ਪੰਜਾਬ

ਫੌਜ ਨੇ ਅਕਾਲ ਤਖ਼ਤ ਸਾਹਿਬ ਦੀ ਇਮਾਰਤ ਤਬਾਹ ਕੀਤੀ ਪਰ ਬਾਦਲਾਂ ਸਿੱਖੀ ਸਿਧਾਂਤ ਖ਼ਤਮ ਕੀਤੇ - ਰਵੀਇੰਦਰ ਸਿੰਘ

ਕੌਮੀ ਮਾਰਗ ਬਿਊਰੋ | March 30, 2025 09:49 PM

ਮੋਰਿੰਡਾ- ਅਕਾਲ ਤਖ਼ਤ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦੀ ਭਰਤੀ ਸਬੰਧੀ ਬਣਾਈ ਗਈ ਭਰਤੀ ਕਮੇਟੀ ਦੁਆਰਾ ਸ਼ੁਰੂ ਕੀਤੀ ਗਈ ਭਰਤੀ ਮੁਹਿੰਮ ਤਹਿਤ ਰਵੀਇੰਦਰ ਸਿੰਘ ਸਾਬਕਾ ਦੀ ਅਗਵਾਈ ਹੇਠ ਮੋਰਿੰਡਾ ਵਿਖੇ ਵਿਸ਼ਾਲ ਮੀਟਿੰਗ ਕੀਤੀ, ਜਿਸ ਵਿਚ ਸਪੀਕਰ, ਸਾਬਕਾ ਚੇਅਰਮੈਨ ਸੰਤਾਂ ਸਿੰਘ ਉਮੈਦਪੁਰੀ ਪੰਜ ਮੈਂਬਰੀ ਕਮੇਟੀ, ਬੀਬੀ ਸੁਖਵਿੰਦਰ ਕੌਰ ਧਾਲੀਵਾਲ, ਹਰਬੰਸ ਸਿੰਘ ਕੰਧੋਲਾ, ਸਾਬਕਾ ਸ੍ਰੋਮਣੀ ਕਮੇਟੀ ਮੈਂਬਰ, ਮਿਸਲ ਸਤਲੁਜ ਦੇ ਪ੍ਰਧਾਨ ਅਜੈਪਾਲ ਸਿੰਘ ਬਰਾੜ, ਭਰਪੂਰ ਸਿੰਘ ਧਾਂਦਰਾ‌ ਤੇ ਹੋਰਾਂ ਨੇ ਵੀ ਸੰਬੋਧਨ ਕੀਤਾ । ਇਸ ਮੀਟਿੰਗ ਦੌਰਾਨ ਸ ਰਵੀਇੰਦਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦੇ ਆਰੰਭ ਤੋਂ ਹੀ‌ ਸਿੱਖ ਤੇ ਸ਼ਰਧਾਲੂਆਂ ਨੇ ਬਿਨਾਂ ਹੀਲ ਹੁੱਜਤ ਅਕਾਲੀ ਦਲ ਦੇ ਪ੍ਰੋਗਰਾਮਾਂ ਦੇ ਲਾਭ‌ ਹਾਨੀ ਦੇਖੇ ਬਿਨਾਂ ਇਸ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾਇਆ ਤੇ ਕੁਰਬਾਨੀਆਂ ਦਿੱਤੀਆਂ, ਸਿੱਖੀ ਦੇ ਮਨੋਰਥ ਨੂੰ ਢਾਹ ਨਹੀਂ ਲੱਗਣ ਦਿੱਤੀ਼ ਪਰ ਮੌਜੂਦਾ ਸਮੇਂ ਵਿੱਚ ਸਭ ਕੁਝ ਬਦਲ ਗਿਆ ਹੈ , ਬਾਦਲ ਪਰਿਵਾਰ ਦੇ ਕਬਜ਼ੇ ਹੇਠ ਆਉਣ ਨਾਲ ਸਿੱਖ ਸੰਸਥਾਵਾਂ ਦਾ ਨਿਘਾਰ ਵੱਲ ਜਾਣਾ ਚਿੰਤਾ ਦਾ ਵਿਸ਼ਾ ਹੈ।‌ ਅਕਾਲੀ ਦਲ ਦੀ ਮੌਜੂਦਾ ਲੀਡਰਸ਼ਿਪ ਨੇ 100 ਸਾਲਾਂ ਤੋਂ ਵੀ ਵੱਧ ਦੀ ਪਾਰਟੀ ਦੇ ਸਿਧਾਂਤਾਂ ਨੂੰ ਤਾਰ ਤਾਰ ਕਰਕੇ ਇਸ ਦੀ ਹੋਂਦ ਨੂੰ ਬਹੁਤ ਵੱਡੀ ਢਾਹ ਲਾਈ ਹੈ, ਜਿਸ ਕਾਰਨ ਸਮੁੱਚਾ ਪੰਥ ਚਿੰਤਾ ਵਿੱਚ ਹੈ।‌ 2 ਦਸੰਬਰ ਦੇ ਹੁਕਮਨਾਮੇ ਜਾਰੀ ਕਰਨ ਉਪਰੰਤ ਹੁਣ ਜਿਵੇਂ ਜਥੇਦਾਰਾਂ ਨੂੰ ਫਾਰਗ ਕੀਤਾ ਜਾ ਰਿਹਾ ਹੈ, ਇਹ ਬਾਦਲ ਦਲ ਦੀ ਕੇਵਲ ਮਾੜੀ ਤੇ ਘਟੀਆ ਰਾਜਨੀਤੀ ਦਾ ਪ੍ਰਗਟਾਵਾ ਕੀਤਾ ਹੈ।‌ ਰਵੀਇੰਦਰ ਸਿੰਘ ਮੁਤਾਬਕ ਸ਼੍ਰੋਮਣੀ ਕਮੇਟੀ ਤੇ ਕਾਬਜ਼ ਕੁਝ ਵਿਅਕਤੀਆਂ ਨੇ ਤਖ਼ਤ ਸਾਹਿਬਾਨਾਂ ਦੀ ਮਾਣ-ਮਰਯਾਦਾ ਅਤੇ ਰਵਾਇਤਾਂ ਦਾ ਘਾਣ ਕਰਦਿਆਂ ਸਿੱਖੀ ਸਿਧਾਂਤਾਂ ਨੂੰ ਮਜ਼ਾਕ ਬਣਾ ਕੇ ਰੱਖ ਦਿੱਤਾ ਹੈ।ਮਰਿਆਦਾ ਤੋ ਹੱਟ ਕੇ ਕੀਤੀਆਂ ਜਾ ਰਹੀਆਂ ਪੰਥਕ ਵਿਰੋਧੀ ਕਾਰਵਾਈਆਂ ਕਰਕੇ ਵਿਸ਼ਵ ਭਰ ਦੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਕੌਮ ਦੀ ਸਿਰਮੌਰ ਸੰਸਥਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੀਹਵੀਂ ਸਦੀ ਦੇ ਆਰੰਭਕ ਦਹਾਕਿਆਂ ਵਿਚ ਸਿੱਖ ਪੰਥ ਵਿੱਚ ਪਸਰੀ ਗੁਰਦੁਆਰਾ ਸੁਧਾਰ ਲਹਿਰ ਦੀ ਦੇਣ ਹੈ। ਇਸ ਸੰਸਥਾ ਦੀ ਸਥਾਪਨਾ ਲਈ ਸਿੱਖਾਂ ਨੂੰ ਲੰਮਾ ਸਮਾਂ ਸੰਘਰਸ਼ ਕਰਨਾ ਪਿਆ ਸੀ ਪਰ ਕੌਮ ਨੂੰ ਅਜਿਹੇ ਦਿਨ ਵੀ ਵੇਖਣੇ ਪੈ ਰਹੇ ਹਨ। ਸ਼੍ਰੋਮਣੀ ਕਮੇਟੀ ਨੂੰ ਆਪਣੀ ਨਿੱਜ ਪ੍ਰਸਤੀ ਤੱਕ ਫੈਸਲੇ ਸੀਮਤ ਕੀਤੇ ਜਾ ਰਹੇ ਹਨ।‌ ਉਨਾਂ ਕਿਹਾ ਕਿ ਮਰਿਆਦਾ ਤੋ ਹੱਟ ਕੇ ਕੀਤੀਆਂ ਜਾ ਰਹੀਆਂ ਅਜਿਹੀਆਂ ਪੰਥਕ ਵਿਰੋਧੀ ਕਾਰਵਾਈਆਂ ਕਰਕੇ ਵਿਸ਼ਵ ਭਰ ਦੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।ਉਨਾਂ ਮੁਤਾਬਕ ਬਾਦਲ ਪਰਿਵਾਰ ਨੇ ਸਿੱਖੀ ਸਿਧਾਂਤਾਂ ਤੇ ਮਰਿਆਦਾ ਦੀ‌‌ ਘੋਰ ਉਲੰਘਣਾ ਕੀਤੀ ਹੈ। ਸ੍ਰੀ ਅਕਾਲ ਤਖਤ ਦਾ ਪ੍ਰਬੰਧ ਸਿੱਖ ਸੰਗਤ ਕੋਲ ਨਾ ਹੋਣ ਕਰਕੇ ਅਤੇ ਜਥੇਦਾਰਾਂ ਦੇ ਨਿਯੁਕਤੀ, ਸੇਵਾ ਮੁਕਤੀ ਆਦਿ ਬਾਰੇ ਕੋਈ ਵਿਧੀ ਵਿਧਾਨ ਨਾ ਹੋਣ ਕਾਰਨ ਹੀ ਅੱਜ ਮੌਜੂਦਾ ਹਾਲਾਤ ਪੈਦਾ ਹੋਏ ਹਨ। ਇਸ ਕਾਰਨ ਸਿੱਖ ਸੰਗਤ ਵਿੱਚ ਭਾਰੀ ਰੋਸ ਹੈ।ਸਾਬਕਾ ਸਪੀਕਰ ਨੇ ਕਿਹਾ ਕਿ ਜਦ ਤੱਕ ਬਾਦਲ ਦਲ ਦਾ ਦਖ਼ਲ ਸ਼੍ਰੋਮਣੀ ਕਮੇਟੀ ਵਿੱਚ ਰਹੇਗਾ, ਇਥੇ ਕਿਸੇ ਪ੍ਰਬੰਧਕੀ ਤੇ ਧਾਰਮਿਕ ਸੁਧਾਰ ਦੀ ਆਸ ਨਹੀਂ ਕੀਤੀ ਜਾ ਸਕਦੀ।ਵੱਖ ਵੱਖ ਆਗੂਆਂ ਨੇ ਕਿਹਾ ਕੀ ਸਿੱਖ ਸੰਗਤਾਂ ਉਡੀਕ ਰਹੇ ਸਨ ਅਤੇ ਲੋਕਾਂ ਵਿੱਚ ਭਰਤੀ ਸਬੰਧੀ ਭਾਰੀ ਉਤਸ਼ਾਹ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਵੱਲੋਂ ਕੀਤੇ ਗਏ ਆਦੇਸ਼ ਮੁਤਾਬਿਕ ਭਰਤੀ ਸਬੰਧੀ ਬਣਾਈ ਗਈ ਕਮੇਟੀ ਨੂੰ ਇੱਕ ਦਿਸ਼ਾ ਮਿਲ ਗਈ ਹੈ, ਜਿਸ ਤੇ ਚਲਦਿਆਂ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਨਵੀਂ ਭਰਤੀ ਕੀਤੀ ਜਾ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਕਿਸੇ ਇਕ ਵਿਅਕਤੀ ਦਾ ਨਹੀਂ ਬਲਕਿ ਇੱਕ ਸੰਸਥਾ ਹੈ ਅਤੇ ਇਹ ਸੰਸਥਾ ਲੋਕਾਂ ਵੱਲੋਂ ਬਣਾਈ ਹੋਈ ਸੰਸਥਾ ਹੈ।
ਉਨ੍ਹਾਂ ਕਿਹਾ ਕਿ ਪੰਜ ਮੈਂਬਰੀ ਕਮੇਟੀ ਵੱਲੋਂ ਸ਼ੁਰੂ ਕੀਤੀ ਮੁਹਿੰਮ ਨੂੰ ਪੰਜਾਬ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਥੇ ਇਨਾਂ ਅਕਾਲੀ ਆਗੂਆਂ ਵੱਲੋਂ ਭਰਤੀ ਮੁਹਿੰਮ ਤਹਿਤ ਸ਼੍ਰੋਮਣੀ ਅਕਾਲੀ ਦਲ ਵਾਸਤੇ ਨਵੇਂ ਮੈਂਬਰਾਂ ਦੀ ਭਰਤੀ ਵੀ ਕੀਤੀ ਗਈ। ਇਸ ਮੌਕੇ ਸੁਖਵਿੰਦਰ ਸਿੰਘ ਮੁੰਡੀਆਂ, ਅਰਵਿੰਦਰ ਸਿੰਘ ਪੈਂਟਾ, ਜੋਰਾ ਸਿੰਘ ਭੁੱਲਰ, ਸੁਰਿੰਦਰ ਸਿੰਘ ਕਾਦੀਮਾਜਰਾ, ਅਮਰਜੀਤ ਸਿੰਘ , ਕ੍ਰਿਪਾਲ ਕੌਰ ਪ੍ਰਧਾਨ ਇਸਤਰੀ ਅਕਾਲੀ ਦਲ 1920, ਗੁਰਦਿਆਲ ਸਿੰਘ, ਪਰਮਿੰਦਰ ਸਿੰਘ ਭਿਉਰਾ, ਮਾਸਟਰ ਜਗੀਰ ਸਿੰਘ ਦੁਮਣਾ, ਕੈਪਟਨ ਹਰਪਾਲ ਸਿੰਘ

Have something to say? Post your comment

 

ਪੰਜਾਬ

ਭਾਰਤੀ ਚੋਣ ਕਮਿਸ਼ਨ ਵੱਲੋਂ ਦੇਸ਼ ਭਰ ਵਿੱਚ ਸਿਆਸੀ ਪਾਰਟੀਆਂ ਨਾਲ ਮੀਟਿੰਗਾਂ

ਸ਼੍ਰੋਮਣੀ ਅਕਾਲੀ ਦਲ ਨੇ 26 ਲੱਖ ਮੈਂਬਰ ਭਰਤੀ ਕੀਤੇ, ਜ਼ਿਲ੍ਹਾ ਪ੍ਰਧਾਨਾਂ ਤੇ ਸੂਬਾ ਡੈਲੀਗੇਟਾਂ ਦੀ ਚੋਣ 2 ਤੋਂ 6 ਅਪ੍ਰੈਲ ਤੱਕ

ਮੁੱਖ ਮੰਤਰੀ ਦਾ ‘ਮਿਸ਼ਨ ਰੋਜ਼ਗਾਰ’ ਜਾਰੀ, ਹੁਣ ਤੱਕ ਨੌਜਵਾਨਾਂ ਨੂੰ 55,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ

ਨਵੇਂ ਭਰਤੀ ਅਧਿਆਪਕਾਂ ਨੇ ਪਾਰਦਰਸ਼ੀ ਢੰਗ ਨਾਲ ਨੌਕਰੀਆਂ ਦੇਣ ਲਈ ਮੁੱਖ ਮੰਤਰੀ ਦੀ ਕੀਤੀ ਸ਼ਲਾਘਾ

ਪ੍ਰਣ ਕੀਤਾ ਕਿ ਨਾਗਰਿਕਾਂ 'ਤੇ ਕਿਸੇ ਵਾਧੂ ਕਰ ਦਾ ਬੋਝ ਪਾਏ ਬਿਨਾਂ ਮਾਲੀਆ ਪ੍ਰਾਪਤੀਆਂ ਵਿੱਚ ਵਾਧਾ ਰੱਖਿਆ ਜਾਵੇਗਾ ਜਾਰੀ

ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਰੈਕੇਟ ਦਾ ਕੀਤਾ ਪਰਦਾਫਾਸ਼; 3.5 ਕਿਲੋ ਹੈਰੋਇਨ ਸਮੇਤ ਇੱਕ ਕਾਬੂ

ਪੀ.ਐਸ.ਪੀ.ਸੀ.ਐਲ. ਨੇ ਵਿੱਤੀ ਸਾਲ 2024-25 ਵਿੱਚ ਪਛਵਾੜਾ ਕੋਲਖਾਨ ਵਿਖੇ ਪ੍ਰਾਪਤ ਕੀਤੀ ਪੀਕ ਰੇਟਿਡ ਕਪੈਸਟੀ : ਹਰਭਜਨ ਸਿੰਘ ਈ.ਟੀ.ਓ

ਪਾਦਰੀ ਬਜਿੰਦਰ ਸਿੰਘ ਨੂੰ ਉਮਰ ਕੈਦ ਦੀ ਸਜ਼ਾ, ਸਵਾਤੀ ਮਾਲੀਵਾਲ ਨੇ ਫੈਸਲੇ ਦਾ ਕੀਤਾ ਸਵਾਗਤ

ਨਸ਼ਾ ਤਸਕਰਾਂ ਵਲੋਂ ਪੰਚਾਇਤੀ ਜ਼ਮੀਨਾਂ ਉੱਪਰ ਕੀਤੀ ਨਜ਼ਾਇਜ਼ ਉਸਾਰੀ ’ਤੇ ਚੱਲੀ ਡਿਚ ਮਸ਼ੀਨ

ਮਾਂ ਬੋਲੀ ਪੰਜਾਬੀ ਦੀ ਰੱਖਿਆ – ਸਮੇਂ ਦੀ ਲੋੜ: ਜਥੇਦਾਰ ਕੁਲਦੀਪ ਸਿੰਘ ਗੜਗੱਜ