ਪੰਜਾਬ

ਅਸ਼ੀਰਵਾਦ ਸਕੀਮ ਅਧੀਨ 20 ਕਰੋੜ ਰੁਪਏ ਦੀ ਰਾਸ਼ੀ ਜਾਰੀ; 3922 ਲਾਭਪਾਤਰੀ ਪਰਿਵਾਰਾਂ ਨੂੰ ਮਿਲੇਗਾ ਲਾਭ : ਡਾ. ਬਲਜੀਤ ਕੌਰ

ਕੌਮੀ ਮਾਰਗ ਬਿਊਰੋ | March 29, 2025 09:33 PM

ਚੰਡੀਗੜ੍ਹ-ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਅਸ਼ੀਰਵਾਦ ਸਕੀਮ ਅਧੀਨ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀ ਪਰਿਵਾਰਾਂ ਲਈ 20 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਹ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ ਬਲਜੀਤ ਕੌਰ ਨੇ ਕੀਤਾ।


ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ ਬਲਜੀਤ ਕੌਰ ਨੇ ਦੱਸਿਆ ਹੈ ਕਿ ਚਾਲੂ ਵਿੱਤੀ ਸਾਲ 2024-25 ਦੌਰਾਨ ਅਸ਼ੀਰਵਾਦ ਸਕੀਮ ਤਹਿਤ 12 ਜ਼ਿਲ੍ਹਿਆਂ ਤੋਂ ਪ੍ਰਾਪਤ ਹੋਈਆਂ 3922 ਅਰਜ਼ੀਆਂ ‘ਤੇ ਕਾਰਵਾਈ ਕਰਦਿਆਂ 20 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅਸ਼ੀਰਵਾਦ ਸਕੀਮ ਅਧੀਨ ਘੱਟ ਆਮਦਨੀ ਵਾਲੇ ਪਰਿਵਾਰ ਨਾਲ ਸਬੰਧਤ ਲੜਕੀ ਦੇ ਵਿਆਹ ਲਈ 51000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।


ਡਾ. ਬਲਜੀਤ ਕੌਰ ਨੇ ਦੱਸਿਆ ਕਿ ਜਿਨ੍ਹਾਂ 12 ਜ਼ਿਲ੍ਹਿਆਂ ਦੇ ਲਾਭਪਾਤਰੀਆਂ ਲਈ ਰਾਸ਼ੀ ਜਾਰੀ ਕੀਤੀ ਗਈ ਹੈ, ਉਨ੍ਹਾਂ ਵਿੱਚ ਅੰਮ੍ਰਿਤਸਰ ਦੇ 1476, ਬਰਨਾਲਾ ਦੇ 56, ਫਰੀਦਕੋਟ ਦੇ 111, ਫਿਰੋਜ਼ਪੁਰ ਦੇ 389, ਸ੍ਰੀ ਫਤਹਿਗੜ੍ਹ ਸਾਹਿਬ ਦੇ 84, ਫਾਜ਼ਿਲਕਾ ਦੇ 188, ਕਪੂਰਥਲਾ ਦੇ 216, ਲੁਧਿਆਣਾ ਦੇ 767, ਮਾਨਸਾ ਦੇ 96, ਸ੍ਰੀ ਮੁਕਤਸਰ ਸਾਹਿਬ ਦੇ 152, ਰੂਪਨਗਰ ਦੇ 89 ਅਤੇ ਐਸ.ਬੀ.ਐਸ. ਨਗਰ ਦੇ 298 ਲਾਭਪਾਤਰੀ ਸ਼ਾਮਲ ਹਨ।


ਕੈਬਨਿਟ ਮੰਤਰੀ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਦਾ ਪੰਜਾਬ ਦਾ ਸਥਾਈ ਨਿਵਾਸੀ ਹੋਣਾ, ਪਰਿਵਾਰ ਦੀ ਸਾਲਾਨਾ ਆਮਦਨ 32, 790 ਰੁਪਏ ਤੋਂ ਘੱਟ ਹੋਣਾ ਅਤੇ ਬਿਨੈਕਾਰ ਦਾ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਜਾਂ ਹੋਰ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਨਾਲ ਸਬੰਧਤ ਹੋਣਾ ਲਾਜ਼ਮੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਸਕੀਮ ਅਧੀਨ ਇਕ ਪਰਿਵਾਰ ਦੀਆਂ ਦੋ ਧੀਆਂ ਲਾਭਪਾਤਰੀ ਹੋ ਸਕਦੀਆਂ ਹਨ।


ਉਨ੍ਹਾਂ ਦੱਸਿਆ ਕਿ ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਡੀ.ਬੀ.ਟੀ ਰਾਹੀਂ ਸਿੱਧਾ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾਂਦੀ ਹੈ, ਤਾਂ ਜੋ ਪੂਰੀ ਪਾਰਦਰਸ਼ਤਾ ਅਤੇ ਤੇਜ਼ੀ ਨਾਲ ਲਾਭ ਦਿੱਤਾ ਜਾ ਸਕੇ।


ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਘੱਟ ਆਮਦਨੀ ਵਾਲੇ, ਅਨੁਸੂਚਿਤ ਜਾਤੀਆਂ ਅਤੇ ਪਿੱਛੜੇ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਉਨ੍ਹਾਂ ਨੂੰ ਆਤਮ-ਨਿਰਭਰ ਅਤੇ ਆਰਥਿਕ ਤੌਰ 'ਤੇ ਮਜ਼ਬੂਤ ਬਣਾਉਣ ਲਈ ਨਿਰੰਤਰ ਯਤਨਸ਼ੀਲ ਹੈ।

Have something to say? Post your comment

 

ਪੰਜਾਬ

ਪੰਜਾਬ ਪੁਲਿਸ ਨੇ ਅਕਾਲੀ ਆਗੂ ਦੀ ਸੁਰੱਖਿਆ ਵਾਪਸ ਲੈਣ ਦੀਆਂ ਰਿਪੋਰਟਾਂ ਦਾ ਕੀਤਾ ਖੰਡਨ

ਬਿਕਰਮ ਮਜੀਠੀਆ ਦੀ ਸੁਰੱਖਿਆ ਹਟਾਉਣ 'ਤੇ ਅਮਨ ਅਰੋੜਾ ਨੇ ਕਿਹਾ, 'ਪੁਲਿਸ ਦਾ ਫੈਸਲਾ ਸਹੀ ਹੈ'

ਛੀਨਾ ਨੇ ਮਜੀਠੀਆ ਦੀ ਸੁਰੱਖਿਆ ਹਟਾਏ ਜਾਣ ਵਾਲੇ ਫੈਸਲੇ ਦੀ ਕੀਤੀ ਆਲੋਚਨਾ

ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਨੇ ਯੂ.ਟੀ. ਦੇ ਮੁੱਖ ਸਕੱਤਰ ਨੂੰ ਆਪਣੀ ਚਿੱਤਰ ਕਲਾ ਕੀਤੀ ਪੇਸ਼

'ਆਪ' ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਪੰਨੂ ਨੂੰ ਦਿੱਤੀ ਚੁਣੌਤੀ, ਕਿਹਾ- ਜੇਕਰ ਹਿੰਮਤ ਹੈ ਤਾਂ ਉਹ ਖ਼ੁਦ ਆਵੇ ਪੰਜਾਬ

ਬਹੁਤ ਹੈਰਾਨੀ ਦੀ ਗੱਲ ਹੈ ਕਿ ਇਕ ਵਿਅਕਤੀ ਦੀ ਸੁਰੱਖਿਆ ਘਟਣ 'ਤੇ ਅਕਾਲੀ-ਭਾਜਪਾ-ਕਾਂਗਰਸ ਪਾਰਟੀਆਂ ਬੇਚੈਨ -ਚੀਮਾ

ਮੋਹਿੰਦਰ ਭਗਤ ਵੱਲੋਂ ਸੀਨੀਅਰ ਅਧਿਕਾਰੀਆਂ ਨੂੰ ਗੁਆਂਢੀ ਰਾਜਾਂ ਵਿੱਚ ਬਾਗਬਾਨੀ ਖੇਤਰ ਦਾ ਅਧਿਐਨ ਕਰਨ ਦੇ ਨਿਰਦੇਸ਼

ਡਰੱਗ ਮਨੀ ਨਾਲ ਬਣੇ ਹਰ ਇੱਕ ਨਸ਼ਾ ਤਸਕਰ ਦੀ ਹਵੇਲੀ 'ਤੇ ਚੱਲੇਗਾ ਬੁਲਡੋਜ਼ਰ- ਭਗਵੰਤ ਮਾਨ

ਪੰਜਾਬ ਦੇ ਬੱਚੇ ਸਾਡੇ ਆਪਣੇ ਹਨ, ਜਿਹੜਾ ਵੀ ਇਹਨਾਂ ਦੀ ਜ਼ਿੰਦਗੀ ਨਾਲ ਖਿਲਵਾੜ ਕਰੇਗਾ, ਉਸਨੂੰ ਬਖ਼ਸ਼ਾਂਗੇ ਨਹੀਂ- ਕੇਜਰੀਵਾਲ

ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਪਾਸਟਰ ਬਜਿੰਦਰ ਕੇਸ ਵਿੱਚ ਅਦਾਲਤ ਦੇ ਫੈਸਲੇ ਦਾ ਸਵਾਗਤ