ਨੈਸ਼ਨਲ

ਦਿੱਲੀ ਕਮੇਟੀ ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ, ਸਾਢੇ ਤਿੰਨ ਲੱਖ ਸਹਿਜ ਪਾਠਾਂ ਦੀ ਲੜੀ ਦੀ ਸ਼ੁਰੂਆਤ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | March 28, 2025 09:22 PM

ਨਵੀਂ ਦਿੱਲੀ - ਗੁਰਬਾਣੀ ਰਿਸਰਚ ਫਾਊਂਡੇਸ਼ਨ ਦੇ ਚੇਅਰਮੈਨ ਅਤੇ ਦਿੱਲੀ ਕਮੇਟੀ ਦੀ ਧਰਮ ਪ੍ਰਚਾਰ ਵਿੰਗ ਦੇ ਸਾਬਕਾ ਮੁੱਖੀ ਭਾਈ ਪਰਮਜੀਤ ਸਿੰਘ ਵੀਰਜੀ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ, ਸਾਢੇ ਤਿੰਨ ਲੱਖ ਸਹਿਜ ਪਾਠਾਂ ਦੀ ਲੜੀ ਸ਼ੁਰੂ ਕੀਤੇ ਜਾਣ ਦੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਫ਼ੈਸਲੇ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨ ਦੇ ਨਜ਼ਰੀਏ ਨਾਲ ਇਹ ਧਰਮ ਪ੍ਰਚਾਰ ਉਪਰਾਲਾ ਸ਼ਲਾਘਾਯੋਗ ਹੈ। ਪਰ ਇਹ ਉਪਰਾਲਾ ਕਰਣ ਵਾਲੇ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਪ੍ਰਬੰਧਕਾਂ ਸਮੇਤ ਸਾਰੇ ਦਿੱਲੀ ਕਮੇਟੀ ਮੈਂਬਰਾਂ ਨੂੰ ਵੀ ਇੱਕ ਸਹਿਜ ਪਾਠ ਜ਼ਰੂਰ ਕਰਨਾ ਚਾਹੀਦਾ ਹੈ ਤਾਂ ਕਿ ਸੰਗਤਾਂ ਨੂੰ ਹੋਰ ਜਿਆਦਾ ਪ੍ਰੇਰਤ ਕਰਣ ਦੇ ਨਾਲ ਸਭ ਨੂੰ ਪਤਾ ਲਗ ਸਕੇ ਕਿ ਉਨ੍ਹਾਂ ਨੇ ਜਿਹੜੇ ਮੈਂਬਰ ਚੁਣ ਕੇ ਭੇਜੇ ਹਨ ਉਹ ਚੰਗੀ ਤਰ੍ਹਾਂ ਗੁਰਬਾਣੀ ਪੜ ਸਕਦੇ ਹਨ । ਭਾਈ ਪਰਮਜੀਤ ਸਿੰਘ ਵੀਰਜੀ ਨੇ ਕਿਹਾ ਕਿ ਉਨਾਂ ਵੱਲੋ ਬੇਨਤੀ ਹੈ ਕਿ ਦਿੱਲੀ ਕਮੇਟੀ ਦੇ ਧਰਮ ਪ੍ਰਚਾਰ ਚੇਅਰਮੈਨ ਜਸਪ੍ਰੀਤ ਸਿੰਘ ਕਰਮਸਰ 15 ਅਪ੍ਰੈਲ ਨੂੰ ਸੰਗਤਾਂ ਸਾਹਮਣੇ ਯਾਨੀ ਲਾਈਵ ਇੱਕ ਸਹਿਜ ਪਾਠ ਦੀ ਆਰੰਭਤਾ ਕਰਨ, ਉਸ ਤੋਂ ਬਾਅਦ ਦਿੱਲੀ ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਤੇ ਬਾਕੀ ਅਹੁਦੇਦਾਰ ਵੀ ਆਪਣੇ ਸਮੇਂ ਮੁਤਾਬਿਕ ਸਹਿਜ ਪਾਠ ਕਰਨ ਦੀ ਹਾਜ਼ਰੀ ਭਰਨ ਅਤੇ ਇਸ ਤੋਂ ਬਾਅਦ ਦਿੱਲੀ ਕਮੇਟੀ ਦੇ ਸਾਰੇ ਮੈਂਬਰ ਵੀ ਅੱਧਾ-ਅੱਧਾ ਘੰਟਾ ਪਾਠ ਕਰਨ ਦੀ ਹਾਜ਼ਰੀ ਜ਼ਰੂਰ ਭਰਨ। ਉਨ੍ਹਾਂ ਕਿਹਾ ਕਿ ਜਦੋਂ ਵੀ ਦਿੱਲੀ ਕਮੇਟੀ ਦੇ ਅਹੁਦੇਦਾਰ ਜਾਂ ਮੈਂਬਰ ਸਹਿਜ ਪਾਠ ਕਰਨ ਤਾਂ ਉਸ ਸਮੇਂ ਲਾਈਵ ਪਾਠ ਸੁਣਨ ਦੀ ਸਹੂਲਤ ਸੰਗਤਾਂ ਨੂੰ ਜ਼ਰੂਰ ਉਪਲਬਧ ਕਰਾਈ ਜਾਵੇ । ਭਾਈ ਪਰਮਜੀਤ ਸਿੰਘ ਵੀਰਜੀ ਨੇ ਕਿਹਾ ਕਿ ਦਿੱਲੀ ਗੁਰਦੁਆਰਾ ਐਕਟ ਮੁਤਾਬਿਕ ਦਿੱਲੀ ਗੁਰਦੁਆਰਾ ਕਮੇਟੀ ਦੇ ਮੈਂਬਰ ਨੂੰ ਅੰਮ੍ਰਿਤਧਾਰੀ ਹੋਣਾ ਜ਼ਰੂਰੀ ਹੈ ਅਤੇ ਉਨ੍ਹਾਂ ਨੂੰ ਗੁਰਬਾਣੀ ਪੜਨੀ ਆਉਣੀ ਵੀ ਜ਼ਰੂਰੀ ਹੈ । ਉਨ੍ਹਾਂ ਕਿਹਾ ਕਿ ਜੇਕਰ ਦਿੱਲੀ ਕਮੇਟੀ ਦੇ ਸਾਰੇ ਅਹੁਦੇਦਾਰ ਤੇ ਮੈਂਬਰ ਲਾਈਵ ਸਹਿਜ ਪਾਠ ਕਰਨਗੇ ਤੇ ਨਿਸ਼ਚਤ ਤੌਰ 'ਤੇ ਸੰਗਤਾਂ 'ਤੇ ਬਹੁਤ ਹੀ ਚੰਗਾ ਪ੍ਰਭਾਵ ਪਏਗਾ। ਉਨ੍ਹਾਂ ਇਹ ਵੀ ਕਿਹਾ ਕਿ ਇਸ ਉਪਰਾਲੇ ਲਈ ਸਾਡੀ ਸੰਸਥਾ ਦਿੱਲੀ ਕਮੇਟੀ ਨੂੰ ਹਰ ਤਰ੍ਹਾਂ ਦਾ ਸਹਿਯੋਗ ਕਰਨ ਲਈ ਤਿਆਰ ਹੈ ।

Have something to say? Post your comment

 

ਨੈਸ਼ਨਲ

ਮੀਤ ਹੇਅਰ ਨੇ ਪਾਰਲੀਮੈਂਟ ਵਿੱਚ ਵਕਫ਼ ਬਿੱਲ ਦਾ ਕੀਤਾ ਸਖ਼ਤ ਵਿਰੋਧ

ਦਿੱਲੀ ਕਮੇਟੀ ’ਤੇ ਪੰਥਕ ਜਥੇਬੰਦੀਆਂ ਦੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ’ਤੇ ਪ੍ਰੋਗਰਾਮਾਂ ਬਾਰੇ ਮੀਟਿੰਗ

ਭਗਵੰਤ ਮਾਨ 3 ਅਪ੍ਰੈਲ ਨੂੰ ਵਰਲਡ ਸਕਿੱਲ ਕੈਂਪਸ ਆਫ ਐਕਸੀਲੈਂਸ ਅਤੇ ਨਵੀਨੀਕਰਨ ਕੀਤੀ ਆਈ.ਟੀ.ਆਈ. ਦਾ ਕਰਨਗੇ ਉਦਘਾਟਨ

ਵਕਫ਼ ਸੋਧ ਬਿੱਲ ਜ਼ਰੂਰੀ ਹੈ, ਪ੍ਰਧਾਨ ਮੰਤਰੀ ਮੋਦੀ ਸਾਰਿਆਂ ਲਈ ਕਰ ਰਹੇ ਹਨ ਕੰਮ: ਇਕਬਾਲ ਸਿੰਘ ਲਾਲਪੁਰਾ

ਦਿੱਲੀ ਵਿਧਾਨ ਸਭਾ ਵਿੱਚ ਹੰਗਾਮਾ, ਆਮ ਆਦਮੀ ਪਾਰਟੀ ਨੇ ਕਪਿਲ ਮਿਸ਼ਰਾ ਦੇ ਅਸਤੀਫ਼ੇ ਦੀ ਕੀਤੀ ਮੰਗ 

ਕਾਂਗਰਸ ਨੇ ਆਪਣੇ ਸੰਸਦ ਮੈਂਬਰਾਂ ਨੂੰ  ਜਾਰੀ ਕੀਤਾ ਵ੍ਹਿਪ, 2-4 ਅਪ੍ਰੈਲ ਨੂੰ ਲੋਕ ਸਭਾ ਵਿੱਚ ਉਨ੍ਹਾਂ ਦੀ ਮੌਜੂਦਗੀ ਲਾਜ਼ਮੀ 

ਦਿੱਲੀ ਵਿੱਚ ਭਾਜਪਾ ਨੇ ਪਾਣੀ ਅਤੇ ਸੀਵਰੇਜ ਕਨੈਕਸ਼ਨ ਕੀਤਾ ਮਹਿੰਗਾ ਆਮ ਆਦਮੀ ਪਾਰਟੀ ਦਾ ਵਿਰੋਧ

ਵਕਫ਼ ਸੋਧ ਬਿੱਲ: ਭਾਜਪਾ ਨੇ ਜਾਰੀ ਕੀਤਾ ਵ੍ਹਿਪ

ਨਿਆਂ ਦਾ ਮੰਦਰ ਉਦੋਂ ਹੀ ਮਜ਼ਬੂਤ ਹੋਵੇਗਾ ਜਦੋਂ ਨਿਆਂਪਾਲਿਕਾ 'ਚ ਸੁਧਾਰ ਹੋਣਗੇ-ਸੰਸਦ ਮੈਂਬਰ ਰਾਘਵ ਚੱਢਾ

ਭਾਜਪਾ ਨੇਤਾ ਕਪਿਲ ਮਿਸ਼ਰਾ ਵਿਰੁੱਧ 2020 ਵਿੱਚ ਉੱਤਰ-ਪੂਰਬੀ ਦਿੱਲੀ ਅੰਦਰ ਹੋਏ ਦੰਗਿਆਂ ਦੇ ਮਾਮਲੇ ਵਿੱਚ ਅਦਾਲਤ ਵਲੋਂ ਜਾਂਚ ਦੇ ਆਦੇਸ਼