ਪੰਜਾਬ

ਪੰਜਾਬ ਪੁਲਿਸ ਨੇ ਪਾਕਿਸਤਾਨ ਅਤੇ ਅਮਰੀਕਾ ਅਧਾਰਤ ਡਰੱਗ ਸਿੰਡੀਕੇਟਸ ਨਾਲ ਸਬੰਧਤ 15 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਕਾਬੂ

ਕੌਮੀ ਮਾਰਗ ਬਿਊਰੋ | March 31, 2025 07:15 PM

ਚੰਡੀਗੜ੍ਹ/ਤਰਨਤਾਰਨ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੇ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਕਰਾਰਾ ਝਟਕਾ ਦਿੰਦਿਆਂ ਤਰਨਤਾਰਨ ਪੁਲਿਸ ਨੇ ਪਾਕਿਸਤਾਨ ਅਤੇ ਅਮਰੀਕਾ ਅਧਾਰਿਤ ਡਰੱਗ ਸਿੰਡੀਕੇਟ ਨਾਲ ਸਬੰਧਤ ਨਸ਼ਾ ਤਸਕਰ ਨੂੰ 15 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਹਰਸ਼ਪ੍ਰੀਤ ਸਿੰਘ ਵਾਸੀ ਰੋੜਾਂਵਾਲਾ, ਅੰਮ੍ਰਿਤਸਰ ਵਜੋਂ ਹੋਈ ਹੈ। ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਪੁਲੀਸ ਟੀਮਾਂ ਵੱਲੋਂ ਮੁਲਜ਼ਮ ਵੱਲੋਂ ਨਸ਼ਾ ਤਸਕਰੀ ਲਈ ਵਰਤੀ ਜਾ ਰਹੀ ਚਿੱਟੇ ਰੰਗ ਦੀ ਐਕਟਿਵਾ ਸਕੂਟਰ (ਪੀਬੀ 02 ਸੀਜੇ 4165) ਵੀ ਜ਼ਬਤ ਕੀਤੀ ਗਈ ਹੈ।

ਇਹ ਸਫਲਤਾ ਤਰਨਤਾਰਨ ਪੁਲਿਸ ਵੱਲੋਂ 6 ਕਿਲੋ ਹੈਰੋਇਨ ਸਮੇਤ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਨਸ਼ਾ ਤਸਕਰੀ ਗਿਰੋਹ ਦਾ ਪਰਦਾਫਾਸ਼ ਕਰਨ ਦੇ ਇੱਕ ਦਿਨ ਬਾਅਦ ਪ੍ਰਾਪਤ ਹੋਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਨਸ਼ੀਲੇ ਪਦਾਰਥਾਂ ਦੀ ਖੇਪ ਅਮਰੀਕਾ ਅਧਾਰਿਤ ਤਸਕਰ ਗੁਰਨਾਮ ਕਾਲੋਵਾਲ ਜੋ ਪਾਕਿਸਤਾਨ ਅਧਾਰਤ ਨਸ਼ਾ ਤਸਕਰ ਪਹਿਲਵਾਨ ਨਾਲ ਜੁੜਿਆ ਹੋਇਆ ਹੈ, ਵੱਲੋਂ ਚਲਾਏ ਜਾ ਰਹੇ ਤਸਕਰੀ ਨੈੱਟਵਰਕ ਨਾਲ ਸਬੰਧਤ ਹੈ। ਉਹਨਾਂ ਅੱਗੇ ਦੱਸਿਆ ਕਿ ਉਹ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਖੇਪ ਭੇਜਣ ਲਈ ਡਰੋਨ ਦੀ ਵਰਤੋਂ ਕਰ ਰਿਹਾ ਸੀ।

ਉਨ੍ਹਾਂ ਦੱਸਿਆ ਕਿ ਜਾਂਚ ਤੋਂ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਗ੍ਰਿਫਤਾਰ ਮੁਲਜ਼ਮ ਹਰਸ਼ਪ੍ਰੀਤ ਸਰਹੱਦੀ ਖੇਤਰ ਤੋਂ ਨਸ਼ੀਲੇ ਪਦਾਰਥਾਂ ਦੀ ਖੇਪ ਪ੍ਰਾਪਤ ਕਰਕੇ ਇਸ ਨੂੰ ਸਥਾਨਕ ਨਸ਼ਾ ਤਸਕਰਾਂ ਤੱਕ ਪਹੁੰਚਾਉਣ ਦਾ ਕੰਮ ਕਰ ਰਿਹਾ ਸੀ ਅਤੇ ਅਮਰੀਕਾ ਅਧਾਰਿਤ ਆਪਣੇ ਹੈਂਡਲਰ ਦੇ ਇਸ਼ਾਰੇ 'ਤੇ ਨਸ਼ੀਲੇ ਪਦਾਰਥਾਂ ਦੇ ਪੈਸੇ ਹਵਾਲਾ ਚੈਨਲਾਂ ਰਾਹੀਂ ਭੇਜ ਰਿਹਾ ਸੀ।

ਡੀਜੀਪੀ ਨੇ ਦੱਸਿਆ ਕਿ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਵਾਸਤੇ ਹੋਰ ਜਾਂਚ ਜਾਰੀ ਹੈ।

ਇਸ ਆਪ੍ਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਤਰਨ ਤਾਰਨ ਅਭਿਮਨਿਊ ਰਾਣਾ ਨੇ ਦੱਸਿਆ ਕਿ ਮੁਲਜ਼ਮ ਹਰਸ਼ਪ੍ਰੀਤ ਦੀਆਂ ਤਸਕਰੀ ਸਬੰਧੀ ਗਤੀਵਿਧੀਆਂ ਬਾਰੇ ਮਿਲੀ ਭਰੋਸੇਮੰਦ ਸੂਹ ‘ਤੇ ਕਾਰਵਾਈ ਕਰਦਿਆਂ, ਐਸਪੀ ਇਨਵੈਸਟੀਗੇਸ਼ਨ ਅਜੈ ਰਾਜ, ਡੀਐਸਪੀ ਗੋਇੰਦਵਾਲ ਸਾਹਿਬ ਅਤੁਲ ਸੋਨੀ ਅਤੇ ਡੀਐਸਪੀ ਸਪੈਸ਼ਲ ਕ੍ਰਾਈਮ ਗੁਰਿੰਦਰ ਪਾਲ ਨਾਗਰਾ ਦੀ ਅਗਵਾਈ ਵਿੱਚ ਸੀਆਈਏ ਦੀਆਂ ਟੀਮਾਂ ਨੇ ਖੂਫੀਆ ਆਪਰੇਸ਼ਨ ਚਲਾਇਆ ਅਤੇ ਰੱਖ ਸਰਾਏ ਅਮਾਨਤ ਖਾਂ ਖੇਤਰ ਤੋਂ ਮੁਲਜ਼ਮ ਨੂੰ ਉਸ ਸਮੇਂ ਗ੍ਰਿਫਤਾਰ ਕਰ ਲਿਆ ਜਦੋਂ ਉਹ ਆਪਣੀ ਐਕਟਿਵਾ ਸਕੂਟਰ 'ਤੇ ਕਿਸੇ ਵਿਅਕਤੀ ਨੂੰ ਨਸ਼ੀਲੇ ਪਦਾਰਥਾਂ ਦੀ ਖੇਪ ਪਹੁੰਚਾਉਣ ਜਾ ਰਿਹਾ ਸੀ।

ਐਸਐਸਪੀ ਨੇ ਦੱਸਿਆ ਕਿ ਸਪਲਾਇਰਾਂ, ਡੀਲਰਾਂ ਅਤੇ ਖਰੀਦਦਾਰਾਂ ਦੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਦੇ ਨਾਲ-ਨਾਲ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵੱਲੋਂ ਹੁਣ ਤੱਕ ਪ੍ਰਾਪਤ ਹੋਏ ਨਸ਼ਿਆਂ ਦੀ ਕੁੱਲ ਮਾਤਰਾ ਦਾ ਪਤਾ ਲਗਾਉਣ ਦੀ ਕੋਸ਼ਿਸ਼ ਜਾਰੀ ਹੈ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਇਸ ਸਬੰਧੀ ਐਫਆਈਆਰ ਨੰ. 66 ਮਿਤੀ 31 ਮਾਰਚ, 2025 ਨੂੰ ਥਾਣਾ ਸਦਰ ਤਰਨਤਾਰਨ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21(ਸੀ) ਤਹਿਤ ਦਰਜ ਕੀਤੀ ਗਈ ਹੈ।

 

Have something to say? Post your comment

 

ਪੰਜਾਬ

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਤੋਂ ਪਹਿਲਾਂ ਸਿਆਸੀ ਪਾਰਟੀਆਂ ਨਾਲ ਮੀਟਿੰਗ

ਭਾਜਪਾ ਨੇਤਾ ਕਾਲੀਆ ਨੇ ਕਿਹਾ ਦੋਸ਼ੀ ਦੇ ਕਾਲੇ ਕੱਪੜੇ  ਬੁਰਕੇ ਵਾਂਗ ਦਿਖਾਈ ਦਿੰਦੇ ਹਨ 

ਮੁੱਖ ਮੰਤਰੀ ਨੇ ਝੋਨੇ ਦੀ ਕਾਸ਼ਤ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ‘ਕਿਸਾਨ ਮਿਲਣੀ’ ਕਰਵਾਉਣ ਦੀ ਦਿੱਤੀ ਪ੍ਰਵਾਨਗੀ

ਮੁੱਖ ਮੰਤਰੀ ਵੱਲੋਂ ਪਦ-ਉਨਤ ਹੋਏ ਪੀ.ਪੀ.ਐਸ. ਅਧਿਕਾਰੀਆਂ ਨੂੰ ਨਸ਼ਿਆਂ ਦੇ ਖਾਤਮੇ ਲਈ  ਇਮਾਨਦਾਰੀ ਨਾਲ ਕੰਮ ਕਰਨ ਦਾ ਦਿੱਤਾ ਸੱਦਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਰੋਡਵੇਜ ਪਨਬੱਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਨਾਲ ਮੀਟਿੰਗ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ 'ਪੰਜਾਬ ਸਿੱਖਿਆ ਕ੍ਰਾਂਤੀ' ਮੁਹਿੰਮ ਦੇ ਦੂਜੇ ਪੜਾਅ ਤਹਿਤ ਆਪਣੇ ਹਲਕੇ ਦੇ ਸਕੂਲਾਂ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ

ਮੁੱਖ ਮੰਤਰੀ ਵੱਲੋਂ ਮਾਝਾ ਖੇਤਰ ਨੂੰ 135 ਕਰੋੜ ਰੁਪਏ ਦਾ ਤੋਹਫਾ-ਮਿਲਕਫੈਡ ਦੇ ਵਿਸਤਾਰ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ

ਬੇਸਹਾਰਾ ਬਜ਼ੁਰਗਾਂ ਨੂੰ ਘਰ ਵਰਗਾ ਮਾਹੌਲ ਮੁਹਈਆ ਕਰਾਇਆ ਜਾਵੇਗਾ: ਡਾ. ਬਲਜੀਤ ਕੌਰ

ਪਾਕਿਸਤਾਨ ਗੁਰਧਾਮਾਂ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂ 10 ਅਪ੍ਰੈਲ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਹੋਣਗੇ ਰਵਾਨਾ 

ਸਿੱਖਿਆ ਕ੍ਰਾਂਤੀ: ਹਰਜੋਤ ਬੈਂਸ ਵੱਲੋਂ ਸਰਹੱਦੀ ਜ਼ਿਲ੍ਹਿਆਂ ਅੰਮ੍ਰਿਤਸਰ ਅਤੇ ਤਰਨ ਤਾਰਨ ਵਿੱਚ 4.25 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ