ਪੰਜਾਬ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | March 29, 2025 07:20 PM

ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ।
ਉਨ੍ਹਾਂ ਕਿਹਾ ਕਿ ਸਿੱਖ ਕੌਮ ਦੀ ਇਹ ਚਿਰੋਕਣੀ ਮੰਗ ਰਹੀ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਪਦਵੀ ਦੇ ਸਤਿਕਾਰ ਅਤੇ ਮਹੱਤਵ ਦੇ ਮੱਦੇਨਜ਼ਰ ਸੇਵਾ ਨਿਯਮ ਤਹਿ ਕੀਤੇ ਜਾਣ, ਜਿਸ ਨੂੰ ਲੈ ਕੇ ਬੀਤੇ ਕੱਲ੍ਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ਵਿੱਚ ਸਿਧਾਂਤਕ ਪ੍ਰਵਾਨਗੀ ਦਾ ਮਤਾ ਪਾਸ ਕੀਤਾ ਗਿਆ ਹੈ। ਇਸ ਮਤੇ ਦੀ ਭਾਵਨਾ ਅਨੁਸਾਰ ਜਥੇਦਾਰ ਸਾਹਿਬ ਦੀ ਨਿਯੁਕਤੀ, ਸੇਵਾਵਾਂ ਅਤੇ ਸੇਵਾ ਮੁਕਤੀ ਬਾਰੇ ਕੌੰਮ ਦੀਆਂ ਸਮੁੱਚੀਆਂ ਜਥੇਬੰਦੀਆਂ ਤੇ ਸੰਸਥਾਵਾਂ ਦੇ ਨਾਲ ਨਾਲ ਸਿੱਖ ਬੁੱਧੀਜੀਵੀਆਂ ਦੇ ਵਿਚਾਰ ਮਹੱਤਵਪੂਰਨ ਹਨ। ਇਸ ਲਈ 20 ਅਪ੍ਰੈਲ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ।
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ info@sgpc.net ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

Have something to say? Post your comment

 

ਪੰਜਾਬ

ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਪਾਸਟਰ ਬਜਿੰਦਰ ਕੇਸ ਵਿੱਚ ਅਦਾਲਤ ਦੇ ਫੈਸਲੇ ਦਾ ਸਵਾਗਤ

ਪੰਜਾਬ ਮਹਿਲਾ ਕਮਿਸ਼ਨ ਨੇ ਪਟਿਆਲਾ ਵਿਖੇ ਹੋਏ ਘਿਨੌਣੇ ਅਪਰਾਧ ਦੀ ਸਖ਼ਤ ਨਿੰਦਿਆ ਕੀਤੀ

ਭਾਰਤੀ ਚੋਣ ਕਮਿਸ਼ਨ ਵੱਲੋਂ ਦੇਸ਼ ਭਰ ਵਿੱਚ ਸਿਆਸੀ ਪਾਰਟੀਆਂ ਨਾਲ ਮੀਟਿੰਗਾਂ

ਸ਼੍ਰੋਮਣੀ ਅਕਾਲੀ ਦਲ ਨੇ 26 ਲੱਖ ਮੈਂਬਰ ਭਰਤੀ ਕੀਤੇ, ਜ਼ਿਲ੍ਹਾ ਪ੍ਰਧਾਨਾਂ ਤੇ ਸੂਬਾ ਡੈਲੀਗੇਟਾਂ ਦੀ ਚੋਣ 2 ਤੋਂ 6 ਅਪ੍ਰੈਲ ਤੱਕ

ਮੁੱਖ ਮੰਤਰੀ ਦਾ ‘ਮਿਸ਼ਨ ਰੋਜ਼ਗਾਰ’ ਜਾਰੀ, ਹੁਣ ਤੱਕ ਨੌਜਵਾਨਾਂ ਨੂੰ 55,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ

ਨਵੇਂ ਭਰਤੀ ਅਧਿਆਪਕਾਂ ਨੇ ਪਾਰਦਰਸ਼ੀ ਢੰਗ ਨਾਲ ਨੌਕਰੀਆਂ ਦੇਣ ਲਈ ਮੁੱਖ ਮੰਤਰੀ ਦੀ ਕੀਤੀ ਸ਼ਲਾਘਾ

ਪ੍ਰਣ ਕੀਤਾ ਕਿ ਨਾਗਰਿਕਾਂ 'ਤੇ ਕਿਸੇ ਵਾਧੂ ਕਰ ਦਾ ਬੋਝ ਪਾਏ ਬਿਨਾਂ ਮਾਲੀਆ ਪ੍ਰਾਪਤੀਆਂ ਵਿੱਚ ਵਾਧਾ ਰੱਖਿਆ ਜਾਵੇਗਾ ਜਾਰੀ

ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਰੈਕੇਟ ਦਾ ਕੀਤਾ ਪਰਦਾਫਾਸ਼; 3.5 ਕਿਲੋ ਹੈਰੋਇਨ ਸਮੇਤ ਇੱਕ ਕਾਬੂ

ਪੀ.ਐਸ.ਪੀ.ਸੀ.ਐਲ. ਨੇ ਵਿੱਤੀ ਸਾਲ 2024-25 ਵਿੱਚ ਪਛਵਾੜਾ ਕੋਲਖਾਨ ਵਿਖੇ ਪ੍ਰਾਪਤ ਕੀਤੀ ਪੀਕ ਰੇਟਿਡ ਕਪੈਸਟੀ : ਹਰਭਜਨ ਸਿੰਘ ਈ.ਟੀ.ਓ

ਪਾਦਰੀ ਬਜਿੰਦਰ ਸਿੰਘ ਨੂੰ ਉਮਰ ਕੈਦ ਦੀ ਸਜ਼ਾ, ਸਵਾਤੀ ਮਾਲੀਵਾਲ ਨੇ ਫੈਸਲੇ ਦਾ ਕੀਤਾ ਸਵਾਗਤ