ਪੰਜਾਬ

ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਪਾਸਟਰ ਬਜਿੰਦਰ ਕੇਸ ਵਿੱਚ ਅਦਾਲਤ ਦੇ ਫੈਸਲੇ ਦਾ ਸਵਾਗਤ

ਕੌਮੀ ਮਾਰਗ ਬਿਊਰੋ | April 01, 2025 09:12 PM

ਚੰਡੀਗੜ੍ਹ- ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਨੇ ਅਦਾਲਤ ਵੱਲੋਂ ਜ਼ੀਰਕਪੁਰ ਬਲਾਤਕਾਰ ਮਾਮਲੇ ਵਿੱਚ ਪਾਸਟਰ ਬਜਿੰਦਰ ਨੂੰ ਮੌਤ ਤੱਕ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ ਦੇ ਫੈਸਲੇ ਦਾ ਸਵਾਗਤ ਕਰਦਿਆਂ ਇਸ ਨੂੰ ਔਰਤਾਂ ਨੂੰ ਇਨਸਾਫ਼ ਦਿਵਾਉਣ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਦੱਸਿਆ ਹੈ।

ਇੱਕ ਪ੍ਰੈਸ ਬਿਆਨ ਰਾਹੀਂ ਚੇਅਰਪਰਸਨ ਨੇ ਕਿਹਾ ਕਿ ਇਹ ਫੈਸਲਾ ਇਹ ਸੰਦੇਸ਼ ਦਿੰਦਾ ਹੈ ਕਿ ਔਰਤਾਂ ਵਿਰੁੱਧ ਅਪਰਾਧਾਂ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਕਾਨੂੰਨ ਰਾਹੀਂ ਨਿਆਂ ਨੂੰ ਯਕੀਨੀ ਬਣਾਇਆ ਜਾਵੇਗਾ। ਕਮਿਸ਼ਨ ਵੱਲੋਂ ਪਹਿਲਾਂ ਇਸ ਮਾਮਲੇ ਦਾ ਸਖ਼ਤ ਨੋਟਿਸ ਲਿਆ ਗਿਆ ਸੀ।

ਸ੍ਰੀਮਤੀ ਗਿੱਲ ਨੇ ਪੰਜਾਬ ਵਿੱਚ ਇਸ ਤਰ੍ਹਾਂ ਦੇ ਅਪਰਾਧਾਂ ਦੇ ਪੀੜਤਾਂ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੰਦਿਆਂ ਅੱਗੇ ਆਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ, “ਪੰਜਾਬ ਰਾਜ ਮਹਿਲਾ ਕਮਿਸ਼ਨ ਜਿਨਸੀ ਸ਼ੋਸ਼ਣ ਦੇ ਪੀੜਤਾਂ ਨੂੰ ਹਰ ਲੋੜੀਂਦੀ ਕਾਨੂੰਨੀ, ਭਾਵਨਾਤਮਕ ਅਤੇ ਪੁਨਰਵਾਸ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ ਹੈ। ਜੇਕਰ ਤੁਹਾਨੂੰ ਜਾਂ ਤੁਹਾਡੇ ਕਿਸੇ ਜਾਣਕਾਰ ਨੂੰ ਮਦਦ ਦੀ ਲੋੜ ਹੈ, ਤਾਂ ਕਿਰਪਾ ਕਰਕੇ ਸਾਡੇ ਨਾਲ ਸੰਪਰਕ ਕਰੋ। ਔਰਤਾਂ ਲਈ ਨਿਆਂ ਅਤੇ ਸੁਰੱਖਿਆ ਸਾਡੀ ਪ੍ਰਮੁੱਖ ਤਰਜੀਹ ਹੈ।"

Have something to say? Post your comment

 

ਪੰਜਾਬ

ਪੰਜਾਬ ਪੁਲਿਸ ਨੇ ਅਕਾਲੀ ਆਗੂ ਦੀ ਸੁਰੱਖਿਆ ਵਾਪਸ ਲੈਣ ਦੀਆਂ ਰਿਪੋਰਟਾਂ ਦਾ ਕੀਤਾ ਖੰਡਨ

ਬਿਕਰਮ ਮਜੀਠੀਆ ਦੀ ਸੁਰੱਖਿਆ ਹਟਾਉਣ 'ਤੇ ਅਮਨ ਅਰੋੜਾ ਨੇ ਕਿਹਾ, 'ਪੁਲਿਸ ਦਾ ਫੈਸਲਾ ਸਹੀ ਹੈ'

ਛੀਨਾ ਨੇ ਮਜੀਠੀਆ ਦੀ ਸੁਰੱਖਿਆ ਹਟਾਏ ਜਾਣ ਵਾਲੇ ਫੈਸਲੇ ਦੀ ਕੀਤੀ ਆਲੋਚਨਾ

ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਨੇ ਯੂ.ਟੀ. ਦੇ ਮੁੱਖ ਸਕੱਤਰ ਨੂੰ ਆਪਣੀ ਚਿੱਤਰ ਕਲਾ ਕੀਤੀ ਪੇਸ਼

'ਆਪ' ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਪੰਨੂ ਨੂੰ ਦਿੱਤੀ ਚੁਣੌਤੀ, ਕਿਹਾ- ਜੇਕਰ ਹਿੰਮਤ ਹੈ ਤਾਂ ਉਹ ਖ਼ੁਦ ਆਵੇ ਪੰਜਾਬ

ਬਹੁਤ ਹੈਰਾਨੀ ਦੀ ਗੱਲ ਹੈ ਕਿ ਇਕ ਵਿਅਕਤੀ ਦੀ ਸੁਰੱਖਿਆ ਘਟਣ 'ਤੇ ਅਕਾਲੀ-ਭਾਜਪਾ-ਕਾਂਗਰਸ ਪਾਰਟੀਆਂ ਬੇਚੈਨ -ਚੀਮਾ

ਮੋਹਿੰਦਰ ਭਗਤ ਵੱਲੋਂ ਸੀਨੀਅਰ ਅਧਿਕਾਰੀਆਂ ਨੂੰ ਗੁਆਂਢੀ ਰਾਜਾਂ ਵਿੱਚ ਬਾਗਬਾਨੀ ਖੇਤਰ ਦਾ ਅਧਿਐਨ ਕਰਨ ਦੇ ਨਿਰਦੇਸ਼

ਡਰੱਗ ਮਨੀ ਨਾਲ ਬਣੇ ਹਰ ਇੱਕ ਨਸ਼ਾ ਤਸਕਰ ਦੀ ਹਵੇਲੀ 'ਤੇ ਚੱਲੇਗਾ ਬੁਲਡੋਜ਼ਰ- ਭਗਵੰਤ ਮਾਨ

ਪੰਜਾਬ ਦੇ ਬੱਚੇ ਸਾਡੇ ਆਪਣੇ ਹਨ, ਜਿਹੜਾ ਵੀ ਇਹਨਾਂ ਦੀ ਜ਼ਿੰਦਗੀ ਨਾਲ ਖਿਲਵਾੜ ਕਰੇਗਾ, ਉਸਨੂੰ ਬਖ਼ਸ਼ਾਂਗੇ ਨਹੀਂ- ਕੇਜਰੀਵਾਲ

ਪੰਜਾਬ ਮਹਿਲਾ ਕਮਿਸ਼ਨ ਨੇ ਪਟਿਆਲਾ ਵਿਖੇ ਹੋਏ ਘਿਨੌਣੇ ਅਪਰਾਧ ਦੀ ਸਖ਼ਤ ਨਿੰਦਿਆ ਕੀਤੀ