ਪੰਜਾਬ

ਧੁੰਦ ਦੇ ਮੌਸਮ ਵਿੱਚ ਸੜਕ ਹਾਦਸਿਆਂ ਨੂੰ ਠੱਲ੍ਹਣ ਲਈ ਕੈਟ ਆਈਜ਼ ਲਾਉਣ ਸਬੰਧੀ ਕਾਰਵਾਈ ਵਿਚਾਰ ਅਧੀਨ: ਹਰਭਜਨ ਸਿੰਘ ਈ.ਟੀ.ਓ.

ਕੌਮੀ ਮਾਰਗ ਬਿਊਰੋ | March 26, 2025 08:46 PM

ਚੰਡੀਗੜ੍ਹ-ਪੰਜਾਬ ਰਾਜ ਵਿੱਚ ਧੁੰਦ ਦੇ ਮੌਸਮ ਦੌਰਾਨ ਹੋਣ ਵਾਲੇ ਸੜਕ ਹਾਦਸਿਆਂ ਨੂੰ ਠੱਲ੍ਹ ਪਾਉਣ ਲਈ ਕੈਟ ਆਈਜ਼ ਲਾਉਣ ਸਬੰਧੀ ਕਾਰਵਾਈ ਵਿਚਾਰ ਅਧੀਨ ਹੈ। ਉਕਤ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਪਟਿਆਲਾ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ ਪੁੱਛੇ ਗਏ ਇੱਕ ਸਵਾਲ ਦੇ ਜਵਾਬ ਦੌਰਾਨ ਕੀਤਾ।

ਉਨ੍ਹਾਂ ਦੱਸਿਆ ਕਿ ਪਿਛਲੇ ਤਿੰਨ ਸਾਲਾਂ ਦੌਰਾਨ ਲੋਕ ਨਿਰਮਾਣ ਵਿਭਾਗ ਅਧੀਨ 390 ਕਿਮੀ ਕੌਮੀ ਮਾਰਗਾਂ ਅਤੇ 1287 ਕਿ.ਮੀ ਰਾਜ ਸੜਕਾਂ (ਸਟੇਟ ਹਾਈਵੇ ਐਮ.ਡੀ.ਆਰ. ਓ.ਡੀ.ਆਰ) ਦੇ ਅਪਗਰੇਡੇਸ਼ਨ ਦੇ ਕੰਮ ਅਤੇ ਚਿੱਟੀ ਪੱਟੀ ਵੀ ਠੇਕੇਦਾਰਾਂ ਵਲੋਂ ਲਗਾਈ ਗਈ। ਚਿੱਟੀ ਪੱਟੀ ਦੀ ਸਾਂਭ ਸੰਭਾਲ ਵੀ ਘੱਟੋ-ਘੱਟ ਤਿੰਨ ਸਾਲ ਲਈ ਉਸੇ ਹੀ ਠੇਕੇਦਾਰ ਤੋਂ ਕਰਵਾਈ ਜਾ ਰਹੀ ਹੈ।

ਅਜੀਤਪਾਲ ਸਿੰਘ ਕੋਹਲੀ ਦੇ ਸਪਲੀਮੈਂਟਰੀ ਸਵਾਲ ਦਾ ਜਵਾਬ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸੜਕਾਂ ਉੱਤੇ ਹਾਦਸਿਆਂ ਨੂੰ ਰੋਕਣ ਵਿੱਚ ਮਦਦਗਾਰ ਸਾਬਤ ਹੋਣ ਵਾਲੀਆਂ ਕੈਟ ਆਈਜ਼ ਲਾਉਣ ਸਬੰਧੀ ਕਾਰਵਾਈ ਪੰਜਾਬ ਸਰਕਾਰ ਦੇ ਵਿਚਾਰ ਅਧੀਨ ਹੈ।

Have something to say? Post your comment

 

ਪੰਜਾਬ

ਖਾਲਸਾ ਕਾਲਜ ਵਿਖੇ ਪੰਜਾਬੀ ਵਿਭਾਗ ਦੇ ਡਾ. ਪਰਮਿੰਦਰ ਸਿੰਘ 12ਵੇਂ ਮੁੱਖੀ ਨਿਯੁਕਤ

ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਬਣੀ ਭਾਰਤੀ ਕਮੇਟੀ ਨੂੰ ਪਟਿਆਲਾ ਵਿੱਚ ਵੀ ਮਿਲਿਆ ਜੋਰਦਾਰ ਹੁੰਗਾਰਾ-ਕਈ ਪੰਥਕ ਪਰਿਵਾਰ ਹੋਏ ਇੱਕ ਜੁੱਟ

ਨਿਹੰਗ ਸਿੰਘ ਜਥੇਬੰਦੀਆਂ ਦੇ ਮੁਖੀ ਵਿਸਾਖੀ ਤੇ ਕੌਮ ਦੇ ਨਾਮ ਸੰਦੇਸ਼ ਜਾਰੀ ਕਰਨਗੇ: ਬਾਬਾ ਬਲਬੀਰ ਸਿੰਘ

ਪੰਜਾਬ ਪੁਲਿਸ ਨੇ ਪਾਕਿਸਤਾਨ ਅਤੇ ਅਮਰੀਕਾ ਅਧਾਰਤ ਡਰੱਗ ਸਿੰਡੀਕੇਟਸ ਨਾਲ ਸਬੰਧਤ 15 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਕਾਬੂ

ਪੰਜਾਬ ਸਰਕਾਰ ਵੱਲੋਂ ਐਨ.ਜੀ.ਓਜ਼ ਨੂੰ ਵਿੱਤੀ ਸਹਾਇਤਾ ਲਈ 80 ਲੱਖ ਰੁਪਏ ਦੀ ਗਰਾਂਟ ਜਾਰੀ – ਡਾ. ਬਲਜੀਤ ਕੌਰ

ਪਿਛਲੇ ਹਾਕਮਾਂ ਨੇ ਪੰਜਾਬ ਅਤੇ ਇਸ ਦੇ ਪਾਣੀਆਂ ਨੂੰ ਆਪਣੇ ਨਿੱਜੀ ਫਾਇਦਿਆਂ ਲਈ ਵੰਡਿਆ: ਕੈਬਨਿਟ ਮੰਤਰੀ

ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦਾ ਸੰਕਲਪ ਪੰਜਾਬ ਵਿੱਚੋਂ ਨਸ਼ਾ ਅਤੇ ਨਸ਼ਾ ਤਸਕਰਾਂ ਨੂੰ ਕਰਾਂਗੇ ਜੜ੍ਹੋਂ ਖਤਮ

ਤਰਨਤਾਰਨ ਵਿੱਚ 'ਆਪ' ਹੋਈ ਹੋਰ ਵੀ ਮਜ਼ਬੂਤ, ਕਈ ਸਥਾਨਕ ਆਗੂ ਪਾਰਟੀ ਵਿੱਚ ਹੋਏ ਸ਼ਾਮਲ

ਮੁੱਖ ਮੰਤਰੀ ਵੱਲੋਂ ਮੁਸਲਿਮ ਭਰਾਵਾਂ ਨੂੰ ਈਦ ਦਾ ਤੋਹਫ਼ਾ; ਮਲੇਰਕੋਟਲਾ ਦੇ ਵਿਕਾਸ ਲਈ 200 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਐਲਾਨ

ਆਈ.ਏ.ਐਸ. ਮਾਲਵਿੰਦਰ ਸਿੰਘ ਜੱਗੀ 33 ਸਾਲ ਸ਼ਾਨਦਾਰ ਸੇਵਾਵਾਂ ਨਿਭਾਉਣ ਉਪਰੰਤ ਹੋਏ ਸੇਵਾ ਮੁਕਤ