ਪੰਜਾਬ

ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਨੇ ਯੂ.ਟੀ. ਦੇ ਮੁੱਖ ਸਕੱਤਰ ਨੂੰ ਆਪਣੀ ਚਿੱਤਰ ਕਲਾ ਕੀਤੀ ਪੇਸ਼

ਕੌਮੀ ਮਾਰਗ ਬਿਊਰੋ | April 02, 2025 08:55 PM


ਚੰਡੀਗੜ੍ਹ- ਪੰਜਾਬ ਰਾਜ ਸੂਚਨਾ ਕਮਿਸ਼ਨਰ ਸ੍ਰੀ ਹਰਪ੍ਰੀਤ ਸੰਧੂ ਨੇ ਅੱਜ ਯੂ.ਟੀ. ਸਕੱਤਰੇਤ ਵਿਖੇ ਮੁੱਖ ਸਕੱਤਰ ਯੂ.ਟੀ. ਚੰਡੀਗੜ੍ਹ ਸ੍ਰੀ ਰਾਜੀਵ ਵਰਮਾ ਨੂੰ ਆਪਣੀ ਕਲਾਕ੍ਰਿਤੀ ਪੇਸ਼ ਕੀਤੀ।

ਸ. ਹਰਪ੍ਰੀਤ ਸੰਧੂ ਵੱਲੋਂ ਤਿਆਰ ਕੀਤੀ ਇਸ ਚਿੱਤਰ ਕਲਾ "ਮੋਰ ਦੀ ਸ਼ਾਨ - ਭਾਰਤ ਦੀ ਸ਼ਾਨ" ਨੇ ਭਾਰਤ ਦੀ ਅਮੀਰ ਸੱਭਿਆਚਾਰਕ ਵਿਰਾਸਤ ਅਤੇ ਕੁਦਰਤੀ ਸ਼ਾਨ ਨੂੰ ਵਿਲੱਖਣ ਢੰਗ ਨਾਲ ਪੇਸ਼ ਕੀਤਾ ਹੈ। ਇਹ ਕਲਾਕ੍ਰਿਤੀ ਭਾਰਤ ਦੇ ਰਾਸ਼ਟਰੀ ਪੰਛੀ ਦੀ ਮਹੱਤਤਾ 'ਤੇ ਜ਼ੋਰ ਦੇਣ ਅਤੇ ਮਨੁੱਖ ਤੇ ਕੁਦਰਤ ਦਰਮਿਆਨ ਅੰਦਰੂਨੀ ਬੰਧਨ ਨੂੰ ਹੋਰ ਮਜ਼ਬੂਤ ਕਰਨ ਲਈ ਇੱਕ ਰਚਨਾਤਮਕ ਯਤਨ ਵਜੋਂ ਕੰਮ ਕਰਦੀ ਹੈ।

ਇਸ ਦਾ ਉਦੇਸ਼ ਰਾਸ਼ਟਰ ਦੇ ਵੱਖ-ਵੱਖ ਰਾਜਾਂ-ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦਰਮਿਆਨ ਸੱਭਿਆਚਾਰਕ ਅਦਾਨ-ਪ੍ਰਦਾਨ ਨੂੰ ਉਤਸ਼ਾਹਿਤ ਕਰਨਾ ਹੈ, ਜੋ ਕਿ ਭਾਰਤ ਦੀ ਵਿਭਿੰਨ ਕਲਾਵਾਂ ਨੂੰ ਜੋੜਨ ਵਾਲੀ ਕੁਦਰਤੀ ਵਿਰਾਸਤ ਨੂੰ ਸੁਰੱਖਿਅਤ ਰੱਖਣ ਦੀ ਸਮੂਹਿਕ ਜ਼ਿੰਮੇਵਾਰੀ ਨੂੰ ਦਰਸਾਉਂਦਾ ਹੈ।

ਇਸ ਮੌਕੇ ਸ੍ਰੀ ਰਾਜੀਵ ਵਰਮਾ ਨੇ ਹਰਪ੍ਰੀਤ ਸੰਧੂ ਦੇ ਕਲਾਤਮਕ ਯੋਗਦਾਨ ਨੂੰ ਮਾਨਤਾ ਦਿੱਤੀ ਅਤੇ ਇਸ ਕੰਮ ਨੂੰ ਭਾਰਤ ਦੇ ਵਾਤਾਵਰਣ ਅਤੇ ਸੱਭਿਆਚਾਰਕ ਵਿਰਾਸਤ ਦੀ ਚਿੱਤਰਰੇਖੀ ਪ੍ਰਤੀਨਿਧਤਾ ਦੱਸਿਆ। ਉਨ੍ਹਾਂ ਨੇ ਵਾਤਾਵਰਣ ਪ੍ਰਤੀ ਚੇਤਨਾ ਅਤੇ ਰਾਸ਼ਟਰੀ ਧਰੋਹਰਾਂ ਦੀ ਕਦਰ ਕਰਨ ਦੀ ਭਾਵਨਾ ਪੈਦਾ ਕਰਨ ਲਈ ਅਜਿਹੀਆਂ ਪਹਿਲਕਦਮੀਆਂ ਦੀ ਸਾਰਥਕਤਾ 'ਤੇ ਜ਼ੋਰ ਦਿੱਤਾ।

ਇਸ ਮੌਕੇ ਪੰਜਾਬ ਦੇ ਰਾਜ ਸੂਚਨਾ ਕਮਿਸ਼ਨਰ ਸ੍ਰੀ ਸੰਦੀਪ ਐਸ ਧਾਲੀਵਾਲ ਅਤੇ ਸ੍ਰੀਮਤੀ ਪੂਜਾ ਗੁਪਤਾ ਵੀ ਹਾਜ਼ਰ ਸਨ।

 

Have something to say? Post your comment

 

ਪੰਜਾਬ

ਲਾਲਜੀਤ ਸਿੰਘ ਭੁੱਲਰ ਦੇ ਭਰੋਸੇ ਮਗਰੋਂ ਯੂਨੀਅਨ ਨੁਮਾਇੰਦਿਆਂ ਵੱਲੋਂ ਹੜਤਾਲ ਮੁਲਤਵੀ

ਕੇਂਦਰ ਸਰਕਾਰ ਵੱਲੋਂ ਵਕਫ਼ ਸੋਧ ਬਿੱਲ ਘੱਟਗਿਣਤੀਆਂ ਦੇ ਮਾਮਲਿਆਂ ’ਚ ਦਖ਼ਲਅੰਦਾਜ਼ੀ- ਸ਼੍ਰੋਮਣੀ ਕਮੇਟੀ

ਪੰਜਾਬ ਦੀ ਪੁਰਾਤਨ ਸ਼ਾਨ ਬਹਾਲੀ ਲਈ ਅਣਥੱਕ ਮਿਹਨਤ ਕਰ ਰਹੇ ਹਾਂ: ਮੁੱਖ ਮੰਤਰੀ

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪੰਜਾਬ ‘ਚ ਈ.ਵੀ. ਬੱਸਾਂ ਚਲਾਉਣ ਅਤੇ ਈਕੋ ਸਿਸਟਮ ਨੂੰ ਪ੍ਰਮੋਟ ਕਰਨ ‘ਤੇ ਜ਼ੋਰ

ਅਪਰਾਧ ਨਾਲ ਨਜਿੱਠਣ ਲਈ ਪੰਜਾਬ ਪੁਲਿਸ ਨੂੰ ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਕੀਤਾ ਜਾ ਰਿਹਾ ਹੈ: ਮੁੱਖ ਮੰਤਰੀ

ਮੁੱਖ ਮੰਤਰੀ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ਰੇਤਾ ਤੇ ਬਜਰੀ ਦੀਆਂ ਕੀਮਤਾਂ ਹੋਰ ਘਟਾਉਣ ਲਈ ਰਾਹ ਪੱਧਰਾ

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਅਤੇ ਦਿਵਿਆਂਗਜਨਾਂ ਦੀ ਭਲਾਈ ਲਈ 9.14 ਕਰੋੜ ਰੁਪਏ ਦੀ ਕਰਜਾ ਰਾਸ਼ੀ ਕੀਤੀ ਜਾਰੀ- ਡਾ. ਬਲਜੀਤ ਕੌਰ

ਮੀਤ ਹੇਅਰ ਨੇ ਆੜ੍ਹਤੀਆਂ ਦਾ ਕਮਿਸ਼ਨ ਮੁੜ ਤੋਂ ਐਮ.ਐਸ.ਪੀ. ਦਾ ਢਾਈ ਫੀਸਦੀ ਨਿਰਧਾਰਤ ਕਰਨ ਦੀ ਰੱਖੀ ਮੰਗ

ਪੰਜਾਬ ਆਬਕਾਰੀ ਵਿਭਾਗ ਵੱਲੋਂ ਵਿੱਤੀ ਸਾਲ 2025-26 ਲਈ ਆਬਕਾਰੀ ਸਮੂਹਾਂ ਦੀ ਨਿਲਾਮੀ 9,878 ਕਰੋੜ ਰੁਪਏ ਦੀ ਪ੍ਰਾਪਤੀ: ਹਰਪਾਲ ਸਿੰਘ ਚੀਮਾ

ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਪ੍ਰਬੰਧਕ ਕਮੇਟੀ ਦਾ ਸਲਾਨਾ ਬਜਟ 16 ਕਰੋੜ 20 ਲੱਖ ਰੁਪਏ ਦਾ ਪਾਸ