BREAKING NEWS
ਕਣਕ ਦੀ ਫ਼ਸਲ ਨੂੰ ਅੱਗ ਲੱਗਣ ਦੀਆਂ ਸੰਭਾਵੀ ਘਟਨਾਵਾਂ ਨਾਲ ਨਜਿੱਠਣ ਲਈ, ਪੀ.ਐਸ.ਪੀ.ਸੀ.ਐਲ. ਵੱਲੋਂ ਕੰਟਰੋਲ ਰੂਮ ਸਥਾਪਤ: ਬਿਜਲੀ ਮੰਤਰੀਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮਸ਼ਰਧਾਲੂਆਂ ਦੀ ਸਹੂਲਤ ਲਈ ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਨੈਣਾ ਦੇਵੀ ਵਿਚਕਾਰ ਰੋਪਵੇਅ ਸ਼ੁਰੂ ਕਰਨ ਲਈ ਹਰ ਸੰਭਵ ਯਤਨ ਕਰਾਂਗੇ: ਮੁੱਖ ਮੰਤਰੀਆਪ ਆਗੂਆਂ ਨੇ ਨਵੀਂ ਮਾਈਨਿੰਗ ਨੀਤੀ ਦੀ ਕੀਤੀ ਸ਼ਲਾਘਾ - ਕਿਹਾ, ਪੰਜਾਬ ਸਰਕਾਰ ਦਾ ਇਹ ਕਦਮ ਜਨਤਾ ਦੇ ਹਿਤ ਵਿੱਚ ਇਤਿਹਾਸਕ ਸਾਬਤ ਹੋਵੇਗਾ!ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਨੇ ਯੂ.ਟੀ. ਦੇ ਮੁੱਖ ਸਕੱਤਰ ਨੂੰ ਆਪਣੀ ਚਿੱਤਰ ਕਲਾ ਕੀਤੀ ਪੇਸ਼'ਆਪ' ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਪੰਨੂ ਨੂੰ ਦਿੱਤੀ ਚੁਣੌਤੀ, ਕਿਹਾ- ਜੇਕਰ ਹਿੰਮਤ ਹੈ ਤਾਂ ਉਹ ਖ਼ੁਦ ਆਵੇ ਪੰਜਾਬ

ਪੰਜਾਬ

ਖ਼ਾਲਸਾ ਕਾਲਜ ਵਿਖੇ ਰਾਸ਼ਟਰੀ ਵਿਗਿਆਨ ਦਿਵਸ-2025 ਸਮਾਰੋਹ ਕਰਵਾਇਆ ਗਿਆ

ਕੌਮੀ ਮਾਰਗ ਬਿਊਰੋ | April 04, 2025 09:34 PM

ਅੰਮ੍ਰਿਤਸਰ-¸ਖਾਲਸਾ ਕਾਲਜ ਦੇ ਸਾਇੰਸ ਵਿਭਾਗ ਵੱਲੋਂ ‘ਵਿਕਸਿਤ ਭਾਰਤ ਲਈ ਵਿਗਿਆਨ ਅਤੇ ਨਵੀਨਤਾ ’ਚ ਗਲੋਬਲ ਲੀਡਰਸ਼ਿਪ ਲਈ ਭਾਰਤੀ ਨੌਜਵਾਨਾਂ ਨੂੰ ਸਸ਼ਕਤ ਬਣਾਉਣਾ’ ਵਿਸ਼ੇ ’ਤੇ ‘ਨੈਸ਼ਨਲ ਸਾਇੰਸ ਡੇਅ-2025’ ਸਮਾਰੋਹ ਕਰਵਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੇ ਸਹਿਯੋਗ ਨਾਲ ਉਲੀਕਿਆ ਇਹ ਪ੍ਰੋਗਰਾਮ 28 ਫਰਵਰੀ, 1928 ਨੂੰ ਭਾਰਤੀ ਭੌਤਿਕ ਵਿਗਿਆਨੀ ਸ੍ਰੀ ਸੀ. ਵੀ. ਰਮਨ ਵੱਲੋਂ ਰਮਨ ਪ੍ਰਭਾਵ ਦੀ ਇਤਿਹਾਸਕ ਖੋਜ ਦੀ ਯਾਦ ਨੂੰ ਸਮਰਪਿਤ ਸੀ। ਜਿਸ ’ਚ ਵਿਗਿਆਨਕ ਤਰੱਕੀ ਅਤੇ ਨਵੀਨਤਾ ਦੁਆਰਾ ਸੰਚਾਲਿਤ ਇਕ ਵਿਕਸਿਤ ਭਾਰਤ ਦੇ ਦ੍ਰਿਸ਼ਟੀਕੋਣ ਨੂੰ ਉਜਾਗਰ ਕੀਤਾ ਗਿਆ।

ਇਸ ਸਮਾਗਮ ਦੀ ਸ਼ੁਰੂਆਤ ’ਚ ਫੈਕਲਟੀ ਆਫ਼ ਸਾਇੰਸਜ਼ ਡੀਨ ਡਾ. ਹਰਵਿੰਦਰ ਕੌਰ ਨੇ ਪ੍ਰਿੰ: ਡਾ. ਰੰਧਾਵਾ ਸਮੇਤ ਪ੍ਰਬੰਧਕੀ ਸਕੱਤਰ ਡਾ. ਮੁਕੇਸ਼ ਚੰਦਰ ਨੂੰ ਫੁੱਲਾਂ ਦਾ ਗੁਲਦਸਤਾ ਭੇਂਟ ਕਰਦਿਆਂ ਸਵਾਗਤ ਕੀਤਾ ਅਤੇ ਹਾਜ਼ਰੀਨ ਨੂੰ ਵਿਸ਼ੇ ਨਾਲ ਸਬੰਧਿਤ ਜਾਣਕਾਰੀ ਸਾਂਝੀ ਕੀਤੀ।

ਇਸ ਮੌਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੂਖਮ ਜੀਵ ਵਿਗਿਆਨ ਵਿਭਾਗ ਦੇ ਪ੍ਰੋਫੈਸਰ ਡਾ. ਐੱਚ. ਐੱਸ. ਸੈਣੀ ਨੇ ‘ਸਥਿਰ ਵਿਕਾਸ ਟੀਚੇ-ਨੁਕਸਾਨ ਅਤੇ ਸੰਭਾਵਨਾਵਾਂ: ਇਕ ਸੂਖਮ ਜੀਵ ਵਿਗਿਆਨੀ ਦਾ ਦ੍ਰਿਸ਼ਟੀਕੋਣ’ ਸਿਰਲੇਖ ’ਤੇ ਭਾਸ਼ਣ ਦਿੱਤਾ। ਉਨ੍ਹਾਂ ਨੇ ਵਾਤਾਵਰਣ ’ਤੇ ਮਾਨਵ-ਜਨਕ ਗਤੀਵਿਧੀਆਂ ਦੇ ਮਹੱਤਵਪੂਰਨ ਪ੍ਰਭਾਵ ਨੂੰ ਉਜਾਗਰ ਕਰਦਿਆਂ ਖਾਸ ਤੌਰ ’ਤੇ ਹਵਾ ਗੁਣਵੱਤਾ ਸੂਚਕਾਂਕ (ਏਅਰ ਕੁਆਲਿਟੀ ਇੰਡੈਕਸ-ਏ. ਕਿਊ. ਆਈ.) ਦੇ ਆਲੇ ਦੁਆਲੇ ਵੱਧ ਰਹੀਆਂ ਚਿੰਤਾਵਾਂ ’ਤੇ ਧਿਆਨ ਕੇਂਦ੍ਰਤ ਕੀਤਾ। ਉਨ੍ਹਾਂ ਨੇ ਸੰਯੁਕਤ ਰਾਸ਼ਟਰ ਦੇ ਟਿਕਾਊ ਵਿਕਾਸ ਟੀਚਿਆਂ ਅਤੇ ਜਲਵਾਯੂ ਪਰਿਵਰਤਨ ’ਤੇ ਅੰਤਰ-ਸਰਕਾਰੀ ਪੈਨਲ ਦੀ ਭੂਮਿਕਾ ’ਤੇ ਚਰਚਾ ਕੀਤੀ।

ਇਸ ਮੌਕੇ ਡਾ. ਸੈਣੀ ਨੇ ਨਵੀਨਤਾਕਾਰੀ ਸਾਫ਼ ਤਕਨਾਲੋਜੀ ਪ੍ਰੋਜੈਕਟਾਂ ਅਤੇ ਕਾਰਬਨ ਨਿਕਾਸ ਘਟਾਉਣ (ਸੀ. ਈ. ਆਰ.) ਦੇ ਉਦੇਸ਼ ਨਾਲ ਕਾਰਬਨ ਕ੍ਰੈਡਿਟ ਮਾਰਕੀਟ ਦੀ ਵੀ ਪੜਚੋਲ ਕੀਤੀ। ਉਨ੍ਹਾਂ ਨੇ ਟਿਕਾਊ ਹੱਲਾਂ ’ਚ ਰੋਗਾਣੂਆਂ ਖਾਸ ਕਰਕੇ ਮਾਨਸਿਕ ਤੰਦਰੁਸਤੀ ਨੂੰ ਉਤਸ਼ਾਹਿਤ ਕਰਨ ਅਤੇ ਮੂਡ ਸਵਿੰਗਾਂ ਨੂੰ ਕੰਟਰੋਲ ਕਰਨ ਦੀ ਮਹੱਤਵਪੂਰਨ ਭੂਮਿਕਾ ’ਤੇ ਜ਼ੋਰ ਦਿੱਤਾ। ਇਸ ਸਮਾਰੋਹ ਦੌਰਾਨ ਪੋਸਟਰ ਅਤੇ ਰੰਗੋਲੀ ਮੁਕਾਬਲੇ ਵੀ ਕਰਵਾਏ ਗਏ, ਜਿਸ ’ਚ ਵਿਦਿਆਰਥੀਆਂ ਨੇ ਆਪਣੀ ਰਚਨਾਤਮਕਤਾ ਅਤੇ ਕਲਾਤਮਕ ਹੁਨਰ ਦਾ ਪ੍ਰਗਟਾਵਾ ਕੀਤਾ।

ਇਸ ਮੌਕੇ ਪ੍ਰਿੰ: ਡਾ. ਰੰਧਾਵਾ ਨੇ ਪ੍ਰਬੰਧਕਾਂ ਅਤੇ ਭਾਗੀਦਾਰਾਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਵਿਗਿਆਨ ਅਤੇ ਤਕਨਾਲੋਜੀ ਦੇ ਭਵਿੱਖ ਨੂੰ ਆਕਾਰ ਦੇਣ ’ਚ ਅਕਾਦਮਿਕ ਅਤੇ ਸੱਭਿਆਚਾਰਕ ਸਮਾਗਮਾਂ ਦੀ ਮਹੱਤਤਾ ਨੂੰ ਉਜਾਗਰ ਕੀਤਾ। ਉਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ ਕੁਦਰਤ, ਕੰਪਿਊਟਿੰਗ ਅਤੇ ਨੈਤਿਕ ਏ. ਆਈ. ਨਾਲ ਜੁੜੀਆਂ ਚੁਣੌਤੀਆਂ ’ਤੇ ਕੇਂਦ੍ਰਿਤ ਕਰਦੇ ਹੋਏ ਇਨ੍ਹਾਂ ਖੇਤਰਾਂ ’ਚ ਕਰੀਅਰ ਦੀ ਖੋਜ ਕਰਨ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਕਿਹਾ ਕਿ ਇਸ ਸਮਾਗਮ ਦਾ ਉਦੇਸ਼ ਭਾਰਤ ’ਚ ਵਿਗਿਆਨ ਅਤੇ ਤਕਨਾਲੋਜੀ ਨੂੰ ਉਤਸ਼ਾਹਿਤ ਕਰਨਾ ਸੀ। ਇਸ ਦੇ ਨਾਲ ਹੀ ਵਿਗਿਆਨੀਆਂ ਤੇ ਨਵੀਨਤਾਕਾਰਾਂ ਦੀ ਅਗਲੀ ਪੀੜ੍ਹੀ ਨੂੰ ਪ੍ਰੇਰਿਤ ਕਰਦਿਆਂ ਪਾਲਣ-ਪੋਸ਼ਣ ਕਰਨਾ ਜਾਰੀ ਰੱਖਣਾ ਹੈ।

ਇਸ ਦੌਰਾਨ ਅਕਾਦਮਿਕ ਮਾਮਲੇ ਡੀਨ ਡਾ. ਤਮਿੰਦਰ ਐਸ. ਭਾਟੀਆ ਨੇ ਉਕਤ ਦਿਵਸ ਦੀ ਮਹੱਤਤਾ ’ਤੇ ਜ਼ੋਰ ਦਿੰਦਿਆਂ ਪਤਵੰਤਿਆਂ ਅਤੇ ਹਾਜ਼ਰੀਨ ਦਾ ਸਵਾਗਤ ਕੀਤਾ। ਜਦਕਿ  ਡਾ. ਹਰਵਿੰਦਰ ਕੌਰ ਨੇ ਸਮਾਗਮ ਲਈ ਇਸ ਦੀ ਸਾਰਥਿਕਤਾ ਅਤੇ ਇਸਦੇ ਪਿੱਛੇ ਦੇ ਦ੍ਰਿਸ਼ਟੀਕੋਣ ਸਬੰਧੀ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਪ੍ਰਿੰ: ਡਾ. ਰੰਧਾਵਾ ਨੇ ਵਿਗਿਆਨ ਦੇ ਖੇਤਰ ’ਚ ਅਨਮੋਲ ਯੋਗਦਾਨ ਲਈ ਡਾ. ਸੈਣੀ ਦਾ ਸਨਮਾਨ ਕਰਦਿਆਂ ਪ੍ਰਸ਼ੰਸਾ ਪੱਤਰ ਦਿੱਤਾ। ਇਸ ਤੋਂ ਇਲਾਵਾ ਉਕਤ ਮੁਕਾਬਲਿਆਂ ’ਚ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਗਏ। ਇਸ ਉਪਰੰਤ ਬਾਇਓਟੈਕਨਾਲੋਜੀ ਵਿਭਾਗ ਦੀ ਮੁਖੀ ਡਾ. ਕਮਲਜੀਤ ਕੌਰ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ।

Have something to say? Post your comment

 

ਪੰਜਾਬ

ਭਾਈ ਮਹਿਲ ਸਿੰਘ ਬੱਬਰ ਦੀ ਅੰਤਿਮ ਅਰਦਾਸ ਵਿੱਚ ਸ਼ਮੂਲੀਅਤ ਕੀਤੀ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੇ

ਮੁਸਲਿਮ ਭਾਈਚਾਰੇ ਦੇ ਵਫ਼ਦ ਵੱਲੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਮੁਲਾਕਾਤ

ਕਣਕ ਦੀ ਫ਼ਸਲ ਨੂੰ ਅੱਗ ਲੱਗਣ ਦੀਆਂ ਸੰਭਾਵੀ ਘਟਨਾਵਾਂ ਨਾਲ ਨਜਿੱਠਣ ਲਈ, ਪੀ.ਐਸ.ਪੀ.ਸੀ.ਐਲ. ਵੱਲੋਂ ਕੰਟਰੋਲ ਰੂਮ ਸਥਾਪਤ: ਬਿਜਲੀ ਮੰਤਰੀ

ਐਡਵੋਕੇਟ ਧਾਮੀ ਨੇ ਪੰਜਾਬ ਨੈਸ਼ਨਲ ਬੈਂਕ ਦੀ ਨਵੀਂ ਇਮਾਰਤ ਦਾ ਕੀਤਾ ਉਦਘਾਟਨ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਸ਼ਰਧਾਲੂਆਂ ਦੀ ਸਹੂਲਤ ਲਈ ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਨੈਣਾ ਦੇਵੀ ਵਿਚਕਾਰ ਰੋਪਵੇਅ ਸ਼ੁਰੂ ਕਰਨ ਲਈ ਹਰ ਸੰਭਵ ਯਤਨ ਕਰਾਂਗੇ: ਮੁੱਖ ਮੰਤਰੀ

ਆਪ ਆਗੂਆਂ ਨੇ ਨਵੀਂ ਮਾਈਨਿੰਗ ਨੀਤੀ ਦੀ ਕੀਤੀ ਸ਼ਲਾਘਾ - ਕਿਹਾ, ਪੰਜਾਬ ਸਰਕਾਰ ਦਾ ਇਹ ਕਦਮ ਜਨਤਾ ਦੇ ਹਿਤ ਵਿੱਚ ਇਤਿਹਾਸਕ ਸਾਬਤ ਹੋਵੇਗਾ!

ਖਾਲਸਾ ਕਾਲਜ ਲਾਅ ਵਿਖੇ ਸ਼ਹੀਦ ਭਗਤ ਸਿੰਘ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ

ਲਾਲਜੀਤ ਸਿੰਘ ਭੁੱਲਰ ਦੇ ਭਰੋਸੇ ਮਗਰੋਂ ਯੂਨੀਅਨ ਨੁਮਾਇੰਦਿਆਂ ਵੱਲੋਂ ਹੜਤਾਲ ਮੁਲਤਵੀ

ਕੇਂਦਰ ਸਰਕਾਰ ਵੱਲੋਂ ਵਕਫ਼ ਸੋਧ ਬਿੱਲ ਘੱਟਗਿਣਤੀਆਂ ਦੇ ਮਾਮਲਿਆਂ ’ਚ ਦਖ਼ਲਅੰਦਾਜ਼ੀ- ਸ਼੍ਰੋਮਣੀ ਕਮੇਟੀ