BREAKING NEWS
ਕਣਕ ਦੀ ਫ਼ਸਲ ਨੂੰ ਅੱਗ ਲੱਗਣ ਦੀਆਂ ਸੰਭਾਵੀ ਘਟਨਾਵਾਂ ਨਾਲ ਨਜਿੱਠਣ ਲਈ, ਪੀ.ਐਸ.ਪੀ.ਸੀ.ਐਲ. ਵੱਲੋਂ ਕੰਟਰੋਲ ਰੂਮ ਸਥਾਪਤ: ਬਿਜਲੀ ਮੰਤਰੀਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮਸ਼ਰਧਾਲੂਆਂ ਦੀ ਸਹੂਲਤ ਲਈ ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਨੈਣਾ ਦੇਵੀ ਵਿਚਕਾਰ ਰੋਪਵੇਅ ਸ਼ੁਰੂ ਕਰਨ ਲਈ ਹਰ ਸੰਭਵ ਯਤਨ ਕਰਾਂਗੇ: ਮੁੱਖ ਮੰਤਰੀਆਪ ਆਗੂਆਂ ਨੇ ਨਵੀਂ ਮਾਈਨਿੰਗ ਨੀਤੀ ਦੀ ਕੀਤੀ ਸ਼ਲਾਘਾ - ਕਿਹਾ, ਪੰਜਾਬ ਸਰਕਾਰ ਦਾ ਇਹ ਕਦਮ ਜਨਤਾ ਦੇ ਹਿਤ ਵਿੱਚ ਇਤਿਹਾਸਕ ਸਾਬਤ ਹੋਵੇਗਾ!ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਨੇ ਯੂ.ਟੀ. ਦੇ ਮੁੱਖ ਸਕੱਤਰ ਨੂੰ ਆਪਣੀ ਚਿੱਤਰ ਕਲਾ ਕੀਤੀ ਪੇਸ਼'ਆਪ' ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਪੰਨੂ ਨੂੰ ਦਿੱਤੀ ਚੁਣੌਤੀ, ਕਿਹਾ- ਜੇਕਰ ਹਿੰਮਤ ਹੈ ਤਾਂ ਉਹ ਖ਼ੁਦ ਆਵੇ ਪੰਜਾਬ

ਪੰਜਾਬ

ਐਡਵੋਕੇਟ ਧਾਮੀ ਨੇ ਪੰਜਾਬ ਨੈਸ਼ਨਲ ਬੈਂਕ ਦੀ ਨਵੀਂ ਇਮਾਰਤ ਦਾ ਕੀਤਾ ਉਦਘਾਟਨ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | April 04, 2025 10:29 PM
ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਨਜ਼ਦੀਕ ਪੰਜਾਬ ਨੈਸ਼ਨਲ ਬੈਂਕ ਦੀ ਬ੍ਰਾਂਚ ਦਾ ਨਵੀਨੀਕਰਨ ਮਗਰੋਂ ਉਦਘਾਟਨ ਕੀਤਾ। ਇਸ ਦੌਰਾਨ ਪੰਜਾਬ ਨੈਸ਼ਨਲ ਬੈਂਕ ਦੇ ਅਧਿਕਾਰੀਆਂ ਨੇ ਸ੍ਰੀ ਦਰਬਾਰ ਸਾਹਿਬ ਲਈ ਸੰਗਤਾਂ ਦੀ ਸਹੂਲਤ ਲਈ ਬੱਸ ਖ਼ਰੀਦ ਕਰਨ ਵਾਸਤੇ 30 ਲੱਖ ਰੁਪਏ ਦਾ ਚੈੱਕ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸੌਂਪਿਆ।
ਇਸ ਮੌਕੇ ਗੱਲ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਨੈਸ਼ਨਲ ਬੈਂਕ ਵੱਲੋਂ ਸਮੇਂ-ਸਮੇਂ ਗੁਰੂ ਘਰ ਦੀਆਂ ਸੇਵਾਵਾਂ ਵਿਚ ਸਹਿਯੋਗ ਕੀਤਾ ਜਾਂਦਾ ਹੈ, ਇਸੇ ਤਹਿਤ ਬੈਂਕ ਪ੍ਰਬੰਧਕਾਂ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜਦੀਆਂ ਸੰਗਤਾਂ ਦੀ ਸਹੂਲਤ ਲਈ ਇਕ 32 ਸੀਟਾਂ ਵਾਲੀ ਬੱਸ ਦੀ ਖ਼ਰੀਦ ਵਾਸਤੇ 30 ਲੱਖ ਰੁਪਏ ਦਿੱਤੇ ਗਏ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਬੈਂਕ ਸੰਗਤਾਂ ਦੀ ਸਹੂਲਤ ਲਈ ਨਿਰੰਤਰ ਕਾਰਜਸ਼ੀਲ ਰਹੇਗਾ। ਇਸ ਦੌਰਾਨ ਬੈਂਕ ਅਧਿਕਾਰੀਆਂ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਹੋਰਾਂ ਵੱਲੋਂ ਗੁਰੂ ਬਖ਼ਸ਼ਿਸ਼ ਸਿਰੋਪਾਓ ਅਤੇ ਸ੍ਰੀ ਦਰਬਾਰ ਸਾਹਿਬ ਦਾ ਸੁਨਹਿਰੀ ਮਾਡਲ ਦੇ ਕੇ ਸਨਮਾਨਿਤ ਕੀਤਾ। ਇਸੇ ਦੌਰਾਨ ਪੰਜਾਬ ਨੈਸ਼ਨਲ ਬੈਂਕ ਦੇ ਪ੍ਰਬੰਧਕੀ ਨਿਰਦੇਸ਼ਕ ਸ੍ਰੀ ਅਸ਼ੋਕ ਚੰਦਰ ਨੇ ਬੈਂਕ ਦੀ ਬ੍ਰਾਂਚ ਦੇ ਉਦਘਾਟਨੀ ਸਮਾਗਮ ਵਿਚ ਵਿਸ਼ੇਸ਼ ਤੌਰ ’ਤੇ ਪੁੱਜਣ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਧੰਨਵਾਦ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ, ਅੰਤ੍ਰਿੰਗ ਮੈਂਬਰ ਸ. ਅਮਰੀਕ ਸਿੰਘ ਵਿਛੋਆ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ. ਸੁਰਜੀਤ ਸਿੰਘ ਭਿੱਟੇਵੱਡ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਹਰਪਾਲ ਸਿੰਘ ਜੱਲਾ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਪ੍ਰਤਾਪ ਸਿੰਘ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਜਨਰਲ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ, ਸ. ਹਰਭਜਨ ਸਿੰਘ ਵਕਤਾ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਮੈਨੇਜਰ ਸ. ਸਤਨਾਮ ਸਿੰਘ ਰਿਆੜ, ਪੰਜਾਬ ਨੈਸ਼ਨਲ ਬੈਂਕ ਦੇ ਪ੍ਰਬੰਧਕ ਨਿਰਦੇਸ਼ਕ ਸ੍ਰੀ ਅਸ਼ੋਕ ਚੰਦਰ, ਜੋਨਲ ਮੈਨੇਜਰ ਸ੍ਰੀ ਅਮਿਤਾਬ ਅਨੰਦ, ਡਿਪਟੀ ਜੋਨਲ ਮੈਨੇਜਰ ਸ੍ਰੀ ਬੋਬੀ ਤਨਵਰ, ਸਰਕਲ ਹੈੱਡ ਸ੍ਰੀ ਬਰਜੇਸ਼ ਕੁਮਾਰ ਯਾਦਵ, ਜਨਰਲ ਮੈਨੇਜਰ ਸ੍ਰੀ ਸੰਜੀਵ ਕੁਮਾਰ ਅਤੇ ਬ੍ਰਾਂਚ ਮੈਨੇਜਰ ਸ. ਹਰਪ੍ਰੀਤ ਸਿੰਘ ਵੀ ਮੌਜੂਦ ਸਨ।

Have something to say? Post your comment

 

ਪੰਜਾਬ

ਭਾਈ ਮਹਿਲ ਸਿੰਘ ਬੱਬਰ ਦੀ ਅੰਤਿਮ ਅਰਦਾਸ ਵਿੱਚ ਸ਼ਮੂਲੀਅਤ ਕੀਤੀ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੇ

ਮੁਸਲਿਮ ਭਾਈਚਾਰੇ ਦੇ ਵਫ਼ਦ ਵੱਲੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਮੁਲਾਕਾਤ

ਖ਼ਾਲਸਾ ਕਾਲਜ ਵਿਖੇ ਰਾਸ਼ਟਰੀ ਵਿਗਿਆਨ ਦਿਵਸ-2025 ਸਮਾਰੋਹ ਕਰਵਾਇਆ ਗਿਆ

ਕਣਕ ਦੀ ਫ਼ਸਲ ਨੂੰ ਅੱਗ ਲੱਗਣ ਦੀਆਂ ਸੰਭਾਵੀ ਘਟਨਾਵਾਂ ਨਾਲ ਨਜਿੱਠਣ ਲਈ, ਪੀ.ਐਸ.ਪੀ.ਸੀ.ਐਲ. ਵੱਲੋਂ ਕੰਟਰੋਲ ਰੂਮ ਸਥਾਪਤ: ਬਿਜਲੀ ਮੰਤਰੀ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਸ਼ਰਧਾਲੂਆਂ ਦੀ ਸਹੂਲਤ ਲਈ ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਨੈਣਾ ਦੇਵੀ ਵਿਚਕਾਰ ਰੋਪਵੇਅ ਸ਼ੁਰੂ ਕਰਨ ਲਈ ਹਰ ਸੰਭਵ ਯਤਨ ਕਰਾਂਗੇ: ਮੁੱਖ ਮੰਤਰੀ

ਆਪ ਆਗੂਆਂ ਨੇ ਨਵੀਂ ਮਾਈਨਿੰਗ ਨੀਤੀ ਦੀ ਕੀਤੀ ਸ਼ਲਾਘਾ - ਕਿਹਾ, ਪੰਜਾਬ ਸਰਕਾਰ ਦਾ ਇਹ ਕਦਮ ਜਨਤਾ ਦੇ ਹਿਤ ਵਿੱਚ ਇਤਿਹਾਸਕ ਸਾਬਤ ਹੋਵੇਗਾ!

ਖਾਲਸਾ ਕਾਲਜ ਲਾਅ ਵਿਖੇ ਸ਼ਹੀਦ ਭਗਤ ਸਿੰਘ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ

ਲਾਲਜੀਤ ਸਿੰਘ ਭੁੱਲਰ ਦੇ ਭਰੋਸੇ ਮਗਰੋਂ ਯੂਨੀਅਨ ਨੁਮਾਇੰਦਿਆਂ ਵੱਲੋਂ ਹੜਤਾਲ ਮੁਲਤਵੀ

ਕੇਂਦਰ ਸਰਕਾਰ ਵੱਲੋਂ ਵਕਫ਼ ਸੋਧ ਬਿੱਲ ਘੱਟਗਿਣਤੀਆਂ ਦੇ ਮਾਮਲਿਆਂ ’ਚ ਦਖ਼ਲਅੰਦਾਜ਼ੀ- ਸ਼੍ਰੋਮਣੀ ਕਮੇਟੀ