ਪੰਜਾਬ

ਸ਼੍ਰੋਮਣੀ ਅਕਾਲੀ ਦਲ ਨੇ 26 ਲੱਖ ਮੈਂਬਰ ਭਰਤੀ ਕੀਤੇ, ਜ਼ਿਲ੍ਹਾ ਪ੍ਰਧਾਨਾਂ ਤੇ ਸੂਬਾ ਡੈਲੀਗੇਟਾਂ ਦੀ ਚੋਣ 2 ਤੋਂ 6 ਅਪ੍ਰੈਲ ਤੱਕ

ਕੌਮੀ ਮਾਰਗ ਬਿਊਰੋ | April 01, 2025 07:37 PM

ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਨੇ ਅੱਜ ਐਲਾਨ ਕੀਤਾ ਕਿ 26 ਲੱਖ ਲੋਕਾਂ ਨੇ ਪਾਰਟੀ ਦੇ ਮੈਂਬਰਾਂ ਵਜੋਂ ਰਜਿਸਟਰੇਸ਼ਨ ਕਰਵਾਈ ਹੈ ਤੇ ਪਾਰਟੀ ਨੇ ਐਲਾਨ ਕੀਤਾ ਕਿ ਜ਼ਿਲ੍ਹਾ ਤੇ ਸੂਬਾ ਡੈਲੀਗੇਟਾਂ ਦੀ ਚੋਣ 2 ਤੋਂ 6 ਅਪ੍ਰੈਲ ਤੱਕ ਕੀਤੀ ਜਾਵੇਗੀ।

ਇਥੇ ਪਾਰਟੀ ਦੇ ਚੋਣ ਆਬਜ਼ਰਵਰਾਂ ਦੀ ਮੀਟਿੰਗ ਜਿਸਦੀ ਪ੍ਰਧਾਨ ਪਾਰਟੀ ਦੇ ਕਾਰਜਕਾਰੀ ਪ੍ਰਧਾਨ  ਬਲਵਿੰਦਰ ਸਿੰਘ ਭੂੰਦੜ ਨੇ ਕੀਤੀ, ਵਿਚ ਭਰਤੀ ਮੁਹਿੰਮ ਦੇ ਸੰਪੂਰਨ ਹੋਣ ’ਤੇ ਤਸੱਲੀ ਪ੍ਰਗਟ ਕੀਤੀ ਗਈ। ਇਹ ਵੀ ਫੈਸਲਾ ਲਿਆ ਗਿਆ ਕਿ ਜ਼ਿਲ੍ਹਾ ਤੇ ਸੂਬਾ ਡੈਲੀਗੇਟਾਂ ਦੇ ਨਾਲ-ਨਾਲ ਸਰਕਲ ਡੈਲੀਗੇਟਾਂ ਦੇ ਸਨਮਾਨ ਵਾਸਤੇ ਆਬਜ਼ਰਵਰਾਂ ਦੀ ਤਾਇਨਾਤੀ ਕੀਤੀ ਜਾਵੇ।

ਮੀਟਿੰਗ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਆਪ ਸਰਕਾਰ 26 ਜਨਵਰੀ ਨੂੰ ਅੰਮ੍ਰਿਤਸਰ ਵਿਚ ਬਾਬਾ ਸਾਹਿਬ ਡਾ. ਬੀ ਆਰ ਅੰਬੇਡਕਰ ਦੇ ਬੁੱਤ ਦੇ ਅਪਮਾਨ ਦੇ ਮਾਮਲੇ ਵਿਚ ਢੁਕਵੀਂ ਕਾਰਵਾਈ ਕਰਨ ਵਿਚ ਨਾਕਾਮ ਰਹੀ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਹਮੇਸ਼ਾ ਜ਼ੋਰ ਦੇ ਕੇ ਕਹਿੰਦਾ ਰਿਹਾ ਹੈ ਕਿ ਗੁੰਡਾਗਰਦੀ ਦੀਆਂ ਇਹ ਘਟਨਾਵਾਂ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਡੂੰਘੀ ਸਾਜ਼ਿਸ਼ ਹਨ। ਪਾਰਟੀ ਨੇ ਅਜਿਹੀ ਘਿਨੌਣੀ ਕਾਰਵਾਈ ਦੀ ਸਖ਼ਤ ਨਿਖੇਧੀ ਕੀਤੀ ਤੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਸ਼ਾਂਤੀ ਬਣਾਈ ਰੱਖਣ ਤੇ ਮੰਗ ਕੀਤੀ ਕਿ ਸਾਰੇ ਮਾਮਲੇ ਦੀ ਉਚ ਪੱਧਰੀ ਜਾਂਚ ਕਰਵਾਈ ਜਾਵੇ।
ਡਾ. ਚੀਮਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੇ ਸੁਰੱਖਿਆ ਕਵਰ ਨੂੰ ਬਦਲਾਖੋਰੀ ਕਾਰਵਾਈ ਵਜੋਂ ਵਾਪਸ ਲੈਣ ਦੀ ਵੀ ਨਿਖੇਧੀ ਕੀਤੀ। 

ਅਕਾਲੀ ਆਗੂ ਨੇ ਕਿਹਾ ਕਿ ਇਸੇ ਤਰੀਕੇ ਪਾਰਟੀ ਦੇ ਮੁੱਖ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਨੂੰ ਪੰਜਾਬ ਮੰਡੀ ਬੋਰਡ ਦੇ ਅਧਿਕਾਰੀ ਨੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਤੇ ਇਹ ਕੇਸ ਹਾਲੇ ਤੱਕ ਜਾਂਚ ਅਧੀਨ ਨਹੀਂ ਆਇਆ ਹਾਲਾਂਕਿ ਟੈਲੀਫੋਨ ਕਾਲ ਦੀ ਪੂਰੀ ਰਿਕਾਰਡਿੰਗ ਸੀਨੀਅਰ ਪੁਲਿਸ ਅਧਿਕਾਰੀਆਂ ਕੋਲ ਪੇਸ਼ ਕਰ ਦਿੱਤੀ ਗਈ ਹੈ।

ਡਾ. ਚੀਮਾ ਨੇ ਮੁਸਲਿਮ ਭਾਈਚਾਰੇ ਨਾਲ ਬਿਨਾਂ ਵਿਸਥਾਰਿਤ ਵਿਚਾਰ ਵਟਾਂਦਰਾ ਕੀਤਿਆਂ ਵਫਦ ਬੋਰਡ ਬਿੱਲ ਪੇਸ਼ ਕਰਨ ਦੀ ਵੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਬਿੱਲ ਰਾਹੀਂ ਸਰਕਾਰੀ ਕੰਟਰੋਲ ਵਿਚ ਵਾਧਾ ਕਰਨ ਵਾਸਤੇ ਵਕਫ ਬੋਰਡ ਵਿਚ ਮੈਂਬਰਾਂ ਦੀ ਗਿਣਤੀ ਵਧਾਉਣ ਦੀ ਤਜਵੀਜ਼ ਰੱਖੀ ਗਈ ਹੈ ਤੇ ਨਾਲ ਹੀ ਗੈਰ ਮੁਸਲਿਮ ਮੈਂਬਰਾਂ ਨੂੰ ਇਸ ਬੋਰਡ ਦਾ ਮੈਂਬਰ ਬਣਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਅਜਿਹਾ ਕਰਨਾ ਵਾਜਬ ਨਹੀਂ ਹੈ। ਉਹਨਾਂ ਕਿਹਾ ਕਿ ਪਹਿਲਾਂ ਅਕਾਲੀ ਦਲ ਨੇ ਵੀ ਤਖਤ ਸ੍ਰੀ ਹਜ਼ੂਰ ਸਾਹਿਬ ਤੇ ਸ੍ਰੀ ਪਟਨਾ ਸਾਹਿਬ ਕਮੇਟੀਆਂ ਵਿਚ ਸਰਕਾਰੀ ਉਮੀਦਵਾਰ ਨਾਮਜ਼ਦ ਕਰਨ ਦਾ ਵਿਰੋਧ ਕੀਤਾ ਸੀ

Have something to say? Post your comment

 

ਪੰਜਾਬ

ਪੰਜਾਬ ਪੁਲਿਸ ਨੇ ਅਕਾਲੀ ਆਗੂ ਦੀ ਸੁਰੱਖਿਆ ਵਾਪਸ ਲੈਣ ਦੀਆਂ ਰਿਪੋਰਟਾਂ ਦਾ ਕੀਤਾ ਖੰਡਨ

ਬਿਕਰਮ ਮਜੀਠੀਆ ਦੀ ਸੁਰੱਖਿਆ ਹਟਾਉਣ 'ਤੇ ਅਮਨ ਅਰੋੜਾ ਨੇ ਕਿਹਾ, 'ਪੁਲਿਸ ਦਾ ਫੈਸਲਾ ਸਹੀ ਹੈ'

ਛੀਨਾ ਨੇ ਮਜੀਠੀਆ ਦੀ ਸੁਰੱਖਿਆ ਹਟਾਏ ਜਾਣ ਵਾਲੇ ਫੈਸਲੇ ਦੀ ਕੀਤੀ ਆਲੋਚਨਾ

ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਨੇ ਯੂ.ਟੀ. ਦੇ ਮੁੱਖ ਸਕੱਤਰ ਨੂੰ ਆਪਣੀ ਚਿੱਤਰ ਕਲਾ ਕੀਤੀ ਪੇਸ਼

'ਆਪ' ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਪੰਨੂ ਨੂੰ ਦਿੱਤੀ ਚੁਣੌਤੀ, ਕਿਹਾ- ਜੇਕਰ ਹਿੰਮਤ ਹੈ ਤਾਂ ਉਹ ਖ਼ੁਦ ਆਵੇ ਪੰਜਾਬ

ਬਹੁਤ ਹੈਰਾਨੀ ਦੀ ਗੱਲ ਹੈ ਕਿ ਇਕ ਵਿਅਕਤੀ ਦੀ ਸੁਰੱਖਿਆ ਘਟਣ 'ਤੇ ਅਕਾਲੀ-ਭਾਜਪਾ-ਕਾਂਗਰਸ ਪਾਰਟੀਆਂ ਬੇਚੈਨ -ਚੀਮਾ

ਮੋਹਿੰਦਰ ਭਗਤ ਵੱਲੋਂ ਸੀਨੀਅਰ ਅਧਿਕਾਰੀਆਂ ਨੂੰ ਗੁਆਂਢੀ ਰਾਜਾਂ ਵਿੱਚ ਬਾਗਬਾਨੀ ਖੇਤਰ ਦਾ ਅਧਿਐਨ ਕਰਨ ਦੇ ਨਿਰਦੇਸ਼

ਡਰੱਗ ਮਨੀ ਨਾਲ ਬਣੇ ਹਰ ਇੱਕ ਨਸ਼ਾ ਤਸਕਰ ਦੀ ਹਵੇਲੀ 'ਤੇ ਚੱਲੇਗਾ ਬੁਲਡੋਜ਼ਰ- ਭਗਵੰਤ ਮਾਨ

ਪੰਜਾਬ ਦੇ ਬੱਚੇ ਸਾਡੇ ਆਪਣੇ ਹਨ, ਜਿਹੜਾ ਵੀ ਇਹਨਾਂ ਦੀ ਜ਼ਿੰਦਗੀ ਨਾਲ ਖਿਲਵਾੜ ਕਰੇਗਾ, ਉਸਨੂੰ ਬਖ਼ਸ਼ਾਂਗੇ ਨਹੀਂ- ਕੇਜਰੀਵਾਲ

ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਪਾਸਟਰ ਬਜਿੰਦਰ ਕੇਸ ਵਿੱਚ ਅਦਾਲਤ ਦੇ ਫੈਸਲੇ ਦਾ ਸਵਾਗਤ