ਪੰਜਾਬ

ਸ਼੍ਰੋਮਣੀ ਕਮੇਟੀ ਨੇ ਵਾਤਾਵਰਣ ਦਿਹਾੜੇ ਵਜੋਂ ਮਨਾਇਆ ਸ੍ਰੀ ਗੁਰੂ ਹਰਿਰਾਇ ਸਾਹਿਬ ਦਾ ਗੁਰਤਾਗੱਦੀ ਦਿਵਸ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | March 27, 2025 04:17 PM

ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਨੂੰ ਵਾਤਾਵਰਣ ਦਿਹਾੜੇ ਵਜੋਂ ਮਨਾਉਂਦਿਆਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਗੁਰੂ ਕੇ ਬਾਗ ਵਿਖੇ ਬੂਟੇ ਲਗਾਏ ਗਏ। ਇਸ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਭਾਈ ਗੁਰਦੇਵ ਸਿੰਘ ਖਾਲਸਾ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਅਤੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਚਕਾਰ ਸਥਿਤ ਗੁਰੂ ਕੇ ਬਾਗ ਵਿਖੇ ਵਾਤਾਵਰਣ ਦੀ ਸਾਂਭ-ਸੰਭਾਲ ਦੇ ਸੁਨੇਹੇ ਨੂੰ ਅੱਗੇ ਵਧਾਉਂਦਿਆਂ ਬੂਟੇ ਲਗਾ ਕੇ ਗੁਰੂ ਸਾਹਿਬ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ। ਐਡਵੋਕੇਟ ਧਾਮੀ ਨੇ ਕਿਹਾ ਕਿ ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਜੀਵਨ ਵਾਤਾਵਰਣ ਦੀ ਸਾਂਭ ਸੰਭਾਲ ਲਈ ਪ੍ਰੇਰਣਾ ਦਾਇਕ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨਾਲ ਸਬੰਧਤ ਅੱਜ ਦੇ ਦਿਹਾੜੇ ਸਭ ਦਾ ਫ਼ਰਜ਼ ਹੈ ਕਿ ਇਸ ਸੁਨੇਹੇ ਨੂੰ ਅੱਗੇ ਵਧਾਇਆ ਜਾਵੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਾਤਾਵਰਣ ਸਬੰਧੀ ਜਾਗਰੂਕਤਾ ਦੇ ਨਾਲ-ਨਾਲ ਜ਼ਮੀਨੀ ਪੱਧਰ ’ਤੇ ਕਾਰਜਸ਼ੀਲ ਹੈ, ਜਿਸ ਤਹਿਤ ਬੀਤੇ ਸਮੇਂ ਤੋਂ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਫਲਦਾਰ, ਛਾਂਦਾਰ ਰੁੱਖ ਲਗਾ ਕੇ ਹਰਿਆਵਲ ਵਿਚ ਵਾਧੇ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰੂ ਕਾ ਬਾਗ ਸੰਗਤ ਲਈ ਵੱਡੀ ਪ੍ਰੇਰਣਾ ਦੇ ਰੂਪ ਵਿਚ ਹੈ। ਇਥੇ ਵੱਖ-ਵੱਖ ਤਰ੍ਹਾਂ ਦੇ ਬੂਟੇ ਅਤੇ ਸੈਂਕੜੇ ਕਿਸਮ ਦੇ ਗੁਲਾਬ ਵਾਤਾਵਰਣ ਸੰਭਾਲ ਲਹਿਰ ਨੂੰ ਉਤਸ਼ਾਹਤ ਕਰਨ ਦਾ ਸੁਨੇਹਾ ਦਿੰਦੇ ਹਨ। ਉਨ੍ਹਾਂ ਸੰਗਤ ਨੂੰ ਸ੍ਰੀ ਗੁਰੂ ਹਰਿਰਾਇ ਸਾਹਿਬ ਦੇ ਗੁਰਤਾਗੱਦੀ ਦਿਹਾੜੇ ਦੀ ਵਧਾਈ ਦਿੰਦਿਆਂ ਵੱਧ ਤੋਂ ਵੱਧ ਰੁੱਖ ਬੂਟੇ ਲਗਾਉਣ ਦੀ ਅਪੀਲ ਵੀ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਸ. ਬਲਦੇਵ ਸਿੰਘ ਕਾਇਮਪੁਰ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਸ. ਗੁਰਪ੍ਰੀਤ ਸਿੰਘ ਝੱਬਰ, ਸ. ਗੁਰਮੀਤ ਸਿੰਘ ਬੂਹ, ਭਾਈ ਅਜਾਇਬ ਸਿੰਘ ਅਭਿਆਸੀ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਵਧੀਕ ਮੈਨੇਜਰ ਸ. ਇਕਬਾਲ ਸਿੰਘ ਮੁਖੀ, ਮੀਤ ਮੈਨੇਜਰ ਸ. ਅਜੈ ਸਿੰਘ ਆਦਿ ਮੌਜੂਦ ਸਨ।

Have something to say? Post your comment

 

ਪੰਜਾਬ

ਪ੍ਰੋਗਰਾਮ ‘ਆਰੰਭ’ – ਬੱਚਿਆਂ ਦੀ ਸਿੱਖਣ ਯਾਤਰਾ ਵਿੱਚ ਮਾਪਿਆਂ ਨੂੰ ਸ਼ਾਮਲ ਕਰਨ ਲਈ ਇੱਕ ਵਿਲੱਖਣ ਪਹਿਲਕਦਮੀ:- ਡਾ. ਬਲਜੀਤ ਕੌਰ

ਯੂਟਿਊਬਰ ਦੇ ਘਰ 'ਤੇ ਹਮਲਾ: ਪੰਜਾਬ ਪੁਲਿਸ ਨੇ ਚੰਡੀਗੜ੍ਹ ਹਵਾਈ ਅੱਡੇ ਤੋਂ 7ਵੇਂ ਦੋਸ਼ੀ ਨੂੰ ਕੀਤਾ ਗ੍ਰਿਫ਼ਤਾਰ

ਫੌਜ ਨੇ ਅਕਾਲ ਤਖ਼ਤ ਸਾਹਿਬ ਦੀ ਇਮਾਰਤ ਤਬਾਹ ਕੀਤੀ ਪਰ ਬਾਦਲਾਂ ਸਿੱਖੀ ਸਿਧਾਂਤ ਖ਼ਤਮ ਕੀਤੇ - ਰਵੀਇੰਦਰ ਸਿੰਘ

ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੇ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਅਗਨ ਭੇਟ ਵਾਲੀ ਥਾਂ ਦਾ ਦੌਰਾ ਕਰਕੇ ਲਿਆ ਘਟਨਾ ਦਾ ਜਾਇਜਾ

ਕੈਬਨਿਟ ਮੰਤਰੀ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਨਗਰ ਪੰਚਾਇਤ ਭੁਲਥ ਦੇ ਪ੍ਰਧਾਨ ਰਸ਼ਪਾਲ ਸ਼ਰਮਾ ਨੇ ਸੰਭਾਲਿਆ ਅਹੁਦਾ

ਜੰਡਿਆਲਾ ਗੁਰੂ ਵਿੱਚ ਕਾਂਗਰਸ ਅਤੇ ਭਾਜਪਾ ਨੂੰ ਝੱਟਕਾ!

ਨੌਜਵਾਨ ਬਦਲਾਅ ਦੀ ਮਸ਼ਾਲ ਹਨ: 'ਆਪ' ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ

ਪੰਜਾਬ ਸਰਕਾਰ ਕਣਕ ਖਰੀਦਣ ਲਈ ਪੂਰੀ ਤਰ੍ਹਾਂ ਤਿਆਰ, ਕਿਸਾਨਾਂ ਨੂੰ ਮੰਡੀਆਂ ਵਿੱਚ ਮਾਨ ਸਰਕਾਰ ਦੇਵੇਗੀ ਹਰ ਇਕ ਸਹੂਲਤ

ਪੰਜਾਬ ‘ਚ ਮੱਛੀ ਪਾਲਣ ਅਧੀਨ 43 ਹਜ਼ਾਰ ਏਕੜ ਤੋਂ ਵੱਧ ਰਕਬਾ, ਸਾਲਾਨਾ 1.81 ਲੱਖ ਟਨ ਮੱਛੀਆਂ ਦਾ ਹੋ ਰਿਹੈ ਉਤਪਾਦਨ: ਗੁਰਮੀਤ ਸਿੰਘ ਖੁੱਡੀਆਂ

ਕੁਦਰਤੀ ਸ੍ਰੋਤ ਸਿਰਫ ਸੰਭਾਲੇ ਜਾ ਸਕਦੇ ਹਨ ਬਨਾਏ ਨਹੀਂ ਜਾ ਸਕਦੇ- ਬਾਬਾ ਬਲਬੀਰ ਸਿੰਘ