ਪੰਜਾਬ

ਦਮਦਮੀ ਟਕਸਾਲ ਤੇ ਪੰਥਕ ਜਥੇਬੰਦੀਆਂ ਨੇ ਕੀਤੀ ਮੰਗ 15 ਅਪ੍ਰੈਲ ਤੋਂ ਹਟਾਏ ਜਥੇਦਾਰਾਂ ਨੂੰ ਕਰੋ ਬਹਾਲ ਨਹੀਂ ਤਾਂ ਸੰਘਰਸ਼ ਦੀ ਉਲੀਕੀ ਜਾਵੇਗੀ ਰੂਪ ਰੇਖਾ

ਚਰਨਜੀਤ ਸਿੰਘ/ ਕੌਮੀ ਮਾਰਗ ਬਿਊਰੋ | March 28, 2025 09:30 PM


ਅੰਮ੍ਰਿਤਸਰ - ਤਖ਼ਤਾਂ ਦੇ ਹਟਾਏ ਗਏ ਜਥੇਦਾਰਾਂ ਦੀ ਬਹਾਲੀ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜਟ ਇਜਲਾਸ ਮੌਕੇ ਦਮਦਮੀ ਟਕਸਾਲ ਮਹਿਤਾ ਦੇ ਮੁਖੀ ਤੇ ਸੰਤ ਸਮਾਜ ਦੇ ਮੁਖੀ ਗਿਆਨੀ ਹਰਨਾਮ ਸਿੰਘ ਖਾਲਸਾ ਦੀ ਅਗਵਾਈ ਹੇਠ ਸਿੱਖ ਜਥੇਬੰਦੀਆਂ, ਦਿਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਨਿਹੰਗ ਸਿੰਘ ਜਥੇਬੰਦੀਆਂ, ਪੰਥਕ ਜਥੇਬੰਦੀ, ਸੰਗਤਾਂ ਦੀ
ਅਗਵਾਈ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਸਰਾਂ ਗੁਰੂ ਰਾਮਾਦਸ ਵਿਖੇ ਇਕ ਰੋਸ ਧਰਨਾ ਲਗਾਇਆ ਗਿਆ। ਇਸ ਮੌਕੇ ਤੇ
ਸ਼ੋ੍ਰਮਣੀ ਕਮੇਟੀ ਪ੍ਰਧਾਨ ਅਤੇ ਅੰਤਿੰ੍ਰਗ ਕਮੇਟੀ ਨੂੰ ਪਾਸ ਕੀਤੇ ਮਤੇ ਸੌਪੇ ਗਏ।ਇਸ ਮੌਕੇ ਤੇ ਬਾਬਾ ਹਰਨਾਮ ਸਿੰਘ ਤੇ ਸਾਥੀ ਸਮਰਥਕਾਂ ਨੇ ਕਿਹਾ ਕਿ ਉਹ ਭਾਈ ਕੁਲਦੀਪ ਸਿੰਘ ਗੜਗੱਜ ਅਤੇ ਬਾਬਾ ਟੇਕ ਸਿੰਘ ਧਨੌਲਾ ਦੀ ਤਖਤ ਸਾਹਿਬਾਨਾਂ ਦੇ ਜਥੇਦਾਰਾਂ ਵਜੋਂ ਨਿਯੁਕਤੀ ਰੱਦ ਕਰਦੇ ਹਨ।ਬਾਬਾ ਹਰਨਾਮ ਸਿੰਘ ਨੇ ਕਿਹਾ ਕਿ ਸਮੁੱਚੀ ਸਿੱਖ ਕੌਮ ਦੀਆਂ ਭਾਵਨਾਵਾਂ ਦੇ ਸਤਿਕਾਰ ਨੂੰ ਮੁੱਖ ਰੱਖਦਿਆਂ ਤਿੰਨੇ ਤਖਤ ਸਾਹਿਬਾਨਾਂ ਦੇ ਜਥੇਦਾਰ ਸਾਹਿਬਾਨਾਂ ਨੂੰ 15 ਅਪ੍ਰੈਲ ਦਿਨ ਮੰਗਲਵਾਰ ਤੋਂ ਪਹਿਲਾਂ ਪਹਿਲਾਂ ਬਹਾਲ ਕੀਤਾ ਜਾਵੇ ਅਤੇ ਨਵੀਆਂ ਨਿਯੁਕਤੀਆਂ ਨੂੰ ਰੱਦ ਕੀਤਾ ਜਾਵੇ।ਜੇਕਰ 15 ਅਪ੍ਰੈਲ 2025 ਤੱਕ ਸਿੰਘ ਸਾਹਿਬਾਨਾਂ ਨੂੰ ਬਹਾਲ ਨਹੀਂ ਕੀਤਾ ਜਾਂਦਾ ਤਾਂ ਅਗਲਾ ਪ੍ਰੋਗਰਾਮ ਉਲੀਕਣ ਵਾਸਤੇ
ਸਿੱਖ ਸੰਪਰਦਾਵਾਂ, ਦਮਦਮੀ ਟਕਸਾਲ, ਸੰਤ ਸਮਾਜ, ਨਿਹੰਗ ਸਿੰਘ ਜਥੇਬੰਦੀਆਂ, ਚੀਫ਼ ਖਾਲਸਾ ਦੀਵਾਨ, ਦਿਲੀ ਸਿੱਖ
ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਿੱਖ ਸੰਗਤਾਂ ਦੇ ਰਾਏ ਮਸ਼ਵਰੇ ਨਾਲ ਅਗਲੇ ਸੰਘਰਸ਼ ਦੀ ਰੂਪ-ਰੇਖਾ ਉਲੀਕੀ
ਜਾਵੇਗੀ। ਉਨਾ ਕਿਹਾ ਕਿ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ, ਸਿੰਘ ਸਾਹਿਬ ਗਿਆਨੀ
ਸੁਲਤਾਨ ਸਿੰਘ ਜੀ ਜਥੇਦਾਰ ਤਖ਼ਤ ਸ੍ਰੀ ਕੇਸਗੜ ਸਾਹਿਬ ਅਤੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੀ ਜਥੇਦਾਰ ਤਖ਼ਤ ਸ੍ਰੀ
ਦਮਦਮਾ ਸਾਹਿਬ ਨੂੰ ਤਖਤ ਸਾਹਿਬਾਨਾਂ ਦੇ ਜਥੇਦਾਰ ਵਜੋਂ ਤੁਰੰਤ ਸੇਵਾ ਸੌਂਪ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ
ਕਮੇਟੀ ਪੰਥ ਦੀਆਂ ਭਾਵਨਾਵਾਂ ਦਾ ਸਤਿਕਾਰ ਕਰੇ।ਬਾਬਾ ਹਰਨਾਮ ਸਿੰਘ ਤੇ ਸਾਥੀ ਸਮਰਥਕਾਂ ਨੇ ਸ਼ੋ੍ਰਮਣੀ
ਕਮੇਟੀ ਪਾਸੋ ਮੰਗ ਕੀਤੀ ਕਿ ਤਖਤ ਸਾਹਿਬਾਨਾਂ ਦੇ ਜਥੇਦਾਰਾਂ ਨੂੰ ਸੇਵਾ ਸੌਂਪਣ ਦਾ ਅਤੇ ਸੇਵਾ ਮੁਕਤ ਕਰਨ ਦਾ ਵਿਧੀ
ਵਿਧਾਨ ਸਿੱਖ ਸੰਪਰਦਾਵਾਂ, ਦਮਦਮੀ ਟਕਸਾਲ, ਨਿਹੰਗ ਸਿੰਘ ਜਥੇਬੰਦੀਆਂ, ਚੀਫ ਖਾਲਸਾ ਦੀਵਾਨ, ਦਿਲੀ ਸਿੱਖ
ਗੁਰਦੁਆਰਾ ਪ੍ਰਬੰਧਕ ਕਮੇਟੀ, ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ, ਸਿੰਘ ਸਭਾਵਾਂ, ਸਭਾ
ਸੁਸਾਇਟੀਆਂ ਅਤੇ ਸਿੱਖ ਵਿਦਵਾਨਾਂ ਨੂੰ ਵਿਸ਼ਵਾਸ ਵਿੱਚ ਲੈ ਕੇ ਬਣਾਇਆ ਜਾਵੇ। ਇਸ ਤੋ ਪਹਿਲਾਂ ਵਖ ਵਖ ਜਥੇਬੰਦੀਆਂ ਦੇ
ਨਾਲ ਅੰਮ੍ਰਿਤਸਰ ਦੇ ਗੋਲਡਨ ਗੇਟ ਤੋ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਤਕ ਇਕ ਮਾਰਚ ਦੇ ਰੂਪ ਵਿਚ ਪਹੰੁਚੇ। ਇਸ ਮੌਕੇ
ਤੇ ਪੁਲੀਸ ਨੇ ਸਖਤ ਸੁਰਖਿਆ ਪ੍ਰਬੰਧ ਕੀਤੇ ਹੋਏ ਸਨ। ਕਿਗਸੇ ਅਣਸੁਖਾਵੀ ਘਟਨਾਂ ਨੂੰ ਵਾਪਰਣ ਤੋ ਰੋਕਣ ਲਈ ਸ੍ਰੀ
ਦਰਬਾਰ ਸਾਹਿਬ ਸਰਾਂ ਗੇਟ ਦੇ ਬਾਹਰ ਬੈਰੀਕੇਡ ਲਗਾਏ ਹੋਏ ਸਨ। ਜਿਵੇ ਹੀ ਬਾਬਾ ਹਰਨਾਮ ਸਿੰਘ ਸਾਥੀਆਂ ਸਮੇਤ ਪਹੰੁਚੇ
ਤਾਂ ਸ੍ਰੀ ਦਰਬਾਰ ਸਾਹਿਬ ਸਰਾਂ ਵਾਲਾ ਰਾਹ ਸੰਗਤਾਂ ਲਈ ਬੰਦ ਕਰ ਦਿੱਤਾ ਗਿਆ ਜਿਸ ਕਾਰਨ ਸੰਗਤਾਂ ਨੂੰ ਭਾਰੀ

Have something to say? Post your comment

 

ਪੰਜਾਬ

ਪੰਜਾਬ ਪੁਲਿਸ ਨੇ ਅਕਾਲੀ ਆਗੂ ਦੀ ਸੁਰੱਖਿਆ ਵਾਪਸ ਲੈਣ ਦੀਆਂ ਰਿਪੋਰਟਾਂ ਦਾ ਕੀਤਾ ਖੰਡਨ

ਬਿਕਰਮ ਮਜੀਠੀਆ ਦੀ ਸੁਰੱਖਿਆ ਹਟਾਉਣ 'ਤੇ ਅਮਨ ਅਰੋੜਾ ਨੇ ਕਿਹਾ, 'ਪੁਲਿਸ ਦਾ ਫੈਸਲਾ ਸਹੀ ਹੈ'

ਛੀਨਾ ਨੇ ਮਜੀਠੀਆ ਦੀ ਸੁਰੱਖਿਆ ਹਟਾਏ ਜਾਣ ਵਾਲੇ ਫੈਸਲੇ ਦੀ ਕੀਤੀ ਆਲੋਚਨਾ

ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਨੇ ਯੂ.ਟੀ. ਦੇ ਮੁੱਖ ਸਕੱਤਰ ਨੂੰ ਆਪਣੀ ਚਿੱਤਰ ਕਲਾ ਕੀਤੀ ਪੇਸ਼

'ਆਪ' ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਪੰਨੂ ਨੂੰ ਦਿੱਤੀ ਚੁਣੌਤੀ, ਕਿਹਾ- ਜੇਕਰ ਹਿੰਮਤ ਹੈ ਤਾਂ ਉਹ ਖ਼ੁਦ ਆਵੇ ਪੰਜਾਬ

ਬਹੁਤ ਹੈਰਾਨੀ ਦੀ ਗੱਲ ਹੈ ਕਿ ਇਕ ਵਿਅਕਤੀ ਦੀ ਸੁਰੱਖਿਆ ਘਟਣ 'ਤੇ ਅਕਾਲੀ-ਭਾਜਪਾ-ਕਾਂਗਰਸ ਪਾਰਟੀਆਂ ਬੇਚੈਨ -ਚੀਮਾ

ਮੋਹਿੰਦਰ ਭਗਤ ਵੱਲੋਂ ਸੀਨੀਅਰ ਅਧਿਕਾਰੀਆਂ ਨੂੰ ਗੁਆਂਢੀ ਰਾਜਾਂ ਵਿੱਚ ਬਾਗਬਾਨੀ ਖੇਤਰ ਦਾ ਅਧਿਐਨ ਕਰਨ ਦੇ ਨਿਰਦੇਸ਼

ਡਰੱਗ ਮਨੀ ਨਾਲ ਬਣੇ ਹਰ ਇੱਕ ਨਸ਼ਾ ਤਸਕਰ ਦੀ ਹਵੇਲੀ 'ਤੇ ਚੱਲੇਗਾ ਬੁਲਡੋਜ਼ਰ- ਭਗਵੰਤ ਮਾਨ

ਪੰਜਾਬ ਦੇ ਬੱਚੇ ਸਾਡੇ ਆਪਣੇ ਹਨ, ਜਿਹੜਾ ਵੀ ਇਹਨਾਂ ਦੀ ਜ਼ਿੰਦਗੀ ਨਾਲ ਖਿਲਵਾੜ ਕਰੇਗਾ, ਉਸਨੂੰ ਬਖ਼ਸ਼ਾਂਗੇ ਨਹੀਂ- ਕੇਜਰੀਵਾਲ

ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਪਾਸਟਰ ਬਜਿੰਦਰ ਕੇਸ ਵਿੱਚ ਅਦਾਲਤ ਦੇ ਫੈਸਲੇ ਦਾ ਸਵਾਗਤ