ਪੰਜਾਬ

ਪੰਜਾਬ ਸਰਕਾਰ ਦੀ ਇਕ ਹੋਰ ਪਹਿਲ; ਗੈਰ-ਕਾਨੂੰਨੀ ਮਾਈਨਿੰਗ ਰੋਕਣ ਦਾ ਇਤਿਹਾਸਕ ਫੈਸਲਾ

ਕੌਮੀ ਮਾਰਗ ਬਿਊਰੋ | March 26, 2025 06:40 PM

ਚੰਡੀਗੜ੍ਹ-ਗ਼ੈਰ ਕਾਨੂੰਨੀ ਮਾਈਨਿੰਗ ਰੋਕਣ ਲਈ ਇਤਿਹਾਸਕ ਫੈਸਲਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਪੰਜਾਬ ਰੈਗੂਲੇਸ਼ਨ ਆਫ਼ ਕਰੱਸ਼ਰ ਯੂਨਿਟਜ਼ ਐਕਟ, 2025 ਬਣਾਉਣ ਦੀ ਸਹਿਮਤੀ ਦੇ ਦਿੱਤੀ।

ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ ਅਗਵਾਈ ਹੇਠ ਉਨ੍ਹਾਂ ਦੀ ਅਧਿਕਾਰਕ ਰਿਹਾਇਸ਼ ਉਤੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ।

ਮੰਤਰੀ ਮੰਡਲ ਨੇ ਇਸ ਐਕਟ ਨੂੰ ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਲਿਆਉਣ ਦੀ ਵੀ ਮਨਜ਼ੂਰੀ ਦੇ ਦਿੱਤੀ। ਇਸ ਐਕਟ ਨਾਲ ਰੇਤਾ ਤੇ ਬੱਜਰੀ ਦੀ ਪ੍ਰਾਸੈਸਿੰਗ ਵਿੱਚ ਲੱਗੀਆਂ ਕਰੱਸ਼ਰ ਇਕਾਈਆਂ ਤੇ ਸਕਰੀਨਿੰਗ ਪਲਾਂਟਾਂ ਦੀਆਂ ਗਤੀਵਿਧੀਆਂ ਨੂੰ ਨੇਮਬੱਧ ਕਰਨ ਲਈ ਵਿਭਾਗ ਮਜ਼ਬੂਤ ਹੋਵੇਗਾ। ਇਸ ਨਾਲ ਸੂਬੇ ਵਿੱਚ ਗੈਰ ਕਾਨੂੰਨੀ ਖਣਨ ਰੋਕਣ ਅਤੇ ਕਾਨੂੰਨੀ ਖਣਨ ਕਾਰਵਾਈਆਂ ਚਲਾਉਣ ਵਿੱਚ ਮਦਦ ਮਿਲੇਗੀ।

ਭਾਰਤੀ ਅਸ਼ਟਾਮ ਐਕਟ, 1899 ਵਿੱਚ ਸੋਧ ਨੂੰ ਪ੍ਰਵਾਨਗੀ

ਕੈਬਨਿਟ ਨੇ ਪੰਜਾਬ ਵਿੱਚ ਕਾਰੋਬਾਰ ਪੱਖੀ ਮਾਹੌਲ ਨੂੰ ਉਤਸ਼ਾਹਤ ਕਰਨ ਲਈ ਭਾਰਤੀ ਅਸ਼ਟਾਮ ਐਕਟ, 1899 ਵਿੱਚ ਸੋਧ ਨੂੰ ਵੀ ਪ੍ਰਵਾਨਗੀ ਦੇ ਦਿੱਤੀ। ਇਸ ਸੋਧ ਦਾ ਮੰਤਵ ਕਾਰੋਬਾਰੀ ਖ਼ਰਚੇ ਘਟਾਉਣਾ ਅਤੇ ਪੰਜਾਬ ਵਿੱਚ ਆਰਥਿਕ ਤਰੱਕੀ ਨੂੰ ਹੁਲਾਰਾ ਦੇਣਾ ਹੈ। ਇਸ ਤਹਿਤ ਜੇ ਕਿਸੇ ਵਿਅਕਤੀ ਨੇ ਕਰਜ਼ੇ ਉੱਤੇ ਪਹਿਲਾਂ ਹੀ ਅਸ਼ਟਾਮ ਡਿਊਟੀ ਦਾ ਭੁਗਤਾਨ ਕਰ ਦਿੱਤਾ ਹੈ ਅਤੇ ਬਾਅਦ ਵਿੱਚ ਮਾਰਗੇਜ਼ ਪ੍ਰਾਪਰਟੀ ਨੂੰ ਬਦਲੇ ਬਿਨਾਂ ਜਾਇਦਾਦ ਨੂੰ ਤਬਦੀਲ ਕਰਦਾ ਹੈ ਤਾਂ ਉਸ ਤੋਂ ਕੋਈ ਵਾਧੂ ਅਸ਼ਟਾਮ ਡਿਊਟੀ ਨਹੀਂ ਲਈ ਜਾਵੇਗੀ। ਜੇ ਨਵੇਂ ਕਰਜ਼ ਦੀ ਰਕਮ ਪਿਛਲੀ ਰਕਮ ਨਾਲੋਂ ਜ਼ਿਆਦਾ ਹੁੰਦੀ ਹੈ ਤਾਂ ਸਿਰਫ਼ ਵਾਧੂ ਰਕਮ ਉਤੇ ਹੀ ਡਿਊਟੀ ਲਈ ਜਾਵੇਗੀ।

Have something to say? Post your comment

 

ਪੰਜਾਬ

ਬਟਾਲਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ ’ ਮੁਹਿੰਮ ਤਹਿਤ ਵੱਡੀ ਕਾਰਵਾਈ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ

ਬਿਜਲੀ ਖੇਤਰ ਨੂੰ ਸਰਪਲੱਸ ਬਣਾਉਣ ਤੋਂ ਬਾਅਦ ਹੁਣ 'ਆਪ' ਸਰਕਾਰ ਨੇ ਬਿਜਲੀ ਦੀਆਂ ਦਰਾਂ ਵੀ ਘਟਾਈਆਂ

ਪੰਜਾਬ ਵਿਧਾਨ ਸਭਾ ਅਣਮਿੱਥੇ ਸਮੇਂ ਲਈ ਮੁਲਤਵੀ

ਅੰਤ੍ਰਿੰਗ ਕਮੇਟੀ ਦੇ ਗਲਤ ਮਤੇ ਰੱਦ ਕਰਕੇ ਕੌਮ ਤੋਂ ਸ਼ਾਬਾਸ਼ ਲੈ ਲਈਏ ਪਰ ਕਿਸੇ ਨੇ ਨਹੀਂ ਸੁਣੀ ਸਾਡੀ ਬੀਬੀ ਜਗੀਰ ਕੌਰ

ਸ਼ੋ੍ਰਮਣੀ ਕਮੇਟੀ ਵਿਚ ਤਾਨਾਸ਼ਾਹੀ ਦੇਖ ਕੇ ਮਨ ਦੁਖੀ ਹੋਇਆ-ਬੀਬੀ ਕਿਰਨਜੋਤ ਕੌਰ

ਕੌਮ ਦਾ ਵੱਡਾ ਹਿੱਸਾ ਹਟਾਏ ਜਥੇਦਾਰ ਨੂੰ ਮੁੜ ਜਥੇਦਾਰ ਦੇਖਣ ਲਈ ਤਾਂ ਯਤਨਸ਼ੀਲ

ਗੁਰੂ ਘਰ ਜਾਂਦੀ ਸੰਗਤਾਂ ਦਾ ਰਾਹ ਰੋਕ ਕੇ ਜਥੇਦਾਰਾਂ ਦੀ ਬਹਾਲੀ ਨੂੰ ਲੈ ਕੇ ਦਮਦਮੀ ਟਕਸਾਲ ਮਹਿਤਾ ਦੇ ਮੁਖੀ ਨੇ ਸਾਥੀਆਂ ਨਾਲ ਲਗਾਇਆ ਧਰਨਾ

ਦਮਦਮੀ ਟਕਸਾਲ ਤੇ ਪੰਥਕ ਜਥੇਬੰਦੀਆਂ ਨੇ ਕੀਤੀ ਮੰਗ 15 ਅਪ੍ਰੈਲ ਤੋਂ ਹਟਾਏ ਜਥੇਦਾਰਾਂ ਨੂੰ ਕਰੋ ਬਹਾਲ ਨਹੀਂ ਤਾਂ ਸੰਘਰਸ਼ ਦੀ ਉਲੀਕੀ ਜਾਵੇਗੀ ਰੂਪ ਰੇਖਾ

ਅਕਾਲੀ ਦਲ ਨੇ ਆਪਣੇ ਹੀ ਐਮਐਲਏ ਮਨਪ੍ਰੀਤ ਸਿੰਘ ਇਆਲੀ ਦੀ ਕੀਤੀ ਨਿਖੇਧੀ