ਪੰਜਾਬ

ਮੋਹਿੰਦਰ ਭਗਤ ਵੱਲੋਂ ਸੀਨੀਅਰ ਅਧਿਕਾਰੀਆਂ ਨੂੰ ਗੁਆਂਢੀ ਰਾਜਾਂ ਵਿੱਚ ਬਾਗਬਾਨੀ ਖੇਤਰ ਦਾ ਅਧਿਐਨ ਕਰਨ ਦੇ ਨਿਰਦੇਸ਼

ਕੌਮੀ ਮਾਰਗ ਬਿਊਰੋ | April 02, 2025 08:53 PM

ਚੰਡੀਗੜ੍ਹ- ਪੰਜਾਬ ਦੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਮੰਗਲਵਾਰ ਨੂੰ ਸੀਨੀਅਰ ਅਧਿਕਾਰੀਆਂ ਨੂੰ ਗੁਆਂਢੀ ਸੂਬਿਆਂ ਵਿੱਚ ਬਾਗਬਾਨੀ ਖੇਤਰ ਦਾ ਅਧਿਐਨ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਪੰਜਾਬ ਵਿੱਚ ਬਾਗਬਾਨੀ ਨੂੰ ਹੋਰ ਬਿਹਰਤ ਢੰਗ ਨਾਲ ਪ੍ਰਫੁੱਲਿਤ ਕਰਨ ਲਈ ਵਧੀਆ ਤੋਂ ਵਧੀਆ ਅਭਿਆਸ ਅਪਣਾਏ ਜਾ ਸਕਣ। ਉਹ ਚੰਡੀਗੜ੍ਹ ਵਿੱਚ ਬਾਗਬਾਨੀ ਵਿਭਾਗ ਵੱਲੋਂ ਕਿਸਾਨਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਯੋਜਨਾਵਾਂ ਦਾ ਜਾਇਜ਼ਾ ਲੈਣ ਲਈ ਕੀਤੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।

ਮੀਟਿੰਗ ਦੌਰਾਨ, ਬਾਗਬਾਨੀ ਵਿਭਾਗ ਦੇ ਸਕੱਤਰ ਮੁਹੰਮਦ ਤਇਆਬ ਅਤੇ ਡਾਇਰੈਕਟਰ ਸ਼ੈਲੇਂਦਰ ਕੌਰ ਨੇ ਮੰਤਰੀ ਨੂੰ ਵੱਖ-ਵੱਖ ਯੋਜਨਾਵਾਂ ਤਹਿਤ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਬਸਿਡੀਆਂ ਅਤੇ ਪ੍ਰੋਤਸਾਹਨਾਂ ਤੋਂ ਜਾਣੂ ਕਰਵਾਇਆ। ਸ੍ਰੀ ਭਗਤ ਨੇ ਇਨ੍ਹਾਂ ਪਹਿਲਕਦਮੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੀ ਜ਼ਰੂਰਤ ’ਤੇ ਜ਼ੋਰ ਦਿੱਤਾ ਤਾਂ ਜੋ ਇਨ੍ਹਾਂ ਦੇ ਘੇਰੇ ਨੂੰ ਹੋਰ ਵਧਾਇਆ ਜਾ ਸਕੇ।

ਮੰਤਰੀ ਨੇ ਪੰਚਾਇਤੀ ਜ਼ਮੀਨਾਂ ’ਤੇ ਫ਼ਲਦਾਰ ਰੁੱਖ ਲਗਾਉਣ ’ਤੇ ਵੀ ਵਿਚਾਰ -ਚਰਚਾ ਕੀਤੀ। ਉਨ੍ਹਾਂ ਬਾਗ਼ਬਾਨੀ ਨੂੰ ਹੋਰ ਉਤਸ਼ਾਹਿਤ ਕਰਨ ਦੀ ਮਹੱਤਤਾ ’ਤੇ ਜ਼ੋਰ ਦਿੱਤਾ ਤਾਂ ਜੋ ਹਰਿਆਲੀ ਵਧੇ ਅਤੇ ਕਿਸਾਨਾਂ ਦੀ ਵਾਧੂ ਆਮਦਨ ਵਿੱਚ ਵਾਧਾ ਹੋ ਸਕੇ । ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਅਜਿਹੇ ਯਤਨ ਨਾ ਸਿਰਫ਼ ਕਿਸਾਨਾਂ ਨੂੰ ਆਰਥਿਕ ਤੌਰ ’ਤੇ ਲਾਭ ਪਹੁੰਚਾਉਣਗੇ ਬਲਕਿ ਵਾਤਾਵਰਣ ਸਥਿਰਤਾ ਵਿੱਚ ਵੀ ਯੋਗਦਾਨ ਪਾਉਣਗੇ। ਮੀਟਿੰਗ ਵਿੱਚ, ਵਧੀਕ ਡਾਇਰੈਕਟਰ ਪੇਂਡੂ ਵਿਕਾਸ ਸੰਦੀਪ ਸਿੰਘ ਨੇ ਇਨ੍ਹਾਂ ਪਹਿਲਕਦਮੀਆਂ ਲਈ ਪੰਚਾਇਤੀ ਜ਼ਮੀਨਾਂ ਦੀ ਉਪਲਬਧਤਾ ਅਤੇ ਵਰਤੋਂ ਬਾਰੇ ਵੇਰਵੇ ਸਾਂਝੇ ਕੀਤੇ। ਮੀਟਿੰਗ ਵਿੱਚ ਡਿਪਟੀ ਡਾਇਰੈਕਟਰ ਹਰਮੇਲ ਸਿੰਘ ਵੀ ਮੌਜੂਦ ਰਹੇ।

ਅਧਿਕਾਰੀਆਂ ਵੱਲੋਂ ਉਨ੍ਹਾ ਦੇ ਕੰਮ ਪ੍ਰਤੀ ਸਮਰਪਣ ਨੂੰ ਮਾਨਤਾ ਦਿੰਦੇ ਹੋਏ ਸ੍ਰੀ ਭਗਤ ਨੇ ਬਾਗ਼ਬਾਨੀ ਸਕੀਮਾਂ ਨੂੰ ਲਾਗੂ ਕਰਨ ਵਿੱਚ ਸ਼ਾਨਦਾਰ ਕੰਮ ਕਰਨ ਲਈ ਵਿਭਾਗ ਦੇ ਕਈ ਕਰਮਚਾਰੀਆਂ ਨੂੰ ਸਨਮਾਨਿਤ ਵੀ ਕੀਤਾ। ਇਨ੍ਹਾਂ ਸਨਮਾਨਿਤ ਕੀਤੇ ਜਾਣ ਵਾਲਿਆਂ ਵਿੱਚ ਐਚ.ਡੀ.ਓ. ਬਲਵਿੰਦਰਜੀਤ ਕੌਰ, ਏ.ਸੀ.ਐਫ.ਏ. ਗੁਰਪ੍ਰੀਤ ਕੌਰ, ਸੀਨੀਅਰ ਸਹਾਇਕ ਸੁਮੀਤ ਕਪੂਰ ਅਤੇ ਰਾਜਿੰਦਰ ਕੁਮਾਰ, ਸਟੈਨੋ ਨਵਜੀਤ ਕੁਮਾਰ, ਕਲਰਕ ਹਰਪ੍ਰੀਤ ਸਿੰਘ ਰੁਪਿੰਦਰਜੀਤ ਸਿੰਘ ਅਤੇ ਹੋਰ ਸਟਾਫ ਮਹਾਦੇਵ ਗੁਪਤਾ ਤੇ ਤੁਲਾ ਰਾਮ ਸ਼ਾਮਲ ਸਨ।

ਇਸ ਮੌਕੇ ਮੰਤਰੀ ਨੇ ਵਿਕਾਸਸ਼ੀਲ ਨੀਤੀਆਂ ਅਤੇ ਨਵੀਆਂ ਪਹਿਲਕਦਮੀਆਂ ਰਾਹੀਂ ਪੰਜਾਬ ਦੇ ਬਾਗਬਾਨੀ ਖੇਤਰ ਨੂੰ ਮਜ਼ਬੂਤ ਕਰਨ ਲਈ ਸਰਕਾਰ ਦੀ ਵਚਨਬੱਧਤਾ ਨੂੰ ਵੀ ਦੁਹਰਾਇਆ।

 

Have something to say? Post your comment

 

ਪੰਜਾਬ

ਅਪਰਾਧ ਨਾਲ ਨਜਿੱਠਣ ਲਈ ਪੰਜਾਬ ਪੁਲਿਸ ਨੂੰ ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਕੀਤਾ ਜਾ ਰਿਹਾ ਹੈ: ਮੁੱਖ ਮੰਤਰੀ

ਮੁੱਖ ਮੰਤਰੀ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ਰੇਤਾ ਤੇ ਬਜਰੀ ਦੀਆਂ ਕੀਮਤਾਂ ਹੋਰ ਘਟਾਉਣ ਲਈ ਰਾਹ ਪੱਧਰਾ

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਅਤੇ ਦਿਵਿਆਂਗਜਨਾਂ ਦੀ ਭਲਾਈ ਲਈ 9.14 ਕਰੋੜ ਰੁਪਏ ਦੀ ਕਰਜਾ ਰਾਸ਼ੀ ਕੀਤੀ ਜਾਰੀ- ਡਾ. ਬਲਜੀਤ ਕੌਰ

ਮੀਤ ਹੇਅਰ ਨੇ ਆੜ੍ਹਤੀਆਂ ਦਾ ਕਮਿਸ਼ਨ ਮੁੜ ਤੋਂ ਐਮ.ਐਸ.ਪੀ. ਦਾ ਢਾਈ ਫੀਸਦੀ ਨਿਰਧਾਰਤ ਕਰਨ ਦੀ ਰੱਖੀ ਮੰਗ

ਪੰਜਾਬ ਆਬਕਾਰੀ ਵਿਭਾਗ ਵੱਲੋਂ ਵਿੱਤੀ ਸਾਲ 2025-26 ਲਈ ਆਬਕਾਰੀ ਸਮੂਹਾਂ ਦੀ ਨਿਲਾਮੀ 9,878 ਕਰੋੜ ਰੁਪਏ ਦੀ ਪ੍ਰਾਪਤੀ: ਹਰਪਾਲ ਸਿੰਘ ਚੀਮਾ

ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਪ੍ਰਬੰਧਕ ਕਮੇਟੀ ਦਾ ਸਲਾਨਾ ਬਜਟ 16 ਕਰੋੜ 20 ਲੱਖ ਰੁਪਏ ਦਾ ਪਾਸ

ਪੰਜਾਬ ਪੁਲਿਸ ਨੇ ਅਕਾਲੀ ਆਗੂ ਦੀ ਸੁਰੱਖਿਆ ਵਾਪਸ ਲੈਣ ਦੀਆਂ ਰਿਪੋਰਟਾਂ ਦਾ ਕੀਤਾ ਖੰਡਨ

ਬਿਕਰਮ ਮਜੀਠੀਆ ਦੀ ਸੁਰੱਖਿਆ ਹਟਾਉਣ 'ਤੇ ਅਮਨ ਅਰੋੜਾ ਨੇ ਕਿਹਾ, 'ਪੁਲਿਸ ਦਾ ਫੈਸਲਾ ਸਹੀ ਹੈ'

ਛੀਨਾ ਨੇ ਮਜੀਠੀਆ ਦੀ ਸੁਰੱਖਿਆ ਹਟਾਏ ਜਾਣ ਵਾਲੇ ਫੈਸਲੇ ਦੀ ਕੀਤੀ ਆਲੋਚਨਾ

ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਨੇ ਯੂ.ਟੀ. ਦੇ ਮੁੱਖ ਸਕੱਤਰ ਨੂੰ ਆਪਣੀ ਚਿੱਤਰ ਕਲਾ ਕੀਤੀ ਪੇਸ਼