ਪੰਜਾਬ

ਖਾਲਸਾ ਕਾਲਜ ਵਿਖੇ ਪੰਜਾਬੀ ਵਿਭਾਗ ਦੇ ਡਾ. ਪਰਮਿੰਦਰ ਸਿੰਘ 12ਵੇਂ ਮੁੱਖੀ ਨਿਯੁਕਤ

ਕੌਮੀ ਮਾਰਗ ਬਿਊਰੋ | March 31, 2025 11:56 PM

ਅੰਮ੍ਰਿਤਸਰ-ਖ਼ਾਲਸਾ ਕਾਲਜ ਵਿਖੇ ਪੰਜਾਬੀ ਵਿਭਾਗ ਦੇ 12ਵੇਂ ਮੁਖੀ ਵਜੋਂ ਡਾ. ਪਰਮਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਹੈ।ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਨੇ ਡੀਨ ਅਕਾਦਮਿਕ ਮਾਮਲੇ ਡਾ. ਤਮਿੰਦਰ ਸਿੰਘ ਭਾਟੀਆ ਅਤੇ ਰਜਿਸਟ੍ਰਾਰ ਡਾ. ਦਵਿੰਦਰ ਸਿੰਘ ਦੀ ਮੌਜ਼ੂਦਗੀ ’ਚ ਡਾ. ਪਰਮਿੰਦਰ ਸਿੰਘ ਨੂੰ ਵਿਭਾਗ ਦੇ ਮੁਖੀ ਵਜੋਂ ਅਹੁੱਦੇ ’ਤੇ ਬਿਰਾਜਮਾਨ ਕਰਵਾਇਆ। ਜ਼ਿਕਰਯੋਗ ਹੈ ਕਿ 2019 ’ਚ ਵਿਭਾਗ ਦੇ 11ਵੇਂ ਮੁਖੀ ਬਣੇ ਡਾ. ਰੰਧਾਵਾ ਬੀਤੇ ਦਿਨੀ ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਬਣ ਗਏ ਸਨ, ਜਿਸ ਕਰਕੇ ਵਿਭਾਗ ਦੇ ਮੁਖੀ ਦੀ ਪਦਵੀ ਖਾਲੀ ਹੋ ਗਈ ਸੀ।

ਇਸ ਮੌਕੇ ਡਾ. ਪਰਮਿੰਦਰ ਸਿੰਘ ਨੇ ਕਿਹਾ ਕਿ ਉਹ ਇਸ ਮਾਣਮੱਤੀ ਕੁਰਸੀ ਦੇ ਵੱਕਾਰ ਨੂੰ ਬਣਾਈ ਰੱਖਣ ਲਈ ਹਰ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਸਾਥੀ ਅਧਿਆਪਕਾਂ ਦੀ ਮਦਦ ਨਾਲ ਵਿਦਿਆਰਥੀਆਂ ਦੇ ਭਲੇ ਲਈ ਚੱਲ ਰਹੇ ਹਰ ਕਾਰਜ ਨੂੰ ਜਾਰੀ ਰੱਖਣਗੇ।

ਇਸ ਮੌਕੇ ਡਾ. ਰਮਿੰਦਰ ਕੌਰ ਪ੍ਰੋਫੈਸਰ ਅਤੇ ਸਾਬਕਾ ਮੁਖੀ ਪੰਜਾਬੀ ਅਧਿਐਨ ਵਿਭਾਗ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਡਾ. ਹਰਭਜਨ ਸਿੰਘ ਢਿੱਲੋਂ ਸਾਬਕਾ ਪ੍ਰੋਫੈਸਰ, ਬੇਅਰਿੰਗ ਯੂਨੀਅਨ ਕਜ੍ਰਸ਼ਚੀਅਨ ਕਾਲਜ ਬਟਾਲਾ, ਪ੍ਰੋ: ਸੁਖਮੀਨ ਬੇਦੀ ਕੰਟਰੌਲਰ ਪ੍ਰੀਖਿਆਵਾਂ ਨੇ ਵੀ ਡਾ: ਪਰਮਿੰਦਰ ਸਿੰਘ ਨੂੰ ਸ਼ੁਭਕਾਮਨਾਵਾਂ ਦਿੱਤੀਆਂ।ਇਸ ਮੌਕੇ ਡਾ: ਪਰਮਿੰਦਰ ਸਿੰਘ ਦੇ ਅਹੁੱਦਾ ਸੰਭਾਲਣ ਮੌਕੇ ਵਿਭਾਗ ਦੇ ਪ੍ਰੋ: ਡਾ. ਹੀਰਾ ਸਿੰਘ, ਡਾ. ਕੁਲਦੀਪ ਸਿੰਘ ਢਿੱਲੋਂ, ਡਾ. ਮਿੰਨੀ ਸਲਵਾਨ, ਡਾ. ਹਰਜੀਤ ਕੌਰ, ਡਾ. ਜਸਬੀਰ ਸਿੰਘ, ਡਾ. ਦਯਾ ਸਿੰਘ, ਡਾ. ਅਮਾਨਤ ਮਸੀਹ, ਪ੍ਰੋ: ਮਨਪ੍ਰੀਤ ਸਿੰਘ, ਪ੍ਰੋ: ਅੰਮ੍ਰਿਤਪਾਲ ਕੌਰ, ਪ੍ਰੋ: ਹਰਵਿੰਦਰ ਕੌਰ, ਡਾ: ਗੁਰਪ੍ਰੀਤ ਸਿੰਘ, ਡਾ: ਸੰਦੀਪ ਕੌਰ ਆਦਿ ਤੋਂ ਇਲਾਵਾ ਵੱਖ—ਵੱਖ ਵਿਭਾਗਾਂ ਦੇ ਮੁਖੀ ਅਤੇ ਸੀਨੀਅਰ ਪ੍ਰੋਫੈਸਰਾਂ ਆਦਿ ਨੇ ਨਵੀਂ ਜਿੰਮੇਵਾਰੀ ਦੀ ਵਧਾਈ ਦਿੰਦਿਆਂ ਖੁਸ਼ੀ ਦਾ ਇਜਹਾਰ ਕੀਤਾ।

Have something to say? Post your comment

 

ਪੰਜਾਬ

ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਪਾਸਟਰ ਬਜਿੰਦਰ ਕੇਸ ਵਿੱਚ ਅਦਾਲਤ ਦੇ ਫੈਸਲੇ ਦਾ ਸਵਾਗਤ

ਪੰਜਾਬ ਮਹਿਲਾ ਕਮਿਸ਼ਨ ਨੇ ਪਟਿਆਲਾ ਵਿਖੇ ਹੋਏ ਘਿਨੌਣੇ ਅਪਰਾਧ ਦੀ ਸਖ਼ਤ ਨਿੰਦਿਆ ਕੀਤੀ

ਭਾਰਤੀ ਚੋਣ ਕਮਿਸ਼ਨ ਵੱਲੋਂ ਦੇਸ਼ ਭਰ ਵਿੱਚ ਸਿਆਸੀ ਪਾਰਟੀਆਂ ਨਾਲ ਮੀਟਿੰਗਾਂ

ਸ਼੍ਰੋਮਣੀ ਅਕਾਲੀ ਦਲ ਨੇ 26 ਲੱਖ ਮੈਂਬਰ ਭਰਤੀ ਕੀਤੇ, ਜ਼ਿਲ੍ਹਾ ਪ੍ਰਧਾਨਾਂ ਤੇ ਸੂਬਾ ਡੈਲੀਗੇਟਾਂ ਦੀ ਚੋਣ 2 ਤੋਂ 6 ਅਪ੍ਰੈਲ ਤੱਕ

ਮੁੱਖ ਮੰਤਰੀ ਦਾ ‘ਮਿਸ਼ਨ ਰੋਜ਼ਗਾਰ’ ਜਾਰੀ, ਹੁਣ ਤੱਕ ਨੌਜਵਾਨਾਂ ਨੂੰ 55,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ

ਨਵੇਂ ਭਰਤੀ ਅਧਿਆਪਕਾਂ ਨੇ ਪਾਰਦਰਸ਼ੀ ਢੰਗ ਨਾਲ ਨੌਕਰੀਆਂ ਦੇਣ ਲਈ ਮੁੱਖ ਮੰਤਰੀ ਦੀ ਕੀਤੀ ਸ਼ਲਾਘਾ

ਪ੍ਰਣ ਕੀਤਾ ਕਿ ਨਾਗਰਿਕਾਂ 'ਤੇ ਕਿਸੇ ਵਾਧੂ ਕਰ ਦਾ ਬੋਝ ਪਾਏ ਬਿਨਾਂ ਮਾਲੀਆ ਪ੍ਰਾਪਤੀਆਂ ਵਿੱਚ ਵਾਧਾ ਰੱਖਿਆ ਜਾਵੇਗਾ ਜਾਰੀ

ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਰੈਕੇਟ ਦਾ ਕੀਤਾ ਪਰਦਾਫਾਸ਼; 3.5 ਕਿਲੋ ਹੈਰੋਇਨ ਸਮੇਤ ਇੱਕ ਕਾਬੂ

ਪੀ.ਐਸ.ਪੀ.ਸੀ.ਐਲ. ਨੇ ਵਿੱਤੀ ਸਾਲ 2024-25 ਵਿੱਚ ਪਛਵਾੜਾ ਕੋਲਖਾਨ ਵਿਖੇ ਪ੍ਰਾਪਤ ਕੀਤੀ ਪੀਕ ਰੇਟਿਡ ਕਪੈਸਟੀ : ਹਰਭਜਨ ਸਿੰਘ ਈ.ਟੀ.ਓ

ਪਾਦਰੀ ਬਜਿੰਦਰ ਸਿੰਘ ਨੂੰ ਉਮਰ ਕੈਦ ਦੀ ਸਜ਼ਾ, ਸਵਾਤੀ ਮਾਲੀਵਾਲ ਨੇ ਫੈਸਲੇ ਦਾ ਕੀਤਾ ਸਵਾਗਤ