ਪੰਜਾਬ

ਤਜਵੀਜ਼ ਪ੍ਰਾਪਤ ਹੋਣ ਤੋਂ ਬਾਅਦ ਬਠਿੰਡਾ ਝੀਲਾਂ ਨੂੰ ਸੈਰ ਸਪਾਟੇ ਦੇ ਹੱਬ ਵੱਜੋਂ ਵਿਕਸਿਤ ਕਰਨ ਦੀ ਯੋਜਨਾ ਬਣਾਵਾਂਗੇ: ਤਰੁਨਪ੍ਰੀਤ ਸਿੰਘ ਸੌਂਦ

ਕੌਮੀ ਮਾਰਗ ਬਿਊਰੋ | March 24, 2025 07:07 PM

ਚੰਡੀਗੜ੍ਹ- ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਵਿਧਾਨ ਸਭਾ ਵਿਖੇ ਇੱਕ ਸਵਾਲ ਦਾ ਜਵਾਬ ਦਿੰਦਿਆਂ ਦੱਸਿਆ ਕਿ ਪੰਜਾਬ ਵਿੱਚ ਸੈਰ ਸਪਾਟੇ ਨੂੰ ਪ੍ਰਫੁੱਲਤ ਕਰਨ ਲਈ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ ਵੱਖ-ਵੱਖ ਜ਼ਿਲ੍ਹਿਆ ਵਿੱਚ ਇਤਿਹਾਸਕ ਯਾਦਗਾਰਾਂ ਤੇ ਟੂਰਿਸਟ ਸਥਾਨਾਂ ਦੀ ਇਤਿਹਾਸਕ ਮਹੱਤਤਾ ਦੇ ਮੱਦੇਨਜ਼ਰ ਇਨ੍ਹਾਂ ਦੀ ਸਾਂਭ-ਸੰਭਾਲ ਅਤੇ ਸੁੰਦਰੀਕਰਨ ਦੇ ਕਈ ਕੰਮ ਕਰਵਾਏ ਜਾ ਰਹੇ ਹਨ। ਜੇਕਰ ਬਠਿੰਡਾ ਝੀਲਾਂ ਉੱਪਰ ਫੂਡ ਹੱਬ ਬਣਾਉਣ ਜਾਂ ਇਸ ਸਥਾਨ ਨੂੰ ਸੈਰ ਸਪਾਟੇ ਲਈ ਹੋਰ ਪ੍ਰਫੁੱਲਤ ਕਰਨ ਦੀ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਕੋਈ ਤਜਵੀਜ਼ ਪ੍ਰਾਪਤ ਹੁੰਦੀ ਹੈ ਤਾਂ ਪੰਜਾਬ ਸਰਕਾਰ ਇਸ ਨੂੰ ਪਹਿਲ ਦੇਵੇਗੀ।

ਵਿਧਾਇਕ ਜਗਰੂਪ ਸਿੰਘ ਗਿੱਲ ਦੇ ਸਵਾਲ ਦਾ ਜਵਾਬ ਦਿੰਦਿਆਂ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਬਠਿੰਡਾ ਝੀਲਾਂ ਦੇ ਸੁੰਦਰੀਕਰਨ, ਸੈਰ ਸਪਾਟੇ ਵੱਜੋਂ ਵਿਕਸਿਤ ਕਰਨ ਤੇ ਫੂਡ ਹੱਬ ਬਣਾਉਣ ਲਈ ਡਿਪਟੀ ਕਮਿਸ਼ਨਰ ਬਠਿੰਡਾ ਤੋਂ ਇੱਕ ਤਜਵੀਜ਼ ਤਿਆਰ ਕਰਵਾ ਕੇ ਸਬੰਧਿਤ ਵਿਧਾਇਕ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਨੂੰ ਭੇਜਣ ਤਾਂ ਜੋ ਇਸ ਉੱਤੇ ਅਗਲੇਰੀ ਕਾਰਵਾਈ ਕੀਤੀ ਜਾ ਸਕੇ।

ਇਸ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਦੁਨੀਆਂ ਦੀ ਸਭ ਤੋਂ ਸੋਹਣੀ ਧਰਤੀ ਹੈ। ਇੱਥੇ ਪਹਾੜ, ਨਦੀਆਂ, ਝੀਲਾਂ ਅਤੇ ਹਰ ਤਰ੍ਹਾਂ ਦਾ ਮੌਸਮ ਹੈ। ਇਸ ਤੋਂ ਇਲਾਵਾ ਇਤਿਹਾਸਕ ਕਿਲੇ ਹਨ ਅਤੇ ਧਾਰਮਿਕ ਮਹੱਤਤਾ ਵੀ ਬਹੁਤ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਭ ਤੱਥਾਂ ਦੇ ਮੱਦੇਨਜ਼ਰ ਪੰਜਾਬ ਵਿੱਚ ਸੈਰ ਸਪਾਟੇ ਦੀ ਪ੍ਰਫੁੱਲਤਾ ਲਈ ਇੱਕ ਵਿਸਥਾਰਤ ਯੋਜਨਾ ਤਿਆਰ ਕੀਤੀ ਜਾਣੀ ਚਾਹੀਦੀ ਹੈ। ਇਸ ਦੇ ਜਵਾਬ ਵਿੱਚ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਸੈਰ ਸਪਾਟੇ ਦੇ ਮਾਮਲੇ ਵਿੱਚ ਪੰਜਾਬ ਦੀ ਧਰਤੀ ਦਾ ਕੋਈ ਮੁਕਾਬਲਾ ਨਹੀਂ ਅਤੇ ਪੰਜਾਬ ਸਰਕਾਰ ਪਹਿਲਾਂ ਹੀ ਬਹੁਤ ਸਾਰੇ ਪ੍ਰੋਜੈਕਟਾਂ ‘ਤੇ ਕੰਮ ਕਰ ਰਹੀ ਹੈ ਅਤੇ ਭਵਿੱਖ ਵਿੱਚ ਇਸ ਨੂੰ ਨਵੀਆਂ ਬੁਲੰਦੀਆਂ ‘ਤੇ ਲਿਜਾਇਆ ਜਾਵੇਗਾ।

 

Have something to say? Post your comment

 

ਪੰਜਾਬ

ਪੰਜਾਬ ਵਿਧਾਨ ਸਭਾ ਅਣਮਿੱਥੇ ਸਮੇਂ ਲਈ ਮੁਲਤਵੀ

ਅੰਤ੍ਰਿੰਗ ਕਮੇਟੀ ਦੇ ਗਲਤ ਮਤੇ ਰੱਦ ਕਰਕੇ ਕੌਮ ਤੋਂ ਸ਼ਾਬਾਸ਼ ਲੈ ਲਈਏ ਪਰ ਕਿਸੇ ਨੇ ਨਹੀਂ ਸੁਣੀ ਸਾਡੀ ਬੀਬੀ ਜਗੀਰ ਕੌਰ

ਸ਼ੋ੍ਰਮਣੀ ਕਮੇਟੀ ਵਿਚ ਤਾਨਾਸ਼ਾਹੀ ਦੇਖ ਕੇ ਮਨ ਦੁਖੀ ਹੋਇਆ-ਬੀਬੀ ਕਿਰਨਜੋਤ ਕੌਰ

ਕੌਮ ਦਾ ਵੱਡਾ ਹਿੱਸਾ ਹਟਾਏ ਜਥੇਦਾਰ ਨੂੰ ਮੁੜ ਜਥੇਦਾਰ ਦੇਖਣ ਲਈ ਤਾਂ ਯਤਨਸ਼ੀਲ

ਗੁਰੂ ਘਰ ਜਾਂਦੀ ਸੰਗਤਾਂ ਦਾ ਰਾਹ ਰੋਕ ਕੇ ਜਥੇਦਾਰਾਂ ਦੀ ਬਹਾਲੀ ਨੂੰ ਲੈ ਕੇ ਦਮਦਮੀ ਟਕਸਾਲ ਮਹਿਤਾ ਦੇ ਮੁਖੀ ਨੇ ਸਾਥੀਆਂ ਨਾਲ ਲਗਾਇਆ ਧਰਨਾ

ਦਮਦਮੀ ਟਕਸਾਲ ਤੇ ਪੰਥਕ ਜਥੇਬੰਦੀਆਂ ਨੇ ਕੀਤੀ ਮੰਗ 15 ਅਪ੍ਰੈਲ ਤੋਂ ਹਟਾਏ ਜਥੇਦਾਰਾਂ ਨੂੰ ਕਰੋ ਬਹਾਲ ਨਹੀਂ ਤਾਂ ਸੰਘਰਸ਼ ਦੀ ਉਲੀਕੀ ਜਾਵੇਗੀ ਰੂਪ ਰੇਖਾ

ਅਕਾਲੀ ਦਲ ਨੇ ਆਪਣੇ ਹੀ ਐਮਐਲਏ ਮਨਪ੍ਰੀਤ ਸਿੰਘ ਇਆਲੀ ਦੀ ਕੀਤੀ ਨਿਖੇਧੀ

ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਵੱਲੋਂ ਵਿੱਤੀ ਸਾਲ 2025-26 ਲਈ ਬਿਜਲੀ ਦਰਾਂ ਜਾਰੀ

1386 ਕਰੋੜ ਦੇ ਪਾਸ ਹੋਏ ਬਜਟ ਵਿੱਚੋਂ ਸ਼੍ਰੋਮਣੀ ਕਮੇਟੀ ਖਰਚੂ 60 ਲੱਖ ਰੁਪਏ ਬੰਦੀ ਸਿੰਘਾਂ ਦੇ ਮਾਮਲਿਆਂ ਤੇ ਪੈਰਵਾਈ ਕਰਨ ਲਈ

ਕੌਮੀ ਤੇ ਕੌਮਾਂਤਰੀ ਖੇਡ ਮੁਕਾਬਲਿਆਂ ਦੀ ਮੇਜ਼ਬਾਨੀ ਕਰਨ ਲਈ ਪੰਜਾਬ ਤਿਆਰ-ਬਰ-ਤਿਆਰ: ਮੁੱਖ ਮੰਤਰੀ