ਪੰਜਾਬ

ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੇ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਅਗਨ ਭੇਟ ਵਾਲੀ ਥਾਂ ਦਾ ਦੌਰਾ ਕਰਕੇ ਲਿਆ ਘਟਨਾ ਦਾ ਜਾਇਜਾ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | March 30, 2025 08:47 PM

ਬੀਤੀ ਰਾਤ ਗੁਰਦਾਸਪੁਰ ਜ਼ਿਲ੍ਹੇ ਦੇ ਭਾਮ ਪਿੰਡ ਦੇ ਇੱਕ ਗੁਰਦੁਆਰਾ ਸਾਹਿਬ ਵਿਖੇ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਤਿੰਨ ਸਰੂਪ ਅਗਨ ਭੇਟ ਹੋਣ ਦੀ ਘਟਨਾ ਦਾ ਕਰੜਾ ਨੋਟਿਸ ਲੈਂਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅੱਜ ਸਵੇਰੇ ਖੁਦ ਸਬੰਧਤ ਪਿੰਡ ਵਿਖੇ ਪੁੱਜੇ। ਉਨ੍ਹਾਂ ਨੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਤੇ ਸਮੂਹ ਪਿੰਡ ਵਾਸੀਆਂ ਕੋਲੋਂ ਘਟਨਾ ਸਬੰਧੀ ਸਮੁੱਚੀ ਜਾਣਕਾਰੀ ਹਾਸਲ ਕੀਤੀ। ਪਿੰਡ ਵਾਸੀਆਂ ਨੇ ਦੱਸਿਆ ਕਿ ਬੀਤੀ ਰਾਤ ਗੁਰੂ ਘਰ ਦੇ ਅੰਦਰ ਬਿਜਲੀ ਦਾ ਇੱਕ ਉਪਕਰਨ ਚੱਲਦਾ ਰਹਿ ਗਿਆ ਸੀ ਜਿਸ ਕਾਰਨ ਬਿਜਲੀ ਦਾ ਸ਼ਾਰਟ ਸਰਕਟ ਹੋਇਆ ਅਤੇ ਅੱਗ ਲੱਗ ਗਈ ਜਿਸ ਵਿੱਚ ਪਾਵਨ ਸਰੂਪ ਅਗਨ ਭੇਟ ਹੋ ਗਏ। ਜਥੇਦਾਰ ਗੜਗੱਜ ਨੇ ਪਿੰਡ ਵਾਸੀਆਂ ਤੇ ਪ੍ਰਬੰਧਕਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸਾਂਭ-ਸੰਭਾਲ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਹਿਦਾਇਤਾਂ ਬਾਰੇ ਜਾਣੂ ਕਰਵਾਇਆ ਤੇ ਸਖ਼ਤੀ ਨਾਲ ਪਾਲਣਾ ਕਰਨ ਲਈ ਕਿਹਾ।
ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਪਿੰਡ ਵਾਸੀਆਂ ਤੇ ਪ੍ਰਬੰਧਕਾਂ ਨੂੰ ਸਖ਼ਤ ਤਾੜਨਾ ਕਰਦਿਆਂ ਕਿਹਾ ਕਿ ਗੁਰੂ ਘਰ ਵਿਖੇ 24 ਘੰਟੇ ਪਹਿਰੇਦਾਰੀ ਅਤਿ ਜ਼ਰੂਰੀ ਹੈ ਅਤੇ ਜੇਕਰ ਕਿਸੇ ਪ੍ਰਬੰਧਕ ਕਮੇਟੀ ਵੱਲੋਂ ਇਸ ਦਾ ਪ੍ਰਬੰਧ ਨਹੀਂ ਕੀਤਾ ਜਾਂਦਾ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤੁਰੰਤ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ 8 ਅਪ੍ਰੈਲ ਨੂੰ ਇਲਾਕੇ ਦੀਆਂ ਸਮੂਹ ਸੰਗਤਾਂ ਦਾ ਇਕੱਠ ਸੱਦਿਆ ਹੈ ਜਿਸ ਵਿੱਚ ਭਾਮ ਪਿੰਡ ਅੰਦਰ ਅਤੇ ਇਲਾਕੇ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸਾਂਭ ਸੰਭਾਲ ਸਬੰਧੀ ਵਿਚਾਰਾਂ ਕੀਤੀਆਂ ਜਾਣਗੀਆਂ ਤਾਂ ਜੋ ਅਗਾਂਹ ਤੋਂ ਅਜਿਹੀ ਘਟਨਾ ਨਾ ਵਾਪਰੇ। ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸ਼੍ਰੋਮਣੀ ਕਮੇਟੀ ਵੱਲੋਂ ਹਿਦਾਇਤਾਂ ਸਪੱਸ਼ਟ ਹਨ ਕਿ ਗੁਰੂ ਘਰ ਵਿਖੇ 24 ਘੰਟੇ ਪਹਿਰੇਦਾਰੀ ਯਕੀਨੀ ਬਣਾਈ ਜਾਵੇ ਅਤੇ ਸੇਵਾਦਾਰਾਂ ਦੀ ਗੈਰਹਾਜ਼ਰੀ ਵਿੱਚ ਬਿਜਲੀ ਉਪਕਰਨਾਂ ਨੂੰ ਬੰਦ ਕਰ ਦਿੱਤਾ ਜਾਵੇ। ਉਨ੍ਹਾਂ ਸਮੁੱਚੇ ਸਿੱਖ ਜਗਤ ਨੂੰ ਤਾਕੀਦ ਕੀਤੀ ਕਿ ਗੁਰੂ ਗ੍ਰੰਥ ਸਾਹਿਬ ਦੇ ਅਦਬ ਸਤਿਕਾਰ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ, ਗੁਰਦੁਆਰਾ ਸਾਹਿਬਾਨ ਵਿਖੇ ਸੀਸੀਟੀਵੀ ਕੈਮਰਿਆਂ ਤੇ ਪਹਿਰੇਦਾਰੀ ਦਾ ਪ੍ਰਬੰਧ ਲਾਜ਼ਮੀ ਹੋਵੇ। ਉਨ੍ਹਾਂ ਇੱਕ ਵਾਰ ਫਿਰ ਸਪੱਸ਼ਟ ਕੀਤਾ ਕਿ ਗੁਰੂ ਗ੍ਰੰਥ ਸਾਹਿਬ ਦੀ ਸਾਂਭ-ਸੰਭਾਲ ਸਬੰਧੀ ਹਿਦਾਇਤਾਂ ਦੀ ਉਲੰਘਣਾ ਕਰਨ ਉੱਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

Have something to say? Post your comment

 

ਪੰਜਾਬ

ਭਾਰਤੀ ਚੋਣ ਕਮਿਸ਼ਨ ਵੱਲੋਂ ਦੇਸ਼ ਭਰ ਵਿੱਚ ਸਿਆਸੀ ਪਾਰਟੀਆਂ ਨਾਲ ਮੀਟਿੰਗਾਂ

ਸ਼੍ਰੋਮਣੀ ਅਕਾਲੀ ਦਲ ਨੇ 26 ਲੱਖ ਮੈਂਬਰ ਭਰਤੀ ਕੀਤੇ, ਜ਼ਿਲ੍ਹਾ ਪ੍ਰਧਾਨਾਂ ਤੇ ਸੂਬਾ ਡੈਲੀਗੇਟਾਂ ਦੀ ਚੋਣ 2 ਤੋਂ 6 ਅਪ੍ਰੈਲ ਤੱਕ

ਮੁੱਖ ਮੰਤਰੀ ਦਾ ‘ਮਿਸ਼ਨ ਰੋਜ਼ਗਾਰ’ ਜਾਰੀ, ਹੁਣ ਤੱਕ ਨੌਜਵਾਨਾਂ ਨੂੰ 55,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ

ਨਵੇਂ ਭਰਤੀ ਅਧਿਆਪਕਾਂ ਨੇ ਪਾਰਦਰਸ਼ੀ ਢੰਗ ਨਾਲ ਨੌਕਰੀਆਂ ਦੇਣ ਲਈ ਮੁੱਖ ਮੰਤਰੀ ਦੀ ਕੀਤੀ ਸ਼ਲਾਘਾ

ਪ੍ਰਣ ਕੀਤਾ ਕਿ ਨਾਗਰਿਕਾਂ 'ਤੇ ਕਿਸੇ ਵਾਧੂ ਕਰ ਦਾ ਬੋਝ ਪਾਏ ਬਿਨਾਂ ਮਾਲੀਆ ਪ੍ਰਾਪਤੀਆਂ ਵਿੱਚ ਵਾਧਾ ਰੱਖਿਆ ਜਾਵੇਗਾ ਜਾਰੀ

ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਰੈਕੇਟ ਦਾ ਕੀਤਾ ਪਰਦਾਫਾਸ਼; 3.5 ਕਿਲੋ ਹੈਰੋਇਨ ਸਮੇਤ ਇੱਕ ਕਾਬੂ

ਪੀ.ਐਸ.ਪੀ.ਸੀ.ਐਲ. ਨੇ ਵਿੱਤੀ ਸਾਲ 2024-25 ਵਿੱਚ ਪਛਵਾੜਾ ਕੋਲਖਾਨ ਵਿਖੇ ਪ੍ਰਾਪਤ ਕੀਤੀ ਪੀਕ ਰੇਟਿਡ ਕਪੈਸਟੀ : ਹਰਭਜਨ ਸਿੰਘ ਈ.ਟੀ.ਓ

ਪਾਦਰੀ ਬਜਿੰਦਰ ਸਿੰਘ ਨੂੰ ਉਮਰ ਕੈਦ ਦੀ ਸਜ਼ਾ, ਸਵਾਤੀ ਮਾਲੀਵਾਲ ਨੇ ਫੈਸਲੇ ਦਾ ਕੀਤਾ ਸਵਾਗਤ

ਨਸ਼ਾ ਤਸਕਰਾਂ ਵਲੋਂ ਪੰਚਾਇਤੀ ਜ਼ਮੀਨਾਂ ਉੱਪਰ ਕੀਤੀ ਨਜ਼ਾਇਜ਼ ਉਸਾਰੀ ’ਤੇ ਚੱਲੀ ਡਿਚ ਮਸ਼ੀਨ

ਮਾਂ ਬੋਲੀ ਪੰਜਾਬੀ ਦੀ ਰੱਖਿਆ – ਸਮੇਂ ਦੀ ਲੋੜ: ਜਥੇਦਾਰ ਕੁਲਦੀਪ ਸਿੰਘ ਗੜਗੱਜ