ਪੰਜਾਬ

ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਮੌੜ ਮੰਡੀ ਬੰਬ ਧਮਾਕੇ ਦੇ ਪੀੜਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | March 25, 2025 10:01 PM

ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ 2017 ਵਿੱਚ ਹੋਏ ਮੌੜ ਮੰਡੀ ਬੰਬ ਧਮਾਕੇ ਦੇ ਉਨ੍ਹਾਂ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਜਿਹੜੇ ਅੱਜ ਵੀ ਇਸ ਅੱਤਵਾਦੀ ਘਟਨਾ ਵਿੱਚ ਮਾਰੇ ਗਏ ਆਪਣੇ ਬੱਚਿਆਂ ਤੇ ਪਰਿਵਾਰਕ ਮੈਂਬਰਾਂ ਲਈ ਇਨਸਾਫ਼ ਦੀ ਉਡੀਕ ਕਰ ਰਹੇ ਹਨ। ਮੁਲਾਕਾਤ ਦੌਰਾਨ ਪੀੜਤ ਪਰਿਵਾਰਾਂ ਨੇ ਜਥੇਦਾਰ ਗੜਗੱਜ ਨੂੰ ਸਮੁੱਚੀ ਘਟਨਾ ਦੇ ਵੇਰਵੇ ਵਿਸਥਾਰ ਵਿੱਚ ਸਾਂਝੇ ਕੀਤੇ ਕਿ ਕਿਵੇਂ 31 ਜਨਵਰੀ 2017 ਨੂੰ ਉਨ੍ਹਾਂ ਦੇ ਮੁਹੱਲੇ ਵਿੱਚ ਇੱਕ ਸਿਆਸੀ ਰੈਲੀ ਦੇ ਦੌਰਾਨ ਬੰਬ ਧਮਾਕਾ ਹੋਇਆ ਜਿਸ ਵਿੱਚ ਪੰਜ ਬੱਚਿਆਂ ਸਮੇਤ ਸੱਤ ਜਣੇ ਮਾਰੇ ਗਏ। ਪਰਿਵਾਰਾਂ ਨੇ ਕਿਹਾ ਕਿ ਉਨ੍ਹਾਂ ਦੇ ਬੱਚੇ ਆਪਣੇ ਮੁਹੱਲੇ ਵਿੱਚ ਖੇਡ ਰਹੇ ਸਨ, ਜਦੋਂ ਉੱਥੇ ਕਰਵਾਈ ਇੱਕ ਸਿਆਸੀ ਰੈਲੀ ਦੇ ਨੇੜੇ ਬੰਬ ਧਮਾਕਾ ਹੋਇਆ ਅਤੇ ਉਨ੍ਹਾਂ ਦੇ ਬੱਚੇ ਸਿਆਸਤ ਦੀ ਭੇਟ ਚੜ੍ਹ ਗਏ।ਇਸ ਅੱਤਵਾਦੀ ਘਟਨਾ ਵਿੱਚ ਮੌੜ ਮੰਡੀ ਨਿਵਾਸੀ ਅੰਕੁਸ਼ ਸਿੰਗਲਾ, ਜਪਸਿਮਰਨ ਸਿੰਘ, ਵਰਖਾ ਰਾਣੀ, ਰਿਪਨਦੀਪ ਸਿੰਘ, ਸੌਰਵ ਸਿੰਗਲਾ, ਅਸ਼ੋਕ ਕੁਮਾਰ ਅਤੇ ਹਰਪਾਲ ਸਿੰਘ ਦੀ ਮੌਤ ਹੋ ਗਈ ਸੀ। ਪਰਿਵਾਰਾਂ ਨੇ ਜਥੇਦਾਰ ਨੂੰ ਦੱਸਿਆ ਉਨ੍ਹਾਂ ਵੱਲੋਂ ਇਨਸਾਫ਼ ਲਈ ਲੰਮੇ ਸੰਘਰਸ਼ ਦੇ ਬਾਵਜੂਦ ਉਨ੍ਹਾਂ ਨੂੰ ਨਿਆਂ ਨਹੀਂ ਮਿਲ ਰਿਹਾ।

ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਪੀੜਤ ਪਰਿਵਾਰਾਂ ਨੂੰ ਤੁਰੰਤ ਇਨਸਾਫ਼ ਦੇਣ ਦੀ ਗੱਲ ਕਰਦਿਆਂ ਪੰਜਾਬ ਸਰਕਾਰ ਨੂੰ ਸਵਾਲ ਕੀਤਾ ਕਿ ਉਹ ਅੱਜ ਤੱਕ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਲੋਕਾਂ ਤੱਕ ਕਿਉਂ ਨਹੀਂ ਪਹੁੰਚ ਸਕੀ। ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰਾਂ ਦਾ ਇਹ ਹੱਕ ਹੈ ਕਿ ਉਨ੍ਹਾਂ ਨੂੰ ਇਨਸਾਫ਼ ਮਿਲੇ। ਪੰਜਾਬ ਦਾ ਸੱਭਿਆਚਾਰ ਪੂਰਨ ਰੂਪ ਵਿੱਚ ਨਿਆਂ ਪੂਰਨ ਹੈ, ਸਾਡੇ ਲੋਕਾਂ ਵਿੱਚ ਸਮਾਜਿਕ ਕਦਰਾਂ ਕੀਮਤਾਂ ਹਨ। ਇਸੇ ਕਾਰਨ ਇੱਥੇ ਲੋਕ ਮਾਨਸਿਕਤਾ ਵਿੱਚ ਜੁਰਮ ਦਰ ਬਾਕੀ ਸਭ ਸੂਬਿਆਂ ਨਾਲੋਂ ਘੱਟ ਹੈ। ਪਰ ਇਸਦੇ ਬਾਵਜੂਦ ਪੰਜਾਬ ਦੀ ਸਭ ਤੋਂ ਵੱਡੀ ਸਮੱਸਿਆ ਇਹ ਹੈ ਕਿ ਇੱਥੇ ਤੰਤਰ ਨਿਆਂ ਤੋਂ ਸੱਖਣਾ ਹੈ। ਨਿਆਂ ਦੀ ਅਣਹੋਂਦ ਦੀ ਵੱਡੀ ਉਦਾਹਰਣ ਮੌੜ ਮੰਡੀ ਬੰਬ ਧਮਾਕੇ ਦੇ ਪੀੜਤ ਪਰਿਵਾਰ ਹਨ, ਜੋ 2017 ਤੋਂ ਲੈਕੇ ਹੁਣ ਤੱਕ ਇਹ ਅੱਤਵਾਦੀ ਕਾਰਾ ਕਰਨ ਵਾਲੇ ਦੋਸ਼ੀਆਂ ਨੂੰ ਸਜ਼ਾ ਦੀ ਉਡੀਕ ਕਰ ਰਹੇ ਹਨ, ਪਰ ਦੁੱਖ ਦੀ ਗੱਲ ਹੈ ਕਿ ਹਾਲੇ ਤੱਕ ਕੋਈ ਗ੍ਰਿਫ਼ਤਾਰੀ ਵੀ ਨਹੀਂ ਹੋਈ।

ਉਨ੍ਹਾਂ ਕਿਹਾ ਕਿ ਸਰਕਾਰਾਂ ਇਨਸਾਫ਼ ਦੇਣ ਦੀ ਬਜਾਏ ਇਹ ਕਾਰਾ ਕਰਨ ਵਾਲੇ ਅੱਤਵਾਦੀਆਂ ਨੂੰ ਬਚਾਉਣ ਦੇ ਨਾਲ-ਨਾਲ ਉਨ੍ਹਾਂ ਦੀ ਪੁਸ਼ਤਪਨਾਹੀ ਕਿਉਂ ਕਰ ਰਹੀਆਂ ਹਨ। ਜਥੇਦਾਰ ਗੜਗੱਜ ਨੇ ਪੁੱਛਿਆ ਕਿ ਕੀ ਇਹ ਪੀੜਤ ਲੋਕ ਇਸ ਦੇਸ਼ ਦੇ ਨਾਗਰਿਕ ਨਹੀਂ ਅਤੇ ਇਨ੍ਹਾਂ ਨੂੰ ਕਦੋਂ ਇਨਸਾਫ਼ ਦਿੱਤਾ ਜਾਵੇਗਾ? ਉਨ੍ਹਾਂ ਕਿਹਾ ਕਿ ਜਿਹੜੇ ਅੱਤਵਾਦੀਆਂ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ ਅੱਜ ਉਹ ਸਰਕਾਰੀ ਪੁਸ਼ਤਪਨਾਹੀ ਹੇਠ ਐਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕੱਲ੍ਹ ਨੂੰ ਇਨ੍ਹਾਂ ਪਰਿਵਾਰਾਂ ਵਿੱਚੋਂ ਕੋਈ ਆਪ ਇਨਸਾਫ਼ ਲੈਣ ਤੁਰ ਪਿਆ ਤਾਂ ਇਹੀ ਸਰਕਾਰੀ ਤੰਤਰ ਉਸ ਨੂੰ ਅੱਤਵਾਦੀ ਕਹੇਗਾ ਤੇ ਤੀਹ-ਤੀਹ ਸਾਲਾਂ ਤੱਕ ਜੇਲ੍ਹਾਂ ਵਿੱਚ ਡੱਕ ਦੇਵੇਗਾ।

ਜਥੇਦਾਰ ਗੜਗੱਜ ਨੇ ਸਮੂਹ ਧਰਮਾਂ ਦੇ ਇਨਸਾਫ਼ ਪਸੰਦ ਲੋਕਾਂ ਨੂੰ ਮੌੜ ਮੰਡੀ ਬੰਬ ਧਮਾਕੇ ਦੇ ਪੀੜਤਾਂ ਲਈ ਅਵਾਜ਼ ਉਠਾਉਣ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਇਸ ਕੇਸ ਨਾਲ ਸਬੰਧਤ ਜਾਂਚ ਰਿਪੋਰਟਾਂ ਤੋਂ ਇਹ ਸਪੱਸ਼ਟ ਹੁੰਦਾ ਹੈ ਕਿ ਜਿਸ ਗੱਡੀ ਵਿੱਚ ਬੰਬ ਧਮਾਕਾ ਹੋਇਆ ਸੀ ਉਹ ਡੇਰਾ ਸਿਰਸਾ ਦੇ ਇੱਕ ਡੇਰੇ ਵਿੱਚ ਤਿਆਰ ਹੋਈ ਸੀ ਪਰ ਫਿਰ ਵੀ ਦੋਸ਼ੀਆਂ ਨੂੰ ਬਚਾਇਆ ਰਿਹਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਹਮੇਸ਼ਾ ਹੀ ਮਜ਼ਲੂਮਾਂ ਲਈ ਖੜ੍ਹਦਾ ਰਿਹਾ ਹੈ ਅਤੇ ਅਗਾਂਹ ਵੀ ਇਨ੍ਹਾਂ ਪੀੜਤ ਪਰਿਵਾਰਾਂ ਲਈ ਜਿਹੜੀ ਵੀ ਕੋਸ਼ਿਸ਼ ਕਰਨੀ ਪਈ ਉਹ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਏਨੀ ਵੱਡੀ ਅੱਤਵਾਦੀ ਘਟਨਾ ਨੂੰ ਲੈ ਕੋਈ ਵੀ ਸਿਆਸੀ ਪਾਰਟੀ ਇਸ ਮਸਲੇ ਪ੍ਰਤੀ ਸੰਵੇਦਨਸ਼ੀਲ ਨਹੀਂ ਰਹੀ ਤੇ ਪੀੜਤਾਂ ਨੂੰ ਨਿਆਂ ਦਿਵਾਉਣ ਲਈ ਕੋਈ ਠੋਸ ਯਤਨ ਨਹੀਂ ਹੋਏ। ਉਨ੍ਹਾਂ ਸਿਆਸੀ ਪਾਰਟੀਆਂ ਨੂੰ ਵੀ ਕਿਹਾ ਕਿ ਭਾਰਤ ਅੰਦਰ ਹੁਣ ਉਹ ਸਮਾਂ ਆ ਗਿਆ ਹੈ ਜਦੋਂ ਤੰਤਰ ਸਿਆਸੀ ਪਾਰਟੀਆਂ ਦੀ ਵੀ ਧੌਣ ਮਰੋੜਨ ਲੱਗਿਆ ਹੈ, ਇਸ ਲਈ ਉਨ੍ਹਾਂ ਦਾ ਬੋਲਣਾ ਬਹੁਤ ਜ਼ਰੂਰੀ ਹੈ।

ਜਥੇਦਾਰ ਗੜਗੱਜ ਨੇ ਸਰਕਾਰਾਂ ਨੂੰ ਤਾੜਨਾ ਕੀਤੀ ਕਿ ਇਸ ਘਟਨਾ ਦੇ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ ਭਾਵੇਂ ਉਹ ਜਿੱਥੇ ਮਰਜ਼ੀ ਰਹਿ ਰਹੇ ਹੋਣ। ਉਨ੍ਹਾਂ ਕਿਹਾ ਕਿ ਸਰਕਾਰਾਂ ਸੰਵਿਧਾਨ ਦੀ ਗੱਲ ਕਰਦੀਆਂ ਹਨ ਇਸ ਲਈ ਦੇਸ਼ ਦੇ ਸੰਵਿਧਾਨ ਦੇ ਤਹਿਤ ਹਰ ਨਾਗਰਿਕ ਨੂੰ ਨਿਆਂ ਮਿਲਣਾ ਚਾਹੀਦਾ ਹੈ। ਉਨ੍ਹਾਂ ਸਪੱਸ਼ਟ ਕਿਹਾ ਕਿ ਜਿੰਨਾ ਚਿਰ ਤੱਕ ਪੀੜਤ ਪਰਿਵਾਰਾਂ ਨੂੰ ਇਨਸਾਫ਼ ਨਹੀਂ ਦਿੱਤਾ ਜਾਂਦਾ ਇਨ੍ਹਾਂ ਦੀ ਅਵਾਜ਼ ਸਮੁੱਚੇ ਪੰਥ ਅਤੇ ਪੰਜਾਬ ਨੂੰ ਨਾਲ ਲੈ ਕੇ ਚੁੱਕੀ ਜਾਵੇਗੀ।

Have something to say? Post your comment

 

ਪੰਜਾਬ

ਸੁਖਬੀਰ ਸਿੰਘ ਬਾਦਲ 'ਤੇ ਗੋਲੀ ਚਲਾਉਣ ਵਾਲੇ ਨਾਰਾਇਣ ਸਿੰਘ ਚੌੜਾ ਨੂੰ ਜ਼ਮਾਨਤ ਮਿਲ ਗਈ

ਖਾਲਸਾ ਕਾਲਜ ਲਾਅ ਵਿਖੇ ‘ਲਾਅ ਡਿਗਰੀ ਤੋਂ ਬਾਅਦ ਭਵਿੱਖ ਦੀਆਂ ਸੰਭਾਵਨਾਵਾਂ’ ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ

ਡੀਜੀਪੀ ਪੰਜਾਬ ਵੱਲੋਂ ਸੀਪੀਜ਼/ਐਸਐਸਪੀਜ਼ ਨੂੰ ਆਪਣੇ ਜ਼ਿਲ੍ਹਿਆਂ ਵਿੱਚ ਨਸ਼ਾ ਸਪਲਾਇਰਾਂ ਦੀ ਮੈਪਿੰਗ ਕਰਨ ਦੇ ਨਿਰਦੇਸ਼

ਰਿਸਪਾਂਸ ਸਮੇਂ ਨੂੰ ਘਟਾਉਣ ਲਈ ਪੰਜਾਬ ਪੁਲਿਸ ਦੇ ਐਮਰਜੈਂਸੀ ਰਿਸਪਾਂਸ ਵਾਹਨਾਂ ਨੂੰ ਸਮਾਰਟ ਫ਼ੋਨਾਂ ਨਾਲ ਕੀਤਾ ਅਪਗ੍ਰੇਡ

ਪੰਜਾਬ ਸਰਕਾਰ ਸੂਬੇ ਦੇ ਹਰੇਕ ਰੂਟ ‘ਤੇ ਸਰਕਾਰੀ ਬੱਸ ਸੇਵਾ ਸ਼ੁਰੂ ਕਰਨ ਲਈ ਵਚਨਬੱਧ: ਲਾਲਜੀਤ ਸਿੰਘ ਭੁੱਲਰ

40 ਤੋਂ ਵੱਧ ਐਸਜੀਪੀਸੀ ਮੈਬਰਾਂ ਨੇ ਪੰਥ ਵਿਰੋਧੀ ਮਤੇ ਰੱਦ ਕਰਨ ਲਈ ਮਤਾ ਲਿਆਉਣ ਲਈ ਦਰਖਾਸਤ ਦਿੱਤੀ

ਪੰਜਾਬ ਵਿਧਾਨ ਸਭਾ ਵਿੱਚ ਸੂਬੇ ਦਾ ਪਾਣੀ ਅਤੇ ਵਾਤਾਵਰਣ ਬਚਾਉਣ ਲਈ ਸਰਬਸੰਮਤੀ ਨਾਲ ਮਤਾ ਪਾਸ

20000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਆਡਿਟ ਇੰਸਪੈਕਟਰ ਗ੍ਰਿਫ਼ਤਾਰ

ਪੰਜਾਬ ਸਰਕਾਰ ਨੇ ਮਹਿਲਾ ਅਤੇ ਬਾਲ ਹੈਲਪ ਲਾਈਨ ਨੂੰ ਮਜ਼ਬੂਤ ਕਰਨ ਲਈ 252 ਨਵੀਆਂ ਅਸਾਮੀਆਂ ਨੂੰ ਦਿੱਤੀ ਪ੍ਰਵਾਨਗੀ : ਡਾ. ਬਲਜੀਤ ਕੌਰ

ਸਿਵਲ ਪੁਲਿਸਿੰਗ ਨੂੰ ਹੋਰ ਸੁਵਿਧਾਜਨਕ ਅਤੇ ਲੋਕ-ਪੱਖੀ ਬਣਾਉਣ ਲਈ ਪੰਜਾਬ ਪੁਲਿਸ ਅਤੇ ਆਈ.ਪੀ.ਐਫ. ਵੱਲੋਂ ਸਮਝੌਤਾ ਸਹੀਬੱਧ: ਏ.ਡੀ.ਜੀ.ਪੀ. ਏਐਸ ਰਾਏ