ਪੰਜਾਬ

ਖ਼ਾਲਸਾ ਕਾਲਜ ਵੈਟਰਨਰੀ ਵਿਖੇ ਪਲੇਸਮੈਂਟ ਡਰਾਈਵ ਕਰਵਾਈ ਗਈ

ਕੌਮੀ ਮਾਰਗ ਬਿਊਰੋ | March 27, 2025 08:28 PM

ਅੰਮ੍ਰਿਤਸਰ-ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵਿਖੇ ਬਾਵਿਆ ਹੈਲਥ ਸਰਵਿਸਿਜ਼ ਪ੍ਰਾਈਵੇਟ ਲਿਮਟਿਡ ਵੱਲੋਂ ਪਲੇਸਮੈਂਟ ਡਰਾਈਵ ਦਾ ਆਯੋਜਨ ਕੀਤਾ ਗਿਆ। ਕਾਲਜ ਪ੍ਰਿੰਸੀਪਲ ਡਾ. ਹਰੀਸ਼ ਕੁਮਾਰ ਵਰਮਾ ਦੇ ਸਹਿਯੋਗ ਨਾਲ ਕਰਵਾਈ ਉਕਤ ਪਲੇਸਮੈਂਟ ਦੌਰਾਨ ਉਕਤ ਕੰਪਨੀ ਨੇ ਬਿਹਾਰ ਰਾਜ ਦੇ 537 ਬਲਾਕਾਂ ’ਚ ਮੋਬਾਇਲ ਵੈਟਰਨਰੀ ਯੂਨਿਟ ਪ੍ਰੋਗਰਾਮ ਦੇ ਤਹਿਤ ਪਾਸਿੰਗ ਆਊਟ, ਨਵੇਂ ਵੈਟਰਨਰੀ ਡਾਕਟਰਾਂ ਦੀ ਭਰਤੀ ਸਬੰਧੀ ਸੰਪਰਕ ਕੀਤਾ।

ਇਸ ਸਬੰਧੀ ਪ੍ਰਿੰ: ਡਾ. ਵਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੰਪਨੀ ਨੇ ਵੈਟਰਨਰੀ ਡਾਕਟਰਾਂ ਨੂੰ 65, 000/- ਰੁਪਏ ਪ੍ਰਤੀ ਮਹੀਨਾ ਤਨਖਾਹ ਦੀ ਪੇਸ਼ਕਸ਼ ਕੀਤੀ। ਉਨ੍ਹਾਂ ਕਿਹਾ ਕਿ ਇਸ ’ਚ ਚੰਗੀ ਗੁਣਵੱਤਾ ਵਾਲੀਆਂ ਸਰਕਾਰੀ ਕਿਸਮ ਦੀਆਂ ਸੇਵਾ ਸ਼ਰਤਾਂ ਦੀ ਸਹੀ ਪਾਲਣਾ ਤਹਿਤ ਵਾਹਨ, ਸਹਾਇਕ ਸਟਾਫ ’ਚ ਪੈਰਾ ਵੈਟਰਨਰੀ, ਡਰਾਈਵਰ ਆਦਿ ਸ਼ਾਮਿਲ ਸਨ।

ਡਾ. ਵਰਮਾ ਨੇ ਕਿਹਾ ਕਿ ਪਸ਼ੂਆਂ ਦੇ ਡਾਕਟਰਾਂ ਨੂੰ ‘ਮੋਬਾਇਲ ਵੈਟਰਨਰੀ ਅਫ਼ਸਰ’ ਵਜੋਂ ਨਿਯੁਕਤ ਕੀਤਾ ਜਾਵੇਗਾ ਅਤੇ ਉਹ ਬਿਮਾਰ ਜਾਨਵਰਾਂ ਦਾ ਇਲਾਜ ਕਰਨ ਲਈ ਬਲਾਕ ਅਧੀਨ 2 ਪਿੰਡਾਂ ਨੂੰ ਕਵਰ ਕਰਨਗੇ। ਇਸ ਤੋਂ ਇਲਾਵਾ ਉਨ੍ਹਾਂ ਕੋਲ ਛੱਤੀਸਗੜ੍ਹ ਅਤੇ ਹਰਿਆਣਾ ’ਚ ਵੀ ਅਜਿਹੇ ਪ੍ਰੋਜੈਕਟ ਚੱਲ ਰਹੇ ਹਨ ਜਿੱਥੇ 200 ਪਸ਼ੂ ਡਾਕਟਰ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਸ਼ੂਆਂ ਦੇ ਡਾਕਟਰਾਂ ਨੂੰ ਡਿਗਰੀ ਪੂਰੀ ਕਰਨ ਤੋਂ ਬਾਅਦ ਤੁਰੰਤ ਨਿਯੁਕਤੀ ਪੱਤਰ ਮਿਲੇਗਾ, ਜੋ ਕਿ ਉਨ੍ਹਾਂ ਲਈ ਇਕ ਜਿੱਤ ਦੀ ਸਥਿਤੀ ਹੈ।

ਇਸ ਮੌਕੇ ਡਾ. ਵਰਮਾ ਨੇ ਪਟਨਾ ਤੋਂ ਉਕਤ ਕੰਪਨੀ ਦੇ ਨੈਸ਼ਨਲ ਕੋਆਰਡੀਨੇਟਰ ਸ੍ਰੀ ਲਿੰਗਰਾਜ ਦਾਸ ਦੇ ਆਉਣ ਅਤੇ ਪਲੇਸਮੈਂਟ ਡਰਾਈਵ ਕਰਵਾਉਣ ਦੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਉਕਤ ਪ੍ਰੋਗਰਾਮ ’ਚ ਸ਼ਾਮਿਲ ਹੋਣ ਦਾ ਮੌਕਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਮੋਬਾਈਲ ਵੈਟਰਨਰੀ ਯੂਨਿਟ ਪ੍ਰੋਜੈਕਟ ਤਹਿਤ ਪੇਂਡੂ ਖੇਤਰ ਦੇ ਕਿਸਾਨਾਂ ਨੂੰ ਵੈਟਰਨਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਕੇਂਦਰ ਸਰਕਾਰ ਦਾ ਇਕ ਪ੍ਰੋਜੈਕਟ ਹੈ।

Have something to say? Post your comment

 

ਪੰਜਾਬ

ਪ੍ਰੋਗਰਾਮ ‘ਆਰੰਭ’ – ਬੱਚਿਆਂ ਦੀ ਸਿੱਖਣ ਯਾਤਰਾ ਵਿੱਚ ਮਾਪਿਆਂ ਨੂੰ ਸ਼ਾਮਲ ਕਰਨ ਲਈ ਇੱਕ ਵਿਲੱਖਣ ਪਹਿਲਕਦਮੀ:- ਡਾ. ਬਲਜੀਤ ਕੌਰ

ਯੂਟਿਊਬਰ ਦੇ ਘਰ 'ਤੇ ਹਮਲਾ: ਪੰਜਾਬ ਪੁਲਿਸ ਨੇ ਚੰਡੀਗੜ੍ਹ ਹਵਾਈ ਅੱਡੇ ਤੋਂ 7ਵੇਂ ਦੋਸ਼ੀ ਨੂੰ ਕੀਤਾ ਗ੍ਰਿਫ਼ਤਾਰ

ਫੌਜ ਨੇ ਅਕਾਲ ਤਖ਼ਤ ਸਾਹਿਬ ਦੀ ਇਮਾਰਤ ਤਬਾਹ ਕੀਤੀ ਪਰ ਬਾਦਲਾਂ ਸਿੱਖੀ ਸਿਧਾਂਤ ਖ਼ਤਮ ਕੀਤੇ - ਰਵੀਇੰਦਰ ਸਿੰਘ

ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੇ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਅਗਨ ਭੇਟ ਵਾਲੀ ਥਾਂ ਦਾ ਦੌਰਾ ਕਰਕੇ ਲਿਆ ਘਟਨਾ ਦਾ ਜਾਇਜਾ

ਕੈਬਨਿਟ ਮੰਤਰੀ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਨਗਰ ਪੰਚਾਇਤ ਭੁਲਥ ਦੇ ਪ੍ਰਧਾਨ ਰਸ਼ਪਾਲ ਸ਼ਰਮਾ ਨੇ ਸੰਭਾਲਿਆ ਅਹੁਦਾ

ਜੰਡਿਆਲਾ ਗੁਰੂ ਵਿੱਚ ਕਾਂਗਰਸ ਅਤੇ ਭਾਜਪਾ ਨੂੰ ਝੱਟਕਾ!

ਨੌਜਵਾਨ ਬਦਲਾਅ ਦੀ ਮਸ਼ਾਲ ਹਨ: 'ਆਪ' ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ

ਪੰਜਾਬ ਸਰਕਾਰ ਕਣਕ ਖਰੀਦਣ ਲਈ ਪੂਰੀ ਤਰ੍ਹਾਂ ਤਿਆਰ, ਕਿਸਾਨਾਂ ਨੂੰ ਮੰਡੀਆਂ ਵਿੱਚ ਮਾਨ ਸਰਕਾਰ ਦੇਵੇਗੀ ਹਰ ਇਕ ਸਹੂਲਤ

ਪੰਜਾਬ ‘ਚ ਮੱਛੀ ਪਾਲਣ ਅਧੀਨ 43 ਹਜ਼ਾਰ ਏਕੜ ਤੋਂ ਵੱਧ ਰਕਬਾ, ਸਾਲਾਨਾ 1.81 ਲੱਖ ਟਨ ਮੱਛੀਆਂ ਦਾ ਹੋ ਰਿਹੈ ਉਤਪਾਦਨ: ਗੁਰਮੀਤ ਸਿੰਘ ਖੁੱਡੀਆਂ

ਕੁਦਰਤੀ ਸ੍ਰੋਤ ਸਿਰਫ ਸੰਭਾਲੇ ਜਾ ਸਕਦੇ ਹਨ ਬਨਾਏ ਨਹੀਂ ਜਾ ਸਕਦੇ- ਬਾਬਾ ਬਲਬੀਰ ਸਿੰਘ