ਪੰਜਾਬ

ਛੀਨਾ ਨੇ ਮਜੀਠੀਆ ਦੀ ਸੁਰੱਖਿਆ ਹਟਾਏ ਜਾਣ ਵਾਲੇ ਫੈਸਲੇ ਦੀ ਕੀਤੀ ਆਲੋਚਨਾ

ਕੌਮੀ ਮਾਰਗ ਬਿਊਰੋ | April 02, 2025 08:30 PM

ਅੰਮ੍ਰਿਤਸਰ- ਭਾਜਪਾ ਦੇ ਆਗੂ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਪੰਜਾਬ ਦੇ ਮੁੱਖ ਮੰਤਰ ਸ: ਭਗਵੰਤ ਸਿੰਘ ਮਾਨ ਵੱਲੋਂ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਦੀ ਜੈਡ ਪਲੱਸ ਸੁਰੱਖਿਆ ਨੂੰ ਵਾਪਸ ਲਏ ਜਾਣ ’ਤੇ ਨਿਖੇਧੀ ਕੀਤੀ  
ਸ: ਛੀਨਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦਾ ਅਜਿਹਾ ਹੀ ਇਕ ਫੈਸਲਾ ਅੱਜ ਤੋਂ ਕਰੀਬ 2 ਸਾਲ ਪਹਿਲਾਂ ਮਸ਼ਹੂਰ ਪੰਜਾਬੀ ਗਾਇਕ ਤੇ ਅਦਾਕਾਰ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਹਟਾਏ ਜਾਣ ਲਿਆ ਗਿਆ ਸੀ।ਜਿਸ ਦੇ ਅਗਲੇ 2 ਦਿਨਾਂ ਦੇ ਅੰਦਰ ਹੀ ਗੈਂਗਸਟਰਾਂ ਵੱਲੋਂ ਮੂਸੇਵਾਲਾ ਦੀ ਹੱਤਿਆ ਕਰ ਦਿੱਤੀ ਗਈ ਸੀ। ਇਸ ਮੌਕੇ ਸ: ਛੀਨਾ ਨੇ ਕੇਂਦਰ ਸਰਕਾਰ ਨੂੰ ਰਾਜਨੀਤਿਕ ਤੇ ਹੋਰ ਪ੍ਰਸਿੱਧ ਸਖਸ਼ੀਅਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਦਖਲ ਦੇਣ ਦੀ ਵੀ ਸਿਫਾਰਸ਼ ਕੀਤੀ।
ਸ: ਛੀਨਾ ਨੇ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ’ਤੇ ਖਤਰਨਾਕ ਰਾਜਨੀਤਿਕ ਸਾਜਿਸ਼ਾਂ ਵਰਤਣ ਦਾ ਦੋਸ਼ ।ਉਨ੍ਹਾਂ ਕਿਹਾ ਕਿ ਪਹਿਲਾ ਹੀ ਪੰਜਾਬ ’ਚ ਕਾਨੂੰਨੀ ਵਿਵਸਥਾ ਡਗਮਗਾ ਚੁੱਕੀ ਹੈ।ਅਪਰਾਧ ਆਪਣੀ ਚਰਮਸੀਮਾ ’ਤੇ ਹਨ ਅਤੇ ਇਸ ਸਮੇਂ ਨਾਮਵਰ ਸਖਸ਼ੀਅਤਾਂ ਦੀ ਸੁਰੱਖਿਆ ਨੂੰ ਹਟਾਏ ਜਾਣਾ ਬਹੁਤ ਮੰਦਭਾਗੀ ਕਾਰਵਾਈ ਹੈ।ਉਨ੍ਹਾਂ ਸਰਕਾਰ ਨੂੰ ਅਪੀਲ ਕਰਦਿਆਂ ਤੁਰੰਤ ਇਸ ਫੈਸਲੇ ਨੂੰ ਵਾਪਸ ਲੈਣ ਦੀ ਗੁਜਾਰਿਸ਼ ਕੀਤੀ।

Have something to say? Post your comment

 

ਪੰਜਾਬ

ਲਾਲਜੀਤ ਸਿੰਘ ਭੁੱਲਰ ਦੇ ਭਰੋਸੇ ਮਗਰੋਂ ਯੂਨੀਅਨ ਨੁਮਾਇੰਦਿਆਂ ਵੱਲੋਂ ਹੜਤਾਲ ਮੁਲਤਵੀ

ਕੇਂਦਰ ਸਰਕਾਰ ਵੱਲੋਂ ਵਕਫ਼ ਸੋਧ ਬਿੱਲ ਘੱਟਗਿਣਤੀਆਂ ਦੇ ਮਾਮਲਿਆਂ ’ਚ ਦਖ਼ਲਅੰਦਾਜ਼ੀ- ਸ਼੍ਰੋਮਣੀ ਕਮੇਟੀ

ਪੰਜਾਬ ਦੀ ਪੁਰਾਤਨ ਸ਼ਾਨ ਬਹਾਲੀ ਲਈ ਅਣਥੱਕ ਮਿਹਨਤ ਕਰ ਰਹੇ ਹਾਂ: ਮੁੱਖ ਮੰਤਰੀ

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪੰਜਾਬ ‘ਚ ਈ.ਵੀ. ਬੱਸਾਂ ਚਲਾਉਣ ਅਤੇ ਈਕੋ ਸਿਸਟਮ ਨੂੰ ਪ੍ਰਮੋਟ ਕਰਨ ‘ਤੇ ਜ਼ੋਰ

ਅਪਰਾਧ ਨਾਲ ਨਜਿੱਠਣ ਲਈ ਪੰਜਾਬ ਪੁਲਿਸ ਨੂੰ ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਕੀਤਾ ਜਾ ਰਿਹਾ ਹੈ: ਮੁੱਖ ਮੰਤਰੀ

ਮੁੱਖ ਮੰਤਰੀ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ਰੇਤਾ ਤੇ ਬਜਰੀ ਦੀਆਂ ਕੀਮਤਾਂ ਹੋਰ ਘਟਾਉਣ ਲਈ ਰਾਹ ਪੱਧਰਾ

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਅਤੇ ਦਿਵਿਆਂਗਜਨਾਂ ਦੀ ਭਲਾਈ ਲਈ 9.14 ਕਰੋੜ ਰੁਪਏ ਦੀ ਕਰਜਾ ਰਾਸ਼ੀ ਕੀਤੀ ਜਾਰੀ- ਡਾ. ਬਲਜੀਤ ਕੌਰ

ਮੀਤ ਹੇਅਰ ਨੇ ਆੜ੍ਹਤੀਆਂ ਦਾ ਕਮਿਸ਼ਨ ਮੁੜ ਤੋਂ ਐਮ.ਐਸ.ਪੀ. ਦਾ ਢਾਈ ਫੀਸਦੀ ਨਿਰਧਾਰਤ ਕਰਨ ਦੀ ਰੱਖੀ ਮੰਗ

ਪੰਜਾਬ ਆਬਕਾਰੀ ਵਿਭਾਗ ਵੱਲੋਂ ਵਿੱਤੀ ਸਾਲ 2025-26 ਲਈ ਆਬਕਾਰੀ ਸਮੂਹਾਂ ਦੀ ਨਿਲਾਮੀ 9,878 ਕਰੋੜ ਰੁਪਏ ਦੀ ਪ੍ਰਾਪਤੀ: ਹਰਪਾਲ ਸਿੰਘ ਚੀਮਾ

ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਪ੍ਰਬੰਧਕ ਕਮੇਟੀ ਦਾ ਸਲਾਨਾ ਬਜਟ 16 ਕਰੋੜ 20 ਲੱਖ ਰੁਪਏ ਦਾ ਪਾਸ