ਪੰਜਾਬ

ਪੰਜਾਬ ਸਰਕਾਰ ਸਿੱਖ ਮਾਮਲਿਆਂ ਵਿੱਚ ਦਖ਼ਲ ਦੇਣ ਦੀ ਥਾਂ ਆਪਣੇ ਅਧਿਕਾਰ ਖੇਤਰ ਤੱਕ ਸੀਮਤ ਰਹੇ - ਐਡਵੋਕੇਟ ਧਾਮੀ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | March 29, 2025 09:04 PM


ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਿੱਖ ਮਸਲਿਆਂ ਵਿੱਚ ਦਖਲਅੰਦਾਜ਼ੀ ਦਾ  ਨੋਟਿਸ ਲੈਂਦਿਆਂ ਸਰਕਾਰ ਨੂੰ ਨਸੀਹਤ ਦਿੱਤੀ ਹੈ ਕਿ ਉਹ ਆਪਣੇ ਅਧਿਕਾਰ ਖੇਤਰ ਵਿੱਚ ਰਹਿ ਕੇ ਸੂਬੇ ਦੇ ਹਾਲਾਤ ਸੁਧਾਰਣ ਵੱਲ ਧਿਆਨ ਦੇਵੇ।
ਜਾਰੀ ਕੀਤੇ ਇੱਕ ਬਿਆਨ ਵਿੱਚ ਐਡਵੋਕੇਟ ਧਾਮੀ ਨੇ ਪੰਜਾਬ ਸਰਕਾਰ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਵਿਧਾਨ ਸਭਾ ਅੰਦਰ ਜਾਣਬੁੱਝ ਕੇ ਨੀਤੀਗਤ ਢੰਗ ਨਾਲ ਸਿੱਖ ਮਾਮਲਿਆਂ ਵਿੱਚ ਦਖਲ ਦੀ ਕਰੜੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਸਿੱਖਾਂ ਦੇ ਮਸਲੇ ਸਿੱਖ ਖੁਦ ਹੱਲ ਕਰਨਾ ਜਾਣਦੇ ਹਨ ਅਤੇ ਇਨ੍ਹਾਂ ਮਸਲਿਆਂ ਵਿੱਚ ਸਰਕਾਰਾਂ ਵੱਲੋਂ ਦਖਲਅੰਦਾਜ਼ੀ ਕੌਮੀ ਭਾਵਨਾਵਾਂ ਨੂੰ ਵੱਡੀ ਚੁਣੌਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਆਪਣੇ ਦਾਇਰੇ ਵਿੱਚ ਰਹਿ ਕੇ ਪੰਜਾਬ ਦੇ ਲੋਕਾਂ ਦੀ ਭਲਾਈ ਅਤੇ ਸੂਬੇ ਦੀ ਹਰ ਖੇਤਰ ਵਿੱਚ ਨਿਘਰਦੀ ਹਾਲਾਤ ਨੂੰ ਸੁਧਾਰਣ ਵੱਲ ਧਿਆਨ ਦੇਵੇ ।

 ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਸਿੱਖ ਮਸਲਿਆਂ ਵਿੱਚ ਜੇਕਰ ਏਨੀ ਹੀ ਦਿਲਚਸਪੀ ਹੈ ਤਾਂ ਇਹ ਬੰਦੀ ਸਿੰਘਾਂ ਦਾ ਮਸਲਾ ਹੱਲ ਕਰਵਾਉਣ, ਜਿਸ ਵਿੱਚ ਦਿੱਲੀ ਅੰਦਰ ਇਨ੍ਹਾਂ ਦੀ ਦਸ ਸਾਲ ਸਰਕਾਰ ਹੁੰਦਿਆਂ ਇਹ ਵਿਰੋਧ ’ਚ ਹੀ ਭੁਗਤੇ ਹਨ। ਉਨ੍ਹਾਂ ਆਖਿਆ ਕਿ ਪ੍ਰੋ. ਦੇਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦਿੱਲੀ ਦੀ ਸਰਕਾਰ ਦੇ ਹੱਥ ਵਿੱਚ ਸੀ ਜਿਸ ਪ੍ਰਤੀ ਇਨ੍ਹਾਂ ਨੇ ਜਾਣਬੁੱਝ ਕੇ ਨਕਾਰਾਤਮਕ ਰਵੱਈਆ ਅਖਤਿਆਰ ਕਰੀ ਰੱਖਿਆ। ਉਨ੍ਹਾਂ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੂੰ ਨਸੀਹਤ ਦਿੱਤੀ ਕਿ ਉਹ ਆਪਣੇ ਅਧਿਕਾਰ ਖੇਤਰ ਤੱਕ ਸੀਮਤ ਰਹੇ ਅਤੇ ਸਿੱਖਾਂ ਦੇ ਅੰਦਰੂਨੀ ਮਾਮਲਿਆਂ ਵਿੱਚ ਦਖਲ ਨਾ ਦੇਵੇ।

Have something to say? Post your comment

 

ਪੰਜਾਬ

ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਪਾਸਟਰ ਬਜਿੰਦਰ ਕੇਸ ਵਿੱਚ ਅਦਾਲਤ ਦੇ ਫੈਸਲੇ ਦਾ ਸਵਾਗਤ

ਪੰਜਾਬ ਮਹਿਲਾ ਕਮਿਸ਼ਨ ਨੇ ਪਟਿਆਲਾ ਵਿਖੇ ਹੋਏ ਘਿਨੌਣੇ ਅਪਰਾਧ ਦੀ ਸਖ਼ਤ ਨਿੰਦਿਆ ਕੀਤੀ

ਭਾਰਤੀ ਚੋਣ ਕਮਿਸ਼ਨ ਵੱਲੋਂ ਦੇਸ਼ ਭਰ ਵਿੱਚ ਸਿਆਸੀ ਪਾਰਟੀਆਂ ਨਾਲ ਮੀਟਿੰਗਾਂ

ਸ਼੍ਰੋਮਣੀ ਅਕਾਲੀ ਦਲ ਨੇ 26 ਲੱਖ ਮੈਂਬਰ ਭਰਤੀ ਕੀਤੇ, ਜ਼ਿਲ੍ਹਾ ਪ੍ਰਧਾਨਾਂ ਤੇ ਸੂਬਾ ਡੈਲੀਗੇਟਾਂ ਦੀ ਚੋਣ 2 ਤੋਂ 6 ਅਪ੍ਰੈਲ ਤੱਕ

ਮੁੱਖ ਮੰਤਰੀ ਦਾ ‘ਮਿਸ਼ਨ ਰੋਜ਼ਗਾਰ’ ਜਾਰੀ, ਹੁਣ ਤੱਕ ਨੌਜਵਾਨਾਂ ਨੂੰ 55,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ

ਨਵੇਂ ਭਰਤੀ ਅਧਿਆਪਕਾਂ ਨੇ ਪਾਰਦਰਸ਼ੀ ਢੰਗ ਨਾਲ ਨੌਕਰੀਆਂ ਦੇਣ ਲਈ ਮੁੱਖ ਮੰਤਰੀ ਦੀ ਕੀਤੀ ਸ਼ਲਾਘਾ

ਪ੍ਰਣ ਕੀਤਾ ਕਿ ਨਾਗਰਿਕਾਂ 'ਤੇ ਕਿਸੇ ਵਾਧੂ ਕਰ ਦਾ ਬੋਝ ਪਾਏ ਬਿਨਾਂ ਮਾਲੀਆ ਪ੍ਰਾਪਤੀਆਂ ਵਿੱਚ ਵਾਧਾ ਰੱਖਿਆ ਜਾਵੇਗਾ ਜਾਰੀ

ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਰੈਕੇਟ ਦਾ ਕੀਤਾ ਪਰਦਾਫਾਸ਼; 3.5 ਕਿਲੋ ਹੈਰੋਇਨ ਸਮੇਤ ਇੱਕ ਕਾਬੂ

ਪੀ.ਐਸ.ਪੀ.ਸੀ.ਐਲ. ਨੇ ਵਿੱਤੀ ਸਾਲ 2024-25 ਵਿੱਚ ਪਛਵਾੜਾ ਕੋਲਖਾਨ ਵਿਖੇ ਪ੍ਰਾਪਤ ਕੀਤੀ ਪੀਕ ਰੇਟਿਡ ਕਪੈਸਟੀ : ਹਰਭਜਨ ਸਿੰਘ ਈ.ਟੀ.ਓ

ਪਾਦਰੀ ਬਜਿੰਦਰ ਸਿੰਘ ਨੂੰ ਉਮਰ ਕੈਦ ਦੀ ਸਜ਼ਾ, ਸਵਾਤੀ ਮਾਲੀਵਾਲ ਨੇ ਫੈਸਲੇ ਦਾ ਕੀਤਾ ਸਵਾਗਤ