ਪੰਜਾਬ

ਬਜਟ ਇਜਲਾਸ ਦੌਰਾਨ ਡਿਪਟੀ ਸਪੀਕਰ ਰੌੜੀ ਨੇ ਵਿਦਿਆਰਥੀਆਂ ਨਾਲ ਕੀਤੀ ਮੁਲਾਕਾਤ

ਕੌਮੀ ਮਾਰਗ ਬਿਊਰੋ | March 27, 2025 08:31 PM

ਚੰਡੀਗੜ੍ਹ -ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੋੜੀ ਵੱਲੋਂ ਪੰਜਾਬ ਵਿਧਾਨ ਸਭਾ ਦਾ ਇਜਲਾਸ ਵੇਖਣ ਆਏ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ, ਮਾਹਿਲਪੁਰ, ਗੜ੍ਹਸ਼ੰਕਰ (ਹੁਸ਼ਿਆਰਪੁਰ) ਦੇ ਵਿਦਿਆਰਥੀਆਂ ਨਾਲ ਨਿੱਜੀ ਤੌਰ ‘ਤੇ ਮੁਲਾਕਾਤ ਕੀਤੀ ਗਈ।

ਇਸ ਦੌਰਾਨ ਡਿਪਟੀ ਸਪੀਕਰ ਨੇ ਕਾਲਜ ਦੇ ਵਿਦਿਆਰਥੀਆਂ ਨਾਲ ਵਿਧਾਨ ਸਭਾ ਅਤੇ ਵਿਧਾਨ ਸਭਾ ਇਜਲਾਸ ਦੀ ਮਹੱਤਤਾ ਬਾਰੇ ਜਾਣਕਾਰੀ ਸਾਂਝੀ ਕੀਤੀ। ਡਿਪਟੀ ਸਪੀਕਰ ਰੋੜੀ ਨੇ ਵਿਦਿਆਰਥੀਆਂ ਨੂੰ ਇਕ ਚੰਗੇ ਨਾਗਰਿਕ ਬਣਨ ਦੇ ਨਾਲ-ਨਾਲ ਨਸ਼ਿਆ ਦੀ ਲਾਹਣਤ ਤੋਂ ਦੂਰ ਰਹਿਣ ਅਤੇ ਆਪਣੇ ਇਲਾਕੇ, ਦੇਸ਼ ਅਤੇ ਮਾਤਾ-ਪਿਤਾ ਦਾ ਨਾਮ ਰੌਸ਼ਨ ਕਰਨ ਵੱਲ ਵੀ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ।

ਇਸਦੇ ਨਾਲ ਹੀ ਡਿਪਟੀ ਸਪੀਕਰ ਵੱਲੋਂ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਅਤੇ ਡਾ. ਭੀਮ ਰਾਓ ਅੰਬਦੇਕਰ ਦੇ ਜੀਵਨ ਬਾਰੇ ਵਿਦਿਆਰਥੀਆਂ ਨਾਲ ਵਿਚਾਰ ਸਾਂਝੇ ਕੀਤੇ ਗਏ ਅਤੇ ਉਹਨਾਂ ਨੂੰ ਆਪਣਾ ਆਦਰਸ਼ ਬਣਾਉਣ ਲਈ ਪ੍ਰੇਰਿਤ ਕੀਤਾ।

ਇਸ ਦੌਰਾਨ ਡਿਪਟੀ ਸਪੀਕਰ ਰੋੜੀ ਨੇ ਕਾਲਜ ਦੇ ਮੌਜੂਦਾ ਪ੍ਰਿੰਸੀਪਲ ਅਤੇ ਸਬੰਧਤ ਸਟਾਫ਼ ਮੈਂਬਰ ਨਾਲ ਵੀ ਵਿਸ਼ੇਸ਼ ਮੁਲਾਕਾਤ ਕੀਤੀ।

Have something to say? Post your comment

 

ਪੰਜਾਬ

ਭਾਰਤੀ ਚੋਣ ਕਮਿਸ਼ਨ ਵੱਲੋਂ ਦੇਸ਼ ਭਰ ਵਿੱਚ ਸਿਆਸੀ ਪਾਰਟੀਆਂ ਨਾਲ ਮੀਟਿੰਗਾਂ

ਸ਼੍ਰੋਮਣੀ ਅਕਾਲੀ ਦਲ ਨੇ 26 ਲੱਖ ਮੈਂਬਰ ਭਰਤੀ ਕੀਤੇ, ਜ਼ਿਲ੍ਹਾ ਪ੍ਰਧਾਨਾਂ ਤੇ ਸੂਬਾ ਡੈਲੀਗੇਟਾਂ ਦੀ ਚੋਣ 2 ਤੋਂ 6 ਅਪ੍ਰੈਲ ਤੱਕ

ਮੁੱਖ ਮੰਤਰੀ ਦਾ ‘ਮਿਸ਼ਨ ਰੋਜ਼ਗਾਰ’ ਜਾਰੀ, ਹੁਣ ਤੱਕ ਨੌਜਵਾਨਾਂ ਨੂੰ 55,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ

ਨਵੇਂ ਭਰਤੀ ਅਧਿਆਪਕਾਂ ਨੇ ਪਾਰਦਰਸ਼ੀ ਢੰਗ ਨਾਲ ਨੌਕਰੀਆਂ ਦੇਣ ਲਈ ਮੁੱਖ ਮੰਤਰੀ ਦੀ ਕੀਤੀ ਸ਼ਲਾਘਾ

ਪ੍ਰਣ ਕੀਤਾ ਕਿ ਨਾਗਰਿਕਾਂ 'ਤੇ ਕਿਸੇ ਵਾਧੂ ਕਰ ਦਾ ਬੋਝ ਪਾਏ ਬਿਨਾਂ ਮਾਲੀਆ ਪ੍ਰਾਪਤੀਆਂ ਵਿੱਚ ਵਾਧਾ ਰੱਖਿਆ ਜਾਵੇਗਾ ਜਾਰੀ

ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਰੈਕੇਟ ਦਾ ਕੀਤਾ ਪਰਦਾਫਾਸ਼; 3.5 ਕਿਲੋ ਹੈਰੋਇਨ ਸਮੇਤ ਇੱਕ ਕਾਬੂ

ਪੀ.ਐਸ.ਪੀ.ਸੀ.ਐਲ. ਨੇ ਵਿੱਤੀ ਸਾਲ 2024-25 ਵਿੱਚ ਪਛਵਾੜਾ ਕੋਲਖਾਨ ਵਿਖੇ ਪ੍ਰਾਪਤ ਕੀਤੀ ਪੀਕ ਰੇਟਿਡ ਕਪੈਸਟੀ : ਹਰਭਜਨ ਸਿੰਘ ਈ.ਟੀ.ਓ

ਪਾਦਰੀ ਬਜਿੰਦਰ ਸਿੰਘ ਨੂੰ ਉਮਰ ਕੈਦ ਦੀ ਸਜ਼ਾ, ਸਵਾਤੀ ਮਾਲੀਵਾਲ ਨੇ ਫੈਸਲੇ ਦਾ ਕੀਤਾ ਸਵਾਗਤ

ਨਸ਼ਾ ਤਸਕਰਾਂ ਵਲੋਂ ਪੰਚਾਇਤੀ ਜ਼ਮੀਨਾਂ ਉੱਪਰ ਕੀਤੀ ਨਜ਼ਾਇਜ਼ ਉਸਾਰੀ ’ਤੇ ਚੱਲੀ ਡਿਚ ਮਸ਼ੀਨ

ਮਾਂ ਬੋਲੀ ਪੰਜਾਬੀ ਦੀ ਰੱਖਿਆ – ਸਮੇਂ ਦੀ ਲੋੜ: ਜਥੇਦਾਰ ਕੁਲਦੀਪ ਸਿੰਘ ਗੜਗੱਜ