ਪੰਜਾਬ

ਤਹਿਸੀਲਦਾਰਾਂ ਤੋਂ ਬਾਅਦ ਹੁਣ 191 ਪੁਲਿਸ ਮੁਨਸ਼ਿਆਂ ਦੇ ਤਬਾਦਲੇ; ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਣ ਲਈ ਯਤਨ ਤੇਜ਼ : ਹਰਪਾਲ ਚੀਮਾ

ਕੌਮੀ ਮਾਰਗ ਬਿਊਰੋ | March 24, 2025 07:35 PM

ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਭ੍ਰਿਸ਼ਟਾਚਾਰ ਵਿਰੁੱਧ ਸਖ਼ਤੀ ਨਾਲ ਕੰਮ ਕਰ ਰਹੀ ਹੈ। ਹਾਲ ਹੀ ਵਿੱਚ ਵੱਡੀ ਗਿਣਤੀ ਵਿੱਚ ਤਹਿਸੀਲਦਾਰਾਂ ਦੇ ਤਬਾਦਲੇ ਤੋਂ ਬਾਅਦ ਸਰਕਾਰ ਨੇ ਹੁਣ 191 ਥਾਣਿਆਂ ਦੇ ਮੁਨਸ਼ੀਆਂ ਦੇ ਤਬਾਦਲੇ ਕੀਤੇ ਹਨ।

ਇਸ ਸਬੰਧੀ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੱਤਰਕਾਰਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਪਿਛਲੇ ਤਿੰਨ ਸਾਲਾਂ ਤੋਂ ਭ੍ਰਿਸ਼ਟਾਚਾਰ ਵਿਰੁੱਧ ਜੰਗ ਲੜ ਰਹੀ ਹੈ। ਸਰਕਾਰ ਬਣਨ ਤੋਂ ਬਾਅਦ ਸਰਕਾਰ ਨੇ ਲਗਾਤਾਰ ਵੱਡੀ ਗਿਣਤੀ 'ਚ ਭ੍ਰਿਸ਼ਟ ਅਧਿਕਾਰੀਆਂ ਅਤੇ ਕਰਮਚਾਰੀਆਂ ਖਿਲਾਫ ਸਖਤ ਕਾਰਵਾਈ ਕੀਤੀ ਹੈ। ਕਈਆਂ ਨੂੰ ਜੇਲ੍ਹ ਭੇਜ ਦਿੱਤਾ ਗਿਆ। ਹੁਣ ਸਰਕਾਰ ਭ੍ਰਿਸ਼ਟਾਚਾਰ, ਅਪਰਾਧ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਇੱਕੋ ਸਮੇਂ ਕਾਰਵਾਈ ਕਰ ਰਹੀ ਹੈ। ਜਿਸ ਦਾ ਨਤੀਜਾ ਤੁਹਾਡੇ ਸਭ ਦੇ ਸਾਹਮਣੇ ਹਨ।

ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਥਾਪਨਾ ਭ੍ਰਿਸ਼ਟਾਚਾਰ ਵਿਰੋਧੀ ਲਹਿਰ ਵਿੱਚੋਂ ਹੋਈ ਹੈ। ਇਸ ਲਈ ਅਸੀਂ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕਰ ਸਕਦੇ। ਅਸੀਂ ਸ਼ੁਰੂ ਤੋਂ ਹੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਰੱਖੀ ਹੈ। ਅਸੀਂ ਸੰਕਲਪ ਲਿਆ ਹੈ ਕਿ ਅਸੀਂ ਪੰਜਾਬ ਵਿੱਚੋਂ ਭ੍ਰਿਸ਼ਟਾਚਾਰ ਨੂੰ ਪੂਰੀ ਤਰ੍ਹਾਂ ਖ਼ਤਮ ਕਰਾਂਗੇ।


ਉਨ੍ਹਾਂ ਕਿਹਾ ਕਿ ਜਦੋਂ ਸਾਡੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਆਮ ਆਦਮੀ ਪਾਰਟੀ ਦੀ ਸਥਾਪਨਾ ਕੀਤੀ ਸੀ ਤਾਂ ਸਭ ਤੋਂ ਪਹਿਲਾਂ ਅਤੇ ਸਭ ਤੋਂ ਵੱਡਾ ਸਿਧਾਂਤ ਹੀ ਇਹ ਸੀ ਕਿ ਆਮ ਆਦਮੀ ਪਾਰਟੀ ਭ੍ਰਿਸ਼ਟਾਚਾਰ ਵਿਰੁੱਧ ਜੰਗ ਵਾਂਗ ਲੜੇਗੀ ਅਤੇ ਦੇਸ਼ ਵਿੱਚ ਜਿੱਥੇ ਵੀ ‘ਆਪ’ ਦੀ ਸਰਕਾਰ ਬਣੇਗੀ, ਉੱਥੇ ਭ੍ਰਿਸ਼ਟਾਚਾਰ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪੰਜਾਬ ਸਰਕਾਰ ਵੀ ਇਸੇ ਸਿਧਾਂਤ 'ਤੇ ਕੰਮ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਕੁਝ ਸਮਾਂ ਪਹਿਲਾਂ ਸਾਨੂੰ ਮਾਲ ਵਿਭਾਗ ਦੇ ਕੁਝ ਤਹਿਸੀਲਦਾਰਾਂ, ਪਟਵਾਰੀਆਂ ਅਤੇ ਹੋਰ ਅਧਿਕਾਰੀਆਂ ਖ਼ਿਲਾਫ਼ ਸ਼ਿਕਾਇਤਾਂ ਮਿਲੀਆਂ ਸਨ, ਜਿਸ ਤੋਂ ਬਾਅਦ ਪੰਜਾਬ ਭਰ ਵਿੱਚ ਇਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਗਈ ਸੀ। ਜਿਸ ਤੋਂ ਬਾਅਦ ਜਿੱਥੇ ਪੰਜਾਬ ਦੇ ਲੋਕ ਹੁਣ ਕਾਫੀ ਰਾਹਤ ਮਹਿਸੂਸ ਕਰ ਰਹੇ ਹਨ, ਉੱਥੇ ਹੀ ਭ੍ਰਿਸ਼ਟਾਚਾਰ ਵੀ ਦਿਨੋ-ਦਿਨ ਖਤਮ ਹੋ ਰਿਹਾ ਹੈ।

ਉਨ੍ਹਾਂ ਕਿਹਾ ਕਿ ਭਾਵੇਂ ਤਹਿਸੀਲ ਹੋਵੇ ਜਾਂ ਥਾਣਾ ਜਾਂ ਹੋਰ ਸਰਕਾਰੀ ਦਫ਼ਤਰ, ਹਰ ਥਾਂ ਤੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕੀਤਾ ਜਾ ਰਿਹਾ ਹੈ ਅਤੇ ਭ੍ਰਿਸ਼ਟਾਚਾਰ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਹਾਲ ਹੀ ਵਿਚ ਸਰਕਾਰ ਨੂੰ ਕੁਝ ਸ਼ਿਕਾਇਤਾਂ ਮਿਲੀਆਂ ਸਨ ਕਿ ਪੰਜਾਬ ਦੇ ਕਈ ਥਾਣਿਆਂ ਵਿਚ ਜਿਹੜੇ ਮੁਨਸ਼ੀ ਹਨ, ਉਹ 15-20 ਸਾਲ ਤੋਂ ਇਕ ਹੀ ਥਾਣੇ ਵਿਚ ਹਨ, ਜਿਸ ਕਾਰਨ ਭ੍ਰਿਸ਼ਟਾਚਾਰ ਵਿਚ ਵਾਧਾ ਹੋਣ ਦੀ ਸੰਭਾਵਨਾ ਬਣੀ ਰਹਿੰਦੀ ਹੈ। ਜਦੋਂ ਕਿ ਐਸਐਚਓ, ਡੀਐਸਪੀ ਅਤੇ ਉਨ੍ਹਾਂ ਤੋਂ ਉਪਰਲੇ ਅਫਸਰਾਂ ਦੇ ਅਕਸਰ ਤਬਾਦਲੇ ਕੀਤੇ ਜਾਂਦੇ ਹਨ।

ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਹ ਵੱਡਾ ਫੈਸਲਾ ਲਿਆ ਕਿ ਕੋਈ ਵੀ ਮੁਨਸ਼ੀ ਇੱਕ ਥਾਣੇ ਵਿੱਚ 2 ਸਾਲ ਤੋਂ ਵੱਧ ਨਹੀਂ ਰਹਿ ਸਕਦਾ ਅਤੇ ਜੇਕਰ 2 ਸਾਲ ਤੋਂ ਵੱਧ ਸਮਾਂ ਹੋ ਗਿਆ ਹੈ ਤਾਂ ਉਸ ਦਾ ਥਾਣਾ ਤੁਰੰਤ ਬਦਲ ਦਿੱਤਾ ਜਾਵੇਗਾ। ਇਸ ਫੈਸਲੇ ਤਹਿਤ ਅੱਜ ਸਰਕਾਰ ਨੇ 191 ਪੁਲੀਸ ਮੁਲਾਜ਼ਮਾਂ ਦੇ ਤਬਾਦਲੇ ਕਰਕੇ ਉਨ੍ਹਾਂ ਦੇ ਸਟੇਸ਼ਨ ਬਦਲ ਦਿੱਤੇ ਹਨ।

ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਜਿੱਥੇ ਕਿਤੇ ਵੀ ਭ੍ਰਿਸ਼ਟਾਚਾਰ ਦੀਆਂ ਮਾਮੂਲੀ ਰਿਪੋਰਟਾਂ ਮਿਲਣਗਿਆਂ, ਪੰਜਾਬ ਸਰਕਾਰ ਉੱਥੇ ਸਖ਼ਤ ਕਾਰਵਾਈ ਕਰੇਗੀ। ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਣਾ ਸਾਡੀ ਜ਼ਿੰਮੇਵਾਰੀ ਹੈ ਅਤੇ ਅਸੀਂ ਇਸ ਨੂੰ ਪੂਰਾ ਕਰਾਂਗੇ। 'ਆਪ' ਸਰਕਾਰ ਪੰਜਾਬ ਦੇ ਆਮ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ।

 

Have something to say? Post your comment

 

ਪੰਜਾਬ

ਕੌਮੀ ਤੇ ਕੌਮਾਂਤਰੀ ਖੇਡ ਮੁਕਾਬਲਿਆਂ ਦੀ ਮੇਜ਼ਬਾਨੀ ਕਰਨ ਲਈ ਪੰਜਾਬ ਤਿਆਰ-ਬਰ-ਤਿਆਰ: ਮੁੱਖ ਮੰਤਰੀ

ਮੀਡੀਆ 'ਚ ਸੁਰਖੀਆਂ ਬਟੋਰਨ ਲਈ ਢਕਵੰਜ ਕਰਨ 'ਤੇ ਕਾਂਗਰਸੀਆਂ ਦੀ ਕੀਤੀ ਆਲੋਚਨਾ ਮੁੱਖ ਮੰਤਰੀ ਨੇ

ਬਜਟ ਇਜਲਾਸ ਦੌਰਾਨ ਡਿਪਟੀ ਸਪੀਕਰ ਰੌੜੀ ਨੇ ਵਿਦਿਆਰਥੀਆਂ ਨਾਲ ਕੀਤੀ ਮੁਲਾਕਾਤ

ਨਹਿਰੀ ਪ੍ਰਦੂਸ਼ਣ ਵਿਰੁੱਧ ਫ਼ੈਸਲਾਕੁੰਨ ਕਾਰਵਾਈ ਕਰ ਰਿਹੈ ਪੰਜਾਬ: ਬਰਿੰਦਰ ਕੁਮਾਰ ਗੋਇਲ

ਖ਼ਾਲਸਾ ਕਾਲਜ ਵੈਟਰਨਰੀ ਵਿਖੇ ਪਲੇਸਮੈਂਟ ਡਰਾਈਵ ਕਰਵਾਈ ਗਈ

ਪੰਜਾਬ 'ਚ ਕਿਰਤ ਇੰਸਪੈਕਟਰਾਂ ਦੀ ਘਾਟ ਜਲਦ ਦੂਰ ਕਰਾਂਗੇ: ਤਰੁਨਪ੍ਰੀਤ ਸਿੰਘ ਸੌਂਦ

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸੂਬੇ ਦੀਆਂ ਸਾਰੀਆਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਭਾਈ ਨਰੈਣ ਸਿੰਘ ਚੌੜੇ ਦੀ ਰੋਪੜ੍ਹ ਜੇਲ੍ਹ ਤੋ ਹੋਈ ਰਿਹਾਈ ਸਵਾਗਤਯੋਗ : ਮਾਨ

ਸ਼੍ਰੋਮਣੀ ਕਮੇਟੀ ਨੇ ਵਾਤਾਵਰਣ ਦਿਹਾੜੇ ਵਜੋਂ ਮਨਾਇਆ ਸ੍ਰੀ ਗੁਰੂ ਹਰਿਰਾਇ ਸਾਹਿਬ ਦਾ ਗੁਰਤਾਗੱਦੀ ਦਿਵਸ

ਮੀਤ ਹੇਅਰ ਨੇ ਸਾਰੇ ਰਾਜਾਂ ਵਿੱਚ ਰੀਜ਼ਨਲ ਕੋਆਪਰੇਟਿਵ ਯੂਨੀਵਰਸਿਟੀਆਂ ਖੋਲ੍ਹਣ ਲਈ ਮਜ਼ਬੂਤ ਕੇਸ ਪੇਸ਼ ਕੀਤਾ