BREAKING NEWS
ਕਣਕ ਦੀ ਫ਼ਸਲ ਨੂੰ ਅੱਗ ਲੱਗਣ ਦੀਆਂ ਸੰਭਾਵੀ ਘਟਨਾਵਾਂ ਨਾਲ ਨਜਿੱਠਣ ਲਈ, ਪੀ.ਐਸ.ਪੀ.ਸੀ.ਐਲ. ਵੱਲੋਂ ਕੰਟਰੋਲ ਰੂਮ ਸਥਾਪਤ: ਬਿਜਲੀ ਮੰਤਰੀਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮਸ਼ਰਧਾਲੂਆਂ ਦੀ ਸਹੂਲਤ ਲਈ ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਨੈਣਾ ਦੇਵੀ ਵਿਚਕਾਰ ਰੋਪਵੇਅ ਸ਼ੁਰੂ ਕਰਨ ਲਈ ਹਰ ਸੰਭਵ ਯਤਨ ਕਰਾਂਗੇ: ਮੁੱਖ ਮੰਤਰੀਆਪ ਆਗੂਆਂ ਨੇ ਨਵੀਂ ਮਾਈਨਿੰਗ ਨੀਤੀ ਦੀ ਕੀਤੀ ਸ਼ਲਾਘਾ - ਕਿਹਾ, ਪੰਜਾਬ ਸਰਕਾਰ ਦਾ ਇਹ ਕਦਮ ਜਨਤਾ ਦੇ ਹਿਤ ਵਿੱਚ ਇਤਿਹਾਸਕ ਸਾਬਤ ਹੋਵੇਗਾ!ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਨੇ ਯੂ.ਟੀ. ਦੇ ਮੁੱਖ ਸਕੱਤਰ ਨੂੰ ਆਪਣੀ ਚਿੱਤਰ ਕਲਾ ਕੀਤੀ ਪੇਸ਼'ਆਪ' ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਪੰਨੂ ਨੂੰ ਦਿੱਤੀ ਚੁਣੌਤੀ, ਕਿਹਾ- ਜੇਕਰ ਹਿੰਮਤ ਹੈ ਤਾਂ ਉਹ ਖ਼ੁਦ ਆਵੇ ਪੰਜਾਬ

ਪੰਜਾਬ

1,50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਐਸਐਚਓ ਤੇ ਏਐਸਆਈ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਕੌਮੀ ਮਾਰਗ ਬਿਊਰੋ | March 31, 2025 12:58 PM

ਚੰਡੀਗੜ੍ਹ- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਹੁਸ਼ਿਆਰਪੁਰ ਜ਼ਿਲ੍ਹੇ ਦੇ ਥਾਣਾ ਬੁੱਲੋਵਾਲ ਵਿਖੇ ਤਾਇਨਾਤ ਥਾਣੇਦਾਰ (ਐਸਐਚਓ) ਰਮਨ ਕੁਮਾਰ ਸਬ-ਇੰਸਪੈਕਟਰ (ਐਸਆਈ) ਅਤੇ ਉਸਦੇ ਮਾਤਹਿਤ ਸਹਾਇਕ ਸਬ-ਇੰਸਪੈਕਟਰ (ਏਐਸਆਈ) ਗੁਰਦੀਪ ਸਿੰਘ ਨੂੰ 1, 50, 000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।
ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਅੱਜ ਇੱਥੇ ਇਹ ਖੁਲਾਸਾ ਕਰਦਿਆਂ ਦੱਸਿਆ ਕਿ ਇਹ ਗ੍ਰਿਫ਼ਤਾਰੀਆਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਅਸਲਪੁਰ ਦੇ ਇੱਕ ਨਿਵਾਸੀ ਦੁਆਰਾ ਦਾਇਰ ਕੀਤੀ ਗਈ ਇੱਕ ਔਨਲਾਈਨ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਕੀਤੀਆਂ ਗਈਆਂ ਹਨ।
ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਉਕਤ ਥਾਣੇ ਵਿੱਚ ਉਸਦੇ ਭਤੀਜੇ ਵਿਰੁੱਧ ਐਨਡੀਪੀਐਸ ਕਾਨੂੰਨ ਤਹਿਤ ਐਫਆਈਆਰ ਦਰਜ ਕੀਤੀ ਗਈ ਸੀ ਅਤੇ ਉਕਤ ਪੁਲਿਸ ਮੁਲਾਜ਼ਮ ਉਸਦੇ ਪੁੱਤਰ ਨੂੰ ਐਨਡੀਪੀਐਸ ਕਾਨੂੰਨ ਦੀ ਧਾਰਾ 29 ਤਹਿਤ ਇਸ ਮੁਕੱਦਮੇ ਵਿੱਚ ਫਸਾਉਣ ਦੀ ਧਮਕੀ ਦੇ ਰਹੇ ਸਨ। ਸ਼ਿਕਾਇਤ ਅਨੁਸਾਰ, ਉਕਤ ਏਐਸਆਈ ਨੇ ਉਸਦੇ ਪੁੱਤਰ ਨੂੰ ਕੇਸ ਵਿੱਚੋਂ ਕੱਢਣ ਲਈ ਐਸਐਚਓ ਦੀ ਤਰਫੋਂ 1, 50, 000 ਰੁਪਏ ਦੀ ਰਿਸ਼ਵਤ ਮੰਗੀ ਸੀ ਪਰ ਸ਼ਿਕਾਇਤਕਰਤਾ ਵੱਲੋਂ ਮਿੰਨਤਾਂ ਕਰਨ ਤੋਂ ਬਾਅਦ ਰਿਸ਼ਵਤ ਦੀ ਇਹ ਰਕਮ ਘਟਾ ਕੇ 1 ਲੱਖ ਰੁਪਏ ਕਰ ਦਿੱਤੀ ਗਈ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਕਰਦਿਆਂ ਉਕਤ ਦੋਵਾਂ ਪੁਲਿਸ ਮੁਲਾਜ਼ਮਾਂ ਵਿਚਕਾਰ ਹੋਈ ਗੱਲਬਾਤ ਰਿਕਾਰਡ ਕਰ ਲਈ ਅਤੇ ਆਡੀਓ ਸਬੂਤ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੇ।
ਬੁਲਾਰੇ ਨੇ ਅੱਗੇ ਦੱਸਿਆ ਕਿ ਵਿਜੀਲੈਂਸ ਬਿਊਰੋ ਹੁਸ਼ਿਆਰਪੁਰ ਯੂਨਿਟ ਵੱਲੋਂ ਸ਼ਿਕਾਇਤ ਦੀ ਜਾਂਚ ਕਰਨ ਅਤੇ ਕਾਨੂੰਨੀ ਸਲਾਹ ਲੈਣ ਤੋਂ ਬਾਅਦ ਉਕਤ ਦੋਵਾਂ ਮੁਲਜ਼ਮਾਂ ਵਿਰੁੱਧ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀ ਧਾਰਾ 7 ਅਤੇ 7ਏ, ਬੀਐਨਐਸ ਦੀ ਧਾਰਾ 61(2) ਅਤੇ ਐਨਡੀਪੀਐਸ ਕਾਨੂੰਨ ਦੀ ਧਾਰਾ 59 ਤਹਿਤ ਵਿਜੀਲੈਂਸ ਬਿਊਰੋ ਦੇ ਜਲੰਧਰ ਰੇਂਜ ਦੇ ਥਾਣੇ ਵਿੱਚ ਮੁਕੱਦਮਾ ਦਰਜ ਕੀਤਾ ਗਿਆ ਹੈ। ਹਰਪ੍ਰੀਤ ਸਿੰਘ ਮੰਡੇਰ, ਐਸਐਸਪੀ ਵਿਜੀਲੈਂਸ ਬਿਊਰੋ ਜਲੰਧਰ ਰੇਂਜ ਨੇ ਦੱਸਿਆ ਉਕਤ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਕੱਲ੍ਹ ਉਨ੍ਹਾਂ ਨੂੰ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਮੁਕੱਦਮੇ ਦੀ ਹੋਰ ਜਾਂਚ ਜਾਰੀ ਹੈ।

Have something to say? Post your comment

 

ਪੰਜਾਬ

ਭਾਈ ਮਹਿਲ ਸਿੰਘ ਬੱਬਰ ਦੀ ਅੰਤਿਮ ਅਰਦਾਸ ਵਿੱਚ ਸ਼ਮੂਲੀਅਤ ਕੀਤੀ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੇ

ਮੁਸਲਿਮ ਭਾਈਚਾਰੇ ਦੇ ਵਫ਼ਦ ਵੱਲੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਮੁਲਾਕਾਤ

ਖ਼ਾਲਸਾ ਕਾਲਜ ਵਿਖੇ ਰਾਸ਼ਟਰੀ ਵਿਗਿਆਨ ਦਿਵਸ-2025 ਸਮਾਰੋਹ ਕਰਵਾਇਆ ਗਿਆ

ਕਣਕ ਦੀ ਫ਼ਸਲ ਨੂੰ ਅੱਗ ਲੱਗਣ ਦੀਆਂ ਸੰਭਾਵੀ ਘਟਨਾਵਾਂ ਨਾਲ ਨਜਿੱਠਣ ਲਈ, ਪੀ.ਐਸ.ਪੀ.ਸੀ.ਐਲ. ਵੱਲੋਂ ਕੰਟਰੋਲ ਰੂਮ ਸਥਾਪਤ: ਬਿਜਲੀ ਮੰਤਰੀ

ਐਡਵੋਕੇਟ ਧਾਮੀ ਨੇ ਪੰਜਾਬ ਨੈਸ਼ਨਲ ਬੈਂਕ ਦੀ ਨਵੀਂ ਇਮਾਰਤ ਦਾ ਕੀਤਾ ਉਦਘਾਟਨ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਸ਼ਰਧਾਲੂਆਂ ਦੀ ਸਹੂਲਤ ਲਈ ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਨੈਣਾ ਦੇਵੀ ਵਿਚਕਾਰ ਰੋਪਵੇਅ ਸ਼ੁਰੂ ਕਰਨ ਲਈ ਹਰ ਸੰਭਵ ਯਤਨ ਕਰਾਂਗੇ: ਮੁੱਖ ਮੰਤਰੀ

ਆਪ ਆਗੂਆਂ ਨੇ ਨਵੀਂ ਮਾਈਨਿੰਗ ਨੀਤੀ ਦੀ ਕੀਤੀ ਸ਼ਲਾਘਾ - ਕਿਹਾ, ਪੰਜਾਬ ਸਰਕਾਰ ਦਾ ਇਹ ਕਦਮ ਜਨਤਾ ਦੇ ਹਿਤ ਵਿੱਚ ਇਤਿਹਾਸਕ ਸਾਬਤ ਹੋਵੇਗਾ!

ਖਾਲਸਾ ਕਾਲਜ ਲਾਅ ਵਿਖੇ ਸ਼ਹੀਦ ਭਗਤ ਸਿੰਘ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ

ਲਾਲਜੀਤ ਸਿੰਘ ਭੁੱਲਰ ਦੇ ਭਰੋਸੇ ਮਗਰੋਂ ਯੂਨੀਅਨ ਨੁਮਾਇੰਦਿਆਂ ਵੱਲੋਂ ਹੜਤਾਲ ਮੁਲਤਵੀ