ਨੈਸ਼ਨਲ

ਸਿੱਖ ਫੈਡਰੇਸ਼ਨ ਵੱਲੋਂ ਮਹਿਲ ਸਿੰਘ ਬੱਬਰ ਦੇ ਅਕਾਲ ਚਲਾਣੇ ਤੇ ਦੁੱਖ ਦਾ ਪ੍ਰਗਟਾਵਾ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | March 28, 2025 10:25 PM

ਨਵੀਂ ਦਿੱਲੀ -ਬੀਤੇ ਦਿਨੀ ਭਾਈ ਮਹਿਲ ਸਿੰਘ ਜੀ ਇਸ ਫਾਨੀ ਦੁਨੀਆਂ ਨੂੰ ਅਲਵਿਦਾ ਕਹਿ ਗਏ ਹਨ ।ਉਹਨਾਂ ਵੱਲੋਂ ਕੌਮ ਦੀ ਅਜ਼ਾਦੀ ਲਈ ਕੀਤੇ ਨਿਰਸਵਾਰਥ ਸੰਘਰਸ਼ ਅਤੇ ਕੁਰਬਾਨੀ ਨੂੰ ਸਿੱਖ ਫੈਡਰੇਸ਼ਨ ਯੂਕੇ ਵੱਲੋਂ ਕੇਸਰੀ ਪ੍ਰਣਾਮ ਹੈ। ਸੰਨ 1978 ਵਿਸਾਖੀ ਮੌਕੇ ਨਿਰੰਕਾਰੀਆਂ ਵੱਲੋਂ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ 13 ਸਿੱਖਾਂ ਦੇ ਕਤਲੇਆਮ ਤੋਂ ਬਾਅਦ ਸੰਤ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਦੀ ਅਗਵਾਈ ਵਿੱਚ ਚੱਲੀ ਸੰਘਰਸ਼ ਦੀ ਲਹਿਰ ਵਿੱਚ ਭਾਈ ਸਾਹਿਬ ਦਾ ਅਹਿਮ ਯੋਗਦਾਨ ਹੈ। ਉਨ੍ਹਾਂ ਨੇ ਬੱਬਰ ਖਾਲਸਾ ਇੰਟਰਨੈਸ਼ਨਲ ਜਥੇਬੰਦੀ ਵਿੱਚ ਰਹਿੰਦਿਆਂ ਸੰਘਰਸ਼ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਅਤੇ ਸਿੱਖ ਕੌਮ ਦੀ ਆਨ ਸ਼ਾਨ ਅਤੇ ਪ੍ਰਭੂਸੱਤਾ ਨੂੰ ਕਾਇਮ ਰੱਖਣ ਲਈ ਆਪਣਾ ਸਮੁੱਚਾ ਜੀਵਨ ਸਮਰਪਿਤ ਕੀਤਾ। ਭਾਈ ਮਹਿਲ ਸਿੰਘ ਜੀ ਨੇ ਤਕਰੀਬਨ ਪੰਜ ਦਹਾਕੇ ਸਿੱਖ ਸੰਘਰਸ਼ ਵਿੱਚ ਸੇਵਾ ਕੀਤੀ। ਸੰਘਰਸ਼ ਵਿੱਚ ਹਿੱਸਾ ਪਾਉਣ ਦੇ ਨਾਲ ਗੁਰਧਾਮਾਂ ਦੀ ਕਾਰ ਸੇਵਾ ਵੀ ਕੀਤੀ । ਉਨ੍ਹਾਂ ਦਾ ਸਿੱਖ ਕੌਮ ਦੀ ਅਜ਼ਾਦੀ ਪ੍ਰਤੀ ਸਮਰਪਣ ਅਤੇ ਸੰਘਰਸ਼ ਪ੍ਰਤੀ ਦ੍ਰਿੜ ਵਚਨਬੱਧਤਾ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਨਾ ਦਾ ਸਰੋਤ ਬਣੇਗੀ। ਸਿੱਖ ਫੈਡਰੇਸ਼ਨ ਯੂਕੇ ਵੱਲੋਂ ਭਾਈ ਅਮਰੀਕ ਸਿੰਘ ਗਿੱਲ, ਭਾਈ ਕੁਲਦੀਪ ਸਿੰਘ ਚਹੇੜੂ, ਭਾਈ ਨਰਿੰਦਰਜੀਤ ਸਿੰਘ, ਦਬਿੰਦਰਜੀਤ ਸਿੰਘ ਅਤੇ ਭਾਈ ਹਰਦੀਸ਼ ਸਿੰਘ ਨੇ ਕਿਹਾ ਕਿ ਅਸੀਂ ਭਾਈ ਮਹਿਲ ਸਿੰਘ ਜੀ ਦੀਆਂ ਕੌਮ ਪ੍ਰਤੀ ਕੁਰਬਾਨੀਆਂ ਨੂੰ ਹਮੇਸ਼ਾ ਸਿਜਦਾ ਕਰਦੇ ਹੋਏ ਗੁਰੂ ਮਹਾਰਾਜ ਜੀ ਦੇ ਪਾਵਨ ਚਰਨਾਂ ਵਿੱਚ ਅਰਦਾਸ ਕਰਦੇ ਹਾਂ ਕਿ ਉਨ੍ਹਾਂ ਦੀ ਰੂਹ ਨੂੰ ਸਦੀਵ ਕਾਲ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਿਸ਼ ਕਰਨ ਅਤੇ ਸਿੱਖ ਕੌਮ ਨੂੰ ਚੜ੍ਹਦੀ ਕਲਾ ਬਖਸ਼ਿਸ਼ ਕਰਨ ।

Have something to say? Post your comment

 

ਨੈਸ਼ਨਲ

ਮਣੀਪੁਰ, ਨਾਗਾਲੈਂਡ ਅਤੇ ਅਰੁਣਾਚਲ ਪ੍ਰਦੇਸ਼ ਵਿੱਚ "ਅਫਸਪਾ" ਛੇ ਮਹੀਨਿਆਂ ਲਈ ਵਧਾਇਆ ਗਿਆ

ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਵਿੱਚ ਪਰਾਲੀ ਸਾੜਨ 'ਤੇ ਰੋਕ ਲਗਾਉਣ ਦੀ ਮੰਗ ਕਰਨ ਵਾਲੀ ਪਟੀਸ਼ਨ ਕੀਤੀ ਖਾਰਜ

ਰਾਊਸ ਐਵੇਨਿਊ ਅਦਾਲਤ ਨੇ ਸੌਰਭ ਭਾਰਦਵਾਜ ਵਿਰੁੱਧ ਮਾਣਹਾਨੀ ਦਾ ਮਾਮਲਾ ਕਰ ਦਿੱਤਾ ਖਾਰਜ 

ਅਧਿਆਪਕਾਂ ਨੂੰ ਸੀ.ਪੀ.ਆਰ. ਅਤੇ ਮੁੱਢਲੀ ਸਹਾਇਤਾ ਬਾਰੇ ਜਾਗਰੂਕ ਕਰਣ ਲਈ ਗੁਰੂ ਨਾਨਕ ਪਬਲਿਕ ਸਕੂਲ ਵਿਚ ਵਿਸ਼ੇਸ਼ ਕੈਂਪ ਦਾ ਆਯੋਜਨ

ਗੁਰਪਤਵੰਤ ਪਨੂੰ ਦੇ ਮਾਮਲੇ ਦੀ ਅਗਲੀ ਸੁਣਵਾਈ 4 ਨਵੰਬਰ ਨੂੰ

ਕੌਮੀ ਘੱਟ ਗਿਣਤੀ ਮੰਤਰਾਲੇ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨੌਜਵਾਨਾਂ  ਨੂੰ ਮੁਹਾਰਤੀ ਸਿੱਖਿਆ ਦੇਣ ਲਈ ਪ੍ਰਾਜੈਕਟ ਦੀ   ਕੀਤੀ ਸ਼ੁਰੂਆਤ

ਤਖਤ ਪਟਨਾ ਸਾਹਿਬ ਕਮੇਟੀ ਦੁਆਰਾ ਬੱਚਿਆਂ ਨੂੰ ਤਬਲਾ ਸਿਖਲਾਈ ਲਈ ਕਲਾਸ ਸ਼ੁਰੂ

ਦਿੱਲੀ ਕਮੇਟੀ ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ, ਸਾਢੇ ਤਿੰਨ ਲੱਖ ਸਹਿਜ ਪਾਠਾਂ ਦੀ ਲੜੀ ਦੀ ਸ਼ੁਰੂਆਤ

ਗੁਰੂ ਤੇਗ ਬਹਾਦਰ ਇੰਸਟੀਚਿਊਟ ਆਫ਼ ਮੈਨੇਜਮੈਂਟ ਨਾਨਕ ਪਿਆਉ ਨੇ ਨੌਕਰੀ ਮੇਲਾ ਲਗਾਇਆ

ਸ਼ਾਹਨੂਰ ਪ੍ਰੌਡਕਸ਼ਨ ਵੱਲੋਂ ਦੇਸ਼ ਵਿਦੇਸ਼ ਦੇ ਬੱਚਿਆਂ ਤੇ ਹੋਰਨਾ ਨੂੰ ਗੁਰਬਾਣੀ ਨਾਲ ਜੋੜਨ ਲਈ  ਵਿਸ਼ੇਸ਼ ਧਾਰਮਿਕ ਪ੍ਰਾਜੈਕਟ ਸ਼ੁਰੂ