ਪੰਜਾਬ

’ਯੁੱਧ ਨਸ਼ਿਆਂ ਵਿਰੁੱਧ’ 26ਵੇਂ ਦਿਨ ਵੀ ਜਾਰੀ: ਪੰਜਾਬ ਪੁਲਿਸ ਵੱਲੋਂ 483 ਥਾਵਾਂ ‘ਤੇ ਛਾਪੇਮਾਰੀ, 77 ਨਸ਼ਾ ਤਸਕਰ ਕੀਤੇ ਗ੍ਰਿਫ਼ਤਾਰ

ਕੌਮੀ ਮਾਰਗ ਬਿਊਰੋ | March 26, 2025 09:24 PM

ਚੰਡੀਗੜ੍ਹ-ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਗਏ “ਯੁੱਧ ਨਸ਼ਿਆਂ ਵਿਰੁੱਧ”ਨੂੰ ਲਗਾਤਾਰ 26ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 483 ਥਾਵਾਂ ’ਤੇ ਛਾਪੇਮਾਰੀ ਕੀਤੀ ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 55 ਐਫਆਈਆਰਜ਼ ਦਰਜ ਕਰਕੇ 77 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੇ ਨਾਲ ਹੀ 26 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 4114 ਹੋ ਗਈ ਹੈ।


ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ‘ਚੋਂ 1.1 ਕਿਲੋ ਹੈਰੋਇਨ, 301 ਗ੍ਰਾਮ ਅਫੀਮ ਅਤੇ 13570 ਰੁਪਏ ਡਰੱਗ ਮਨੀ ਵੀ ਬਰਾਮਦ ਕੀਤੀ ਹੈ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜਿਲਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ 101 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1300 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਵੱਲੋਂ ਸੂਬਾ ਭਰ ਵਿੱਚ ਛਾਪੇਮਾਰੀ ਕੀਤੀ ਗਈ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 531 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਵਿਆਪਕ ਰਣਨੀਤੀ ਤਿਆਰ ਕੀਤੀ ਗਈ ਹੈ ਅਤੇ ਅਜਿਹੇ ਆਪ੍ਰੇਸ਼ਨ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹਿਣਗੇ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਵੱਲੋਂ ਇਸ ਰਣਨੀਤੀ ਦੇ ‘ਡੀ-ਅਡਿਕਸ਼ਨ’ ਹਿੱਸੇ ਵਜੋਂ 4 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਪ੍ਰੇਰਿਆ ਗਿਆ ਹੈ ਜਦਕਿ ਪ੍ਰੀਵੈਂਸ਼ਨ ਹਿੱਸੇ ਤਹਿਤ ਅੱਜ ਸੂਬੇ ਭਰ ਵਿੱਚ 114 ਜਾਗਰੂਕਤਾ ਸਮਾਗਮ ਕਰਵਾਏ ਗਏ।

Have something to say? Post your comment

 

ਪੰਜਾਬ

ਪੰਜਾਬ ਪੁਲਿਸ ਵੱਲੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਰੈਕੇਟ ਦਾ ਪਰਦਾਫਾਸ਼; ਛੇ ਪਿਸਤੌਲਾਂ ਸਮੇਤ ਤਿੰਨ ਗ੍ਰਿਫ਼ਤਾਰ

ਪੰਜਾਬ ਪੁਲਿਸ ਵੱਲੋਂ ਸੂਬਾ ਪੱਧਰੀ ਕਾਸੋ ਆਪ੍ਰੇਸ਼ਨ ਦੌਰਾਨ 217 ਨਸ਼ਾ ਤਸਕਰ ਗ੍ਰਿਫ਼ਤਾਰ; 7.7 ਕਿਲੋਗ੍ਰਾਮ ਹੈਰੋਇਨ ਬਰਾਮਦ

ਅਸ਼ੀਰਵਾਦ ਸਕੀਮ ਅਧੀਨ 20 ਕਰੋੜ ਰੁਪਏ ਦੀ ਰਾਸ਼ੀ ਜਾਰੀ; 3922 ਲਾਭਪਾਤਰੀ ਪਰਿਵਾਰਾਂ ਨੂੰ ਮਿਲੇਗਾ ਲਾਭ : ਡਾ. ਬਲਜੀਤ ਕੌਰ

ਖੇਤੀਬਾੜੀ ਖੇਤਰ ਵਿੱਚ ਮਿੱਟੀ ਤੇ ਪਾਣੀ ਦੀ ਸੰਭਾਲ ਸਬੰਧੀ ਪਹਿਲਕਦਮੀਆਂ ਦੀ ਮਜ਼ਬੂਤੀ ਲਈ ਪੰਜਾਬ ਤੇ ਕੈਲੀਫੋਰਨੀਆ ਨੇ ਹੱਥ ਮਿਲਾਇਆ

ਸੰਸਦ ਮੈਂਬਰ ਸੰਜੀਵ ਅਰੋੜਾ ਨੇ ਸਾਲਾਨਾ ਸਮਾਗਮ ਵਿੱਚ ਦਰਪਨ ਸੈਂਟਰ ਫਾਰ ਔਟਿਜ਼ਮ ਲਈ ਮਦਦ ਦਾ ਕੀਤਾ ਐਲਾਨ

ਆਈ.ਏ.ਐਸ. ਅਤੇ ਆਈ.ਪੀ.ਐਸ. ਅਧਿਕਾਰੀ ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਰਾਹ ਦਸੇਰੇ ਬਣਨਗੇ: ਮੁੱਖ ਮੰਤਰੀ

ਖਾਲਸਾ ਕਾਲਜ ਵੂਮੈਨ ਵਿਖੇ ਸਾਲਾਨਾ ਕਾਨਵੋਕੇਸ਼ਨ 710 ਵਿਦਿਆਰਥਣਾਂ ਨੂੰ ਤਕਸੀਮ 

ਪੰਜਾਬ ਸਰਕਾਰ ਸਿੱਖ ਮਾਮਲਿਆਂ ਵਿੱਚ ਦਖ਼ਲ ਦੇਣ ਦੀ ਥਾਂ ਆਪਣੇ ਅਧਿਕਾਰ ਖੇਤਰ ਤੱਕ ਸੀਮਤ ਰਹੇ - ਐਡਵੋਕੇਟ ਧਾਮੀ

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਅਖੌਤੀ ਪਾਸਟਰ ਬਜਿੰਦਰ ਵੱਲੋਂ ਪੀੜਤ ਬੀਬੀਆਂ ਨਾਲ ਕੀਤੀ ਮੁਲਾਕਾਤ

ਬਟਾਲਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ ’ ਮੁਹਿੰਮ ਤਹਿਤ ਵੱਡੀ ਕਾਰਵਾਈ