BREAKING NEWS
ਕਣਕ ਦੀ ਫ਼ਸਲ ਨੂੰ ਅੱਗ ਲੱਗਣ ਦੀਆਂ ਸੰਭਾਵੀ ਘਟਨਾਵਾਂ ਨਾਲ ਨਜਿੱਠਣ ਲਈ, ਪੀ.ਐਸ.ਪੀ.ਸੀ.ਐਲ. ਵੱਲੋਂ ਕੰਟਰੋਲ ਰੂਮ ਸਥਾਪਤ: ਬਿਜਲੀ ਮੰਤਰੀਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮਸ਼ਰਧਾਲੂਆਂ ਦੀ ਸਹੂਲਤ ਲਈ ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਨੈਣਾ ਦੇਵੀ ਵਿਚਕਾਰ ਰੋਪਵੇਅ ਸ਼ੁਰੂ ਕਰਨ ਲਈ ਹਰ ਸੰਭਵ ਯਤਨ ਕਰਾਂਗੇ: ਮੁੱਖ ਮੰਤਰੀਆਪ ਆਗੂਆਂ ਨੇ ਨਵੀਂ ਮਾਈਨਿੰਗ ਨੀਤੀ ਦੀ ਕੀਤੀ ਸ਼ਲਾਘਾ - ਕਿਹਾ, ਪੰਜਾਬ ਸਰਕਾਰ ਦਾ ਇਹ ਕਦਮ ਜਨਤਾ ਦੇ ਹਿਤ ਵਿੱਚ ਇਤਿਹਾਸਕ ਸਾਬਤ ਹੋਵੇਗਾ!ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਨੇ ਯੂ.ਟੀ. ਦੇ ਮੁੱਖ ਸਕੱਤਰ ਨੂੰ ਆਪਣੀ ਚਿੱਤਰ ਕਲਾ ਕੀਤੀ ਪੇਸ਼'ਆਪ' ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਪੰਨੂ ਨੂੰ ਦਿੱਤੀ ਚੁਣੌਤੀ, ਕਿਹਾ- ਜੇਕਰ ਹਿੰਮਤ ਹੈ ਤਾਂ ਉਹ ਖ਼ੁਦ ਆਵੇ ਪੰਜਾਬ

ਪੰਜਾਬ

ਪੰਜਾਬ ਸਰਕਾਰ ਵੱਲੋਂ ਐਨ.ਜੀ.ਓਜ਼ ਨੂੰ ਵਿੱਤੀ ਸਹਾਇਤਾ ਲਈ 80 ਲੱਖ ਰੁਪਏ ਦੀ ਗਰਾਂਟ ਜਾਰੀ – ਡਾ. ਬਲਜੀਤ ਕੌਰ

ਕੌਮੀ ਮਾਰਗ ਬਿਊਰੋ | March 31, 2025 07:13 PM

ਚੰਡੀਗੜ੍ਹ- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਹੁਨਰਮੰਦ ਅਤੇ ਆਤਮਨਿਰਭਰ ਬਣਾਉਣ ਦੇ ਉਦੇਸ਼ ਨਾਲ ਐਨ.ਜੀ.ਓਜ਼ (ਗੈਰ-ਸਰਕਾਰੀ ਸੰਸਥਾਵਾਂ) ਨੂੰ 80 ਲੱਖ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਹੈ। ਇਹ ਜਾਣਕਾਰੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਵਿੱਚ ਵੱਖ-ਵੱਖ ਜ਼ਿਲ੍ਹਿਆਂ ਦੀਆਂ ਐਨ.ਜੀ.ਓਜ਼ ਰਾਹੀਂ ਨੌਜਵਾਨਾਂ ਅਤੇ ਮਹਿਲਾਵਾਂ ਨੂੰ ਕਟਿੰਗ-ਟੇਲਰਿੰਗ, ਫੈਸ਼ਨ ਡਿਜ਼ਾਇਨਿੰਗ, ਕੰਪਿਊਟਰ, ਟੈਲੀ ਟ੍ਰੇਨਿੰਗ ਅਤੇ ਬਿਊਟੀ ਥੈਰੇਪਿਸਟ ਟ੍ਰੇਨਿੰਗ ਵਰਗੀਆਂ ਕੋਰਸਾਂ ਰਾਹੀਂ ਸਵੈ-ਰੋਜ਼ਗਾਰ ਯੋਗ ਬਣਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀਆਂ 4 ਗੈਰ ਸਰਕਾਰੀ ਸੰਸਥਾਵਾਂ ਨੂੰ ਕਟਿੰਗ ਐਂਡ ਟੇਲਰਿੰਗ, ਫੈਸ਼ਨ ਡਿਜ਼ਾਇਨਿੰਗ ਅਤੇ ਕੰਪਿਊਟਰ ਟ੍ਰੇਨਿੰਗ ਪ੍ਰਾਜੈਕਟਾਂ ਲਈ 40 ਲੱਖ ਰੁਪਏ ਜਾਰੀ ਕਰਨ ਦੀ ਮਨਜ਼ੂਰੀ ਦਿੱਤੀ ਗਈ ਹੈ। ਇਸ ਤੋਂ ਇਲਾਵਾ, ਸੰਗਰੂਰ ਜ਼ਿਲ੍ਹੇ ਦੀ ਇੱਕ ਸੰਸਥਾ ਨੂੰ ਕਟਿੰਗ ਐਂਡ ਟੇਲਰਿੰਗ ਕੋਰਸ ਲਈ 10 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਬਠਿੰਡਾ ਜ਼ਿਲ੍ਹੇ ਦੀਆਂ 3 ਗੈਰ ਸਰਕਾਰੀ ਸੰਸਥਾਵਾਂ ਨੂੰ ਇਨ੍ਹਾਂ ਕੋਰਸਾਂ ਲਈ 30 ਲੱਖ ਰੁਪਏ ਜਾਰੀ ਕੀਤੇ ਗਏ ਹਨ, ਤਾਂ ਜੋ ਇਨ੍ਹਾਂ ਜ਼ਿਲ੍ਹਿਆਂ ਦੇ ਨੌਜਵਾਨ ਆਪਣੀ ਆਜੀਵਿਕਾ ਕਮਾਉਣ ਲਈ ਸਮੱਰਥ ਬਣ ਸਕਣ।

ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਸਮਾਜਿਕ ਵਿਕਾਸ ਅਤੇ ਨੌਜਵਾਨਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਨਿਰੰਤਰ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਸਕੀਮਾਂ ਰਾਹੀਂ ਸੂਬੇ ਦੇ ਨੌਜਵਾਨਾਂ ਨੂੰ ਆਤਮਨਿਰਭਰ ਬਣਾਉਣ ਲਈ ਲਗਾਤਾਰ ਉਪਰਾਲੇ ਜਾਰੀ ਰਹਿਣਗੇ।

 

Have something to say? Post your comment

 

ਪੰਜਾਬ

ਖ਼ਾਲਸਾ ਕਾਲਜ ਵਿਖੇ ਰਾਸ਼ਟਰੀ ਵਿਗਿਆਨ ਦਿਵਸ-2025 ਸਮਾਰੋਹ ਕਰਵਾਇਆ ਗਿਆ

ਕਣਕ ਦੀ ਫ਼ਸਲ ਨੂੰ ਅੱਗ ਲੱਗਣ ਦੀਆਂ ਸੰਭਾਵੀ ਘਟਨਾਵਾਂ ਨਾਲ ਨਜਿੱਠਣ ਲਈ, ਪੀ.ਐਸ.ਪੀ.ਸੀ.ਐਲ. ਵੱਲੋਂ ਕੰਟਰੋਲ ਰੂਮ ਸਥਾਪਤ: ਬਿਜਲੀ ਮੰਤਰੀ

ਐਡਵੋਕੇਟ ਧਾਮੀ ਨੇ ਪੰਜਾਬ ਨੈਸ਼ਨਲ ਬੈਂਕ ਦੀ ਨਵੀਂ ਇਮਾਰਤ ਦਾ ਕੀਤਾ ਉਦਘਾਟਨ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਸ਼ਰਧਾਲੂਆਂ ਦੀ ਸਹੂਲਤ ਲਈ ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਨੈਣਾ ਦੇਵੀ ਵਿਚਕਾਰ ਰੋਪਵੇਅ ਸ਼ੁਰੂ ਕਰਨ ਲਈ ਹਰ ਸੰਭਵ ਯਤਨ ਕਰਾਂਗੇ: ਮੁੱਖ ਮੰਤਰੀ

ਆਪ ਆਗੂਆਂ ਨੇ ਨਵੀਂ ਮਾਈਨਿੰਗ ਨੀਤੀ ਦੀ ਕੀਤੀ ਸ਼ਲਾਘਾ - ਕਿਹਾ, ਪੰਜਾਬ ਸਰਕਾਰ ਦਾ ਇਹ ਕਦਮ ਜਨਤਾ ਦੇ ਹਿਤ ਵਿੱਚ ਇਤਿਹਾਸਕ ਸਾਬਤ ਹੋਵੇਗਾ!

ਖਾਲਸਾ ਕਾਲਜ ਲਾਅ ਵਿਖੇ ਸ਼ਹੀਦ ਭਗਤ ਸਿੰਘ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ

ਲਾਲਜੀਤ ਸਿੰਘ ਭੁੱਲਰ ਦੇ ਭਰੋਸੇ ਮਗਰੋਂ ਯੂਨੀਅਨ ਨੁਮਾਇੰਦਿਆਂ ਵੱਲੋਂ ਹੜਤਾਲ ਮੁਲਤਵੀ

ਕੇਂਦਰ ਸਰਕਾਰ ਵੱਲੋਂ ਵਕਫ਼ ਸੋਧ ਬਿੱਲ ਘੱਟਗਿਣਤੀਆਂ ਦੇ ਮਾਮਲਿਆਂ ’ਚ ਦਖ਼ਲਅੰਦਾਜ਼ੀ- ਸ਼੍ਰੋਮਣੀ ਕਮੇਟੀ

ਪੰਜਾਬ ਦੀ ਪੁਰਾਤਨ ਸ਼ਾਨ ਬਹਾਲੀ ਲਈ ਅਣਥੱਕ ਮਿਹਨਤ ਕਰ ਰਹੇ ਹਾਂ: ਮੁੱਖ ਮੰਤਰੀ