BREAKING NEWS
ਕਣਕ ਦੀ ਫ਼ਸਲ ਨੂੰ ਅੱਗ ਲੱਗਣ ਦੀਆਂ ਸੰਭਾਵੀ ਘਟਨਾਵਾਂ ਨਾਲ ਨਜਿੱਠਣ ਲਈ, ਪੀ.ਐਸ.ਪੀ.ਸੀ.ਐਲ. ਵੱਲੋਂ ਕੰਟਰੋਲ ਰੂਮ ਸਥਾਪਤ: ਬਿਜਲੀ ਮੰਤਰੀਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮਸ਼ਰਧਾਲੂਆਂ ਦੀ ਸਹੂਲਤ ਲਈ ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਨੈਣਾ ਦੇਵੀ ਵਿਚਕਾਰ ਰੋਪਵੇਅ ਸ਼ੁਰੂ ਕਰਨ ਲਈ ਹਰ ਸੰਭਵ ਯਤਨ ਕਰਾਂਗੇ: ਮੁੱਖ ਮੰਤਰੀਆਪ ਆਗੂਆਂ ਨੇ ਨਵੀਂ ਮਾਈਨਿੰਗ ਨੀਤੀ ਦੀ ਕੀਤੀ ਸ਼ਲਾਘਾ - ਕਿਹਾ, ਪੰਜਾਬ ਸਰਕਾਰ ਦਾ ਇਹ ਕਦਮ ਜਨਤਾ ਦੇ ਹਿਤ ਵਿੱਚ ਇਤਿਹਾਸਕ ਸਾਬਤ ਹੋਵੇਗਾ!ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਨੇ ਯੂ.ਟੀ. ਦੇ ਮੁੱਖ ਸਕੱਤਰ ਨੂੰ ਆਪਣੀ ਚਿੱਤਰ ਕਲਾ ਕੀਤੀ ਪੇਸ਼'ਆਪ' ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਪੰਨੂ ਨੂੰ ਦਿੱਤੀ ਚੁਣੌਤੀ, ਕਿਹਾ- ਜੇਕਰ ਹਿੰਮਤ ਹੈ ਤਾਂ ਉਹ ਖ਼ੁਦ ਆਵੇ ਪੰਜਾਬ

ਪੰਜਾਬ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਕੌਮੀ ਮਾਰਗ ਬਿਊਰੋ | April 04, 2025 09:33 PM

ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਾਬਕਾ ਸੈਨਿਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਵਿੱਚ ਹੋਰ ਤੇਜ਼ੀ ਲਿਆਉਣ ਲਈ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਅਧਿਕਾਰੀਆਂ ਨੁੰ ਆਦੇਸ਼ ਜਾਰੀ ਕੀਤੇ ਹਨ । ਇਹ ਆਦੇਸ਼ ਉਨ੍ਹਾਂ ਨੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਚੰਡੀਗੜ ਵਿਖੇ ਮੀਟਿੰਗ ਦੌਰਾਨ ਸਾਬਕਾ ਸੈਨਿਕਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ ਵੱਖ ਸਕੀਮਾਂ ਦਾ ਜਾਇਜ਼ਾ ਲੈਂਦੇ ਹੋਏ ਕੀਤੇ।

ਮੀਟਿੰਗ ਦੌਰਾਨ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਜੇ.ਐਮ ਬਾਲਾਮੁਰੂਗਨ ਅਤੇ ਬ੍ਰਿਗ: ਭੁਪਿੰਦਰ ਸਿੰਘ ਢਿੱਲੋਂ (ਰਿਟਾ.) ਨੇ ਸਾਬਕਾ ਸੈਨਿਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮ ਅਤੇ ਵੱਖ ਵੱਖ ਭਲਾਈ ਸਕੀਮਾਂ ਅਧੀਨ ਪ੍ਰਗਤੀ ਬਾਰੇ ਮੰਤਰੀ ਨੂੰ ਜਾਣੂ ਕਰਵਾਇਆ ।

ਇਸ ਮੌਕੇ ਮੰਤਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਸਾਬਕਾ ਸੈਨਿਕਾਂ ਲਈ ਵੱਖ ਵੱਖ ਭਲਾਈ ਸਕੀਮਾਂ ਅਧੀਨ 49.56 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਗਈ ਹੈ । ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ । ਉਨ੍ਹਾਂ ਦੱਸਿਆ ਕਿ ਵੱਖ ਵੱਖ ਭਲਾਈ ਸਕੀਮਾਂ ਅਧੀਨ ਐਕਸ ਗ੍ਰੇਸ਼ੀਆਂ ਗ੍ਰਾਂਟ ਅਤੇ ਡਿਊਟੀ ਦੌਰਾਨ ਅਪਾਹਜ਼ ਹੋਏ ਸੈਨਿਕਾਂ ਨੂੰ ਵਿੱਤੀ ਸਹਾਇਤਾ ਸਮੇਂ ਸਿਰ ਦਿੱਤੀ ਜਾ ਰਹੀ ਹੈ । ਉਨ੍ਹਾਂ ਕਿਹਾ ਕਿ ਸਾਕਾ ਨੀਲਾ ਤਾਰਾ ਦੇ 105 ਧਰਮੀ ਫੌਜੀਆਂ ਅਤੇ ਉਨ੍ਹਾਂ ਦੀਆਂ ਵਿਧਵਾਵਾਂ ਨੂੰ ਸਰਕਾਰ ਵੱਲੋਂ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ ।

ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਆਰ.ਆਈ.ਐਮ.ਸੀ. ਦੇਹਰਾਦੂਨ ਵਿੱਚ ਪੜ੍ਹ ਰਹੇ ਸੂਬੇ ਦੇ ਵਿਦਿਆਰਥੀਆਂ ਨੂੰ ਸਮੇਂ ਸਿਰ ਵਜੀਫੇ ਦੀ ਅਦਾਇਗੀ ਕੀਤੀ ਜਾ ਰਹੀ ਹੈ । ਉਨ੍ਹਾਂ ਕਿਹਾ ਕਿ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੇ ਮੁੜ-ਵਸੇਬੇ ਲਈ ਯਤੀਨਸ਼ੀਲ ਹੈ । ਉਨ੍ਹਾਂ ਦੱਸਿਆਂ ਕਿ ਸਾਬਕਾ ਸੈਨਿਕਾਂ ਦੀਆਂ ਮੁਸ਼ਕਲਾਂ ਦਾ ਢੁੱਕਵਾਂ ਹੱਲ ਕਰਨ ਲਈ ਸਮੂਹ ਜਿਲ੍ਹਿਆਂ ਵਿੱਚ ਡਿਪਟੀ ਕਮਿਸ਼ਨਰਾਂ ਨੂੰ ਆਦੇਸ਼ ਵੀ ਜ਼ਾਰੀ ਕੀਤੇ ਗਏ ਹਨ ।

 

Have something to say? Post your comment

 

ਪੰਜਾਬ

ਭਾਈ ਮਹਿਲ ਸਿੰਘ ਬੱਬਰ ਦੀ ਅੰਤਿਮ ਅਰਦਾਸ ਵਿੱਚ ਸ਼ਮੂਲੀਅਤ ਕੀਤੀ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੇ

ਮੁਸਲਿਮ ਭਾਈਚਾਰੇ ਦੇ ਵਫ਼ਦ ਵੱਲੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਮੁਲਾਕਾਤ

ਖ਼ਾਲਸਾ ਕਾਲਜ ਵਿਖੇ ਰਾਸ਼ਟਰੀ ਵਿਗਿਆਨ ਦਿਵਸ-2025 ਸਮਾਰੋਹ ਕਰਵਾਇਆ ਗਿਆ

ਕਣਕ ਦੀ ਫ਼ਸਲ ਨੂੰ ਅੱਗ ਲੱਗਣ ਦੀਆਂ ਸੰਭਾਵੀ ਘਟਨਾਵਾਂ ਨਾਲ ਨਜਿੱਠਣ ਲਈ, ਪੀ.ਐਸ.ਪੀ.ਸੀ.ਐਲ. ਵੱਲੋਂ ਕੰਟਰੋਲ ਰੂਮ ਸਥਾਪਤ: ਬਿਜਲੀ ਮੰਤਰੀ

ਐਡਵੋਕੇਟ ਧਾਮੀ ਨੇ ਪੰਜਾਬ ਨੈਸ਼ਨਲ ਬੈਂਕ ਦੀ ਨਵੀਂ ਇਮਾਰਤ ਦਾ ਕੀਤਾ ਉਦਘਾਟਨ

ਸ਼ਰਧਾਲੂਆਂ ਦੀ ਸਹੂਲਤ ਲਈ ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਨੈਣਾ ਦੇਵੀ ਵਿਚਕਾਰ ਰੋਪਵੇਅ ਸ਼ੁਰੂ ਕਰਨ ਲਈ ਹਰ ਸੰਭਵ ਯਤਨ ਕਰਾਂਗੇ: ਮੁੱਖ ਮੰਤਰੀ

ਆਪ ਆਗੂਆਂ ਨੇ ਨਵੀਂ ਮਾਈਨਿੰਗ ਨੀਤੀ ਦੀ ਕੀਤੀ ਸ਼ਲਾਘਾ - ਕਿਹਾ, ਪੰਜਾਬ ਸਰਕਾਰ ਦਾ ਇਹ ਕਦਮ ਜਨਤਾ ਦੇ ਹਿਤ ਵਿੱਚ ਇਤਿਹਾਸਕ ਸਾਬਤ ਹੋਵੇਗਾ!

ਖਾਲਸਾ ਕਾਲਜ ਲਾਅ ਵਿਖੇ ਸ਼ਹੀਦ ਭਗਤ ਸਿੰਘ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ

ਲਾਲਜੀਤ ਸਿੰਘ ਭੁੱਲਰ ਦੇ ਭਰੋਸੇ ਮਗਰੋਂ ਯੂਨੀਅਨ ਨੁਮਾਇੰਦਿਆਂ ਵੱਲੋਂ ਹੜਤਾਲ ਮੁਲਤਵੀ

ਕੇਂਦਰ ਸਰਕਾਰ ਵੱਲੋਂ ਵਕਫ਼ ਸੋਧ ਬਿੱਲ ਘੱਟਗਿਣਤੀਆਂ ਦੇ ਮਾਮਲਿਆਂ ’ਚ ਦਖ਼ਲਅੰਦਾਜ਼ੀ- ਸ਼੍ਰੋਮਣੀ ਕਮੇਟੀ