ਪੰਜਾਬ

ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਰੈਕੇਟ ਦਾ ਕੀਤਾ ਪਰਦਾਫਾਸ਼; 3.5 ਕਿਲੋ ਹੈਰੋਇਨ ਸਮੇਤ ਇੱਕ ਕਾਬੂ

ਕੌਮੀ ਮਾਰਗ ਬਿਊਰੋ | April 01, 2025 09:18 PM

ਚੰਡੀਗੜ੍ਹ/ਫਿਰੋਜ਼ਪੁਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀਆਈ) ਫਿਰੋਜ਼ਪੁਰ ਨੇ 3.5 ਕਿਲੋ ਹੈਰੋਇਨ ਸਮੇਤ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਸੁਖਦੇਵ ਸਿੰਘ ਉਰਫ ਸੁੱਖੀ ਵਾਸੀ ਮੋਹਨ ਕੇ ਉਤਰ, ਫਿਰੋਜ਼ਪੁਰ ਵਜੋਂ ਹੋਈ ਹੈ। ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਸਦਾ ਹੀਰੋ ਸਪਲੈਂਡਰ ਮੋਟਰਸਾਈਕਲ (ਪੀਬੀ-05-ਏਐਮ-5620) ਜਿਸ 'ਤੇ ਉਹ ਸਵਾਰ ਸੀ, ਵੀ ਜ਼ਬਤ ਕਰ ਲਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਪਾਕਿਸਤਾਨ ਅਧਾਰਤ ਤਸਕਰ ਜੋ ਸਰਹੱਦ ਪਾਰੋਂ ਨਸ਼ਿਆਂ ਦੀ ਖੇਪ ਭੇਜਣ ਲਈ ਡਰੋਨ ਦੀ ਵਰਤੋਂ ਕਰ ਰਿਹਾ ਸੀ, ਦੇ ਸਿੱਧੇ ਸੰਪਰਕ ਵਿੱਚ ਸੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਏਆਈਜੀ ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਗੁਰਸੇਵਕ ਸਿੰਘ ਬਰਾੜ ਨੇ ਦੱਸਿਆ ਕਿ ਮੁਲਜ਼ਮ ਸੁਖਦੇਵ ਸੁੱਖੀ ਦੇ ਤਸਕਰੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਬਾਰੇ ਮਿਲੀ ਭਰੋਸੇਯੋਗ ਸੂਹ ‘ਤੇ ਕਾਰਵਾਈ ਕਰਦਿਆਂ ਸੀਆਈ ਫਿਰੋਜ਼ਪੁਰ ਦੀਆਂ ਪੁਲੀਸ ਟੀਮਾਂ ਨੇ ਫਿਰੋਜ਼ਪੁਰ ਦੇ ਪਿੰਡ ਲੱਖੋ ਕੇ ਬਹਿਰਾਮ ਖੇਤਰ ਵਿੱਚ ਖੁਫੀਆ ਆਪਰੇਸ਼ਨ ਚਲਾਇਆ ਅਤੇ ਮੁਲਜ਼ਮ ਨੂੰ ਕਾਬੂ ਕਰਕੇ ਉਸ ਕੋਲੋਂ ਪਲਾਸਟਿਕ ਬੈਗ ਵਿੱਚ ਰੱਖੇ 500-500 ਗ੍ਰਾਮ ਦੇ ਹੈਰੋਇਨ ਦੇ 7 ਪੈਕਟ ਬਰਾਮਦ ਕੀਤੇ।

ਉਨ੍ਹਾਂ ਦੱਸਿਆ ਕਿ ਜਦੋਂ ਪੁਲੀਸ ਟੀਮਾਂ ਨੇ ਮੁਲਜ਼ਮ ਨੂੰ ਕਾਬੂ ਕੀਤਾ, ਉਸ ਸਮੇਂ ਉਹ ਕਿਸੇ ਵਿਅਕਤੀ ਨੂੰ ਇਹ ਖੇਪ ਪਹੁੰਚਾਉਣ ਜਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਸਪਲਾਇਰਾਂ, ਡੀਲਰਾਂ ਅਤੇ ਖਰੀਦਦਾਰਾਂ ਦੇ ਸਮੁੱਚੇ ਨੈਟਵਰਕ ਦਾ ਪਰਦਾਫਾਸ਼ ਕਰਨ ਦੇ ਨਾਲ-ਨਾਲ ਮੁਲਜ਼ਮ ਸੁਖਦੇਵ ਸੁੱਖੀ ਨੇ ਜਿਸ ਵਿਅਕਤੀ ਨੂੰ ਨਸ਼ੇ ਦੀ ਖੇਪ ਪਹੁੰਚਾਉਣੀ ਸੀ, ਦੀ ਪਛਾਣ ਕਰਨ ਲਈ ਕੋਸ਼ਿਸ਼ ਜਾਰੀ ਹੈ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਬਰਾਮਦਗੀਆਂ ਅਤੇ ਗ੍ਰਿਫਤਾਰੀਆਂ ਹੋਣ ਦੀ ਸੰਭਾਵਨਾ ਹੈ।

ਇਸ ਸਬੰਧੀ ਐਫਆਈਆਰ ਨੰ. 10 ਮਿਤੀ 31.03.2025 ਨੂੰ ਥਾਣਾ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਫਾਜ਼ਿਲਕਾ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21-ਸੀ ਤਹਿਤ ਦਰਜ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਹੋਰ ਪੁੱਛਗਿੱਛ ਲਈ ਉਸ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਜਾਵੇਗਾ।

 

Have something to say? Post your comment

 

ਪੰਜਾਬ

ਲਾਲਜੀਤ ਸਿੰਘ ਭੁੱਲਰ ਦੇ ਭਰੋਸੇ ਮਗਰੋਂ ਯੂਨੀਅਨ ਨੁਮਾਇੰਦਿਆਂ ਵੱਲੋਂ ਹੜਤਾਲ ਮੁਲਤਵੀ

ਕੇਂਦਰ ਸਰਕਾਰ ਵੱਲੋਂ ਵਕਫ਼ ਸੋਧ ਬਿੱਲ ਘੱਟਗਿਣਤੀਆਂ ਦੇ ਮਾਮਲਿਆਂ ’ਚ ਦਖ਼ਲਅੰਦਾਜ਼ੀ- ਸ਼੍ਰੋਮਣੀ ਕਮੇਟੀ

ਪੰਜਾਬ ਦੀ ਪੁਰਾਤਨ ਸ਼ਾਨ ਬਹਾਲੀ ਲਈ ਅਣਥੱਕ ਮਿਹਨਤ ਕਰ ਰਹੇ ਹਾਂ: ਮੁੱਖ ਮੰਤਰੀ

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪੰਜਾਬ ‘ਚ ਈ.ਵੀ. ਬੱਸਾਂ ਚਲਾਉਣ ਅਤੇ ਈਕੋ ਸਿਸਟਮ ਨੂੰ ਪ੍ਰਮੋਟ ਕਰਨ ‘ਤੇ ਜ਼ੋਰ

ਅਪਰਾਧ ਨਾਲ ਨਜਿੱਠਣ ਲਈ ਪੰਜਾਬ ਪੁਲਿਸ ਨੂੰ ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਕੀਤਾ ਜਾ ਰਿਹਾ ਹੈ: ਮੁੱਖ ਮੰਤਰੀ

ਮੁੱਖ ਮੰਤਰੀ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ਰੇਤਾ ਤੇ ਬਜਰੀ ਦੀਆਂ ਕੀਮਤਾਂ ਹੋਰ ਘਟਾਉਣ ਲਈ ਰਾਹ ਪੱਧਰਾ

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਅਤੇ ਦਿਵਿਆਂਗਜਨਾਂ ਦੀ ਭਲਾਈ ਲਈ 9.14 ਕਰੋੜ ਰੁਪਏ ਦੀ ਕਰਜਾ ਰਾਸ਼ੀ ਕੀਤੀ ਜਾਰੀ- ਡਾ. ਬਲਜੀਤ ਕੌਰ

ਮੀਤ ਹੇਅਰ ਨੇ ਆੜ੍ਹਤੀਆਂ ਦਾ ਕਮਿਸ਼ਨ ਮੁੜ ਤੋਂ ਐਮ.ਐਸ.ਪੀ. ਦਾ ਢਾਈ ਫੀਸਦੀ ਨਿਰਧਾਰਤ ਕਰਨ ਦੀ ਰੱਖੀ ਮੰਗ

ਪੰਜਾਬ ਆਬਕਾਰੀ ਵਿਭਾਗ ਵੱਲੋਂ ਵਿੱਤੀ ਸਾਲ 2025-26 ਲਈ ਆਬਕਾਰੀ ਸਮੂਹਾਂ ਦੀ ਨਿਲਾਮੀ 9,878 ਕਰੋੜ ਰੁਪਏ ਦੀ ਪ੍ਰਾਪਤੀ: ਹਰਪਾਲ ਸਿੰਘ ਚੀਮਾ

ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਪ੍ਰਬੰਧਕ ਕਮੇਟੀ ਦਾ ਸਲਾਨਾ ਬਜਟ 16 ਕਰੋੜ 20 ਲੱਖ ਰੁਪਏ ਦਾ ਪਾਸ