ਪੰਜਾਬ

ਮੀਤ ਹੇਅਰ ਨੇ ਆੜ੍ਹਤੀਆਂ ਦਾ ਕਮਿਸ਼ਨ ਮੁੜ ਤੋਂ ਐਮ.ਐਸ.ਪੀ. ਦਾ ਢਾਈ ਫੀਸਦੀ ਨਿਰਧਾਰਤ ਕਰਨ ਦੀ ਰੱਖੀ ਮੰਗ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | April 03, 2025 06:45 PM

ਨਵੀਂ ਦਿੱਲੀ- ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਪਾਰਲੀਮੈਂਟ ਦੇ ਸਿਫਰ ਕਾਲ ਦੌਰਾਨ ਫਸਲ ਦੀ ਖ਼ਰੀਦ ਨਾਲ ਜੁੜੇ ਦੋ ਅਹਿਮ ਮੁੱਦੇ ਉਠਾਉਂਦਿਆਂ ਆੜ੍ਹਤੀਆਂ ਨੂੰ ਕਣਕ ਅਤੇ ਝੋਨੇ ਉੱਪਰ ਮਿਲਣ ਵਾਲੇ ਕਮਿਸ਼ਨ ਨੂੰ ਪਹਿਲ਼ਾ ਵਾਂਗ ਐਮ.ਐਸ.ਪੀ. ਦਾ ਢਾਈ ਫੀਸਦੀ ਨਿਰਧਾਰਤ ਕਰਨ ਅਤੇ ਗੁਦਾਮਾਂ ਵਿੱਚੋਂ ਝੋਨੇ ਦੀ ਚੁਕਾਈ ਨੂੰ ਤੇਜ਼ ਕਰਨ ਲਈ ਪੰਜਾਬ ਲਈ ਸਪੈਸ਼ਲਾਂ ਵਧਾਉਣ ਦੀ ਮੰਗ ਰੱਖੀ। ਉਨ੍ਹਾਂ ਕਿਹਾ ਕਿ ਫਸਲ ਦੀ ਖ਼ਰੀਦ ਨੂੰ ਸੁਚਾਰੂ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਇਨ੍ਹਾਂ ਮਸਲਿਆਂ ਦਾ ਤੁਰੰਤ ਹੱਲ ਕੀਤਾ ਜਾਵੇ।

ਮੀਤ ਹੇਅਰ ਨੇ ਕਿਹਾ ਕਿ 2019-20 ਤੱਕ ਕਣਕ ਤੇ ਝੋਨੇ ਉੱਪਰ ਆੜ੍ਹਤੀਆਂ ਦਾ ਕਮਿਸ਼ਨ ਘੱਟੋ ਘੱਟ ਲਾਗਤ ਮੁੱਲ (ਐਮ.ਐਸ.ਪੀ.) ਦਾ ਢਾਈ ਫੀਸਦੀ ਨਿਰਧਾਰਤ ਸੀ ਜਿਸ ਤੋਂ ਬਾਅਦ ਕੇਂਦਰ ਸਰਕਾਰ ਵੱਲੋਂ ਇਸ ਨੂੰ ਬਦਲ ਕੇ 46 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ। ਉਦੋਂ ਤੋਂ ਇਹੋ ਦਰ ਚੱਲ ਰਹੀ ਹੈ ਜਦੋਂਕਿ ਮਹਿੰਗਾਈ ਹੋਰ ਵਧ ਗਈ ਪਰ ਕਮਿਸ਼ਨ ਜਿਉਂ ਦਾ ਤਿਉਂ ਰਿਹਾ ਜਿਸ ਕਾਰਨ ਪਿਛਲੇ ਸਮੇਂ ਵਿੱਚ ਆੜ੍ਹਤੀਆਂ ਵੱਲੋਂ ਹੜਤਾਲ ਕੀਤੀ ਗਈ ਜਿਸ ਦਾ ਸਿੱਧਾ ਅਸਰ ਪੰਜਾਬ ਵਿੱਚ ਫਸਲ ਦੀ ਖ਼ਰੀਦ ਉਪਰ ਪਿਆ।

ਮੀਤ ਹੇਅਰ ਨੇ ਆੜ੍ਹਤੀਆਂ ਦੀ ਮੰਗ ਨੂੰ ਜਾਇਜ਼ ਦੱਸਦਿਆਂ ਉਨ੍ਹਾਂ ਦਾ ਕਮਿਸ਼ਨ ਮੁੜ ਤੋਂ ਐਮ.ਐਸ.ਪੀ. ਦਾ ਢਾਈ ਫੀਸਦੀ ਨਿਰਧਾਰਤ ਕਰਨ ਦੀ ਮੰਗ ਰੱਖੀ। ਉਨ੍ਹਾਂ ਫਸਲ ਦੀ ਖ਼ਰੀਦ ਨੂੰ ਸੁਚਾਰੂ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਇਸ ਮਸਲੇ ਨੂੰ ਤੁਰੰਤ ਹੱਲ ਕਰਨ ਦੀ ਮੰਗ ਰੱਖੀ।

ਇਸ ਦੇ ਨਾਲ ਹੀ ਮੈਂਬਰ ਪਾਰਲੀਮੈਂਟ ਮੀਤ ਹੇਅਰ ਨੇ ਰਾਈਸ ਮਿੱਲਰਾਂ ਦਾ ਮੁੱਦਾ ਵੀ ਉਠਾਉਂਦਿਆਂ ਪੰਜਾਬ ਲਈ ਸਪੈਸ਼ਲਾਂ ਦੀ ਗਿਣਤੀ ਵਧਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪਹਿਲਾਂ ਮਾਰਚ ਅਪਰੈਲ ਤੱਕ ਪੰਜਾਬ ਵਿੱਚੋਂ ਝੋਨੇ ਦੀ ਲਿਫਟਿੰਗ ਹੋ ਜਾਂਦੀ ਸੀ ਪਰ ਹੁਣ ਛੇ ਮਹੀਨੇ ਬੀਤ ਜਾਣ ਤੱਕ ਵੀ ਨਹੀਂ ਹੋ ਰਹੀ। ਇਸ ਨਾਲ ਜਿੱਥੇ ਭੰਡਾਰਨ ਦੀ ਸਮੱਸਿਆ ਹੋ ਰਹੀ ਹੈ ਉੱਥੇ ਦਾਣਾ ਟੁੱਟਣ ਨਾਲ ਕਰੋੜਾਂ ਦੀ ਫਸਲ ਦਾ ਵੀ ਨੁਕਸਾਨ ਹੁੰਦਾ ਹੈ। ਇਸ ਦਾ ਸਿੱਧਾ ਖ਼ਮਿਆਜ਼ਾ ਸ਼ੈਲਰ ਮਾਲਕਾਂ ਨੂੰ ਭੁਗਤਣਾ ਪੈਂਦਾ ਹੈ ਅਤੇ ਇਸੇ ਕਾਰਨ ਸੈਂਕੜੇ ਸ਼ੈਲਰ ਬੰਦ ਹੋ ਰਹੇ ਹਨ।

Have something to say? Post your comment

 

ਪੰਜਾਬ

ਖਾਲਸਾ ਕਾਲਜ ਲਾਅ ਵਿਖੇ ਸ਼ਹੀਦ ਭਗਤ ਸਿੰਘ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ

ਲਾਲਜੀਤ ਸਿੰਘ ਭੁੱਲਰ ਦੇ ਭਰੋਸੇ ਮਗਰੋਂ ਯੂਨੀਅਨ ਨੁਮਾਇੰਦਿਆਂ ਵੱਲੋਂ ਹੜਤਾਲ ਮੁਲਤਵੀ

ਕੇਂਦਰ ਸਰਕਾਰ ਵੱਲੋਂ ਵਕਫ਼ ਸੋਧ ਬਿੱਲ ਘੱਟਗਿਣਤੀਆਂ ਦੇ ਮਾਮਲਿਆਂ ’ਚ ਦਖ਼ਲਅੰਦਾਜ਼ੀ- ਸ਼੍ਰੋਮਣੀ ਕਮੇਟੀ

ਪੰਜਾਬ ਦੀ ਪੁਰਾਤਨ ਸ਼ਾਨ ਬਹਾਲੀ ਲਈ ਅਣਥੱਕ ਮਿਹਨਤ ਕਰ ਰਹੇ ਹਾਂ: ਮੁੱਖ ਮੰਤਰੀ

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪੰਜਾਬ ‘ਚ ਈ.ਵੀ. ਬੱਸਾਂ ਚਲਾਉਣ ਅਤੇ ਈਕੋ ਸਿਸਟਮ ਨੂੰ ਪ੍ਰਮੋਟ ਕਰਨ ‘ਤੇ ਜ਼ੋਰ

ਅਪਰਾਧ ਨਾਲ ਨਜਿੱਠਣ ਲਈ ਪੰਜਾਬ ਪੁਲਿਸ ਨੂੰ ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਕੀਤਾ ਜਾ ਰਿਹਾ ਹੈ: ਮੁੱਖ ਮੰਤਰੀ

ਮੁੱਖ ਮੰਤਰੀ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ਰੇਤਾ ਤੇ ਬਜਰੀ ਦੀਆਂ ਕੀਮਤਾਂ ਹੋਰ ਘਟਾਉਣ ਲਈ ਰਾਹ ਪੱਧਰਾ

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਅਤੇ ਦਿਵਿਆਂਗਜਨਾਂ ਦੀ ਭਲਾਈ ਲਈ 9.14 ਕਰੋੜ ਰੁਪਏ ਦੀ ਕਰਜਾ ਰਾਸ਼ੀ ਕੀਤੀ ਜਾਰੀ- ਡਾ. ਬਲਜੀਤ ਕੌਰ

ਪੰਜਾਬ ਆਬਕਾਰੀ ਵਿਭਾਗ ਵੱਲੋਂ ਵਿੱਤੀ ਸਾਲ 2025-26 ਲਈ ਆਬਕਾਰੀ ਸਮੂਹਾਂ ਦੀ ਨਿਲਾਮੀ 9,878 ਕਰੋੜ ਰੁਪਏ ਦੀ ਪ੍ਰਾਪਤੀ: ਹਰਪਾਲ ਸਿੰਘ ਚੀਮਾ

ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਪ੍ਰਬੰਧਕ ਕਮੇਟੀ ਦਾ ਸਲਾਨਾ ਬਜਟ 16 ਕਰੋੜ 20 ਲੱਖ ਰੁਪਏ ਦਾ ਪਾਸ