯਤਨਾਂ ਸਦਕਾ 36 ਮਹੀਨਿਆਂ ਵਿੱਚ ਤੀਜਾ ਮੈਡੀਕਲ ਕਾਲਜ ਮਿਲਿਆ

ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਦਾ ਖੁਸ਼ਹਾਲ ਤੇ ਪ੍ਰਗਤੀਸ਼ੀਲ ਪੰਜਾਬ ਬਣਾਵਾਂਗੇ-ਮੁੱਖ ਮੰਤਰੀ ਦਾ ਦ੍ਰਿੜ੍ਹ ਸੰਕਲਪ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਮੁਤਾਬਿਕ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ

ਹਰ ਫਰੰਟ ਤੇ ਫੇਲ੍ਹ ਸਾਬਤ ਹੋ ਚੁੱਕੀ ਮੋਦੀ ਹਕੂਮਤ ਹੁਣ ਭਿੰਡਰਾਂਵਾਲਿਆ ਦੀ ਸਖਸ਼ੀਅਤ ਨੂੰ ਗਲਤ ਪੇਸ ਕਰ ਰਹੀ ਹੈ - ਮਾਨ

ਧਰਮ ਪ੍ਰਚਾਰ ਲਹਿਰ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਮਾਝਾ ਜ਼ੋਨ ਦੇ ਪ੍ਰਚਾਰਕ ਸਿੰਘਾਂ ਨਾਲ ਇਕੱਤਰਤਾ

ਖਾਲਸਾ ਕਾਲਜ ਐਜੂਕੇਸ਼ਨ ਜੀ. ਟੀ. ਰੋਡ ਦੀ 68ਵੀਂ ਸਾਲਾਨਾ ਕਨਵੋਕੇਸ਼ਨ ’ਚ 700 ਵਿਦਿਆਰਥੀਆਂ ਨੂੰ ਡਿਗਰੀਆਂ ਕੀਤੀਆਂ ਤਕਸੀਮ

ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਵਜੋਂ 16847.83 ਕਰੋੜ ਰੁਪਏ ਦੀ ਰਾਸ਼ੀ ਵੰਡੀ-ਡਾ. ਬਲਜੀਤ ਕੌਰ