ਪੰਜਾਬ

ਪੇਂਡੂ ਖੇਤਰ ਵਿੱਚ ਲਾਲ ਡੋਰੇ ਅੰਦਰ ਆਉਣ ਵਾਲੇ ਪਲਾਟ ਦੇ ਕਬਜ਼ਾ ਧਾਰਕਾਂ ਨੂੰ ਮਾਲਕਾਨਾ ਹੱਕ ਦੇਣ ਦੀ ਕਵਾਇਦ ਜਾਰੀ: ਮੁੰਡੀਆਂ

ਕੌਮੀ ਮਾਰਗ ਬਿਊਰੋ | March 24, 2025 09:17 PM

ਚੰਡੀਗੜ੍ਹ- ਪੰਜਾਬ ਦੇ ਮਾਲ ਤੇ ਮੁੜ ਵਸੇਬਾ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਪੰਜਾਬ ਦੇ ਪੇਂਡੂ ਖੇਤਰ ਵਿੱਚ ਲਾਲ ਡੋਰੇ ਜਾਂ ਲਾਲ ਲਕੀਰ ਦੇ ਅੰਦਰ ਆਉਣ ਵਾਲੇ ਪਲਾਟ ਦੇ ਕਬਜ਼ਾ ਧਾਰਕਾਂ ਨੂੰ ਮਾਲਕਾਨਾ ਹੱਕ ਦੇਣ ਲਈ ਸੂਬੇ ਵਿੱਚ ‘ਮੇਰਾ ਘਰ ਮੇਰੇ ਨਾਮ’ (ਸਵਾਮਿਤਵਾ) ਸਕੀਮ ਲਾਗੂ ਕੀਤੀ ਜਾ ਰਹੀ ਹੈ। ਇਹ ਸਕੀਮ ਅਗਲੇ ਸਾਲ ਤੱਕ ਮੁਕੰਮਲ ਹੋਵੇਗੀ।

ਸ. ਮੁੰਡੀਆਂ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਅਮਰਗੜ੍ਹ ਤੋਂ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਵੱਲੋਂ ਕੀਤੇ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਸਵਾਮਿਤਵਾ ਇਕ ਕੇਂਦਰੀ ਸਕੀਮ ਹੈ ਜਿਸ ਦਾ ਉਦੇਸ਼ ਪਿੰਡਾਂ ਦੇ ਲਾਲ ਲਕੀਰ ਦੇ ਅੰਦਰ ਆਉਣ ਵਾਲੀਆਂ ਜਾਇਦਾਦਾਂ ਦੇ ਅਧਿਕਾਰ ਉਨ੍ਹਾਂ ਦੇ ਮਾਲਕਾਂ ਨੂੰ ਪ੍ਰਦਾਨ ਕਰਨਾ ਹੈ।

ਮਾਲ ਤੇ ਮੁੜ ਵਸੇਬਾ ਮੰਤਰੀ ਨੇ ਕਿਹਾ ਕਿ ਇਸ ਸਕੀਮ ਦਾ ਉਦੇਸ਼ ਪਿੰਡਾਂ ਦੇ ਆਬਾਦੀ ਦੇਹ ਖੇਤਰ ਦੇ ਕੰਪਿਊਟਰਾਈਜ਼ਡ ਰਿਕਾਰਡ ਆਫ਼ ਰਾਈਟ ਬਣਾਉਣਾ ਅਤੇ ਜੀ.ਆਈ.ਐਸ. ਨਕਸ਼ੇ ਬਣਾਉਣਾ ਹੈ। ਇਸ ਮੰਤਵ ਲਈ ਸਾਲ 2021 ਵਿੱਚ ਪੰਜਾਬ ਆਬਾਦੀ ਦੇਹ (ਰਿਕਾਰਡ ਆਫ਼ ਰਾਈਟ) ਐਕਟ ਅਤੇ ਨਿਯਮ ਲਾਗੂ ਕੀਤਾ ਗਿਆ ਹੈ ਜੋ ਇਸ ਸਕੀਮ ਦੇ ਤਹਿਤ ਤਿਆਰ ਕੀਤੇ ਗਏ ਅਧਿਕਾਰ ਦੇ ਰਿਕਾਰਡ ਨੂੰ ਕਾਨੂੰਨੀ ਮਾਨਤਾ ਪ੍ਰਦਾਨ ਕਰਦਾ ਹੈ। ਜੀ.ਆਈ.ਐਸ. ਨਕਸ਼ੇ ਸਰਵੇ ਆਫ਼ ਇੰਡੀਆ ਵੱਲੋਂ ਡਰੋਨ ਤਕਾਨਲੋਜੀ ਦੀ ਵਰਤੋਂ ਰਾਹੀਂ ਤਿਆਰ ਕੀਤੇ ਜਾਂਦੇ ਹਨ। ਇਸ ਸਬੰਧੀ ਇਕ ਸਾਫਟਵੇਅਰ/ਪੋਰਟਲ ਵਿਕਸਤ ਕੀਤਾ ਹੈ।

 

Have something to say? Post your comment

 

ਪੰਜਾਬ

ਸੁਖਬੀਰ ਸਿੰਘ ਬਾਦਲ 'ਤੇ ਗੋਲੀ ਚਲਾਉਣ ਵਾਲੇ ਨਾਰਾਇਣ ਸਿੰਘ ਚੌੜਾ ਨੂੰ ਜ਼ਮਾਨਤ ਮਿਲ ਗਈ

ਖਾਲਸਾ ਕਾਲਜ ਲਾਅ ਵਿਖੇ ‘ਲਾਅ ਡਿਗਰੀ ਤੋਂ ਬਾਅਦ ਭਵਿੱਖ ਦੀਆਂ ਸੰਭਾਵਨਾਵਾਂ’ ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ

ਡੀਜੀਪੀ ਪੰਜਾਬ ਵੱਲੋਂ ਸੀਪੀਜ਼/ਐਸਐਸਪੀਜ਼ ਨੂੰ ਆਪਣੇ ਜ਼ਿਲ੍ਹਿਆਂ ਵਿੱਚ ਨਸ਼ਾ ਸਪਲਾਇਰਾਂ ਦੀ ਮੈਪਿੰਗ ਕਰਨ ਦੇ ਨਿਰਦੇਸ਼

ਰਿਸਪਾਂਸ ਸਮੇਂ ਨੂੰ ਘਟਾਉਣ ਲਈ ਪੰਜਾਬ ਪੁਲਿਸ ਦੇ ਐਮਰਜੈਂਸੀ ਰਿਸਪਾਂਸ ਵਾਹਨਾਂ ਨੂੰ ਸਮਾਰਟ ਫ਼ੋਨਾਂ ਨਾਲ ਕੀਤਾ ਅਪਗ੍ਰੇਡ

ਪੰਜਾਬ ਸਰਕਾਰ ਸੂਬੇ ਦੇ ਹਰੇਕ ਰੂਟ ‘ਤੇ ਸਰਕਾਰੀ ਬੱਸ ਸੇਵਾ ਸ਼ੁਰੂ ਕਰਨ ਲਈ ਵਚਨਬੱਧ: ਲਾਲਜੀਤ ਸਿੰਘ ਭੁੱਲਰ

ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਮੌੜ ਮੰਡੀ ਬੰਬ ਧਮਾਕੇ ਦੇ ਪੀੜਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ

40 ਤੋਂ ਵੱਧ ਐਸਜੀਪੀਸੀ ਮੈਬਰਾਂ ਨੇ ਪੰਥ ਵਿਰੋਧੀ ਮਤੇ ਰੱਦ ਕਰਨ ਲਈ ਮਤਾ ਲਿਆਉਣ ਲਈ ਦਰਖਾਸਤ ਦਿੱਤੀ

ਪੰਜਾਬ ਵਿਧਾਨ ਸਭਾ ਵਿੱਚ ਸੂਬੇ ਦਾ ਪਾਣੀ ਅਤੇ ਵਾਤਾਵਰਣ ਬਚਾਉਣ ਲਈ ਸਰਬਸੰਮਤੀ ਨਾਲ ਮਤਾ ਪਾਸ

20000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਆਡਿਟ ਇੰਸਪੈਕਟਰ ਗ੍ਰਿਫ਼ਤਾਰ

ਪੰਜਾਬ ਸਰਕਾਰ ਨੇ ਮਹਿਲਾ ਅਤੇ ਬਾਲ ਹੈਲਪ ਲਾਈਨ ਨੂੰ ਮਜ਼ਬੂਤ ਕਰਨ ਲਈ 252 ਨਵੀਆਂ ਅਸਾਮੀਆਂ ਨੂੰ ਦਿੱਤੀ ਪ੍ਰਵਾਨਗੀ : ਡਾ. ਬਲਜੀਤ ਕੌਰ