ਪੰਜਾਬ

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪੰਜਾਬ ‘ਚ ਈ.ਵੀ. ਬੱਸਾਂ ਚਲਾਉਣ ਅਤੇ ਈਕੋ ਸਿਸਟਮ ਨੂੰ ਪ੍ਰਮੋਟ ਕਰਨ ‘ਤੇ ਜ਼ੋਰ

ਕੌਮੀ ਮਾਰਗ ਬਿਊਰੋ | April 03, 2025 07:12 PM

ਚੰਡੀਗੜ੍ਹ- ਪੰਜਾਬ ਸਰਕਾਰ ਨੇ ਸੂਬੇ ‘ਚ ਈ.ਵੀ. ਬੱਸਾਂ ਨੂੰ ਚਲਾਉਣ ਅਤੇ ਈਕੋ ਸਿਸਟਮ ਨੂੰ ਪ੍ਰਮੋਟ ਕਰਨ ਲਈ ਕਦਮ ਪੁੱਟੇ ਹਨ। ਇਸ ਉਪਰਾਲੇ ਨਾਲ ਜਿੱਥੇ ਸੂਬੇ ਨੂੰ ਪ੍ਰਦੂਸ਼ਣ ਮੁਕਤ ਵਾਤਾਵਰਣ ਮੁਹੱਈਆ ਕਰਾਉਣ ‘ਚ ਸਹਾਇਤਾ ਮਿਲੇਗੀ, ਉਥੇ ਹੀ ਨਾਗਰਿਕਾਂ ਨੂੰ ਚੰਗਾ ਵਾਤਾਵਰਣ ਅਤੇ ਆਵਾਜਾਈ ਸਹੂਲਤਾਂ ਮਿਲਣਗੀਆਂ।

ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸਥਾਨਕ ਸਰਕਾਰਾਂ ਵਿਭਾਗ ਅਤੇ ਟਰਾਂਸਪੋਰਟ ਵਿਭਾਗ ਨੂੰ ਈ.ਵੀ. ਬੱਸਾਂ ਚਲਾਉਣ ਅਤੇ ਈਕੋ ਸਿਸਟਮ ਨੂੰ ਪ੍ਰਮੋਟ ਕਰਨ ਸਬੰਧੀ ਸਰਵੇ ਕਰਾਉਣ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਸੂਬੇ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਅਤੇ ਨਾਗਰਿਕਾਂ ਨੂੰ ਸਾਫ ਵਾਤਾਵਰਣ ਮੁਹੱਈਆ ਕਰਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਈ.ਵੀ. ਬੱਸਾਂ ਚਲਾਉਣਾ ਅਤੇ ਈਕੋ ਸਿਸਟਮ ਨੂੰ ਪ੍ਰਮੋਟ ਕਰਨ ਦਾ ਸਮਾਂ ਆ ਚੁੱਕਾ ਹੈ ਅਤੇ ਇਸ ਉਦੇਸ਼ ਦੀ ਪੂਰਤੀ ਲਈ ਸਬੰਧਤ ਵਿਭਾਗੀ ਅਧਿਕਾਰੀਆਂ ਤੁਰੰਤ ਕਾਰਜਸ਼ੀਲ ਹੋਣ।

ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਪਹਿਲੇ ਪੜਾਅ ‘ਚ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਐਸ.ਏ.ਐਸ ਨਗਰ ਅਤੇ ਪਟਿਆਲਾ ‘ਚ ਈ.ਵੀ. ਬੱਸਾਂ ਚਲਾਉਣ ਦੀ ਤਜਵੀਜ਼ ਬਣਾਈ ਜਾਵੇਗੀ ਅਤੇ ਇਸ ਤਹਿਤ ਅੰਮ੍ਰਿ਼ਤਸਰ ਲਈ 100, ਜਲੰਧਰ ਲਈ 75, ਲੁਧਿਆਣਾ ਲਈ 100, ਐਸ.ਏ.ਐਸ ਨਗਰ ਲਈ 100 ਅਤੇ ਪਟਿਆਲਾ ਲਈ 50 ਈ.ਵੀ ਬੱਸਾਂ ਪਾਉਣ ‘ਤੇ ਵਿਚਾਰ ਚਰਚਾ ਕੀਤੀ ਗਈ ਹੈ।

ਇਸ ਮੀਟਿੰਗ ਦੌਰਾਨ ਸ. ਭੁੱਲਰ ਨੇ ਪੀ.ਆਰ.ਟੀ.ਸੀ ਅਤੇ ਪਨਬੱਸ ਦੇ ਅਧਿਕਾਰੀਆਂ ਨੂੰ ਹਦਾਇਤ ਦਿੰਦਿਆਂ ਕਿਹਾ ਕਿ ਬੱਸ ਰੂਟਾਂ ਦੇ ਪਰਮਿਟਾਂ ਦੀ ਡੀ-ਕਲਬਿੰਗ ਸਬੰਧੀ ਰੀਵਿਊ ਕਰਕੇ ਕਾਨੂੰਨ ਅਨੁਸਾਰ ਹੱਲ ਕੱਢਿਆ ਜਾਵੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਛੇਤੀ ਹੀ ਪੀ.ਆਰ.ਅੀ.ਸੀ ਵੱਲੋਂ 450 ਵੱਡੀਆਂ ਬੱਸਾਂ, 100 ਮਿੰਨੀ ਬੱਸਾਂ ਅਤੇ ਪਨਬੱਸ ਵੱਲੋਂ 312 ਨਵੀਂਆਂ ਬੱਸਾਂ ਪੰਜਾਬ ਟਰਾਂਸਪੋਰਟ ਵਿਭਾਗ ਦੇ ਬੇੜੇ ਵਿੱਚ ਸ਼ਾਮਲ ਕੀਤੀਆਂ ਜਾਣਗੀਆਂ ਅਤੇ ਇਸ ਸਬੰਧ ਵਿੱਚ ਲੋੜੀਂਦੀ ਕਾਰਵਾਈ ਪ੍ਰਕਿਰਿਆ ਅਧੀਨ ਹੈ।

ਇਸ ਮੌਕੇ ਵਧੀਕ ਮੁੱਖ ਸਕੱਤਰ ਟਰਾਂਸਪੋਰਟ ਸ੍ਰੀ ਡੀ.ਕੇ. ਤਿਵਾੜੀ, ਸਟੇਟ ਟਰਾਂਸਪੋਰਟ ਕਮਿਸ਼ਨਰ ਸ. ਜਸਪ੍ਰੀਤ ਸਿੰਘ ਅਤੇ ਡਾਇਰੈਕਟਰ ਸਟੇਟ ਟਰਾਂਸਪੋਰਟ ਸ੍ਰੀ ਰਾਜੀਵ ਗੁਪਤਾ ਤੋਂ ਇਲਾਵਾ ਸਥਾਨਕ ਸਰਕਾਰਾਂ ਅਤੇ ਟਰਾਂਸਪੋਰਟ ਵਿਭਾਗ ਦੇ ਸੀਨੀਅਰ ਅਧਿਕਾਰੀ ਸ਼ਾਮਲ ਸਨ।

Have something to say? Post your comment

 

ਪੰਜਾਬ

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਤੋਂ ਪਹਿਲਾਂ ਸਿਆਸੀ ਪਾਰਟੀਆਂ ਨਾਲ ਮੀਟਿੰਗ

ਭਾਜਪਾ ਨੇਤਾ ਕਾਲੀਆ ਨੇ ਕਿਹਾ ਦੋਸ਼ੀ ਦੇ ਕਾਲੇ ਕੱਪੜੇ  ਬੁਰਕੇ ਵਾਂਗ ਦਿਖਾਈ ਦਿੰਦੇ ਹਨ 

ਮੁੱਖ ਮੰਤਰੀ ਨੇ ਝੋਨੇ ਦੀ ਕਾਸ਼ਤ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ‘ਕਿਸਾਨ ਮਿਲਣੀ’ ਕਰਵਾਉਣ ਦੀ ਦਿੱਤੀ ਪ੍ਰਵਾਨਗੀ

ਮੁੱਖ ਮੰਤਰੀ ਵੱਲੋਂ ਪਦ-ਉਨਤ ਹੋਏ ਪੀ.ਪੀ.ਐਸ. ਅਧਿਕਾਰੀਆਂ ਨੂੰ ਨਸ਼ਿਆਂ ਦੇ ਖਾਤਮੇ ਲਈ  ਇਮਾਨਦਾਰੀ ਨਾਲ ਕੰਮ ਕਰਨ ਦਾ ਦਿੱਤਾ ਸੱਦਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਰੋਡਵੇਜ ਪਨਬੱਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਨਾਲ ਮੀਟਿੰਗ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ 'ਪੰਜਾਬ ਸਿੱਖਿਆ ਕ੍ਰਾਂਤੀ' ਮੁਹਿੰਮ ਦੇ ਦੂਜੇ ਪੜਾਅ ਤਹਿਤ ਆਪਣੇ ਹਲਕੇ ਦੇ ਸਕੂਲਾਂ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ

ਮੁੱਖ ਮੰਤਰੀ ਵੱਲੋਂ ਮਾਝਾ ਖੇਤਰ ਨੂੰ 135 ਕਰੋੜ ਰੁਪਏ ਦਾ ਤੋਹਫਾ-ਮਿਲਕਫੈਡ ਦੇ ਵਿਸਤਾਰ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ

ਬੇਸਹਾਰਾ ਬਜ਼ੁਰਗਾਂ ਨੂੰ ਘਰ ਵਰਗਾ ਮਾਹੌਲ ਮੁਹਈਆ ਕਰਾਇਆ ਜਾਵੇਗਾ: ਡਾ. ਬਲਜੀਤ ਕੌਰ

ਪਾਕਿਸਤਾਨ ਗੁਰਧਾਮਾਂ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂ 10 ਅਪ੍ਰੈਲ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਹੋਣਗੇ ਰਵਾਨਾ 

ਸਿੱਖਿਆ ਕ੍ਰਾਂਤੀ: ਹਰਜੋਤ ਬੈਂਸ ਵੱਲੋਂ ਸਰਹੱਦੀ ਜ਼ਿਲ੍ਹਿਆਂ ਅੰਮ੍ਰਿਤਸਰ ਅਤੇ ਤਰਨ ਤਾਰਨ ਵਿੱਚ 4.25 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ