ਪੰਜਾਬ

ਖਾਲਸਾ ਕਾਲਜ ਲਾਅ ਵਿਖੇ ‘ਲਾਅ ਡਿਗਰੀ ਤੋਂ ਬਾਅਦ ਭਵਿੱਖ ਦੀਆਂ ਸੰਭਾਵਨਾਵਾਂ’ ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ

ਕੌਮੀ ਮਾਰਗ ਬਿਊਰੋ | March 25, 2025 10:56 PM

ਅੰਮ੍ਰਿਤਸਰ-ਖਾਲਸਾ ਕਾਲਜ ਆਫ਼ ਲਾਅ ਵਿਖੇ ‘ਲਾਅ ਡਿਗਰੀ ਤੋਂ ਬਾਅਦ ਭਵਿੱਖ ਦੀਆਂ ਸੰਭਾਵਨਾਵਾਂ’ ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ। ਕਾਲਜ ਦੇ ਡਾਇਰੈਕਟਰ-ਕਮ-ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਰਵਾਏ ਉਕਤ ਲੈਕਚਰ ਮੌਕੇ ਸੀਨੀਅਰ ਐਡਵੋਕੇਟ ਸੰਦੀਪ ਗੋਰਸੀ, ਸਪੈਸ਼ਲ ਪਬਲਿਕ ਪ੍ਰੌਸੀਕਿਊਟਰ (ਇਨਫੋਰਸਮੈਂਟ ਡਾਇਰੈਕਟੋਰੇਟ) ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ।

ਇਸ ਮੌਕੇ ਐਡਵੋਕੇਟ ਗੋਰਸੀ ਨੇ ਵਿਦਿਆਰਥੀਆਂ ਨੂੰ ਕਾਨੂੰਨ ਦੀ ਡਿਗਰੀ ਪੂਰੀ ਕਰਨ ਤੋਂ ਬਾਅਦ ਵੱਖ-ਵੱਖ ਮੌਕਿਆਂ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੀਆਂ ਸ਼ਕਤੀਆਂ, ਰੁਚੀਆਂ ਦੀ ਪਛਾਣ ਅਤੇ ਸਖ਼ਤ ਮਿਹਨਤ ਕਰਨ ਦੀ ਅਪੀਲ ਕੀਤੀ ਜੋ ਉਨ੍ਹਾਂ ਨੂੰ ਇਕ ਉੱਜਵਲ ਭਵਿੱਖ ਬਣਾਉਣ ’ਚ ਮਦਦ ਕਰੇਗਾ। ਇਸ ਮੌਕੇ ਵਿਦਿਆਰਥੀਆਂ ਲਈ ਇਕ ਇੰਟਰਐਕਟਿਵ ਸੈਸ਼ਨ ਵੀ ਆਯੋਜਿਤ ਕੀਤਾ ਗਿਆ।

ਇਸ ਮੌਕੇ ਡਾ. ਜਸਪਾਲ ਸਿੰਘ ਨੇ ਕਿਹਾ ਕਿ ਉਕਤ ਐਡਵੋਕੇਟ ਦੁਆਰਾ ਪ੍ਰਦਾਨ ਕੀਤੀ ਗਈ ਜਾਣਕਾਰੀ ਵਿਦਿਆਰਥੀਆਂ ਦੇ ਸੁਨਿਹਰੇ ਭਵਿੱਖ ਨੂੰ ਚਾਰ ਚੰਨ ਲਗਾਏਗੀ। ਉਨ੍ਹਾਂ ਕਿਹਾ ਕਿ ਇਸ ਲੈਕਚਰ ’ਚ ਬੀ. ਏ. ਐਲ. ਐਲ. ਬੀ., ਬੀ. ਕਾਮ. 10ਵਾਂ ਸਮੈਸਟਰ ਅਤੇ ਐਲ. ਐਲ. ਬੀ. ਟੀ. ਵਾਈ. ਸੀ. 6ਵੇਂ ਸਮੈਸਟਰ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਹੋਰਨਾਂ ’ਚ ਕਾਰਜਕਾਰੀ ਪ੍ਰਿੰਸੀਪਲ ਡਾ. ਗੁਨੀਸ਼ਾ ਸਲੂਜਾ, ਡਾ. ਦਿਵਿਆ ਸ਼ਰਮਾ, ਡਾ. ਪੂਰਨਿਮਾ ਖੰਨਾ, ਡਾ. ਮੋਹਿਤ ਸੈਣੀ, ਡਾ. ਅਨੀਤਾ ਸ਼ਰਮਾ, ਪ੍ਰੋ. ਉਤਕਰਸ਼ ਸੇਠ, ਪ੍ਰੋ. ਰਿਚਾ, ਪ੍ਰੋ. ਮਨਸੀਰਤ, ਪ੍ਰੋ. ਨੀਤਿਕਾ, ਪ੍ਰੋ. ਪ੍ਰੇਰਨਾ, ਪ੍ਰੋ: ਜਸਮੀਨ, ਪ੍ਰੋ: ਮੁਨੀਸ਼, ਪ੍ਰੋ. ਸੁਖਜੀਤ ਸਿੰਘ ਸਮੇਤ ਹੋਰ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।

Have something to say? Post your comment

 

ਪੰਜਾਬ

ਸੁਖਬੀਰ ਸਿੰਘ ਬਾਦਲ 'ਤੇ ਗੋਲੀ ਚਲਾਉਣ ਵਾਲੇ ਨਾਰਾਇਣ ਸਿੰਘ ਚੌੜਾ ਨੂੰ ਜ਼ਮਾਨਤ ਮਿਲ ਗਈ

ਡੀਜੀਪੀ ਪੰਜਾਬ ਵੱਲੋਂ ਸੀਪੀਜ਼/ਐਸਐਸਪੀਜ਼ ਨੂੰ ਆਪਣੇ ਜ਼ਿਲ੍ਹਿਆਂ ਵਿੱਚ ਨਸ਼ਾ ਸਪਲਾਇਰਾਂ ਦੀ ਮੈਪਿੰਗ ਕਰਨ ਦੇ ਨਿਰਦੇਸ਼

ਰਿਸਪਾਂਸ ਸਮੇਂ ਨੂੰ ਘਟਾਉਣ ਲਈ ਪੰਜਾਬ ਪੁਲਿਸ ਦੇ ਐਮਰਜੈਂਸੀ ਰਿਸਪਾਂਸ ਵਾਹਨਾਂ ਨੂੰ ਸਮਾਰਟ ਫ਼ੋਨਾਂ ਨਾਲ ਕੀਤਾ ਅਪਗ੍ਰੇਡ

ਪੰਜਾਬ ਸਰਕਾਰ ਸੂਬੇ ਦੇ ਹਰੇਕ ਰੂਟ ‘ਤੇ ਸਰਕਾਰੀ ਬੱਸ ਸੇਵਾ ਸ਼ੁਰੂ ਕਰਨ ਲਈ ਵਚਨਬੱਧ: ਲਾਲਜੀਤ ਸਿੰਘ ਭੁੱਲਰ

ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਮੌੜ ਮੰਡੀ ਬੰਬ ਧਮਾਕੇ ਦੇ ਪੀੜਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ

40 ਤੋਂ ਵੱਧ ਐਸਜੀਪੀਸੀ ਮੈਬਰਾਂ ਨੇ ਪੰਥ ਵਿਰੋਧੀ ਮਤੇ ਰੱਦ ਕਰਨ ਲਈ ਮਤਾ ਲਿਆਉਣ ਲਈ ਦਰਖਾਸਤ ਦਿੱਤੀ

ਪੰਜਾਬ ਵਿਧਾਨ ਸਭਾ ਵਿੱਚ ਸੂਬੇ ਦਾ ਪਾਣੀ ਅਤੇ ਵਾਤਾਵਰਣ ਬਚਾਉਣ ਲਈ ਸਰਬਸੰਮਤੀ ਨਾਲ ਮਤਾ ਪਾਸ

20000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਆਡਿਟ ਇੰਸਪੈਕਟਰ ਗ੍ਰਿਫ਼ਤਾਰ

ਪੰਜਾਬ ਸਰਕਾਰ ਨੇ ਮਹਿਲਾ ਅਤੇ ਬਾਲ ਹੈਲਪ ਲਾਈਨ ਨੂੰ ਮਜ਼ਬੂਤ ਕਰਨ ਲਈ 252 ਨਵੀਆਂ ਅਸਾਮੀਆਂ ਨੂੰ ਦਿੱਤੀ ਪ੍ਰਵਾਨਗੀ : ਡਾ. ਬਲਜੀਤ ਕੌਰ

ਸਿਵਲ ਪੁਲਿਸਿੰਗ ਨੂੰ ਹੋਰ ਸੁਵਿਧਾਜਨਕ ਅਤੇ ਲੋਕ-ਪੱਖੀ ਬਣਾਉਣ ਲਈ ਪੰਜਾਬ ਪੁਲਿਸ ਅਤੇ ਆਈ.ਪੀ.ਐਫ. ਵੱਲੋਂ ਸਮਝੌਤਾ ਸਹੀਬੱਧ: ਏ.ਡੀ.ਜੀ.ਪੀ. ਏਐਸ ਰਾਏ