ਪੰਜਾਬ

ਜੰਡਿਆਲਾ ਗੁਰੂ ਵਿੱਚ ਕਾਂਗਰਸ ਅਤੇ ਭਾਜਪਾ ਨੂੰ ਝੱਟਕਾ!

ਕੌਮੀ ਮਾਰਗ ਬਿਊਰੋ | March 30, 2025 07:53 PM

ਚੰਡੀਗੜ੍ਹ- ਜੰਡਿਆਲਾ ਗੁਰੂ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਦੀ ਅਗਵਾਈ ਵਿੱਚ ਸੈਂਕੜੇ ਕਾਂਗਰਸੀ ਅਤੇ ਭਾਜਪਾ ਵਰਕਰ ਪਾਰਟੀ ਵਿੱਚ ਸ਼ਾਮਲ ਹੋਏ। ਮੁੱਖ ਤੌਰ ’ਤੇ ਕਾਂਗਰਸ ਤੋਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਜਗਰੂਪ ਸਿੰਘ ਰੂਬੀ ਓਬੀਸੀ ਵਿੰਗ ਦੇ ਸਾਬਕਾ ਚੇਅਰਮੈਨ ਅਤੇ ਪੰਜਾਬ ਕਾਂਗਰਸ ਕਮੇਟੀ ਦੇ ਸਾਬਕਾ ਸਕੱਤਰ ਰਹਿ ਚੁੱਕੇ ਹਨ। ਇਸੇ ਤਰ੍ਹਾਂ ਤਜਿੰਦਰ ਸਿੰਘ ਚੰਦੀ ਭਾਜਪਾ ਦੇ ਓਬੀਸੀ ਮੋਰਚੇ ਦੇ ਮੌਜੂਦਾ ਸਕੱਤਰ ਹਨ।

ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਮੌਜੂਦਾ ਨੀਤੀਆਂ ਨੂੰ ਦੇਖਦਿਆਂ ਹੋਰਨਾਂ ਪਾਰਟੀਆਂ ਦੇ ਵਰਕਰ ‘ਆਪ’ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨਸ਼ਿਆਂ ਖ਼ਿਲਾਫ਼ ਮੁਹਿੰਮ ਵਿੱਢੀ ਗਈ ਹੈ। ਲੋਕ ਵੀ ਇਸ ਦਾ ਖੁੱਲ੍ਹ ਕੇ ਸਮਰਥਨ ਕਰ ਰਹੇ ਹਨ। ਆਮ ਆਦਮੀ ਪਾਰਟੀ ਹਮੇਸ਼ਾ ਆਮ ਲੋਕਾਂ ਦੇ ਨਾਲ ਖੜੀ ਹੈ।


ਆਪ 'ਚ ਸ਼ਾਮਲ ਹੋਣ ਤੋਂ ਬਾਅਦ ਜਗਰੂਪ ਸਿੰਘ ਰੂਬੀ ਅਤੇ ਤਜਿੰਦਰ ਸਿੰਘ ਚੰਦੀ ਨੇ ਸਾਂਝੇ ਬਿਆਨ ਵਿੱਚ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਵਿਕਾਸ ਦੀ ਨਵੀਂ ਲਹਿਰ ਸ਼ੁਰੂ ਹੋਈ ਹੈ। ਪੰਜਾਬ ਜਲਦੀ ਹੀ ਰੰਗਲਾ ਪੰਜਾਬ ਬਣਨ ਵੱਲ ਵਧ ਰਿਹਾ ਹੈ।

 

Have something to say? Post your comment

 

ਪੰਜਾਬ

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਅਤੇ ਦਿਵਿਆਂਗਜਨਾਂ ਦੀ ਭਲਾਈ ਲਈ 9.14 ਕਰੋੜ ਰੁਪਏ ਦੀ ਕਰਜਾ ਰਾਸ਼ੀ ਕੀਤੀ ਜਾਰੀ- ਡਾ. ਬਲਜੀਤ ਕੌਰ

ਮੀਤ ਹੇਅਰ ਨੇ ਆੜ੍ਹਤੀਆਂ ਦਾ ਕਮਿਸ਼ਨ ਮੁੜ ਤੋਂ ਐਮ.ਐਸ.ਪੀ. ਦਾ ਢਾਈ ਫੀਸਦੀ ਨਿਰਧਾਰਤ ਕਰਨ ਦੀ ਰੱਖੀ ਮੰਗ

ਪੰਜਾਬ ਆਬਕਾਰੀ ਵਿਭਾਗ ਵੱਲੋਂ ਵਿੱਤੀ ਸਾਲ 2025-26 ਲਈ ਆਬਕਾਰੀ ਸਮੂਹਾਂ ਦੀ ਨਿਲਾਮੀ 9,878 ਕਰੋੜ ਰੁਪਏ ਦੀ ਪ੍ਰਾਪਤੀ: ਹਰਪਾਲ ਸਿੰਘ ਚੀਮਾ

ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਪ੍ਰਬੰਧਕ ਕਮੇਟੀ ਦਾ ਸਲਾਨਾ ਬਜਟ 16 ਕਰੋੜ 20 ਲੱਖ ਰੁਪਏ ਦਾ ਪਾਸ

ਪੰਜਾਬ ਪੁਲਿਸ ਨੇ ਅਕਾਲੀ ਆਗੂ ਦੀ ਸੁਰੱਖਿਆ ਵਾਪਸ ਲੈਣ ਦੀਆਂ ਰਿਪੋਰਟਾਂ ਦਾ ਕੀਤਾ ਖੰਡਨ

ਬਿਕਰਮ ਮਜੀਠੀਆ ਦੀ ਸੁਰੱਖਿਆ ਹਟਾਉਣ 'ਤੇ ਅਮਨ ਅਰੋੜਾ ਨੇ ਕਿਹਾ, 'ਪੁਲਿਸ ਦਾ ਫੈਸਲਾ ਸਹੀ ਹੈ'

ਛੀਨਾ ਨੇ ਮਜੀਠੀਆ ਦੀ ਸੁਰੱਖਿਆ ਹਟਾਏ ਜਾਣ ਵਾਲੇ ਫੈਸਲੇ ਦੀ ਕੀਤੀ ਆਲੋਚਨਾ

ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਨੇ ਯੂ.ਟੀ. ਦੇ ਮੁੱਖ ਸਕੱਤਰ ਨੂੰ ਆਪਣੀ ਚਿੱਤਰ ਕਲਾ ਕੀਤੀ ਪੇਸ਼

'ਆਪ' ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਪੰਨੂ ਨੂੰ ਦਿੱਤੀ ਚੁਣੌਤੀ, ਕਿਹਾ- ਜੇਕਰ ਹਿੰਮਤ ਹੈ ਤਾਂ ਉਹ ਖ਼ੁਦ ਆਵੇ ਪੰਜਾਬ

ਬਹੁਤ ਹੈਰਾਨੀ ਦੀ ਗੱਲ ਹੈ ਕਿ ਇਕ ਵਿਅਕਤੀ ਦੀ ਸੁਰੱਖਿਆ ਘਟਣ 'ਤੇ ਅਕਾਲੀ-ਭਾਜਪਾ-ਕਾਂਗਰਸ ਪਾਰਟੀਆਂ ਬੇਚੈਨ -ਚੀਮਾ