ਪੰਜਾਬ

20000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਆਡਿਟ ਇੰਸਪੈਕਟਰ ਗ੍ਰਿਫ਼ਤਾਰ

ਕੌਮੀ ਮਾਰਗ ਬਿਊਰੋ | March 25, 2025 10:13 PM

ਚੰਡੀਗੜ੍ਹ- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਪਟਿਆਲਾ ਦੇ ਰੀਜ਼ਨਲ ਡਿਪਟੀ ਡਾਇਰੈਕਟਰ, ਲੋਕਲ ਫੰਡ ਆਡਿਟ ਦੇ ਦਫ਼ਤਰ ਵਿਖੇ ਤਾਇਨਾਤ ਆਡਿਟ ਇੰਸਪੈਕਟਰ ਦਵਿੰਦਰ ਬਾਂਸਲ ਨੂੰ 20000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ‘ਚ ਗ੍ਰਿਫ਼ਤਾਰ ਕੀਤਾ ਹੈ। ਇਸ ਕੇਸ ਵਿੱਚ ਸੰਗਰੂਰ ਜ਼ਿਲ੍ਹੇ ਦੇ ਮੂਣਕ ਬਲਾਕ ਦੇ ਬੀ.ਡੀ.ਪੀ.ਓ. ਦਫ਼ਤਰ ਵਿਖੇ ਤਾਇਨਾਤ ਮੁਲਜ਼ਮ ਪ੍ਰਿਥਵੀ ਸਿੰਘ (ਪੰਚਾਇਤ ਸਕੱਤਰ) ਨੂੰ ਪਹਿਲਾਂ ਹੀ ਉਕਤ ਆਡਿਟ ਇੰਸਪੈਕਟਰ ਦੇ ਨਾਮ 'ਤੇ 20000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਜਾ ਚੁੱਕਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਦਵਿੰਦਰ ਬਾਂਸਲ ਨੂੰ ਮੂਣਕ ਦੇ ਪਿੰਡ ਮਹਾਂ ਸਿੰਘ ਵਾਲਾ ਦੇ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੰਚਾਇਤ ਸਕੱਤਰ ਨੇ ਆਪਣੀ ਪਿਛਲੀ ਤਾਇਨਾਤੀ ਦੌਰਾਨ ਪਿੰਡ ਮਹਾਂ ਸਿੰਘ ਵਾਲਾ ਦੀ ਪੰਚਾਇਤ ਵੱਲੋਂ ਕੀਤੇ ਗਏ ਵਿਕਾਸ ਕਾਰਜਾਂ ਦਾ ਆਡਿਟ ਕਰਨ ਬਦਲੇ 20000 ਰੁਪਏ ਰਿਸ਼ਵਤ ਮੰਗੀ ਸੀ। ਸ਼ਿਕਾਇਤਕਰਤਾ ਅਨੁਸਾਰ ਪੰਚਾਇਤ ਸਕੱਤਰ ਨੇ ਉਸਨੂੰ ਸੀ ਦੱਸਿਆ ਕਿ ਰਿਸ਼ਵਤ ਦੀ ਇਹ ਰਕਮ ਅੱਗੇ ਆਡਿਟ ਇੰਸਪੈਕਟਰ ਦਵਿੰਦਰ ਬਾਂਸਲ ਨਾਲ ਸਾਂਝੀ ਕੀਤੀ ਜਾਣੀ ਹੈ।

ਬੁਲਾਰੇ ਨੇ ਦੱਸਿਆ ਕਿ ਉਕਤ ਪੰਚਾਇਤ ਸਕੱਤਰ ਨੂੰ ਪਹਿਲਾਂ ਹੀ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਰਕਮ ਲੈਂਦੇ ਸਮੇਂ ਗ੍ਰਿਫ਼ਤਾਰ ਕਰ ਲਿਆ ਗਿਆ ਸੀ ਅਤੇ ਦੂਜਾ ਸਹਿ-ਮੁਲਜ਼ਮ ਆਡਿਟ ਇੰਸਪੈਕਟਰ ਦਵਿੰਦਰ ਬਾਂਸਲ ਆਪਣੀ ਗ੍ਰਿਫ਼ਤਾਰੀ ਤੋਂ ਬਚ ਰਿਹਾ ਸੀ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

 

Have something to say? Post your comment

 

ਪੰਜਾਬ

ਸੁਖਬੀਰ ਸਿੰਘ ਬਾਦਲ 'ਤੇ ਗੋਲੀ ਚਲਾਉਣ ਵਾਲੇ ਨਾਰਾਇਣ ਸਿੰਘ ਚੌੜਾ ਨੂੰ ਜ਼ਮਾਨਤ ਮਿਲ ਗਈ

ਖਾਲਸਾ ਕਾਲਜ ਲਾਅ ਵਿਖੇ ‘ਲਾਅ ਡਿਗਰੀ ਤੋਂ ਬਾਅਦ ਭਵਿੱਖ ਦੀਆਂ ਸੰਭਾਵਨਾਵਾਂ’ ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ

ਡੀਜੀਪੀ ਪੰਜਾਬ ਵੱਲੋਂ ਸੀਪੀਜ਼/ਐਸਐਸਪੀਜ਼ ਨੂੰ ਆਪਣੇ ਜ਼ਿਲ੍ਹਿਆਂ ਵਿੱਚ ਨਸ਼ਾ ਸਪਲਾਇਰਾਂ ਦੀ ਮੈਪਿੰਗ ਕਰਨ ਦੇ ਨਿਰਦੇਸ਼

ਰਿਸਪਾਂਸ ਸਮੇਂ ਨੂੰ ਘਟਾਉਣ ਲਈ ਪੰਜਾਬ ਪੁਲਿਸ ਦੇ ਐਮਰਜੈਂਸੀ ਰਿਸਪਾਂਸ ਵਾਹਨਾਂ ਨੂੰ ਸਮਾਰਟ ਫ਼ੋਨਾਂ ਨਾਲ ਕੀਤਾ ਅਪਗ੍ਰੇਡ

ਪੰਜਾਬ ਸਰਕਾਰ ਸੂਬੇ ਦੇ ਹਰੇਕ ਰੂਟ ‘ਤੇ ਸਰਕਾਰੀ ਬੱਸ ਸੇਵਾ ਸ਼ੁਰੂ ਕਰਨ ਲਈ ਵਚਨਬੱਧ: ਲਾਲਜੀਤ ਸਿੰਘ ਭੁੱਲਰ

ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਮੌੜ ਮੰਡੀ ਬੰਬ ਧਮਾਕੇ ਦੇ ਪੀੜਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ

40 ਤੋਂ ਵੱਧ ਐਸਜੀਪੀਸੀ ਮੈਬਰਾਂ ਨੇ ਪੰਥ ਵਿਰੋਧੀ ਮਤੇ ਰੱਦ ਕਰਨ ਲਈ ਮਤਾ ਲਿਆਉਣ ਲਈ ਦਰਖਾਸਤ ਦਿੱਤੀ

ਪੰਜਾਬ ਵਿਧਾਨ ਸਭਾ ਵਿੱਚ ਸੂਬੇ ਦਾ ਪਾਣੀ ਅਤੇ ਵਾਤਾਵਰਣ ਬਚਾਉਣ ਲਈ ਸਰਬਸੰਮਤੀ ਨਾਲ ਮਤਾ ਪਾਸ

ਪੰਜਾਬ ਸਰਕਾਰ ਨੇ ਮਹਿਲਾ ਅਤੇ ਬਾਲ ਹੈਲਪ ਲਾਈਨ ਨੂੰ ਮਜ਼ਬੂਤ ਕਰਨ ਲਈ 252 ਨਵੀਆਂ ਅਸਾਮੀਆਂ ਨੂੰ ਦਿੱਤੀ ਪ੍ਰਵਾਨਗੀ : ਡਾ. ਬਲਜੀਤ ਕੌਰ

ਸਿਵਲ ਪੁਲਿਸਿੰਗ ਨੂੰ ਹੋਰ ਸੁਵਿਧਾਜਨਕ ਅਤੇ ਲੋਕ-ਪੱਖੀ ਬਣਾਉਣ ਲਈ ਪੰਜਾਬ ਪੁਲਿਸ ਅਤੇ ਆਈ.ਪੀ.ਐਫ. ਵੱਲੋਂ ਸਮਝੌਤਾ ਸਹੀਬੱਧ: ਏ.ਡੀ.ਜੀ.ਪੀ. ਏਐਸ ਰਾਏ