ਪੰਜਾਬ

ਲਾਲਜੀਤ ਸਿੰਘ ਭੁੱਲਰ ਦੇ ਭਰੋਸੇ ਮਗਰੋਂ ਯੂਨੀਅਨ ਨੁਮਾਇੰਦਿਆਂ ਵੱਲੋਂ ਹੜਤਾਲ ਮੁਲਤਵੀ

ਕੌਮੀ ਮਾਰਗ ਬਿਊਰੋ | April 03, 2025 07:23 PM

ਚੰਡੀਗੜ੍ਹ- ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਪੰਜਾਬ ਰੋਡਵੇਜ਼ ਪਨਬੱਸ/ਪੀ.ਆਰ.ਟੀ.ਸੀ. ਕੰਟਰੈਕਟ ਅਤੇ ਆਊਟਸੋਰਸਿੰਗ ਵਰਕਰਜ਼ ਯੂਨੀਅਨਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਰੋਡਵੇਜ਼ ਪਨਬੱਸ/ਪੀ.ਆਰ.ਟੀ.ਸੀ. ਵਿੱਚ ਕੰਮ ਕਰ ਰਹੇ ਮੁਲਾਜ਼ਮਾਂ ਦੀਆਂ ਸੇਵਾਵਾਂ ਕਾਨੂੰਨ ਅਨੁਸਾਰ ਪੱਕਾ ਕਰਨ ਅਤੇ ਤਨਖ਼ਾਹਾਂ ਵਿੱਚ ਇਕਸਾਰਤਾ ਲਿਆਉਣ ਅਤੇ ਉਨ੍ਹਾਂ ਦੀਆਂ ਤਨਖ਼ਾਹਾਂ ਵਿੱਚ ਬਣਦਾ ਵਾਧਾ ਲਾਗੂ ਕਰਨ ਸਬੰਧੀ ਕਾਰਵਾਈ ਤੇਜ਼ੀ ਨਾਲ ਚਲ ਰਹੀ ਹੈ। ਇਸ ਮੁਲਾਕਾਤ ਉਪਰੰਤ ਪੰਜਾਬ ਰੋਡਵੇਜ਼ ਪਨਬੱਸ/ਪੀ.ਆਰ.ਟੀ.ਸੀ. ਦੇ ਕੰਟਰੈਕਟ ਵਰਕਰਜ਼ ਯੂਨੀਅਨਾਂ ਦੇ ਨੁਮਾਇੰਦਿਆਂ ਵੱਲੋਂ 7 ਅਪਰੈਲ ਤੋਂ 9 ਅਪਰੈਲ ਤੱਕ ਐਲਾਨੀ ਹੜਤਾਲ ਮੁਲਤਵੀ ਕਰ ਦਿੱਤੀ ਗਈ ਹੈ।

ਅੱਜ ਇਥੇ ਸਕੱਤਰੇਤ ਵਿਖੇ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਭੁੱਲਰ ਨੇ ਦੱਸਿਆ ਕਿ ਕੰਟਰੈਕਚੂਅਲ ਅਤੇ ਆਉਣ ਸੋਰਸਿੰਗ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਪੜਾਅਵਾਰ ਢੰਗ ਨਾਲ ਕਾਨੂੰਨੀ ਪ੍ਰਕਿਰਿਆ ਆਪਣਾ ਕੇ ਪੱਕਾ ਕਰਨ, ਤਨਖ਼ਾਹਾਂ ਵਿੱਚ ਇਕਸਾਰਤਾ ਅਤੇ ਵਾਧੇ ਦੇ ਮਾਮਲੇ ਸਮਾਂਬੱਧ ਤਰੀਕੇ ਨਾਲ ਹੱਲ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਉਹ ਇਨ੍ਹਾਂ ਮਾਮਲਿਆਂ ਦੇ ਹੱਲ ਲਈ ਅਗਲੇ ਹਫਤੇ ਨਿੱਜੀ ਤੌਰ ‘ਤੇ ਐਡਵੋਕੇਟ ਜਨਰਲ ਅਤੇ ਵਿੱਤ ਮੰਤਰੀ ਕੋਲ ਇਹ ਮਾਮਲਾ ਉਠਾਉਣਗੇ।

ਇਸੇ ਤਰ੍ਹਾਂ ਠੇਕੇਦਾਰ ਵੱਲੋਂ ਈ.ਪੀ.ਐਫ. ਅਤੇ ਈ.ਐਸ.ਆਈ ਦੀ ਬਣਦੀ ਰਕਮ ਸਬੰਧਤ ਅਦਾਰਿਆਂ ਵਿੱਚ ਜਮ੍ਹਾਂ ਕਰਾਉਣ ਵਿੱਚ ਦੇਰੀ ਦਾ ਮਾਮਲਾ ਛੇਤੀ ਹੱਲ੍ਹ ਕਰਨ ਲਈ ਵਿਭਾਗੀ ਅਧਿਕਾਰੀਆਂ ਨੂੰ ਆਦੇਸ਼ ਦਿੱਤੇ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਯਕੀਨੀ ਬਣਾਉਣ ਕਿ ਅੱਗੇ ਤੋਂ ਠੇਕੇਦਾਰ ਕੋਈ ਅਜਿਹੀ ਅਣਗਹਿਲੀ ਨਾ ਕਰੇ ਜਿਸ ਨਾਲ ਮੁਲਾਜ਼ਮਾਂ ਨੂੰ ਤਨਖਾਹਾਂ ਆਦਿ ਲੈਣ ਵਿੱਚ ਦਿੱਕਤ ਪੇਸ਼ ਆਵੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁਲਾਜ਼ਮਾਂ ਦੀਆਂ ਬਾਕੀ ਮੰਗਾਂ ‘ਤੇ ਵੀ ਤੇਜ਼ੀ ਨਾਲ ਵਿਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਵਰਗ ਦੀ ਭਲਾਈ ਯਕੀਨੀ ਬਣਾ ਰਹੀ ਹੈ।

Have something to say? Post your comment

 

ਪੰਜਾਬ

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਤੋਂ ਪਹਿਲਾਂ ਸਿਆਸੀ ਪਾਰਟੀਆਂ ਨਾਲ ਮੀਟਿੰਗ

ਭਾਜਪਾ ਨੇਤਾ ਕਾਲੀਆ ਨੇ ਕਿਹਾ ਦੋਸ਼ੀ ਦੇ ਕਾਲੇ ਕੱਪੜੇ  ਬੁਰਕੇ ਵਾਂਗ ਦਿਖਾਈ ਦਿੰਦੇ ਹਨ 

ਮੁੱਖ ਮੰਤਰੀ ਨੇ ਝੋਨੇ ਦੀ ਕਾਸ਼ਤ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ‘ਕਿਸਾਨ ਮਿਲਣੀ’ ਕਰਵਾਉਣ ਦੀ ਦਿੱਤੀ ਪ੍ਰਵਾਨਗੀ

ਮੁੱਖ ਮੰਤਰੀ ਵੱਲੋਂ ਪਦ-ਉਨਤ ਹੋਏ ਪੀ.ਪੀ.ਐਸ. ਅਧਿਕਾਰੀਆਂ ਨੂੰ ਨਸ਼ਿਆਂ ਦੇ ਖਾਤਮੇ ਲਈ  ਇਮਾਨਦਾਰੀ ਨਾਲ ਕੰਮ ਕਰਨ ਦਾ ਦਿੱਤਾ ਸੱਦਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਰੋਡਵੇਜ ਪਨਬੱਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਨਾਲ ਮੀਟਿੰਗ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ 'ਪੰਜਾਬ ਸਿੱਖਿਆ ਕ੍ਰਾਂਤੀ' ਮੁਹਿੰਮ ਦੇ ਦੂਜੇ ਪੜਾਅ ਤਹਿਤ ਆਪਣੇ ਹਲਕੇ ਦੇ ਸਕੂਲਾਂ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ

ਮੁੱਖ ਮੰਤਰੀ ਵੱਲੋਂ ਮਾਝਾ ਖੇਤਰ ਨੂੰ 135 ਕਰੋੜ ਰੁਪਏ ਦਾ ਤੋਹਫਾ-ਮਿਲਕਫੈਡ ਦੇ ਵਿਸਤਾਰ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ

ਬੇਸਹਾਰਾ ਬਜ਼ੁਰਗਾਂ ਨੂੰ ਘਰ ਵਰਗਾ ਮਾਹੌਲ ਮੁਹਈਆ ਕਰਾਇਆ ਜਾਵੇਗਾ: ਡਾ. ਬਲਜੀਤ ਕੌਰ

ਪਾਕਿਸਤਾਨ ਗੁਰਧਾਮਾਂ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂ 10 ਅਪ੍ਰੈਲ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਹੋਣਗੇ ਰਵਾਨਾ 

ਸਿੱਖਿਆ ਕ੍ਰਾਂਤੀ: ਹਰਜੋਤ ਬੈਂਸ ਵੱਲੋਂ ਸਰਹੱਦੀ ਜ਼ਿਲ੍ਹਿਆਂ ਅੰਮ੍ਰਿਤਸਰ ਅਤੇ ਤਰਨ ਤਾਰਨ ਵਿੱਚ 4.25 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ